ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਪਟਿਆਲਾ, 11 ਮਾਰਚ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਸਰਕਾਰੀ ਖ਼ਰੀਦ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੰਭਾਲ ਲਈ ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨ ਸਮੇਤ ਲੇਬਰ ਅਤੇ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਬਾਬਤ ਅਧਿਕਾਰੀਆਂ ਪਾਸੋਂ ਜਾਣਕਾਰੀ ਲਈ ਅਤੇ ਸਾਰੇ ਪ੍ਰਬੰਧਾਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ 'ਚ ਏਡੀਸੀ (ਜ) ਇਸ਼ਾ ਸਿੰਗਲ, ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਏਡੀਸੀ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਤੇ ਐਸਡੀਐਮ ਨਾਭਾ ਡਾ. ਇਸਮਿਤ ਵਿਜੈ ਸਿੰਘ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਹਾੜੀ ਸੀਜ਼ਨ ਦੌਰਾਨ 9 ਲੱਖ 60 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਮੰਡੀਆਂ 'ਚ ਆਉਣ ਦੀ ਸੰਭਾਵਨਾ ਹੈ। ਇਸ ਲਈ ਸਮੂਹ ਖਰੀਦ ਏਜੰਸੀਆਂ ਸਟੋਰੇਜ ਸਮੇਤ ਕਰੇਟ ਆਦਿ ਦੇ ਪ੍ਰਬੰਧ ਤੁਰੰਤ ਪੂਰੇ ਕਰਨ ਅਤੇ ਜਿਹੜੇ ਟੈਂਡਰ ਲਗਾਏ ਜਾਣੇ ਹਨ, ਉਨ੍ਹਾਂ ...








