Shadow

Author: admin

ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਤਹਿਤ ਅੱਜ ਜਿਲੇ ਦੇ ਫਰੀਦਕੋਟ ,ਕੋਟਕਪੂਰਾ ਅਤੇ ਜੈਤੋਂ ਵਿਖੇ ਬਸ ਸਟੈਂਡਾਂ , ਬੱਸਾਂ ਦੀ ਕੀਤੀ ਗਈ ਸਖਤ ਚੈਕਿੰਗ

ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਤਹਿਤ ਅੱਜ ਜਿਲੇ ਦੇ ਫਰੀਦਕੋਟ ,ਕੋਟਕਪੂਰਾ ਅਤੇ ਜੈਤੋਂ ਵਿਖੇ ਬਸ ਸਟੈਂਡਾਂ , ਬੱਸਾਂ ਦੀ ਕੀਤੀ ਗਈ ਸਖਤ ਚੈਕਿੰਗ

National, Politics, Punjab
ਫਰੀਦਕੋਟ 09 ਮਾਰਚ (  ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚੋ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਵੇਚਣ ਵਾਲੇ ਸਥਾਨਾਂ  ਦੀ ਸਨਾਖਤ ਕਰਕੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਵਿਸ਼ੇਸ਼ ਅਭਿਆਨ ਦੇ ਤਹਿਤ ਅੱਜ ਜਿਲ੍ਹੇ ਦੇ ਸਾਰੇ ਬੱਸ ਸਟੈਡਾਂ ਅਤੇ ਇਸਦੇ ਆਸ-ਪਾਸ ਖੇਤਰਾਂ ਵਿੱਚ ਇੱਕ ਖਾਸ ਕਾਰਡਨ ਐਂਡ ਸਰਚ ਆਪਰੇਸ਼ਨ (ਕਾਸੋ) ਚਲਾਇਆ ਗਿਆ। ਇਹ ਆਪਰੇਸ਼ਨ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ , ਕਾਨੂੰਨ ਅਤੇ ਵਿਵਸਥਾ, ਪੰਜਾਬ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਸਵੇਰੇ 09 ਵਜੇ ਤੋਂ ਦੁਪਹਿਰ 12:00 ਵਜੇ ਤੱਕ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਐਟੀਸਾਬੋਟੇਜ਼ ਚੈੱਕ ਅਤੇ ਡਾਗ ਸਕਾਡ ਦੀ ਸਹਾਇਤਾ ਨਾਲ ਬੱਸ ਸਟੈਡਾਂ ਤੇ ਸ਼ਪੈਸ਼ਲ ਚੈਕਿੰਗ ਕੀਤੀ ਗਈ। ਡਾ. ਪ੍ਰਗਿਆ ਜੈਨ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੁਲਿਸ ...
ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 8 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਨਾਂਦੇੜ ਕਤਲ ਕਾਂਡ ਵਿੱਚ ਸ਼ਾਮਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁੰਨ, ਜਿਸਦੀ ਪਛਾਣ ਸਚਿਨਦੀਪ ਸਿੰਘ ਉਰਫ਼ ਸਚਿਨ ਵਾਸੀ ਪਿੰਡ ਦਿਆਲਪੁਰਾ, ਅਜਨਾਲਾ (ਅੰਮ੍ਰਿਤਸਰ) ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸਏਐਸ ਨਗਰ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ  ਹਵਾਈ ਅੱਡੇ, ਨਵੀਂ ਦਿੱਲੀ ਤੋਂ ਇਹ ਗ੍ਰਿਫ਼ਤਾਰੀ ਕੀਤੀ ਹੈ। ਉਨ੍ਹਾਂ ਕਿਹਾ, ‘‘ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਦੋਸ਼ੀ ਸਚਿਨਦੀਪ ਥਾਈਲੈਂਡ ਭੱਜ ਗਿਆ ਸੀ। ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਉਸਨੂੰ ਭਾਰਤ ਵਾਪਸ ਪਰਤਦਿਆਂ ਹੀ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।" ਇਹ ਕਾਰਵਾਈ, ਪੰਜਾਬ ਪੁਲਿਸ ਵੱਲੋਂ ਨਾਂਦੇੜ ਕਤਲ ਕੇਸ ਦੇ ਸਬੰਧ ਵਿੱਚ ਬ...
ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀ

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀ

National, Politics, Punjab
ਅੰਮ੍ਰਿਤਸਰ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿਖੇ ਸਪੀਕਰਜ਼ ਪਲੇਟਫਾਰਮ ਦੀ ਤਰਜ਼ ’ਤੇ ਵਿਦਿਆਰਥੀਆਂ ਨੂੰ ਕਾਰੋਬਾਰ ਸਬੰਧੀ ਮਸਲਿਆਂ ’ਤੇ ਵਿਚਾਰ ਸਾਂਝੇ ਕਰਨ ਲਈ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਦੋ ਬ੍ਰੇਨਸਟੋਰਮਿੰਗ ਸੈਂਟਰ ਖੋਲ੍ਹੇ ਜਾਣਗੇ। ਇੱਥੇ ਮਹਿਲਾ ਦਿਵਸ ਮੌਕੇ ਖ਼ਾਲਸਾ ਕਾਲਜ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਚਾਰ -ਚਰਚਾ ਕਰਨ ਲਈ ਸਕੂਲ ਪੱਧਰ ’ਤੇ ਬਿਜ਼ਨਸ ਬਲਾਸਟਰਜ਼ ਪਹਿਲਕਦਮੀ ਪਹਿਲਾਂ ਹੀ ਸ਼ੁਰੂ ਕੀਤੀ ਹੋਈ ਹੈ ਅਤੇ ਵਿਦਿਆਰਥੀਆਂ ਨੂੰ 11 ਕਰੋੜ ਰੁਪਏ ਵੀ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਿਵੇਕਲੀ ਪੇਸ਼ਕਦਮੀ ਦਾ  ਉਦੇਸ਼ ਵਿਦਿਆਰਥੀਆਂ ਨੂੰ ਵਿਚਾਰ-ਚਰਚਾ ਲਈ ਸੁਚੱਜਾ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਨਵੇਂ ਕਾਰੋਬਾਰੀ ਵਿਚਾਰ ਅੱਗੇ ਆ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰਜ਼ ’ਤੇ ਸੂਬਾ ਸਰਕਾਰ ਅੰਮ੍ਰਿਤਸਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਨਵੇਂ ਕਾਰੋਬਾਰਾਂ ਸਬੰਧੀ ਵਿਚਾਰ-ਚਰਚਾ ਲਈ ਬ੍ਰੇਨਸਟੌਰਮਿੰਗ ਸੈਂਟਰ...
ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

National, Politics, Punjab
ਚੰਡੀਗੜ੍ਹ, 8 ਮਾਰਚ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਹ ਪ੍ਰਿੰਸੀਪਲ 9 ਤੋਂ 15 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਪ੍ਰਾਪਤ ਕਰਨਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਬਹੁਤ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ 'ਤੇ ਵੱਡਾ ਜ਼ੋਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ...
22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 8 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025  ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.64 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਵੰਡੇ ਜਾ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ  ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ ਕੁੱਲ 59...
ਪੰਜਾਬ ਭਰ ਵਿੱਚ ਲੱਗੀ ਰਾਸ਼ਟਰੀ ਲੋਕ ਅਦਾਲਤ : 394 ਬੈਂਚਾਂ ਨੇ 3.85 ਲੱਖ ਕੇਸਾਂ ਦੀ ਕੀਤੀ ਸੁਣਵਾਈ

ਪੰਜਾਬ ਭਰ ਵਿੱਚ ਲੱਗੀ ਰਾਸ਼ਟਰੀ ਲੋਕ ਅਦਾਲਤ : 394 ਬੈਂਚਾਂ ਨੇ 3.85 ਲੱਖ ਕੇਸਾਂ ਦੀ ਕੀਤੀ ਸੁਣਵਾਈ

National, Politics, Punjab
ਚੰਡੀਗੜ੍ਹ, 8 ਮਾਰਚ: ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਜ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਸ਼੍ਰੀ ਜਸਟਿਸ ਅਰੁਣ ਪੱਲੀ ਦੀ ਅਗਵਾਈ ਹੇਠ, ਅੱਜ ਪੰਜਾਬ ਭਰ ਵਿੱਚ ਇੱਕ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ। ਇਸ ਦੌਰਾਨ ਕੁੱਲ 394 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ ਜਿਨ੍ਹਾਂ ਵੱਲੋਂ 3,85,189 ਕੇਸਾਂ ਦੀ ਸੁਣਵਾਈ ਕੀਤੀ ਗਈ। ਇਸ ਮੌਕੇ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ਼੍ਰੀ ਮਨਜਿੰਦਰ ਸਿੰਘ ਨੇ ਲੋਕ ਅਦਾਲਤ ਦੀ ਕਾਰਵਾਈ ਦਾ ਮੁਆਇਨਾ ਕਰਨ ਲਈ ਫਾਜ਼ਿਲਕਾ ਦੇ ਕੋਰਟ ਕੰਪਲੈਕਸ ਦਾ ਦੌਰਾ ਵੀ ਕੀਤਾ। ਪੱਤਰਕਾਰਾਂ ਨੂੰ ਸੰਬੋਧਨ ਦੌਰਾਨ, ਲੋਕ ਅਦਾਲਤਾਂ ਦੇ ਫਾਇਦਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਨਾ ਕੇਵਲ ਮੁਕੱਦਮੇਬਾਜ਼ਾਂ ਦਾ  ਸਮਾਂ ਅਤੇ ਪੈਸਾ ਬਚਦਾ ਹੈ, ਸਗੋਂ ਇਹ ਸਾਰੀਆਂ ਸਬੰਧਤ ਧਿਰਾਂ ਲਈ ਸੁਚੱਜੇ ਤੇ ਆਸਾਨ ਨਿਪਟਾਰੇ ਨੂੰ ਵੀ ਯਕੀਨੀ ਬਣਾਉਂਦੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ...
ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ

ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ

National, Politics, Punjab
ਚੰਡੀਗੜ੍ਹ, 8 ਮਾਰਚ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਮਾਧਵ ਸ਼ਰਮਾ ਨੇ ਅੱਜ ਚੇਨਈ ਦੀ ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ (ਓ.ਟੀ.ਏ) ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਲੈਫਟੀਨੈਂਟ ਵਜੋਂ ਭਾਰਤੀ ਫ਼ੌਜ ਦੇ ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨ ਹਾਸਲ ਕੀਤਾ ਹੈ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੀਫ਼ ਆਫ਼ ਇੰਟੀਗ੍ਰੇਟਿਡ ਡਿਫੈਂਸ ਸਟਾਫ਼ ਲੈਫਟੀਨੈਂਟ ਜਨਰਲ ਜੌਹਨਸਨ ਪੀ ਮੈਥਿਊ, ਪੀ.ਵੀ.ਐਸ.ਐਮ., ਯੂ.ਵਾਈ.ਐਸ.ਐਮ., ਏ.ਵੀ.ਐਸ.ਐਮ., ਵੀ.ਐਸ.ਐਮ., ਵੱਲੋਂ ਕੀਤਾ ਗਿਆ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਮਾਧਵ ਸ਼ਰਮਾ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਲੈਫਟੀਨੈਂਟ ਮਾਧਵ ਸ਼ਰਮਾ ਦੇ ਮਾਤਾ ਸ੍ਰੀਮਤੀ ਗੋਪੀ ਰੰਜਨ ਸਰਕਾਰੀ ਹਾਈ ਸਕੂਲ, ਜੋਗੀ ਚੀਮਾ ਵਿਖੇ ਮੁੱਖ ਅਧਿਆਪਕ ਹਨ ਅਤੇ ਉਨ੍ਹਾਂ ਦੇ ਪਿਤਾ ਸਵਰਗੀ ਸ੍ਰੀ ਹਤਿ...
ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

National, Politics, Punjab
ਚੰਡੀਗੜ੍ਹ/ਐਸ.ਏ.ਐਸ. ਨਗਰ, 8 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਫੋਰਟਿਸ ਹਸਪਤਾਲ, ਮੋਹਾਲੀ ਦੇ ਸਿਰ ਅਤੇ ਗਰਦਨ ਦੀ ਸਰਜਰੀ ਅਤੇ ਈ.ਐਨ.ਟੀ. ਵਿਭਾਗ ਵੱਲੋਂ ਕਰਵਾਏ ਦੋ-ਰੋਜ਼ਾ ਈ.ਐਨ.ਟੀ. ਸਰਜੀਕਲ ਕਨਕਲੇਵ-2025 ਦਾ ਉਦਘਾਟਨ ਕੀਤਾ। ਇਸ ਕਨਕਲੇਵ ਦੌਰਾਨ ਰੋਬੋਟ ਦੀ ਮਦਦ ਨਾਲ ਕੰਨ, ਨੱਕ ਅਤੇ ਗਲੇ (ਈ.ਐਨ.ਟੀ.) ਸਬੰਧੀ ਬਿਮਾਰੀਆਂ ਦੇ ਇਲਾਜ ਅਤੇ ਸਿਰ ਤੇ ਗਰਦਨ ਦੇ ਕੈਂਸਰ ਦੀਆਂ ਸਰਜਰੀਆਂ ਸਬੰਧੀ ਨਵੀਨਤਮ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸ੍ਰੀ ਅਮਨ ਅਰੋੜਾ ਨੇ ਪੰਜਾਬ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਨਵੇਂ ਉਪਰਾਲਿਆਂ ਤੇ ਸਮਰਪਣ ਦੀ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ, ਵਿਸ਼ੇਸ਼ ਤੌਰ ‘ਤੇ ਈ.ਐਨ.ਟੀ. ਮਾਹਿਰਾਂ, ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਨਵੀਨਤਾ ਅਤੇ ਜਾਣਕਾਰੀ ਦੀ ਸਾਂਝ ਨੂੰ ਦਰਸਾਉਂਦਾ ਹੈ ਜੋ ਸਾਡੀ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਹਨ। ਉਹਨਾਂ ਦੱਸਿਆ ਕਿ ਡਾਕਟਰ ਸਿਹਤ ਸੰਭਾਲ ਸੇਵਾਵਾਂ ਸੂਬੇ ਦੀ ਬ...
ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਕਰੀਬ 20 ਪੰਚਾਇਤਾਂ ਨੂੰ ਕਰੀਬ 1 ਕਰੋੜ ਰੁਪਏ ਦੀਆਂ ਗ੍ਰਾਂਟਾਂ ਕੀਤੀਆਂ ਤਕਸੀਮ

ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਕਰੀਬ 20 ਪੰਚਾਇਤਾਂ ਨੂੰ ਕਰੀਬ 1 ਕਰੋੜ ਰੁਪਏ ਦੀਆਂ ਗ੍ਰਾਂਟਾਂ ਕੀਤੀਆਂ ਤਕਸੀਮ

National, Politics, Punjab
ਪਠਾਨਕੋਟ, 8 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਵਿਧਾਨ ਸਭਾ ਹਲਕਾ ਭੋਆ ਦੀਆਂ ਕਰੀਬ 20 ਪੰਚਾਇਤਾਂ ਨੂੰ ਕਰੀਬ 1 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਤਕਸੀਮ ਕੀਤੇ। ਪਿੰਡ ਕਟਾਰੂਚੱਕ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਇਕੱਤਰ ਹੋਏ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਿੰਡਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਅੱਜ ਪਿੰਡਾਂ ਵਿੱਚ ਮੁਢਲੀਆਂ ਸਹੂਲਤਾਂ ਦੇ ਵਿਕਾਸ ਲਈ ਕਰੀਬ 1 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮਾਨ ਸਰਕਾਰ ਨੇ 2022 ਵਿੱਚ ਸੱਤਾ ਸੰਭਾਲਣ...
ਪਿੰਡ ਰਾਮਕੋਟ ਦਾ ਕਿਸਾਨ ਓਮ ਪ੍ਰਕਾਸ਼ ਭਾਂਬੂ ਮਲਚਿੰਗ ਲਈ ਪਰਾਲੀ ਦੀ ਵਰਤੋਂ ਕਰ ਰਿਹਾ ਹੈ ਬਾਗਾਂ ਵਿੱਚ

ਪਿੰਡ ਰਾਮਕੋਟ ਦਾ ਕਿਸਾਨ ਓਮ ਪ੍ਰਕਾਸ਼ ਭਾਂਬੂ ਮਲਚਿੰਗ ਲਈ ਪਰਾਲੀ ਦੀ ਵਰਤੋਂ ਕਰ ਰਿਹਾ ਹੈ ਬਾਗਾਂ ਵਿੱਚ

National, Politics, Punjab
ਫਾਜ਼ਿਲਕਾ 8 ਮਾਰਚ ਫਾਜਿਲਕਾ ਜਿਲੇ ਦੇ ਪ੍ਰਗਤੀਸ਼ੀਲ ਕਿਸਾਨ ਬਾਗਬਾਨੀ ਵਿੱਚ ਜਿੱਥੇ ਨਾਮਨਾ ਖੱਟ ਰਹੇ ਹਨ, ਉੱਥੇ ਆਪਣੇ ਤਜਰਬਿਆਂ ਨਾਲ ਹੋਰਨਾਂ ਲਈ ਪ੍ਰੇਰਨਾ ਸਰੋਤ ਸਿੱਧ ਹੋ ਰਹੇ ਹਨ। ਅਜਿਹਾ ਹੀ ਇੱਕ ਕਿਸਾਨ ਹੈ ਪਿੰਡ ਰਾਮਕੋਟ ਦਾ ਓਮ ਪ੍ਰਕਾਸ਼ ਭਾਂਬੂ। ਉਹ ਪਰਾਲੀ ਦੀ ਵਰਤੋਂ ਕਿੰਨੂੰ ਦੇ ਬਾਗਾਂ ਵਿੱਚ ਮਲਚਿੰਗ ਲਈ ਕਰ ਰਿਹਾ ਹੈ। ਓਮ ਪ੍ਰਕਾਸ਼ ਭਾਂਬੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕਿੰਨੂੰ ਦੇ ਬਾਗਾਂ ਹੇਠ ਪ੍ਰਤੀ ਏਕੜ ਚਾਰ ਟਨ ਪਰਾਲੀ ਵਿਛਾ ਦਿੰਦਾ ਹੈ। ਇਹ ਕੰਮ ਉਹ ਫਰਵਰੀ ਮਾਰਚ ਵਿੱਚ ਖਾਦਾਂ ਪਾਉਣ ਤੋਂ ਬਾਅਦ ਕਰਦਾ ਹੈ। ਇਹ ਪਰਾਲੀ ਧਰਤੀ ਦੇ ਤਾਪਮਾਨ ਨੂੰ ਠੰਡਾ ਰੱਖਦੀ ਹੈ ਅਤੇ ਜਮੀਨ ਵਿੱਚੋਂ ਨਮੀ ਨਹੀਂ ਉੱਡਣ ਦਿੰਦੀ । ਕਿਸਾਨ ਆਖਦਾ ਹੈ ਕਿ ਉਸ ਦੇ ਪਿੰਡ ਨਹਿਰੀ ਪਾਣੀ ਦੀ ਘਾਟ ਹੈ ਅਤੇ ਉਸ ਵੱਲੋਂ ਇਸ ਲਈ ਆਪਣੇ ਸਾਰੇ ਬਾਗ ਵਿੱਚ ਬੂੰਦ ਬੂੰਦ ਸਿੰਚਾਈ ਪ੍ਰਣਾਲੀ ਲਗਾਈ ਹੋਈ ਹੈ । ਉਹ ਆਖਦਾ ਹੈ ਕਿ ਇਸ ਤਰੀਕੇ ਨਾਲ ਜਿੱਥੇ ਉਸਦਾ ਵੱਡੀ ਮਾਤਰਾ ਵਿੱਚ ਪਾਣੀ ਬਚਦਾ ਹੈ ਉੱਥੇ ਹੀ ਉਹ ਬਾਗ ਥੱਲੇ ਪਰਾਲੀ ਵਿਛਾ ਕੇ ਪਾਣੀ ਦੇ ਵਾਸ਼ਪੀਕਰਨ ਨੂੰ ਹੋਰ ਵੀ ਘਟਾ ਲੈਂਦਾ ਹੈ ਅਤੇ ਪਾਣੀ ਦੀ ਬੱਚਤ ਹ...