Shadow

Author: admin

ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਨੇ ਕੀਤਾ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ

ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਨੇ ਕੀਤਾ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ

National, Politics, Punjab
ਫਰੀਦਕੋਟ, 12 ਮਾਰਚ (             ) ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ਼੍ਰੀ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਦਾਖਲ ਮਰੀਜਾਂ ਦਾ ਹਾਲ ਚਾਲ ਵੀ ਪੁੱਛਿਆ ਅਤੇ ਮਰੀਜਾਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜਾ ਲਿਆ । ਹਸਪਤਾਲ ਦਾ ਦੌਰਾ ਕਰਨ ਉਪਰੰਤ ਉਨ੍ਹਾਂ ਵੱਲੋਂ ਸਿਵਲ ਸਰਜਨ ਦਫਤਰ ਵਿਖੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਹਾਜਰ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਜਿਲ੍ਹੇ ਵਿੱਚ ਚੱਲਦੇ ਨਸ਼ਾ ਛੁਡਾਊ ਕੇਂਦਰਾਂ, ਆਯੂਸ਼ਮਾਨ ਆਰੋਗਿਆ ਕੇਂਦਰਾਂ, ਜੱਚਾ ਬੱਚਾ ਸੇਵਾਵਾਂ ਅਤੇ ਹੋਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਬਾਰੇ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਕਾਰਡ ਬਣਵਾਏ ਜਾਣ ਅਤੇ ਆਭਾ ਆਈਡੀ ਬਣਾਈਆਂ ਜਾਣ। ਉਨ੍ਹਾਂ ਆਖਿਆ ਕਿ ਮਰ...
ਭੁਚਾਲ ਪ੍ਰਬੰਧਨ ਸੰਬੰਧੀ ਐਨਡੀਆਰਐਫ ਬਟਾਲੀਅਨ ਬਠਿੰਡਾ ਵੱਲੋਂ ਫਾਜ਼ਿਲਕਾ ਵਿਖੇ ਟੇਬਲ ਟੋਪ ਚਰਚਾ

ਭੁਚਾਲ ਪ੍ਰਬੰਧਨ ਸੰਬੰਧੀ ਐਨਡੀਆਰਐਫ ਬਟਾਲੀਅਨ ਬਠਿੰਡਾ ਵੱਲੋਂ ਫਾਜ਼ਿਲਕਾ ਵਿਖੇ ਟੇਬਲ ਟੋਪ ਚਰਚਾ

National, Politics, Punjab
ਫਾਜ਼ਿਲਕਾ, 12 ਮਾਰਚ: ਐਨਡੀਆਰਐਫ (ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ) ਬਟਾਲੀਅਨ, ਬਠਿੰਡਾ ਵੱਲੋਂ ਫਾਜ਼ਿਲਕਾ ਵਿਖੇ ਇੱਕ ਵਿਸ਼ੇਸ਼ ਟੇਬਲ ਟੋਪ ਐਕਸਰਸਾਈਜ਼ ਕਰਵਾਈ ਗਈ। ਜ਼ਿਲ੍ਹਾ ਮਾਲ ਅਫਸਰ ਸੰਦੀਪ ਕੁਮਾਰ ਦੀ ਅਗਵਾਈ ਵਿੱਚ ਹੋਈ ਇਸ ਬੈਠਕ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਹ ਬੈਠਕ 13 ਮਾਰਚ ਨੂੰ ਕੀਤੀ ਜਾਣ ਵਾਲੀ ਮੋਕ ਡਰਿੱਲ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਕੀਤੀ ਗਈ ਸੀ। ਇਸ ਮੌਕੇ ਇੰਸਪੈਕਟਰ ਯੁੱਧਵੀਰ ਸਿੰਘ ਨੇ ਐਨਡੀਆਰਐਫ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਅਤੇ ਸਮਝਾਇਆ ਕਿ ਮੋਕ ਡਰਿੱਲ ਕਿਉਂ ਜ਼ਰੂਰੀ ਹੁੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਭੁਚਾਲ ਜਾਂ ਕਿਸੇ ਹੋਰ ਆਫਤ ਦੇ ਸਮੇਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਰਿਸਪਾਂਸ ਦੇਣ ਲਈ ਅਜਿਹੀਆਂ ਮਸ਼ਕਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਵਿਭਿੰਨ ਵਿਭਾਗਾਂ ਦੇ ਅਧਿਕਾਰੀਆਂ ਨੂੰ ਭੁਚਾਲ ਸਮੇਂ ਲਾਜ਼ਮੀ ਉਪਾਅ, ਲੋਕਾਂ ਦੀ ਸੁਰੱਖਿਆ ਅਤੇ ਰਾਹਤ ਕਾਰਜਾਂ ਬਾਰੇ ਵਿਸ਼ਲੇਸ਼ਣਾਤਮਕ ਜਾਣਕਾਰੀ ਦਿੱਤੀ ਗਈ। ਮੋਕ ਡਰਿੱਲ ਦੌਰਾਨ ਭੁਚਾਲ ਆਉਣ ਦੀ ਸਥਿਤੀ ਨੂੰ ਵਿਅਕਤੀਗਤ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਕਿਵੇਂ ਸੰਭਾਲਿਆ ਜਾਵੇ,...
ਹਲਕੇ ਦਾ ਚਹੁਪੱਖੀ ਵਿਕਾਸ ਹੀ ਮੇਰੀ ਪਹਿਲੀ ਤਰਜੀਹ ਹੈ-ਵਿਧਾਇਕ ਸ਼ੈਰੀ ਕਲਸੀ

ਹਲਕੇ ਦਾ ਚਹੁਪੱਖੀ ਵਿਕਾਸ ਹੀ ਮੇਰੀ ਪਹਿਲੀ ਤਰਜੀਹ ਹੈ-ਵਿਧਾਇਕ ਸ਼ੈਰੀ ਕਲਸੀ

National, Politics, Punjab
ਬਟਾਲਾ, 12 ਮਾਰਚ (      ) ਬਟਾਲਾ ਹਲਕੇ ਅਤੇ ਖਾਸਕਰਕੇ ਸ਼ਹਿਰ ਬਟਾਲਾ ਦਾ ਚਹੁਪੱਖੀ ਵਿਕਾਸ ਮੇਰੀ ਪਹਿਲੀ ਤਰਜ਼ੀਹ ਹੈ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਮਿਲਣੀ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਜਾ ਰਿਹਾ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਜਾ ਰਿਹਾ ਹੈ, ਜਿਸ ਨੂੰ ਬਹੁਤ ਜਲਦ ਲੋਕਾਂ ਦੇ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਮੰਤਵ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰ...
ਯੁੱਧ ਨਸ਼ਿਆਂ ਵਿਰੁੱਧ: ਵਿਧਾਇਕ ਉੱਗੋਕੇ ਨੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਦਿੱਤਾ ਸੱਦਾ

ਯੁੱਧ ਨਸ਼ਿਆਂ ਵਿਰੁੱਧ: ਵਿਧਾਇਕ ਉੱਗੋਕੇ ਨੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਦਿੱਤਾ ਸੱਦਾ

National, Politics, Punjab
ਤਪਾ, 12 ਮਾਰਚ ਯੂਨੀਵਰਸਿਟੀ ਕਾਲਜ ਢਿੱਲਵਾਂ ਵੱਲੋਂ ਪਿੰਡ ਉੱਗੋਕੇ ਵਿੱਚ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਲਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਾਲਜ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਅੰਦਰ ਹੱਥੀਂ ਕੰਮ ਕਰਨ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਤੇ ਮਾਨਵਤਾ ਸਾਹਮਣੇ ਖੜ੍ਹੀਆਂ ਵੰਗਾਰਾਂ ਪ੍ਰਤੀ ਨੌਜਾਵਾਨਾਂ ਨੂੰ ਜਾਗਰੂਕ ਹੁੰਦੇ ਨਰੋਏ ਸਮਾਜ ਦੀ ਉਸਾਰੀ ਪ੍ਰਤੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨ ਜਿੱਥੇ ਨਸ਼ਿਆਂ ਤੋਂ ਦੂਰ ਰਹਿ ਕੇ ਕਿਤਾਬਾਂ ਨਾਲ ਸਾਂਝ ਪਾਉਣ, ਓਥੇ ਬਾਕੀਆਂ ਲਈ ਵੀ ਪ੍ਰੇਰਨਾ ਬਣਨ। ਉਨ੍ਹਾਂ ਕੌਮੀ ਸੇਵਾ ਯੋਜਨਾ ਦੇ ਕੈਂਪਾਂ ਦੀ ਅਹਿਮੀਅਤ ਬਾਰੇ ਦੱਸਦਿਆਂ ਕਿਹਾ ਕਿ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਅਤੇ ਚਰਿੱਤਰ ਨਿਰਮਾਣ ਕਰਨ ਵਿਚ ਅਜਿਹੇ ਕੈਂਪ ਵੱਡੀ ਭੂਮਿਕਾ ਨਿਭਾਉਂਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਵੱਲੋਂ ਭਾਈਚਾਰਕ ਸਾਂਝ, ਡਿਜੀਟਲ ਸਾਖਰਤਾ ਅਤੇ ਨੈਤਿਕ ਲੀਡਰਸ਼ਿਪ ਰਾਹੀਂ ਸਮਾਜ...
ਸਿਹਤ ਵਿਭਾਗ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਜਾਗਰੂਕਤਾ ਰੈਲੀ ਕੱਢੀ

ਸਿਹਤ ਵਿਭਾਗ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਜਾਗਰੂਕਤਾ ਰੈਲੀ ਕੱਢੀ

National, Politics, Punjab
ਫਤਿਹਗੜ੍ਹ ਸਾਹਿਬ :-12 ਮਾਰਚ                 ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਜਾਗਰੂਕਤਾ ਰੈਲੀ ਵਿੱਚ ਸਰਸਵਤੀ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ ਅਤੇ ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਦੀ ਹੋਈ ਵਾਪਸ ਜਿਲਾ ਹਸਪਤਾਲ ਵਿੱਚ ਆ ਕੇ ਸਮਾਪਤ ਹੋਈ ।           ਇਸ ਮੌਕੇ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੇ ਕਿਹਾ ਕਿ ਨਸ਼ਾ ਇੱਕ ਮਾਨਸਿਕ ਰੋਗ ਹੈ ਜਿਸ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਖੇ ਮੁਫਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਸਾਰਿਆਂ ਦੇ ਸਹਿਯੋਗ ਨਾਲ ਹੀ ਨੇਪਰੇ ਚਾੜਿਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਜਿਲਾ ਹਸਪਤਾਲ ਵਿੱਚ ਇੱਕ...
ਚੋਣ ਪ੍ਰਕਿਰਿਆ ਵਿੱਚ ਸੁਧਾਰ ਕਰਨ ਅਤੇ ਬੀ.ਐਲ.ਏ. ਨਿਯੁਕਤ ਕਰਨ ਨੂੰ ਲੈ ਕੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਲਏ ਗਏ ਸੁਝਾਅ

ਚੋਣ ਪ੍ਰਕਿਰਿਆ ਵਿੱਚ ਸੁਧਾਰ ਕਰਨ ਅਤੇ ਬੀ.ਐਲ.ਏ. ਨਿਯੁਕਤ ਕਰਨ ਨੂੰ ਲੈ ਕੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਲਏ ਗਏ ਸੁਝਾਅ

National, Politics, Punjab
ਸ੍ਰੀ ਅਨੰਦਪੁਰ ਸਾਹਿਬ 12 ਮਾਰਚ () ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ  ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ, 049 ਅਨੰਦਪੁਰ ਸਾਹਿਬ, ਜਸਪ੍ਰੀਤ ਸਿੰਘ, ਪੀ.ਸੀ.ਐਸ. ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅੱਜ ਮੀਟਿੰਗ ਕਰਕੇ ਵੋਟਰ ਸੂਚੀ, ਚੋਣਾਂ ਕੰਡਕਟ ਕਰਨ, ਬੀ.ਐਲ.ਏ. ਦੀ ਨਿਯੁਕਤੀ, ਸ਼ਿਕਾਇਤ ਨਿਵਾਰਣ ਅਤੇ ਚੋਣਾਂ ਸਬੰਧੀ ਕਿਸੇ ਵੀ ਪ੍ਰਕਾਰ ਦੇ ਹੋਰ ਮੁੱਦਿਆਂ ਪ੍ਰਤੀ ਸੁਝਾਅ ਲਏ ਗਏ।      ਇਸ ਦੌਰਾਨ ਉਨਾਂ ਰਾਜਨੀਤਿਕ ਪਾਰਟੀਆਂ ਦੇ ਹਾਜ਼ਰ ਨੁਮਾਇੰਦਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਉਨਾਂ ਵੱਲੋਂ ਦਿੱਤੇ ਜਾਣ ਵਾਲੇ ਸੁਝਾਵਾਂ ਤੇ ਅਮਲ ਕੀਤਾ ਜਾਵੇਗਾ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਜੋ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਉਹ ਬੂਥ ਲੈਵਲ ਤੇ ਚੋਣਾਂ ਸਬੰਧੀ ਮੁੱਢਲੀ ਪ੍ਰਕਿਰਿਆ ਨਾਲ ਜੁੜ ਕੇ ਸਮੂਹ ਪ੍ਰਕਿਰਿਆ ਤੇ ਨਜ਼ਰਸਾਨੀ ਕਰ ਸਕਦੇ ਹਨ। ਇਸ ਤੋਂ ਇਲਾਵਾ ਚੋਣਾਂ ਦੌਰਾਨ ਸ਼ਿਕਾਇਤ ਨਿਵਾਰਣ ਸਬੰਧੀ ਸੁਝਾਅ ਦੇਣ ਲਈ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਵੀ ਕੀਤੀ। ਇਸ ਮੀਟਿੰਗ ਦੌਰਾਨ ਤਹ...
ਰਾਸ਼ਨ ਲੈਣ ਲਈ ਲਾਭਪਾਤਰੀਆਂ ਦੀ ਈ.ਕੇ.ਵਾਈ.ਸੀ. ਜ਼ਰੂਰੀ: ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ

ਰਾਸ਼ਨ ਲੈਣ ਲਈ ਲਾਭਪਾਤਰੀਆਂ ਦੀ ਈ.ਕੇ.ਵਾਈ.ਸੀ. ਜ਼ਰੂਰੀ: ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 12 ਮਾਰਚ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਨਵਰੀ 2025 ਤੋਂ ਮਾਰਚ 2025 ਤੱਕ ਦੇ ਫੇਜ਼ ਦੀ 96% ਕਣਕ ਦੀ ਵੰਡ ਲਾਭਪਾਤਰੀਆਂ ਨੂੰ ਕੀਤੀ ਜਾ ਚੁੱਕੀ ਹੈ, ਜੋ ਕਿ ਰਾਜ ਵਿੱਚ ਸਭ ਤੋਂ ਵੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ੍ਰੀ ਸੁਖਵਿੰਦਰ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਸਮੂਹ ਨਿਰੀਖਕਾਂ ਅਤੇ ਸਹਾਇਕ ਖੁਰਾਕ ਸਪਲਾਈਜ਼ ਅਫ਼ਸਰਾਂ ਨਾਲ ਕੀਤੀ ਜਾ ਰਹੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਈ.ਕੇ.ਵਾਈ.ਸੀ. ਦੀ ਵੈਰੀਫਿਕੇਸ਼ਨ ਦਾ ਕੰਮ ਜਾਰੀ ਹੈ। ਇਸ ਮੌਕੇ ਉਨ੍ਹਾਂ ਸਮੂਹ ਨਿਰੀਖਕਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ ਅਜੇ ਤੱਕ ਨਹੀਂ ਹੋਈ, ਉਨ੍ਹਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਇਸ ਕੰਮ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਈ.ਕੀ.ਵਾਈ.ਸੀ. ਵੈਰੀਫ਼ਿਕੇਸ਼ਨ ਅਜੇ ਬਕਾਇਆ ਹੈ, ਉਹ ਆਪਣੀ ਵੈਰੀਫਿਕੇਸ਼ਨ ਸਰਕਾਰ ਦੀਆ ਹਦਾਇਤਾਂ ਅਨੁਸਾਰ 31 ਮਾਰਚ 2025 ਤੱਕ ਮੁਕੰਮਲ...
ਪੋਸ਼ਟਿਕ ਖੁਰਾਕ ਅਤੇ ਫ਼ੂਡ ਫੋਰਟੀ-ਫਿਕੇਸ਼ਨ ਸੰਬੰਧੀ ਲਗਾਇਆ ਗਿਆ ਦੋ ਰੋਜ਼ਾ ਸੈਮੀਨਾਰ

ਪੋਸ਼ਟਿਕ ਖੁਰਾਕ ਅਤੇ ਫ਼ੂਡ ਫੋਰਟੀ-ਫਿਕੇਸ਼ਨ ਸੰਬੰਧੀ ਲਗਾਇਆ ਗਿਆ ਦੋ ਰੋਜ਼ਾ ਸੈਮੀਨਾਰ

National, Politics, Punjab
ਤਰਨ ਤਾਰਨ, ਮਾਰਚ 12 ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਹੇਠ ਮੰਗਲਵਾਰ ਅਤੇ ਬੁਧਵਾਰ ਨੂੰ ਤਰਨ ਤਾਰਨ ਸ਼ਹਿਰ ਅਤੇ ਸਰਕਰੀ ਸੀਨੀਅਰ ਸੈਕੰਡਰੀ ਸਕੂਲ, ਅਲੀਦੀਨਪੁਰ ਵਿਖੇ ਅਤੇ ਪੋਸ਼ਟਿਕ ਖੁਰਾਕ ਅਤੇ ਫੂਡ ਫੋਰਟੀ-ਫੀਕੇਸ਼ਨ ਬਾਰੇ ਦੋ ਰੋਜ਼ਾ ਵਿਸ਼ੇਸ਼ ਸੈਮੀਨਾਰ ਕਰਵਾਏ ਗਏ। ਇਨਾ ਸੈਮੀਨਾਰਾਂ ਵਿਚ ਖਪਤਕਾਰ ਜਥੇਬੰਦੀ ਦੇ ਨੁਮਾਇੰਦੇ, ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਦੁਕਾਨਦਾਰਾਂ,  ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਸੈਮੀਨਾਰ ਮੌਕੇ ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਵੱਲੋਂ ਵਿਦਿਆਰਥੀਆਂ ਅਤੇ ਸਕੂਲ ਦੇ ਅਧਿਆਪਕਾਂ ਨੂੰ ਚੰਗੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਪੋਸ਼ਟਿਕ ਖੁਰਾਕ ਦੇ ਨਾਲ-ਨਾਲ ਫੂਡ ਫੋਰਟੀ-ਫਿਕੇਸ਼ਨ ਦੇ ਲਾਭ ਬਾਰੇ ਵਿਸਤਾਰ ਸਹਿਤ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਇਹ ਆਮ ਤੌਰ ਤੇ ਵੇਖਿਆ ਜਾਂਦਾ ਹੈ ਕਿ ਲੋਕ ਖੁਰਾਕ ਤਾਂ ਖਾਂਦੇ ਹਨ ਪਰ ਖਾਣੇ ਦੇ ਵਿੱਚ ਲੋੜੀਂਦਾ ਖੁਰਾਕੀ ਤੱਤਾਂ ਬਾਰੇ ਜਾਣਕਾਰੀ ਨਹੀਂ ਹੁੰਦੀ। ਸਕੂਲੀ ਵਿਦਿਆਰਥੀਆਂ ਨਾਲ ਗੱਲ-ਬ...
ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਕਰਵਾਇਆ ਸਾਈਕਲੋਥੋਨ

ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਕਰਵਾਇਆ ਸਾਈਕਲੋਥੋਨ

National, Politics, Punjab
ਮਾਲੇਰਕੋਟਲਾ 12 ਮਾਰਚ : ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰੰਭੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਸਾਈਕਲੋਥੋਨ ਦਾ ਆਯੋਜਨ ਕੀਤਾ ਗਿਆ । ਇਸ ਸਾਈਕਲੋਥੋਨ ਨੂੰ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਅਤੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਜ਼ਿਲ੍ਹਾ ਪ੍ਰਸਾਸ਼ਨ ਵਲੋਂ ਆਯੋਜਿਤ ਕੀਤੇ ਗਏ ਵਿਸ਼ਾਲ ਨਸ਼ਾ ਵਿਰੋਧੀ ਸਾਈਕਲੋਥੋਨ ਨੂੰ ਹਰੇਕ ਵਰਗ ਦੇ ਲੋਕਾਂ ਨੇ ਵੱਡਾ ਹੁੰਗਾਰਾ ਦਿੱਤਾ । ਇਸ ਮੌਕੇ ਅਹਿਮਦਗੜ੍ਹ,ਅਮਰਗੜ ਅਤੇ ਸਥਾਨਕ ਨੌਜਵਾਨਾਂ ,ਸ਼ਹਿਰ ਨਿਵਾਸੀਆਂ ਨੇ ਸਮੂਲੀਅਤ ਕੀਤੀ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਅਵਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਯੁੱਧ ਨਸ਼ਿਆਂ ਵਿਰੁੱਧ' ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਦੀ ਲਤ ਲਗਾਉਣ ਲਈ ਮੁਫ਼ਤ 'ਚ ਮਿਲਦੇ ਕਿਸੇ ਪ੍ਰਕਾਰ ਦੇ ਮਿੱਠੇ ਜਹਿਰ ਤੋਂ ਬਚਣ ਦਾ ਸੰਦੇਸ ਦਿੱਤਾ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਮਾਲੇਰਕ...
ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਨਾਲ ਕੀਤੀ ਮੁਲਾਕਾਤ-ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਕੀਤੀ ਵਿਚਾਰ ਚਰਚਾ

ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਨਾਲ ਕੀਤੀ ਮੁਲਾਕਾਤ-ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਕੀਤੀ ਵਿਚਾਰ ਚਰਚਾ

National, Politics, Punjab
ਬਟਾਲਾ, 12 ਮਾਰਚ (     ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕਰਕੇ ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਖ਼ੁਰਾਕ, ਸਿਵਲ ਸਪਲਾਈ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਇਸ ਮੌਕੇ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਯਕੀਨ ਦਿਵਾਇਆ ਕਿ ਉਨਾਂ ਵਲੋਂ ਜੋ ਵੀ ਮੁੱਦੇ ਉਨਾਂ ਦੇ ਧਿਆਨ ਵਿੱਚ ਲਿਆਂਦੇ ਗਏ ਹਨ, ਉਨਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਕੈਬਨਿਟ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਕਣਕ ਦੇ ਖਰੀਦ ਸੀਜ਼ਨ 2025-26 ਨੂੰ ਸਫਲ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਸੂਬੇ ਵਿੱਚ ਕਰੀਬ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਪਰ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ...