ਹਲਕਾ ਘਨੌਰ ਚ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ: ਵਿਧਾਇਕ ਗੁਰਲਾਲ ਘਨੌਰ
ਘਨੌਰ,3 ਮਾਰਚ:
ਪਿਛਲੇ ਦਿਨੀਂ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਨਿਰੀਖਣ ਕਰਨ ਲਈ ਹਲਕਾ ਘਨੌਰ ਵਿਧਾਇਕ ਗੁਰਲਾਲ ਘਨੌਰ ਨੇ ਐਸ ਡੀ ਐਮ ਰਾਜਪੁਰਾ ਅਵਿਕੇਸ਼ ਗੁਪਤਾ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਅਤੇ ਸਮੂਹ ਸਬੰਧਤ ਵਿਭਾਗ ਅਧਿਕਾਰੀਆਂ ਕਾਨੂੰਗੋਆਂ, ਪਟਵਾਰੀਆਂ ਆਦਿ ਨਾਲ ਪਿੰਡ ਹਰੀਪੁਰ ਝੁੰਗੀਆਂ, ਮਹਿਦੂਦਾਂ, ਮੰਜੋਲੀ, ਘਨੋਰੀ ਖੇੜਾ, ਸਰਾਲਾ ਖ਼ੁਰਦ, ਸਰਾਲਾ ਕਲਾਂ ਆਦਿ ਪਿੰਡਾਂ ਦਾ ਦੌਰਾ ਕਰਕੇ ਗੜੇਮਾਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ, ਸਰ੍ਹੋਂ ਦੀ ਫ਼ਸਲ ਅਤੇ ਹਰੇ ਚਾਰੇ ਆਦਿ ਦੀਆਂ ਫ਼ਸਲਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਪੀੜਤ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਰਾਹੀ ਸਬੰਧਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੇ ਸਮੇਂ ’ਚ ਉਨ੍ਹਾਂ ਦੇ ਨਾਲ ਹੈ। ਫ਼ਸਲਾਂ ਦੇ ਹੋਏ ਨੁਕਸਾਨ ਦਾ ਗਿਰਦਾਵਰੀ ਕਰਵਾ ਕੇ ਜਲਦੀ ਉਚਿਤ ਮੁਆ...








