ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾਕਾਮ; ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼
ਚੰਡੀਗੜ੍ਹ/ਅੰਮ੍ਰਿਤਸਰ, 27 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਆਪਣੇ ਆਸਟ੍ਰੇਲੀਆ-ਅਧਾਰਤ ਹੈਂਡਲਰ ਜੱਸਾ ਦੇ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਅਭਿਸ਼ੇਕ ਕੁਮਾਰ ਵਜੋਂ ਕੀਤੀ ਹੈ, ਜੋ ਕਿ ਅੰਮ੍ਰਿਤਸਰ ਦੇ ਪਿੰਡ ਮੀਰਾਂਕੋਟ ਕਲਾਂ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਸੱਤ ਪਿਸਤੌਲਾਂ, ਜਿਸ ਵਿੱਚ ਪੰਜ .30 ਬੋਰ ਅਤੇ ਦੋ ਆਧੁਨਿਕ 9 ਐਮਐਮ ਗਲੌਕ ਸ਼ਾਮਲ ਹਨ, ਸਮੇਤ ਚਾਰ ਕਾਰਤੂਸ ਅਤੇ 1.5 ਲੱਖ ਰੁਪਏ ਬਰਾਮਦ ਕੀਤੇ ਹਨ, ਇਸ ਤੋਂ ਇਲਾਵਾ ਹਥਿਆਰਾਂ ਦੀ ਤਸਕਰੀ ਲਈ ਵਰਤੀ ਜਾ ਰਹੀ ਉਸਦੀ ਮਹਿੰਦਰਾ ਥਾਰ ਗੱਡੀ ਨੂੰ ਜ਼ਬਤ ਕਰ ਲਿਆ ਹੈ।
ਡੀਜੀਪੀ ਨੇ ਖੁਲਾਸਾ ਕੀਤਾ ਕ...







