Shadow

Author: admin

ਨਸ਼ਿਆ ਵਿਰੁੱਧ ਸਾਝਾਂ ਯੁੱਧ” ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ ਆਮ ਲੋਕ- ਹਰਜੋਤ ਬੈਂਸ

ਨਸ਼ਿਆ ਵਿਰੁੱਧ ਸਾਝਾਂ ਯੁੱਧ” ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ ਆਮ ਲੋਕ- ਹਰਜੋਤ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ 02 ਮਾਰਚ () “ਨਸ਼ਿਆ ਵਿਰੁੱਧ ਸਾਝਾਂ ਯੁੱਧ” ਪੰਜਾਬ ਸਰਕਾਰ ਦਾ ਇੱਕ ਅਜਿਹਾ ਮਿਸ਼ਨ ਹੈ, ਜਿਸ ਤਹਿਤ ਕਾਸੋ ਆਪ੍ਰੇਸ਼ਨ ਚਲਾ ਕੇ ਪੰਜਾਬ ਸਰਕਾਰ ਨੇ ਆਪਣੇ 12 ਹਜ਼ਾਰ ਪੁਲਿਸ ਮੁਲਾਜਮਾਂ ਨਾਲ 800 ਸ਼ੱਕੀ ਥਾਵਾਂ ਤੇ ਛਾਪੇਪਾਰੀ ਕਰਕੇ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ ਦਿੱਤੀਆਂ ਹਨ। ਨਸ਼ਿਆ ਨੂੰ ਵੇਚਣ ਵਾਲਿਆਂ ਦੀਆਂ ਚੱਲ ਅਚੱਲ ਜਾਇਦਾਦਾਂ ਜਬ਼ਤ ਕੀਤੀਆ ਜਾਣਗੀਆਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਸ਼ਿਆ ਦੀ ਗ੍ਰਿਫਤ ਵਿਚ ਆਏ ਭੋਲੇ ਭਾਲੇ ਲੋਕਾਂ ਨੂੰ ਇਸ ਮੱਕੜ ਜਾਲ ਤੋਂ ਬਾਹਰ ਕੱਢਣ ਲਈ ਇੱਕ ਵਿਆਪਕ ਅਭਿਆਨ ਚਲਾਇਆ ਜਾਵੇਗਾ।        ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਚਲਾਏ ਕਾਸੋ ਅਪ੍ਰੇਸ਼ਨ ਦੀ ਸਫਲਤਾ ਉਪਰੰਤ ਪ੍ਰਗਟ ਕੀਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ 12 ਹਜ਼ਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੇ 800 ਸ਼ੱਕੀ ਥਾਵਾਂ ਤੇ ਦਵਿਸ਼ ਦੇ ਕੇ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਉਣ ਦੀ ਮੁਹਿੰਮ...
ਆਵਾਸ ਯੋਜਨਾ ਤਹਿਤ ਆਨਲਾਈਨ ਫਾਰਮ 31 ਮਾਰਚ 2025 ਤੱਕ ਭਰੇ ਜਾ ਸਕਦੇ ਹਨ:- ਸਰਬਜੀਤ ਸਿੰਘ ਬੀ.ਡੀ.ਪੀ. ਓ.

ਆਵਾਸ ਯੋਜਨਾ ਤਹਿਤ ਆਨਲਾਈਨ ਫਾਰਮ 31 ਮਾਰਚ 2025 ਤੱਕ ਭਰੇ ਜਾ ਸਕਦੇ ਹਨ:- ਸਰਬਜੀਤ ਸਿੰਘ ਬੀ.ਡੀ.ਪੀ. ਓ.

National, Politics, Punjab
ਫ਼ਰੀਦਕੋਟ 02 ਮਾਰਚ ਸ. ਸਰਬਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ-ਕਮ-ਕਾਰਜ ਸਾਧਕ ਅਫਸਰ ਪੰਚਾਇਤ ਸੰਮਤੀ ਫ਼ਰੀਦਕੋਟ ਨੇ ਪੱਤਰਕਾਰ ਮਿਲਣੀ ਸਮੇਂ ਜਾਣਕਾਰੀ  ਸਾਂਝੀ ਕਰਦਿਆ ਦੱਸਿਆ ਕਿ ਸ. ਨਰਭਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਯੋਗ ਅਗਵਾਈ ਅਤੇ ਸ਼੍ਰੀ ਨੀਰਜ ਕੁਮਾਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਰੀਦਕੋਟ ਦੇ ਆਦੇਸਾ ਤਹਿਤ ਬਲਾਕ ਫ਼ਰੀਦਕੋਟ ਦੀਆਂ 118 ਗ੍ਰਾਮ ਪੰਚਾਇਤਾ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਮਿਲ਼ ਕੇ ਚਲਾਈ ਜਾ ਰਹੀ ਆਵਾਸ ਯੋਜਨਾ ਤਹਿਤ ਗਰੀਬ ਅਤੇ ਲੋੜਵੰਦ ਯੋਗ ਪਰਿਵਾਰਾਂ ਨੂੰ ਘਰ ਬਣਾਉਣ ਲਈ ਦਿੱਤੀ ਜਾਂਦੀ ਵਿੱਤੀ ਸਹਾਇਤਾ ਲਈ ਸਰਵੇ ਸਫਲਤਾ ਪੂਰਵਕ ਚੱਲ ਰਿਹਾ ਹੈ। ਉਹਨਾਂ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋ ਜਾਰੀ ਆਵਾਸ ਯੋਜਨਾ ਲਈ ਕੋਈ ਵੀ ਫਾਰਮ ਵੇਚਿਆ ਨਹੀਂ ਜਾ ਰਿਹਾ ਅਤੇ ਨਾ ਹੀ ਕਿਸੇ ਕਿਸਮ ਦੀ ਫੀਸ ਰੱਖੀ ਗਈ ਹੈ ਅਤੇ ਇਹ ਸਰਵੇ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਇਸ ਸਰਵੇ ਦੌਰਾਨ ਦਫ਼ਤਰ ਵਲੋਂ ਹਰ ਪਿੰਡ ਵਿੱਚ ਨਿਯੁਕਤ ਕੀਤੇ ਸਰਵੇਅਰ ਦੁਆਰਾ ਆਵਾਸ ਪਲੱਸ 2024  ਮੋਬਾਇਲ ਐਪ ਰਾਹੀਂ  ਯੋਗ ਲਾਭਪਾਤਰੀ ਦੇ ਆਨਲਾਈਨ ਫ਼ਾਰਮ ਲਾਭ...
ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

National, Politics, Punjab
ਮੋਗਾ 2 ਮਾਰਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਅਪ੍ਰੈਲ 2025 ਤੱਕ ਲਾਗੂ ਰਹਿਣਗੇ। ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ 'ਤੇ ਪਾਬੰਦੀ ਜ਼ਿਲ੍ਹੇ 'ਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਮੱਦੇ-ਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ, ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਰੋਕ ਲਗਾਈ ਹੈ। ਇਹ ਹੁਕਮ ਪੁਲਿਸ, ਹੋਮਗਾਰਡ ਜਾਂ ਸੀ.ਆਰ.ਪੀ.ਐਫ. ਕ੍ਰਮਚਾਰੀਆਂ, ਜਿੰਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਧਾਰਕਾਂ 'ਤੇ ਲਾਗੂ ਨਹੀਂ ਹੋਵੇਗਾ। ਜ਼ਿਲੇ 'ਚ ਪਲਾਸਟਿਕ ਲਿਫ਼ਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ 'ਤੇ ਪਾਬੰਦੀ ਤਕਨਾਲਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ ਵਰਤ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਲਚਕਾਣੀ ਦੀ 1.7 ਕਰੋੜ ਰੁਪਏ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਲਚਕਾਣੀ ਦੀ 1.7 ਕਰੋੜ ਰੁਪਏ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ

National, Politics, Punjab
ਪਟਿਆਲਾ, 2 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 1 ਕਰੋੜ 7 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਲਚਕਾਣੀ (ਪਟਿਆਲਾ-ਭਾਦਸੋਂ ਰੋਡ ਤੋਂ ਲਚਕਾਣੀ ਤੱਕ) ਦੀ ਲਿੰਕ ਰੋਡ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ 3.05 ਕਿਲੋਮੀਟਰ ਲੰਮੀ ਬਣਨ ਵਾਲੀ ਇਸ ਸੜਕਾਂ ਦਾ ਪਿੰਡ ਜੱਸੋਵਾਲ, ਸਿਊਣਾ, ਲੰਗ, ਰੌਗੰਲਾ, ਚਲੈਲਾ, ਅਮਾਮਪੁਰਾ ਤੇ ਫੱਗਣਮਾਜਰਾ ਦੇ ਵਸਨੀਕਾਂ ਤੋਂ ਇਲਾਵਾ ਭਾਦਸੋਂ ਰੋਡ ਤੋਂ ਸਰਹਿੰਦ ਰੋਡ ਜਾਣ ਵਾਲਿਆਂ ਨੂੰ ਵੱਡਾ ਲਾਭ ਹੋਵੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਹਿਲੀ ਸਰਕਾਰਾਂ ਸਮੇਂ ਸੜਕ ਬਣਨ ਤੋਂ ਕੁਝ ਮਹੀਨੇ ਬਾਅਦ ਹੀ ਟੁੱਟ ਜਾਂਦੀ ਸੀ ਅਤੇ ਇਲਾਕਾ ਨਿਵਾਸੀਆਂ ਨੂੰ ਸਾਲਾਂ ਤੱਕ ਇਸ ਦਾ ਖਮਿਆਜ਼ਾ ਭੁਗਤਣਾ ਪੈਂਦਾ ਸੀ, ਪਰ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਵੀਂ ਬਣਨ ਵਾਲੀ ਇਸ ਸੜਕ ਦੀ ਅੱਗੇ 5 ਸਾਲ ਸਾਂਭ ਸੰਭਾਲ ਵੀ ਬਣਾਉਣ ਵਾਲੇ ਠੇਕੇਦਾਰ ਨੂੰ ਦਿੱਤੀ ਗਈ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਹੋਵੇਗਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਬੀਰ...
ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਕੀਤਾ ਗਿਆ ਐਨਸੀਡੀ ਕਾਰਨਰ

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਕੀਤਾ ਗਿਆ ਐਨਸੀਡੀ ਕਾਰਨਰ

National, Politics, Punjab
ਤਰਨ ਤਾਰਨ ਮਾਰਚ 2 ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਗੈਰ ਸੰਚਾਰੀ ਰੋਗਾਂ ਵਿਰੁੱਧ ਚਲਾਈ ਗਈ ਮੁਹਿੰਮ ਸਬੰਧੀ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ  ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਕੁਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਗੈਰ ਸੰਚਾਰੀ ਰੋਗਾਂ ਦੀ ਮੁਢਲੀ ਜਾਂਚ ਦੇ ਮੰਤਵ ਨਾਲ ਵਿਸ਼ੇਸ਼ ਕਾਰਨਰ ਸਥਾਪਿਤ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਵੀ ਮੌਜੂਦ ਰਹੇ। ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਗੈਰ ਸੰਚਾਰੀ ਰੋਗਾਂ ਜਿਵੇਂ ਕਿ ਹਾਈਪਰਟੈਂਸ਼ਨ, ਡਾਇਬਟੀਜ ਅਤੇ ਤਿੰਨ ਪ੍ਰਕਾਰ ਦੇ ਕੈਂਸਰ (ਮੂੰਹ, ਛਾਤੀ ਅਤੇ ਸਰਵਾਈਕਲ) ਵਿਰੁੱਧ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸਾਰੀਆਂ ਹੀ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਗੈਰ ਸੰਚਾਰੀ ਰੋਗਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਿਹੜੇ ਵੀ ਵਿਅਕਤੀ ਇਹਨਾਂ ਰੋਗਾਂ ਤੋਂ ਪੀੜਤ ਪਾਏ ਜਾਣਗੇ ਉਹਨਾਂ ਦਾ ਸਮੇਂ ਸ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

National, Politics, Punjab
ਚੰਡੀਗੜ੍ਹ, 1 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ। ਵਿੱਤ ਮੰਤਰੀ ਨੇ ਇਸ ਪਹਿਲਕਦਮੀ ਦੀ ਆਰਥਿਕ ਵਿਕਾਸ, ਇਨੋਵੇਸ਼ਨ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸ਼ਲਾਘਾ ਕੀਤੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੈਗਾ ਵਪਾਰ ਮੇਲੇ ਸਾਡੇ ਦੇਸ਼ ਅਤੇ ਸੂਬੇ ਦੀ ਵਿਕਾਸ ਸਮਰੱਥਾ ਨੂੰ ਦਰਸਾਉਣ ਅਤੇ ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਇਵੈਂਟ ਕਾਰੋਬਾਰੀਆਂ ਨੂੰ ਆਪਣੇ ਉਤਪਾਦਾਂ, ਸੇਵਾਵਾਂ ਅਤੇ ਇਨੋਵੇਸ਼ਨਜ਼ ਦਾ ਪ੍ਰਦਰਸ਼ਨ ਕਰਨ, ਸੰਪਰਕ ਸਥਾਪਤ ਕਰਨ, ਗਿਆਨ ਸਾਂਝਾ ਕਰਨ ਅਤੇ ਵਿਕਾਸ ਦੇ ਨਵੇਂ ਮੌਕਿਆਂ ਦੀ ਖੋਜ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦੇ ਹਨ। ਵਿੱਤ ਮੰਤਰੀ ਨੇ ਉਦਯੋਗ ਅਤੇ ਵਪਾਰ ਵਿੱਚ ਪੰਜਾਬ ਦੀ ਅਮੀਰ ਵਿਰਾਸਤ ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਹਮੇਸ਼ਾ ਹੀ ਉੱਦਮੀਆਂ, ਖੋਜਕਾਰਾਂ ਅਤੇ ਵਪਾਰੀਆਂ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕ...
ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਕਾਰਕੁਨ ਨੂੰ ਛੇ .32 ਬੋਰ ਪਿਸਤੌਲਾਂ ਅਤੇ 10 ਕਾਰਤੂਸ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਪਿੰਡ ਵੜਿੰਗ ਸੂਬਾ ਸਿੰਘ ਦੇ ਵਸਨੀਕ ਗੁਰਬਾਜ਼ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ  ਇਰਾਦਾ ਕਤਲ , ਲੁੱਟ-ਖੋਹ, ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਤ ਲਗਭਗ ਅੱਠ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ  ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ  ਮਿਲੀ ਸੀ ਕਿ ਮੁਲਜ਼ਮ ਗੁਰਬਾਜ਼ ਸਿੰਘ ...
ਡੇਰਾ ਬੱਸੀ ਵਿੱਚ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਗੈਂਗਸਟਰ ਜ਼ਖਮੀ; ਪਿਸਤੌਲ ਬਰਾਮਦ

ਡੇਰਾ ਬੱਸੀ ਵਿੱਚ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਗੈਂਗਸਟਰ ਜ਼ਖਮੀ; ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਐਸਏਐਸ ਨਗਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਸ਼ੁਰੂ ਕੀਤੀ ਲੜਾਈ ਤਹਿਤ ਐਸ.ਏ.ਐਸ. ਨਗਰ ਪੁਲਿਸ ਅਤੇ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਵੱਡੀ ਕਾਰਵਾਈ ਦੌਰਾਨ ਡੇਰਾ ਬੱਸੀ ਵਿਖੇ ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ ਪੁਲ ਨੇੜੇ ਪੁਲਿਸ ਹਿਰਾਸਤ ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਰਦਿਆਂ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਖੱਬੀ ਲੱਤ ’ਤੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ। ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਪਿੰਡ ਰੋੜਾਲਾ ਦਾ ਰਹਿਣ ਵਾਲਾ ਗੈਂਗਸਟਰ ਮੈਕਸੀ, ਵਿਦੇਸ਼ੀ ਅੱਤਵਾਦੀ ਗੋਲਡੀ ਬਰਾੜ ਅਤੇ ਗੈਂਗਸਟਰ ਗੋਲਡੀ ਢਿੱਲੋਂ ਦਾ ਕਾਰਕੁਨ ਹੈ ਅਤੇ ਉਨ੍ਹਾਂ ਦੇ ਇਸ਼ਾਰੇ ’ਤੇ ਜਬਰਨ ਵਸੂਲੀ ਰੈਕੇਟ ਚਲਾ ਰਿਹਾ ਸੀ। ਹਾਲ ਹੀ ਵਿੱਚ, ਮੈਕਸੀ ਅਤੇ ਉਸਦੇ ਸਾਥੀ ਸੰਦੀਪ ਉਰਫ਼ ਦੀਪ ਨੂੰ ਪਟਿਆਲਾ ਪੁਲਿਸ ਨੇ ਅਸਲਾ ਐਕਟ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ, ਦੋਵਾਂ ਨੂੰ ਐਸ.ਏ.ਐਸ. ਨਗਰ ਪੁਲਿਸ ਵੱਲੋਂ ਸ਼ੁੱਕਰਵਾਰ ਨੂੰ ਫ...
ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

National, Politics, Punjab
ਚੰਡੀਗੜ੍ਹ, 1 ਮਾਰਚ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਫਿਰ ਆਪਣੀਆਂ ਨਾਜਾਇਜ਼ ਗਤੀਵਿਧੀਆਂ 'ਤੇ ਮੁਕੰਮਲ ਰੋਕ ਲਗਾ ਦੇਣ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਪੁੱਟੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਆਈ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ-ਟੌਲਰ...
‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਖਿਲਾਫ਼ ਵਿੱਢੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਪਾਲ ਸਿੰਘ (37) ਅਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਦੇ ਖੇਮਕਰਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਰਹੱਦੀ ਪਿੰਡਾਂ ਦੇ ਰਹਿਣ ਵਾਲੇ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਬਦਨਾਮ ਤਸਕਰ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ ਜ...