Wednesday, October 7
Shadow

Author: admin

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

National, Politics, Punjab
ਚੰਡੀਗੜ੍ਹ, 30 ਅਪ੍ਰੈਲ: ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਅਤੇ ਫਰੀਦਾਬਾਦ ਦੀ ਵਿਕਟੂਰਾ ਟੈਕਨਾਲੌਜੀਜ਼ ਪ੍ਰਾਈਵੇਟ ਲਿਮਟਿਡ (ਵੀ.ਟੀ.ਪੀ.ਐਲ.) ਦਰਮਿਆਨ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰੋਗਰਾਮ ਹੈ, ਜਿਸ ਤਹਿਤ ਪਹਿਲੇ ਸਮੈਸਟਰ ਤੋਂ ਹੀ ਵਿਦਿਆਰਥੀ ਉਦਯੋਗ ਦਾ ਹਿੱਸਾ ਬਣਨਗੇ ਅਤੇ ਉਦਯੋਗ ਕੈਂਪਸ ਨੂੰ ਯੂਨੀਵਰਸਿਟੀ ਦਾ ਡੀਮਡ ਕੈਂਪਸ ਮੰਨਿਆ ਜਾਵੇਗਾ। ਇਸ ਸਮਝੌਤੇ ‘ਤੇ ਐਮ.ਆਰ.ਐਸ.ਪੀ.ਟੀ.ਯੂ. ਦੇ ਰਜਿਸਟਰ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

National, Politics, Punjab
ਚੰਡੀਗੜ੍ਹ, 30 ਅਪ੍ਰੈਲ ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ, ਜੋ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੇ ਸਨ, ਨੂੰ ਇਸ ਨਿਯੁਕਤੀ ਉਪਰੰਤ ਰਾਜ ਦੇ ਵੱਖ-ਵੱਖ ਦਫਤਰਾਂ ਵਿੱਚ ਵਿੱਤ ਵਿਭਾਗ ਦੇ ਨੁਮਾਂਇਦਿਆ ਵਜੋ ਤਾਇਨਾਤ ਕੀਤਾ ਗਿਆ ਹੈ। ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣੇ ਦਫ਼ਤਰ ਵਿਖੇ ਇੱਕ ਸਧਾਰਨ ਪਰ ਪ੍ਰਭਾਵਸ਼ਾਲੀ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਾਰਦਰਸ਼ੀ ਅਤੇ ਮਜ਼ਬੂਤ ਵਿੱਤੀ ਪ੍ਰਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਸੈਕਸ਼ਨ ਅਧਿਕਾਰੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੇ ਨਿਰਵਿਘਨ ਲਾਗੂਕਰਨ ਨੂੰ ਯਕੀਨੀ ਬਣਾਉਣ...
ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

National, Politics, Punjab
ਚੰਡੀਗੜ੍ਹ, 30 ਅਪ੍ਰੈਲ ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਕਦਮ ਦਾ ਉਦੇਸ਼ ਸੂਬੇ ਭਰ ‘ਚ ਬਿਜਲੀ ਸ਼ਿਕਾਇਤ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਕੁਸ਼ਲਤਾ ਅਤੇ ਜਵਾਬਦੇਹੀ ਨੂੰ ਬਿਹਤਰ ਬਣਾਉਣਾ ਹੈ। ਮੌਜੂਦਾ ਸਮੇਂ ਪੀ.ਐਸ.ਪੀ.ਸੀ.ਐਲ. ਆਪਣੀ ਖਪਤਕਾਰ ਸ਼ਿਕਾਇਤ ਹੈਲਪਲਾਈਨ (1912) ਨੂੰ ਦੋ ਕਾਲ ਸੈਂਟਰਾਂ ਰਾਹੀਂ ਚਲਾਉਂਦਾ ਹੈ ਜਿਸ ਵਿੱਚ ਹਰੇਕ ਕੇਂਦਰ ਵਿੱਚ ਪ੍ਰਤੀ ਸ਼ਿਫਟ ਕੁੱਲ 120 ਸੀਟਾਂ ਹਨ, ਜੋ 24 ਘੰਟੇ ਕੰਮ ਕਰਦੀਆਂ ਹਨ। ਇਸ ਤਰ੍ਹਾਂ ਖਪਤਕਾਰਾਂ ਦੁਆਰਾ ਦਰਜ ਬਿਜਲੀ ਨਾਲ ਸਬੰਧਤ ਮੁੱਦਿਆਂ ਦੇ ਪ੍ਰਬੰਧਨ ਲਈ ਰੋਜ਼ਾਨਾ 360 ਕਰਮਚਾਰੀ ਕਾਲ ਸੈਂਟਰ ‘ਤੇ ਕੰਮ ਵਿੱਚ ਲੱਗੇ ਹੋਏ ਹਨ। ਇਹ ਹੈਲਪਲਾਈਨ 150 ਕਾਲ ਚੈਨਲਾਂ ਦੁਆਰਾ ਸੰਚਾਲਨ ਕਰਦਾ ਹੈ ਪਰ ਇਨ੍ਹਾਂ ਸਰੋਤਾਂ ਦੇ ਬਾਵਜੂਦ ਵੀ ਹਰ ਸਮੇਂ ਔਸਤਨ 30 ਕਾਲਾਂ ਉਡੀਕ (ਵੇਟਿੰਗ) ਵਿੱਚ ਰਹਿੰਦੀਆਂ ...
ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

National, Politics, Punjab
ਚੰਡੀਗੜ੍ਹ , 30 ਅਪ੍ਰੈਲ :  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ 'ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ   ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ। ਸ੍ਰੀ ਗੜ੍ਹੀ ਨੇ ਸ਼੍ਰੀ ਮਕਵਾਨਾ ਨੂੰ ਅਪੀਲ ਕੀਤੀ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਦੇ ਅਨੂਸੁਚਿਤ ਜਾਤੀਆਂ ਕਮਿਸ਼ਨ ਵਿੱਚ ਬਿਹਤਰ ਤਾਲਮੇਲ ਬਨਾਉਣ ਲਈ ਈ.ਗਵਰਨੈਸ ਰਾਹੀਂ ਕੋਈ ਸਿਸਟਮ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜ਼ੋ ਕੌਮੀ ਕਮਿਸ਼ਨ ਵਲੋਂ ਅਨੂਸੁਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਫੈਸਲਿਆਂ ਤੋਂ ਸੇਧ ਲੈ ਕੇ ਮਿਲਦੇ ਜੁਲਦੇ ਮਾਮਲਿਆਂ ਵਿੱਚ ਜਲਦ ਫੈਸਲਾ ਸੁਣਾਇਆ ਜਾ ਸਕੇ। ਸ੍ਰੀ ਗੜ੍ਹੀ ਨੇ ਕਿਹਾ ਕਿ ਕਈ ਵਾਰ ਅਨੂਸੁਚਿਤ ਜਾਤੀਆਂ ਦੇ ਲੋਕ ਇਨਸਾਫ਼ ਲੈਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਾਲ ਨਾਲ ਕੌਮੀ ਕਮਿਸ਼ਨ ਕੋਲ ...
ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ

ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ ਅਧਾਰਿਤ ਗੈਂਗਸਟਰ ਜੀਵਨ ਫੌਜੀ ਨਾਲ ਸਬੰਧਤ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਰੇਸ਼ ਕੁਮਾਰ ਉਰਫ਼ ਬੱਬੂ, ਅਭਿਨਵ ਭਗਤ ਉਰਫ਼ ਅਭੀ, ਅਜੈ ਕੁਮਾਰ ਉਰਫ਼ ਅੱਜੂ ਅਤੇ ਸੰਨੀ ਕੁਮਾਰ, ਸਾਰੇ ਵਾਸੀ ਹਰੀਪੁਰਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ .32 ਬੋਰ ਦੇਸੀ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਜੀਵਨ ਫੌ...
ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ : ਬ੍ਰਮ ਸ਼ੰਕਰ ਜਿੰਪਾ

ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ : ਬ੍ਰਮ ਸ਼ੰਕਰ ਜਿੰਪਾ

National, Politics, Punjab
ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ਕਰੀ 41 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਪਿੱਪਲਾਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਵਾਲਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੂਲਾਂਵਾੜੀ ਵਿੱਚ ਨਵੇਂ ਕਲਾਸਰੂਮਾਂ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਜਿੰਪਾ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸਰਕਾਰ ਨੇ ਸਿੱਖਿਆ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਵਿੱਚ ਕਿੰਨੀ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਨਾ ਸਿਰਫ਼ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨਗੇ ਬਲਕਿ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ...
ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਪੰਜਾਬ ਸਰਕਾਰ ਦਾ ਉਦੇਸ਼: ਜੈ ਕ੍ਰਿਸ਼ਨ ਸਿੰਘ ਰੌੜੀ

ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਪੰਜਾਬ ਸਰਕਾਰ ਦਾ ਉਦੇਸ਼: ਜੈ ਕ੍ਰਿਸ਼ਨ ਸਿੰਘ ਰੌੜੀ

National, Politics, Punjab
ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ  ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ 6 ਸਕੂਲਾਂ ਵਿੱਚ 77.71 ਲੱਖ ਰੁਪਏ ਦੀ ਲਾਗਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਬਦਲਾਅ ਲਿਆ ਰਹੀ ਹੈ। ਡਿਪਟੀ ਸਪੀਕਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਖਾਨਪੁਰ ਵਿਖੇ ਨਵੇਂ ਕਲਾਸਰੂਮਾਂ ਅਤੇ ਚਾਰਦੀਵਾਰੀ, ਸਰਕਾਰੀ ਐਲੀਮੈਂਟਰੀ ਸਕੂਲ ਸਾਧੋਵਾਲ ਵਿਖੇ ਨਵੇਂ ਕਲਾਸਰੂਮਾਂ ਅਤੇ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਬਡੇਸਰੋ ਵਿੱਚ ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾ, ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹਸ਼ੰਕਰ (ਲੜਕੇ) ਵਿੱਚ ਨਵੇਂ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹਸ਼ੰਕਰ (ਲੜਕੀਆਂ) ਵਿੱਚ ਨਵੇਂ ਕਲਾਸਰੂਮ, ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾਂ ਅਤੇ ਸਰਕਾਰੀ ਹਾਈ ਸਕੂਲ ਬਸਿਆਲਾ ਵਿੱਚ ਨਵੇਂ ਕਲਾਸਰੂਮ ਅਤੇ ਚਾਰਦੀਵਾਰੀ ਦਾ ਉਦਘਾਟਨ ਕੀਤਾ। ਡਿਪਟੀ ਸਪੀਕਰ ਨੇ ਕਿਹਾ ਕਿ ਇਹ ਵਿਕਾਸ ਕਾਰਜ ਵਿਦਿਆਰ...
ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

Crime, National, Politics, Punjab
ਜਲੰਧਰ, 30 ਅਪ੍ਰੈਲ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫ਼ੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਤਸ਼ਕਰਾਂ ਦੀਆਂ ਦੋ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਗੁਰੂ ਅਮਰਦਾਸ ਨਗਰ ਵਿਖੇ ਦਲੀਪ ਸਿੰਘ ਉਰਫ਼ ਦਲੀਪਾ ਦੀ ਗੈਰ ਕਾਨੂੰਨੀ ਜਾਇਦਾਦ ਨੂੰ ਢਾਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇਕ ਬਦਨਾਮ ਨਸ਼ਾ ਤਸਕਰ ਹੈ ਅਤੇ ਇਸ ਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 11 ਐਫ.ਆਈ.ਆਰ.ਦਰਜ ਹੋ ਚੁੱਕੀਆਂ ਹਨ ਅਤੇ ਇਨਾਂ ਵਿਚੋਂ ਕਈ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਕਾਰਵਾਈ ਕਰਦਿਆਂ ਅਸ਼ੋਕ ਨਗਰ ਨੇੜੇ ਵੇਰਕਾ ਮਿਲਕ ਪਲਾਂਟ ਵਿਖੇ ਨਸ਼ਾ ਤਸਕਰ ਨਿਸ਼ਾ ਖਾਨ ਉਰਫ਼ ਨਿਸ਼ਾ ਚੌਧਰੀ ਦੇ ਗੈਰ ਕਾਨੂੰਨੀ ਨਿਰਮਾਣ ਨੂੰ ਢਾਹਿਆ ਗਿਆ ਹੈ। ਨਿਸ਼ਾ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 6 ਐਫ.ਆਰ.ਆਈ.ਦਰਜ ਹਨ ਅਤੇ ਇਨ੍ਹਾਂ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਇਹ ਕਰਵਾਈਆਂ ਏ.ਡੀ.ਸੀ.ਪੀ-1 ਆਕਰਸ਼ੀ ਜੈਨ ਅਤੇ ਏ.ਸ...
ਭਗਤੀ ਤੇ ਸ਼ਕਤੀ ਦਾ ਸੁਮੇਲ: ਪੰਜਾਬ ਸਰਕਾਰ ਵੱਲੋਂ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੀ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ

ਭਗਤੀ ਤੇ ਸ਼ਕਤੀ ਦਾ ਸੁਮੇਲ: ਪੰਜਾਬ ਸਰਕਾਰ ਵੱਲੋਂ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੀ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ

National, Politics, Punjab
ਚੰਡੀਗੜ੍ਹ/ ਜਲੰਧਰ, 29 ਅਪ੍ਰੈਲ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਣ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵੱਲੋਂ ਦਰਸਾਏ ਨਿਆਂ, ਸਮਾਨਤਾ ਅਤੇ ਸੱਚਾਈ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸਥਾਨਕ ਕੇ.ਐਮ.ਵੀ. ਕਾਲਜ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਸ਼ੁਭ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਹਿਲੀ ਵਾਰ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਜਲੰਧਰ ਵਿੱਚ ਇਹ ਰਾਜ ਪੱਧਰੀ ਸਮਾਗਮ ਕਰਵਾਉਣ ਲਈ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸ਼ਲਾਘਾ ਕੀਤੀ। ਭਗਵਾਨ ਸ਼੍ਰੀ ਪਰਸ਼ੂਰਾਮ ਜੀ ਨੂੰ ਭਗਤੀ ਅਤੇ ਸ਼ਕਤੀ ਦਾ ਦੈਵੀ ਸੁਮੇਲ ਦੱਸਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਅਨਿਆ...
ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

National, Politics, Punjab
ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ 'ਨਸ਼ਾ ਮੁਕਤ ਪੰਜਾਬ' ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ 31 ਮਈ ਤੱਕ ਜ਼ਮੀਨੀ ਪੱਧਰ 'ਤੇ ਨਸ਼ਿਆਂ ਦੀ ਉਪਲਬਧਤਾ ਨੂੰ ਜ਼ੀਰੋ ਕਰਨ ਬਾਰੇ ਸਖ਼ਤ ਅਲਟੀਮੇਟਮ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਿੱਚ ਅਸਫਲ ਰਹਿਣ ‘ਤੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਪੱਧਰ ਤੱਕ ਦੇ ਸਾਰੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਡੀਜੀਪੀ ਵੱਲੋਂ ਅੱਜ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਏਡੀਜੀਪੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ ਅਤੇ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਅਰੋੜਾ ਨਾਲ ਸਾਰੇ ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ (ਆਈਜੀਪੀਜ਼/ਡੀਆਈਜੀਜ਼) ਅਤੇ ਕਮਿਸ਼ਨਰ ਆਫ ਪੁਲਿਸ/ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਸੀਪੀਜ਼/ਐਸਐਸਪੀਜ਼) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾ...