ਨਸ਼ਾ ਮੁਕਤ ਭਵਿੱਖ ਵੱਲ ਇਕ ਅਹਿਮ ਕਦਮ-ਡਿਪਟੀ ਕਮਿਸ਼ਨਰ ਦੀ ਅਗਵਾਈ ਚ ਜਾਗਰੂਕਤਾ ਸਮਾਗਮ
ਅੰਮ੍ਰਿਤਸਰ 1 ਮਈ:
ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋ ਇਕ ਹੋਰ ਪਹਿਲਕਦਮੀ ਕਰਦੇ ਹੋਏ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋ ਜਾਗਰੂਕ ਕਰਨ ਲਈ ਲੁਧਿਆਣੇ ਦੀ ਇਕ ਗੈਰ ਸਰਕਾਰੀ ਸੰਸਥਾ ਇਨੀਸੀ਼ਏਟਿਵ ਆਫ ਚੇਜ ਨਾਲ ਮਿਲਕੇ ਇਕ ਮੁਹਿੰਮ ਚਲਾ ਰਹੀ ਹੈ। ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋ ਪੰਜਾਬ ਵਿਚ ਨਸ਼ਾ ਮੁਕਤੀ ਲਈ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਨਸ਼ਾ ਮੁਕਤ ਭਵਿੱਖ ਵੱਲ ਇਕ ਹੋਰ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿਚ ਮਨ ਮੇਲੇ ਆਯੋਜਿਤ ਕਰ ਰਿਹਾ ਹੈ।
ਇਸੇ ਹੀ ਲੜੀ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਵਲੋ ਸਰਕਾਰੀ ਹਾਈ ਸਕੂਲ ਗੇਟ ਹਕੀਮਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਬੱਚਿਆਂ ਨੂੰ ਨਸ਼ਿਆਂ ਤੋ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਸਮਾਜ ਲਈ ਇਕ ਘਾਤ...








