Shadow

Author: admin

ਪੋਕਸੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਾਇਆ

ਪੋਕਸੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਾਇਆ

National, Politics, Punjab
ਹੁਸ਼ਿਆਰਪੁਰ, 27 ਜਨਵਰੀ: ਪੰਜਾਰ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵਲੋਂ ਜ਼ਿਲ੍ਹਾ ਪੱਧਰ ਦੇ ਸਮੂਹ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਸਮੇਤ ਪੋਕਸੋ ਐਕਟ-2012 ਅਤੇ ਜੁਵੇਨਾਇਲ ਜਸਟਿਸ ਐਕਟ-2015 ਬਾਰੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।         ਜਾਗਰੂਕਤਾ ਪ੍ਰੋਗਰਾਮ ਦੌਰਾਨ ਜੁਡੀਸ਼ੀਅਲ ਮੈਜਿਸਟਰੇਟਾਂ ਵਲੋਂ ਪੀੜਤਾਂ ਦੀ ਦੇਖ-ਭਾਲ ਅਤੇ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ 8 ਮਾਰਚ 2025 ਨੂੰ ਜ਼ਿਲ੍ਹਾ ਪੱਧਰ ’ਤੇ ਲਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿਚ ਪੈਂਡਿੰਗ ਅਤੇ ਪ੍ਰੀ-ਲਿਟੀਗੇਸ਼ਨ ਵਾਲੇ ਕੇਸਾਂ ਦਾ ਦੋਵਾਂ ਧਿਰਾਂ ਦੇ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ ਬਾਰੇ ਵੀ ਕਿਹਾ ਗਿਆ।           ਇਸ ਤੋਂ ਇਲਾਵਾ ਨਵੇਂ ਜ਼ਿਲ੍ਹਾ ਅਤੇ ਸ਼ੈਸ਼ਨ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ ਸਮੂ...
ਨਸ਼ੇ ਦੇ ਆਦੀ ਵਿਅਕਤੀ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਕੀਤੇ ਜਾਵੇ ਪ੍ਰੇਰਿਤ-ਡਿਪਟੀ ਕਮਿਸ਼ਨਰ

ਨਸ਼ੇ ਦੇ ਆਦੀ ਵਿਅਕਤੀ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਕੀਤੇ ਜਾਵੇ ਪ੍ਰੇਰਿਤ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ 27 ਫਰਵਰੀ: ~ਨਸ਼ੇ ਦੇ ਆਦੀ ਵਿਅਕਤੀ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਨਸ਼ਾ ਕਰਨਾ ਵਾਲਾ ਵਿਅਕਤੀ ਇਸ ਅਲ੍ਹਾਮਤ ਨੂੰ ਤਿਆਗ ਕੇ ਸਮਾਜ ਦਾ ਇਕ ਚੰਗਾ ਨਾਗਰਿਕ ਬਣ ਕੇ ਆਪਣਾ ਜੀਵਨ ਪੱਧਰ ਸੁਧਾਰ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ, ਮਾਨਸਾ ਅਤੇ ਖਿਆਲਾ ਕਲਾਂ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਦੀ ਇਮਾਰਤ ਵਿੱਚ ਪਾਈਆਂ ਕਮੀਆਂ ਨੂੰ ਦੂਰ ਕਰਨ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਪ੍ਰਪੋਜ਼ਲ ਤਿਆਰ ਕਰਕੇ ਭੇਜਣ ਦੀ ਹਦਾਇਤ ਕੀਤੀ। ਉਨ੍ਹਾਂ ਕਿ ਨਸ਼ਾ ਛੁਡਾਊ ਕੇਂਦਰ ਅੰਦਰ ਆਉਣ ਵਾਲੇ ਮਰੀਜ਼ਾਂ ਲਈ ਲੋੜੀਂਦੀਆਂ ਸੁਵਿਧਾਵਾਂ ਹੋਣੀਆਂ ਲਾਜ਼ਮੀ ਹਨ ਤਾਂ ਜੋ ਮਰੀਜ਼ ਦੇ ਇਲਾਜ਼ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਵੀ ਲਾਜ਼ਮੀ ਹੈ, ਜਿਸ ਤਰ੍ਹਾਂ ਸਾਨੂੰ ਜ਼ਿੰਦਗੀ ਜਿਉਣ ਲਈ ਭੋਜਨ, ਪਾਣੀ, ਕੱਪੜੇ ਅਤੇ ਮਕਾਨ ਦੀ ਜ਼ਰੂਰਤ ਹੈ, ਇਸੇ ਤਰ੍ਹਾਂ ਸਾਡੇ ਸਰੀਰ ਨੂੰ ਖੇਡਾਂ ਕਸਰਤ...
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੱਲੋਂ ਨਸ਼ਾ ਮੁਕਤੀ ਕੇਂਦਰ ਦਾ ਦੌਰਾ

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੱਲੋਂ ਨਸ਼ਾ ਮੁਕਤੀ ਕੇਂਦਰ ਦਾ ਦੌਰਾ

National, Politics, Punjab
ਫਿਰੋਜ਼ਪੁਰ, 27 ਫਰਵਰੀ: ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਥਾਪਿਤ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਅਤੇ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜਿਲ੍ਹਾ ਫ਼ਿਰੋਜ਼ਪੁਰ ਦੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨਾਲ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਵੱਲੋਂ ਨਸ਼ੇ ਛੁਡਾਉੂ ਮੁਹਿੰਮ ਨੂੰ ਹੋਰ ਮਜ਼ਬੂਤ ਕਰਦੇ ਹੋਏ ਜ਼ਿਲ੍ਹੇ ਵਿੱਚ 19 ਓਟ ਸੈਂਟਰ ਅਤੇ 05 ਡਰੱਗ ਡੀ ਐਡਿਕਸ਼ਨ ਸੈਂਟਰ ਚਲਾਏ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਨਸ਼ਾ ਰੋਗੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਸਬੰਧਤ ਸਟਾਫ ਨੂੰ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਸਮੇਂ ਦਵਾਈਆਂ ਦੇ ਸਟਾਕ ਸਬੰਧੀ ਵੀ ਜਾਣਕਾਰੀ ਪ੍ਰਾਪਤ ਕੀਤੀ। ਡਿਪਟੀ ਕਮਿਸ਼ਨ...
ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਵੱਲੋਂ 02 ਮਾਰਚ ਤੋਂ 03 ਮਾਰਚ ਸਵੇਰੇ 10.00 ਵਜੇ ਤੱਕ “ਡਰਾਈ ਡੇ ” ਘੋਸ਼ਿਤ

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਵੱਲੋਂ 02 ਮਾਰਚ ਤੋਂ 03 ਮਾਰਚ ਸਵੇਰੇ 10.00 ਵਜੇ ਤੱਕ “ਡਰਾਈ ਡੇ ” ਘੋਸ਼ਿਤ

National, Politics, Punjab
ਤਰਨ ਤਾਰਨ, 27 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੀ ਆਮ ਚੋਣ ਮਿਤੀ 02 ਮਾਰਚ, 2025 ਨੂੰ ਕਰਵਾਈ ਜਾ ਰਹੀ ਹੈ। ਇਹਨਾਂ ਚੋਣਾਂ ਦੇ ਮੱਦੇਨਜ਼ਰ ਨਗਰ ਕੌਂਸਲ ਤਰਨ ਤਾਰਨ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿਚ 02 ਮਾਰਚ, 2025 ਤੋਂ ਲੈ ਕੇ ਮਿਤੀ 03 ਮਾਰਚ, 2025 ਸਵੇਰੇ 10.00 ਵਜੇ ਤੱਕ "ਡਰਾਈ ਡੇ " ਘੋਸ਼ਿਤ ਕੀਤਾ ਜਾਣਾ ਹੈ। ਇਸ ਲਈ ਜਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ.  ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਸਨਮੁੱਖ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਨਗਰ ਕੌਂਸਲ ਤਰਨ ਤਾਰਨ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ ਮਿਤੀ 02 ਮਾਰਚ, 2025 ਤੋਂ ਲੈ ਕੇ ਮਿਤੀ 03 ਮਾਰਚ, 2025 ਨੂੰ ਸਵੇਰੇ 10.00 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ। ----------...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

National, Politics, Punjab
ਫਾਜ਼ਿਲਕਾ 27 ਫਰਵਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਇਥੋਂ ਦੇ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਿਹਤ ਵਿਭਾਗ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਇੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਸਹੀ ਤਰੀਕੇ ਨਾਲ ਦੇਖਭਾਲ ਕੀਤੀ ਜਾਵੇ ਅਤੇ ਉਨਾਂ ਦੀ ਸਹੀ ਤਰੀਕੇ ਨਾਲ ਕਾਉਂਸਲਿੰਗ ਕੀਤੀ ਜਾਵੇ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਪ੍ਰੇਰਿਤ ਰਹਿਣ। ਉਹਨਾਂ ਨੇ ਕਿਹਾ ਕਿ ਇੱਥੇ ਮਰੀਜ਼ਾਂ ਦੇ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਲਈ ਵੀ ਉਪਰਾਲੇ ਕੀਤੇ ਜਾਣ ਤਾਂ ਜੋ ਉਹਨਾਂ ਦਾ ਆਤਮ ਵਿਸ਼ਵਾਸ ਬਣਿਆ ਰਵੇ ਅਤੇ ਉਹ ਨਸ਼ੇ ਦੀ ਮਾੜੀ ਆਦਤ ਤੋਂ ਪੱਕੇ ਤੌਰ ਤੇ ਛੁਟਕਾਰਾ ਪਾ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਇੱਥੇ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀ ਹੌਸਲਾ ਅਫਜਾਈ ਕੀਤੀ। ਉਹਨਾਂ ਨੇ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਕਿਹਾ ਕਿ ਉਹ ਲਗਾਤਾਰ ਇਹਨਾਂ ...
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ

National, Politics, Punjab
ਮਾਲੇਰਕੋਟਲਾ 27 ਫਰਵਰੀ : ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਅਤੇ ਓਟ ਕਲੀਨਿਕਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਵਿਰਾਜ.ਐਸ.ਤਿੜਕੇ ਸਿਵਲ ਅਤੇ ਪੁਲਿਸ ਪ੍ਰਾਸਾਸ਼ਨ ਦੇ ਪ੍ਰਸਾਸਨਿਕ ਅਧਿਕਾਰੀਆਂ ਦੀ ਮੀਟਿੰਗ ਕੀਤੀ । ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਹਰਬੰਸ ਸਿੰਘ,ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਐਸ.ਪੀ ਸਵਰਨਜੀਤ ਕੌਰ,ਸਹਾਇਕ ਸਿਵਲ ਸਰਜ਼ਨ ਡਾ ਸਜ਼ੀਲਾ ਖ਼ਾਨ, ਡਿਪਟੀ ਮੈਡੀਕਲ ਕਮਿਸ਼ਨਰ ਡਾ ਰੇਸ਼ਮਾ ਭੌਰਾ ਤੋਂ ਇਲਾਵਾਂ ਹੋਰ ਸਬੰਧਤ ਅਧਿਕਾਰੀਆਂ ਮੌਜੂਦ ਸਨ । ਮੀਟਿੰਗ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਮੁਕਤ ਸਮਾਜ ਸਿਰਜਣ ਲਈ ਇਸ ਮੁਹਿੰਮ ਦੀ ਸਫ਼ਲਤਾ ਲਈ ਸਮਾਜ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ ਹੈ।ਇਸ ਮੁਹਿੰਮ ਨੂੰ ਹੋਰ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਪੁਲਿਸ,ਸਿਵਲ ਅਤੇ ਅਵਾਮ ਦੀ ਸਾਂਝੀ ਯੋਜਨਾ ਤਿਆਰ ਕਰਕੇ ਨਸ਼ਿਆਂ ਵਿਰੁੱਧ ਜ਼ੀਰੋ ਟਾਲੋਰੇਸ਼ਨ ਦੀ ਨੀਤੀ ਅਖਤਿਆਰ ਕੀਤੀ ਜਾਵੇ । ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਆਪਣੇ ਅਧਿਕਾਰੀ ਖੇਤਰਾਂ ਅਧੀਨ ਪੈਂਦੇ...
ਏ.ਡੀ.ਸੀ. ਡਾ. ਬੇਦੀ ਦੀ ਹਾਜ਼ਰੀ ਵਿੱਚ ਆਰ.ਟੀ.ਏ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰਵਾਰ ਗ਼ਲਤ ਢੰਗ ਨਾਲ ਪਾਰਕ ਹੋਏ 15 ਵਾਹਨਾਂ ਦੇ ਚਲਾਨ ਕੱਟੇ

ਏ.ਡੀ.ਸੀ. ਡਾ. ਬੇਦੀ ਦੀ ਹਾਜ਼ਰੀ ਵਿੱਚ ਆਰ.ਟੀ.ਏ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰਵਾਰ ਗ਼ਲਤ ਢੰਗ ਨਾਲ ਪਾਰਕ ਹੋਏ 15 ਵਾਹਨਾਂ ਦੇ ਚਲਾਨ ਕੱਟੇ

National, Politics, Punjab
ਗੁਰਦਾਸਪੁਰ, 27 ਫਰਵਰੀ (            ) - ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਅਤੇ ਸੜਕਾਂ ਕਿਨਾਰੇ ਵਾਹਨਾਂ ਦੀ ਗ਼ਲਤ ਪਾਰਕਿੰਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਟਰੈਫ਼ਿਕ ਜਾਮ ਤੋਂ ਰਾਹਤ ਮਿਲ ਸਕੇ। ਇਸ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਆਰ.ਟੀ.ਏ. ਦਵਿੰਦਰ ਕੁਮਾਰ ਦੇ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਦੇ ਬਾਹਰਵਾਰ ਗ਼ਲਤ ਢੰਗ ਨਾਲ ਪਾਰਕ ਹੋਈਆਂ 15 ਗੱਡੀਆਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਦੇ ਬਾਹਰਵਾਰ ਕੁਝ ਵਿਅਕਤੀ ਆਪਣੀ ਗੱਡੀਆਂ ਨੂੰ ਗ਼ਲਤ ਪਾਰਕ ਕਰਕੇ ਚਲੇ ਜਾਂਦੇ ਹਨ ਜਿਸ ਕਾਰਨ ਆਵਾਜਾਈ ਵਿੱਚ ਵੱਡੀ ਰੁਕਾਵਟ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਨ ਆਮ ਲੋਕਾਂ ਅਤੇ ਵੱਖ-ਵੱਖ ਦਫ਼ਤਰਾਂ ਦੇ ਕਰਮਚਾਰੀਆਂ ਨੂੰ ਵੀ ਆਪਣੇ ਦਫ਼ਤਰ ਪਹੁੰਚਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਐਂਬੂਲੈਂਸ ਤੇ ਸਕੂਲੀ ਬੱਚਿਆਂ ...
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਦਾ ਆਯੋਜਨ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਦਾ ਆਯੋਜਨ

National, Politics, Punjab
ਮਾਲੇਰਕੋਟਲਾ 27 ਫਰਵਰੀ : ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਮਾਲੇਰਕੋਟਲਾ ਨੂੰ ਤੰਬਾਕੂ ਮੁਕਤ ਬਣਾਉਣ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾਵੇ । ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ੇ ਅਤੇ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣ। ਇਸ ਮੀਟਿੰਗ ਦੌਰਾਨ, ਤੰਬਾਕੂ ਵਰਤੋਂ ਤੇ ਰੋਕ ਲਗਾਉਣ, ਕੋਟਪਾ ਐਕਟ (COTPA) ਦੀ ਸੰਪੂਰਨ ਪਾਲਣਾ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਦਿੱਤੀ ਕਿ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ‘ਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਸਕੂਲ , ਪ੍ਰਾਇਮਰੀ ਤੇ ਸੀਨੀਅਰ ਸੈਕੰਡਰ...
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸਿਵਲ ਹਸਪਤਾਲ ਫ਼ਰੀਦਕੋਟ ਤੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸਿਵਲ ਹਸਪਤਾਲ ਫ਼ਰੀਦਕੋਟ ਤੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ

National
ਫਰੀਦਕੋਟ 27 ਫਰਵਰੀ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਉਪਰੰਤ ਸਿਵਲ ਹਸਪਤਾਲ ਫਰੀਦਕੋਟ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ । ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਡਾ. ਪ੍ਰੱਗਿਆ ਜੈਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਓਜਸਵੀ ਅਲੰਕਾਰ ਵਿਸ਼ੇਸ਼ ਤੌਰ ਤੇ ਹਾਜਰ ਸਨ । ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਿਵਲ ਹਸਪਤਾਲ ਦੇ ਵੱਖ ਵੱਖ ਵਾਰਡਾਂ, ਐਂਮਰਜੈਂਸੀ, ਅਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਦਾਖਲ ਮਰੀਜਾਂ ਨਾਲ ਗੱਲਬਾਤ ਦੌਰਾਨ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਕੇਂਦਰ ਦੇ ਡਾਕਟਰਾਂ ਅਤੇ ਸਟਾਫ ਨਾਲ ਵੀ ਗੱਲਬਾਤ ਕੀਤੀ । ਉਹਨਾਂ ਸਿਵਲ ਹਸਪਤਾਲ ਵਿਖੇ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟ ਕਰਦੇ ਹੋਏ ਕਿਹਾ ਕਿ ਹਸਪਤਾਲ ਆਉਣ ਵਾਲੇ ਮਰੀਜ ਨਾਲ ਨਿਮਰਤਾ ਨਾਲ ਪੇਸ਼ ਆਇਆ ਜਾਵੇ । ਮਰੀਜ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਲਾਜ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ । ਇਸ ਉਪਰੰਤ ਉਹਨਾਂ ਗੁਰੂ ਗੋਬਿੰਦ ਸਿੰ...
ਵੰਡ ਉਲੰਘਣਾਵਾਂ ਕਾਰਨ ਮਹਿੰਦਰਾ ਕਲੋਨੀ ਦੇ ਦੋ ਰਾਸ਼ਨ ਡਿਪੂਆਂ ‘ਤੇ ਸਪਲਾਈ ਮੁਅੱਤਲ

ਵੰਡ ਉਲੰਘਣਾਵਾਂ ਕਾਰਨ ਮਹਿੰਦਰਾ ਕਲੋਨੀ ਦੇ ਦੋ ਰਾਸ਼ਨ ਡਿਪੂਆਂ ‘ਤੇ ਸਪਲਾਈ ਮੁਅੱਤਲ

National, Politics, Punjab
ਪਟਿਆਲਾ, 26 ਫਰਵਰੀ: ਮਹਿੰਦਰਾ ਕਲੋਨੀ ਵਿੱਚ ਰਾਸ਼ਨ ਡਿਪੂ ਧਾਰਕਾਂ ਵੱਲੋਂ ਬੇਨਿਯਮੀਆਂ ਬਾਰੇ ਫੋਨ 'ਤੇ ਮਿਲੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਡੀਐਫਐਸਸੀ) ਪਟਿਆਲਾ ਦੇ ਦਫ਼ਤਰ ਨੇ ਅਚਾਨਚੇਤ ਨਿਰੀਖਣ ਕੀਤਾ। ਡੀਐਫਐਸਸੀ ਡਾ. ਰੂਪਪ੍ਰੀਤ ਕੌਰ, ਏਐਫਐਸਸੀ ਪਟਿਆਲਾ ਮਨੀਸ਼ ਗਰਗ ਅਤੇ ਇੰਸਪੈਕਟਰ ਅਮਰਿੰਦਰ ਸਿੰਘ, ਸੁਮਿਤ ਸ਼ਰਮਾ ਅਤੇ ਇੰਦਰਜੋਤ ਸਿੰਘ ਦੇ ਨਾਲ, ਮਨੂ ਸ਼ਰਮਾ ਅਤੇ ਲਲਿਤ ਕੁਮਾਰ ਦੇ ਰਾਸ਼ਨ ਡਿਪੂਆਂ 'ਤੇ ਛਾਪਾ ਮਾਰਿਆ। ਨਿਰੀਖਣ ਦੌਰਾਨ, ਇਹ ਪਾਇਆ ਗਿਆ ਕਿ ਦੋਵਾਂ ਡਿਪੂ ਧਾਰਕਾਂ ਨੇ ਲਾਭਪਾਤਰੀਆਂ ਨੂੰ ਪਹਿਲਾਂ ਤੋਂ ਪਰਚੀਆਂ ਜਾਰੀ ਕੀਤੀਆਂ ਸਨ ਪਰ ਅਜੇ ਤੱਕ ਕਣਕ ਦੀ ਵੰਡ ਨਹੀਂ ਕੀਤੀ ਸੀ, ਜੋ ਕਿ ਸਥਾਪਿਤ ਨਿਯਮਾਂ ਦੀ ਉਲੰਘਣਾ ਹੈ। ਡੀਐਫਐਸਸੀ ਨੇ ਤੁਰੰਤ ਕਾਰਵਾਈ ਕਰਦੇ ਹੋਏ, ਦੋਵਾਂ ਡਿਪੂਆਂ ਦੀ ਸਪਲਾਈ ਮੁਅੱਤਲ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ, ਲਾਭਪਾਤਰੀਆਂ ਨੂੰ ਸਿੱਧੇ ਕਣਕ ਵੰਡਣ ਲਈ ਵਿਭਾਗ ਦੇ ਕਰਮਚਾਰੀਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਡੀਐਫਐਸਸੀ ਡਾ. ਰੂਪਪ੍ਰੀਤ ਕੌਰ ਨੇ ਕਿਹਾ ਕਿ ਰਾਸ਼ਨ ਵੰਡ...