ਗੁਰਲਾਲ ਘਨੌਰ ਵੱਲੋਂ ਸੈਦਖੇੜੀ ਵਿਖੇ 1.32 ਕਰੋੜ ਨਾਲ ਸਕੂਲ ਆਫ ਹੈਪੀਨੈੱਸ ਅਤੇ ਹਾਈ ਸਕੂਲ ਵਿੱਚ 25 ਲੱਖ 2 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ
ਰਾਜਪੁਰਾ/ਘਨੌਰ 3 ਮਈ
ਮੁੱਖ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆਈ ਜਾ ਰਹੀ ਕ੍ਰਾਂਤਿਕਾਰੀ ਬਦਲਾਅ ਦੀ ਇੱਕ ਹੋਰ ਕੜੀ ਤਹਿਤ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਸੈਦਖੇੜੀ ਵਿਖੇ 1.32 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਤੌਰ 'ਤੇ ਤਿਆਰ ਕੀਤੇ ਸਕੂਲ ਆਫ ਹੈਪੀਨੈੱਸ ਸੈਦਖੇੜੀ ਅਤੇ ਸਰਕਾਰੀ ਹਾਈ ਸਕੂਲ ਸੈਦਖੇੜੀ ਵਿੱਚ ਹੋਏ 25 ਲੱਖ 2 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ।
ਇਸ ਮੌਕੇ ਵਿਧਾਇਕ ਘਨੌਰ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਬਾਰੇ ਨਵੀਂ ਸੋਚ ਅਤੇ ਜ਼ਮੀਨੀ ਪੱਧਰ ਉੱਤੇ ਹੋ ਰਹੇ ਵਿਕਾਸ ਕਾਰਜਾਂ ਨੇ ਸਕੂਲੀ ਸਿੱਖਿਆ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਕੂਲਾਂ ਨੂੰ ਕੇਵਲ ਇਮਾਰਤਾਂ ਤੱਕ ਸੀਮਤ ਨਹੀਂ ਰੱਖਿਆ, ਸਗੋਂ ਉਨ੍ਹਾਂ ਨੂੰ ਬੱਚਿਆਂ ਦੀਆਂ ਜ਼ਿੰਦਗੀਆਂ ਵਿੱਚ ਆਨੰਦ, ਆਤਮ-ਵਿਕਾਸ ਅਤੇ ਨਵੀਂ ਦਿਸ਼ਾ ਦੇਣ ਵਾਲੇ ਕੇਂਦਰਾਂ ਵਜੋਂ ਤਬਦੀਲ ਕੀਤਾ ਜਾ ਰਿਹਾ ਹੈ। ਸੈਦਖੇੜੀ ਦੇ ਸਰਕਾਰੀ ਹਾਈ ਸਕੂਲ ਵਿੱਚ ਬਣੇ ਸਕੂਲ ਆਫ ਹੈਪੀਨੈੱਸ ਦਾ ਉਦੇਸ਼ ਬੱਚਿਆਂ ਨੂੰ ਮਾਨਸਿਕ ਤਣਾਅ ਤੋਂ ...








