Shadow

Author: admin

ਜਲੰਧਰ ਦਿਹਾਤੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ; 3 ਮਹਿਲਾ ਤਸਕਰ ਵੱਡੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ; 3 ਮਹਿਲਾ ਤਸਕਰ ਵੱਡੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

National, Politics, Punjab
ਜਲੰਧਰ, 26 ਫਰਵਰੀ :    ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਦਿਹਾਤੀ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਮਹਿਲਾ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 160 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਗ੍ਰਿਫਤਾਰੀਆਂ ਫਿਲੌਰ ਪੁਲਿਸ ਵਲੋਂ ਗੰਨਾ ਪਿੰਡ ਵਿਖੇ ਕੀਤੀਆਂ ਗਈਆਂ ਹਨ। ਫੜੀਆਂ ਗਈਆਂ ਮਹਿਲਾਵਾਂ ਦੀ ਪਛਾਣ ਅਨੀਤਾ ਰਾਣੀ ਪਤਨੀ ਮੰਗਤ ਰਾਮ, ਰਾਣੀ ਪਤਨੀ ਮਿੰਦਾ ਪੁੱਤਰ ਜਾਗਰ ਰਾਮ ਅਤੇ ਪ੍ਰੀਤੀ ਪਤਨੀ ਹਰਜਿੰਦਰ ਪੁੱਤਰ ਰਾਣਾ (ਸਾਰੇ ਫਿਲੌਰ ਪੁਲਿਸ ਸਟੇਸ਼ਨ ਅਧੀਨ ਪੈਂਦੇ ਗੰਨਾ ਪਿੰਡ ਦੇ ਵਸਨੀਕ) ਵਜੋਂ ਹੋਈ ਹੈ। ਐਸ.ਐਸ.ਪੀ. ਜਲੰਧਰ ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਐਸ.ਐਚ.ਓ. ਫਿਲੌਰ ਨੂੰ ਸੂਚਨਾ ਮਿਲਣ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਪੀ (ਜਾਂਚ) ਜਸਰੂਪ ਕੌਰ ਬਾਠ ਅਤੇ ਡੀ.ਐਸ.ਪੀ. ਫਿਲੌਰ ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਬਣਾਈ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ 22 ਫਰਵਰੀ ਨੂੰ ਅਨੀਤਾ ਰਾਣੀ ਨੂੰ ਰੋਕਿਆ ਅਤੇ ਉਸਦੇ ਕੋਲੋਂ 70 ...
ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ

ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ, 26 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਅਰੀਨਾ ਪੋਲੋ ਚੈਲੇਂਜ ਕੱਪ ਦਾ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ 6ਵਾਂ ਐਡੀਸ਼ਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਜਸ਼ਨਾਂ ਦੌਰਾਨ ਕਰਵਾਇਆ ਜਾਵੇਗਾ, ਜਿਸ ਵਿੱਚ ਦੇਸ਼ ਭਰ ਦੇ ਉੱਚ ਪੱਧਰੀ ਖਿਡਾਰੀ ਅਤੇ ਉਤਸ਼ਾਹੀ ਘੋੜਸਵਾਰੀ ਹੁਨਰ, ਪਰੰਪਰਾ ਅਤੇ ਘੋੜਸਵਾਰੀ ਦੇ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਇਸ ਮੌਕੇ ਸਪੀਕਰ ਨੇ ਇਸ ਟੂਰਨਾਮੈਂਟ ਲਈ ਆਨੰਦਪੁਰ ਸਾਹਿਬ ਪੋਲੋ ਟੀ-ਸ਼ਰਟ ਵੀ ਲਾਂਚ ਕੀਤੀ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਹ ਟੂਰਨਾਮੈਂਟ 14 ਮਾਰਚ 2025 ਨੂੰ ਸ਼ਾਮ 3.00 ਵਜੇ ਤੋਂ 5.00 ਵਜੇ ਤੱਕ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ। ਇਹ ਸਟੇਡੀਅਮ ਆਪਣੀਆਂ ਵਿਸ਼ਵ ਪੱਧਰੀ ਸਹੂਲਤਾਂ ਲਈ ਪ੍ਰਸਿੱਧ ਹੈ ਜਿਸ ਨੂੰ ਵਿਸ਼ਵ ਪ੍ਰਸਿੱਧ ਹੋਲਾ ਮੁਹੱਲਾ ਤਿਉਹਾਰ ਦੀ ਮੇਜ਼ਬਾਨੀ ਲਈ ਤਿਆਰ ਕੀਤਾ ਗਿਆ ਹੈ। ਇਸ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਜਾਂ "ਗੁਰੂ ਕੀ ਲਾਡਲੀ ਫੌਜ" ਵੱਲੋਂ ਮੱਧਕਾਲੀ ਮਾਰਸ਼ਲ ਆਰਟ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹੁਨਰ ਵਿਕਾਸ ਰਾਹੀਂ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਸੰਪੂਰਨ ਰੋਜ਼ੀ-ਰੋਟੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹੁਨਰ ਵਿਕਾਸ ਰਾਹੀਂ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਸੰਪੂਰਨ ਰੋਜ਼ੀ-ਰੋਟੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

National, Politics, Punjab
ਲੁਧਿਆਣਾ, 26 ਫਰਵਰੀ (000) - ਨਸ਼ਾਖੋਰੀ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਰੋਜ਼ਗਾਰ ਜਾਂ ਸਵੈ-ਰੁਜ਼ਗਾਰ ਦੇ ਬਰਾਬਰ ਮੌਕੇ ਮਿਲਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨੂੰ ਉਨ੍ਹਾਂ ਲਈ ਟਿਕਾਊ ਰੋਜ਼ੀ-ਰੋਟੀ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਨਾਲ ਪੁਨਰਵਾਸ ਨੂੰ ਜੋੜਨਾ ਹੈ, ਇਹਨਾਂ ਵਿਅਕਤੀਆਂ ਨੂੰ ਸਮਾਜ ਵਿੱਚ ਮੁੜ ਏਕੀਕ੍ਰਿਤ ਕਰਕੇ ਆਮ ਜੀਵਨ ਜੀਉਣ ਵਿੱਚ ਮਦਦ ਕਰਨ ਲਈ ਇੱਕ ਸੰਪੂਰਨ ਪਹੁੰਚ ਅਪਣਾਉਣ ਦਾ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੀ ਗਵਰਨਿੰਗ ਕੌਂਸਲ ਅਤੇ ਜ਼ਿਲ੍ਹਾ ਹੁਨਰ ਕਮੇਟੀ ਦੀ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਨਸ਼ਿਆਂ ਦੀ ਨਿਰਭਰਤਾ ਨਾਲ ਜੂਝ ਰਹੇ ਵਿਅਕਤੀਆਂ ਨੂੰ ਸਿਖਲਾਈ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਦੇ ਹੁਨਰ ਨੂੰ ਵਧਾਉਣ ਤੋਂ ਇਲਾਵਾ ਵੱਖ-ਵੱਖ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਸਹਾਇਤਾ ਦਾ ਉਦੇਸ਼ ਉਨ੍ਹਾਂ ਨੂੰ ਦੂਜਿਆਂ ਵਾਂਗ ਰੋਜ਼ੀ-ਰੋਟੀ ਕਮਾਉਣ ਲਈ ਸਮਰੱਥ ਬਣਾਉਣਾ ਹੈ। ਉਨ੍ਹਾ...
ਮਹਾਂਸ਼ਿਵਰਾਤਰੀ ਦੇ ਮੌਕੇ ਵਿਧਾਇਕ ਡਾਕਟਰ ਗੁਪਤਾ ਅਤੇ ਡਿਪਟੀ ਕਮਿਸ਼ਨਰ ਪੁੱਜੇ ਕੁਸ਼ਟ ਆਸ਼ਰਮ

ਮਹਾਂਸ਼ਿਵਰਾਤਰੀ ਦੇ ਮੌਕੇ ਵਿਧਾਇਕ ਡਾਕਟਰ ਗੁਪਤਾ ਅਤੇ ਡਿਪਟੀ ਕਮਿਸ਼ਨਰ ਪੁੱਜੇ ਕੁਸ਼ਟ ਆਸ਼ਰਮ

National, Politics, Punjab
ਅੰਮ੍ਰਿਤਸਰ 26 ਫਰਵਰੀ 2025---             ਅੱਜ ਮਹਾਂਸ਼ਿਵਰਾਤਰੀ ਦੇ ਮੌਕੇ ਕੇਂਦਰੀ ਹਲਕੇ ਦੇ ਵਿਧਾਇਕ ਡਾਕਟਰ ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਕੁਸ਼ਟ ਆਸ਼ਰਮ ਝਬਾਲ ਰੋਡ ਵਿਖੇ ਗਏ ਜਿਥੇ ਉਨਾਂ ਨੇ ਮੰਦਰ ਵਿਖੇ ਮੱਥਾ ਟੇਕਿਆ ਅਤੇ ਕੁਸ਼ਟ ਆਸ਼ਰਮ ਨੂੰ ਰੈਡ ਕਰਾਸ ਅਤੇ ਉਪਲ ਨਿਊਰੋ ਹਸਪਤਾਲ ਦੇ ਸਹਿਯੋਗ ਨਾਲ ਇੱਕ ਈ ਰਿਕਸ਼ਾ ਭੇਂਟ ਕੀਤੀ।         ਇਸ ਮੌਕੇ ਵਿਧਾਇਕ ਡਾਕਟਰ ਗੁਪਤਾ ਨੇ ਕੁਸ਼ਟ ਆਸ਼ਰਮ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਮੰਗਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਰੈਡ ਕ੍ਰਾਸ ਵੱਲੋਂ ਉਪਲ ਨਿਊਰੋ ਹਸਪਤਾਲ ਦੇ ਸਹਿਯੋਗ ਨਾਲ ਕੁਸਟ ਆਸ਼ਰਮ ਨੂੰ ਇੱਕ ਈ ਰਿਕਸ਼ਾ ਦਿੱਤੀ ਗਈ ਹੈ। ਇਸ ਰਿਕਸ਼ਾ ਨਾਲ ਉਹਨਾਂ ਨੂੰ ਸ਼ਹਿਰ ਤੋਂ ਇੱਕ ਸਥਾਨ ਤੋਂ ਦੂਜੇ ਸਥਾਨ ਤੇ ਜਾਣ ਆਉਣ ਦੀ ਸਹੂਲਤ ਹੋਵੇਗੀ ਅਤੇ ਉਹ ਆਪਣੇ ਰੋਜਾਨਾ ਦੀਆਂ ਵਸਤਾਂ ਵੀ ਸ਼ਹਿਰ ਦੇ ਭੀੜ ਵਾਲ਼ੇ ਇਲਾਕੇ ਚੋਂ ਖਰੀਦ ਸਕਣਗੇ।         ਕੁਸ਼ਟ ਆਸ਼ਰਮ ਵੱਲੋਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ...
ਪੰਜਾਬ ਸਰਕਾਰ ਗੈਰਕਾਨੂੰਨੀ ਖਣਨ ‘ਤੇ ਅਪਣਾ ਰਹੀ ਹੈ ਸਖ਼ਤ ਰੁਖ਼: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਗੈਰਕਾਨੂੰਨੀ ਖਣਨ ‘ਤੇ ਅਪਣਾ ਰਹੀ ਹੈ ਸਖ਼ਤ ਰੁਖ਼: ਬਰਿੰਦਰ ਕੁਮਾਰ ਗੋਇਲ

National, Politics, Punjab
ਤਲਵਾੜਾ/ਹੁਸ਼ਿਆਰਪੁਰ, 26 ਫ਼ਰਵਰੀ: ਪੰਜਾਬ ਸਰਕਾਰ ਦੇ ਖਣਨ ਅਤੇ ਭੂਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੌਂਗ ਡੈਮ ਅਤੇ ਸ਼ਾਹ ਨਹਿਰ ਬੈਰਾਜ ਦਾ ਦੌਰਾ ਕੀਤਾ। ਸ਼ਾਹ ਨਹਿਰ ਬੈਰਾਜ ਪਹੁੰਚਣ 'ਤੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਨਾਲ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੀ ਮੌਜੂਦ ਸਨ। ਦੌਰੇ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਖਣਨ ਅਤੇ ਭੂਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਉਨ੍ਹਾਂ ਨੇ ਵਿਭਾਗੀ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਲੋਕਹਿਤ ਵਿੱਚ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਰਾਵੀ-ਬਿਆਸ ਟ੍ਰਿਬਿਊਨਲ ਵੱਲੋਂ ਪੌਂਗ ਡੈਮ ਅਤੇ ਸ਼ਾਹ ਨਹਿਰ ਬੈਰਾਜ ਦਾ ਦੌਰਾ ਕੀਤਾ ਗਿਆ ਸੀ। ਉਸੇ ਸੰਬੰਧ ਵਿੱਚ ਉਨ੍ਹਾਂ ਅੱਜ ਖੁਦ ਮੌਕੇ ‘ਤੇ ਪਹੁੰਚ ਕੇ ਵਿ...
ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਜੋਨੇਵਾਲ ‘ਚ ਵਿਕਾਸ ਕਾਰਜਾਂ ਦਾ ਉਦਘਾਟਨ

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਜੋਨੇਵਾਲ ‘ਚ ਵਿਕਾਸ ਕਾਰਜਾਂ ਦਾ ਉਦਘਾਟਨ

National, Politics, Punjab
ਸਾਹਨੇਵਾਲ, 26 ਫਰਵਰੀ (000) - ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪਿੰਡ ਜੋਨੇਵਾਲ ਵਿਖੇ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਨਾਲ ਲੋਕਾਂ ਦੀ ਆਵਾਜਾਈ ਸੁਖਾਵੀਂ ਹੋਵੇਗੀ ਅਤੇ ਵਿਕਾਸ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਨਸ਼ੇ ਦੇ ਸੌਦਾਗਰਾਂ 'ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਨ ਲਈ ਪਿ...
ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

National, Politics, Punjab
ਚੰਡੀਗੜ੍ਹ, 26 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ' ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ 'ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਕਰਨ ਲਈ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ। ਨਾਇਬ ਤਹਿਸੀਲਦਾਰ ਧੂਤ ਵਿਰੁੱਧ ਇਹ ਕਾਰਵਾਈ ਇੱਕ ਵਿਆਪਕ ਜਾਂਚ, ਜਿਸ ਵਿੱਚ ਉਸ ਨੂੰ ਪੰਜਾਬ ਵਿਲੇਜ ਕਾਮਨ ਲੈਂਡਜ਼ ਐਕਟ, 1961 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਸੀ, ਉਪਰੰਤ ਕੀਤੀ ਗਈ ਹੈ। ਇਸ ਵਿਆਪਕ ਜਾਂਚ ਤੋਂ ਪਤਾ ਲੱਗਾ ਕਿ ਨਾਇਬ ਤਹਿਸੀਲਦਾਰ ਧੂਤ ਨੇ ਪਿੰਡ ਮਾਜਰੀ, ਐਸ.ਏ.ਐਸ. ਨਗਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਆਪਣੀ ਤਾਇਨਾਤੀ ਦੌਰਾਨ 28 ਸਤੰਬਰ, 2016 ਨੂੰ ਇੰਤਕਾਲ ਨੰਬਰ 1767 ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿੱਚ ਖਰੜ ਤਹਿਸੀਲ ਦੇ ਪਿੰਡ ਸਿਉਂਕ ਦੀ 10,365 ਕਨਾਲ ਅਤੇ 19 ਮਰਲੇ ਸ਼ਾਮ...
ਮਹਾਸ਼ਿਵਰਾਤਰੀ ਦੇ ਤਿਉਹਾਰ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੱਖ ਵੱਖ ਧਾਰਮਿਕ ਅਸਥਾਨਾਂ ਤੇ ਟੇਕਿਆ ਮੱਥਾ

ਮਹਾਸ਼ਿਵਰਾਤਰੀ ਦੇ ਤਿਉਹਾਰ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੱਖ ਵੱਖ ਧਾਰਮਿਕ ਅਸਥਾਨਾਂ ਤੇ ਟੇਕਿਆ ਮੱਥਾ

National, Politics, Punjab
ਸੁਖਸਾਲ (ਨੰਗਲ) 26 ਫਰਵਰੀ () ਮਹਾਸ਼ਿਵਰਾਤਰੀ ਦਾ ਤਿਉਹਾਰ ਮਾਘ ਫੱਗਣ ਕ੍ਰਿਸ਼ਨ ਪੱਖ ਚਤੁਰਦਸ਼ੀ ਨੂੰ ਮਨਾਇਆ ਜਾਂਦਾ ਹੈ। ਮਿਥਿਹਾਸ ਇਤਿਹਾਸ ਅਨੁਸਾਰ ਇਸ ਦਿਨ ਭਗਵਾਨ ਸ਼ਿਵ ਪਹਿਲੀ ਵਾਰ ਭੌਤਿਕ ਰੂਪ ਵਿਚ ਅਗਨੀਲਿੰਗ ਜੋ ਕਿ ਭਗਵਾਨ ਸ਼ਿਵ ਦਾ ਅਨੰਤ ਵਿਸ਼ਾਲ ਰੂਪ ਹੈ, ਜਿਸ ਦੀ ਚਮਕ ਕਰੋੜਾਂ ਸੂਰਜਾਂ ਦੇ ਬਰਾਬਰ ਸੀ ਦੇ ਰੂਪ ਵਿਚ ਪ੍ਰਗਟ ਹੋਏ ਸਨ।    ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਪ੍ਰਚੀਨ ਮੰਦਿਰ ਤ੍ਰਿਵੈਣੀ ਭਲਾਣ, ਸੁਖਸਾਲ, ਦਿਆਂਪੁਰ ਤੇ ਨਾਨਗਰਾਂ ਦੇ ਸ਼ਿਵ ਮੰਦਿਰਾਂ ਵਿੱਚ ਮੱਥਾ ਟੇਕਣ ਉਪਰੰਤ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾ ਨੇ ਕਿਹਾ ਕਿ ਸ਼ਿਵਰਾਤਰੀ ਭਾਵੇ ਹਰ ਮਹੀਨੇ ਦੀ ਚਤੁਰਦਸ਼ੀ ਨੂੰ ਆਉਦੀ ਹੈ ਪਰ ਇਨ੍ਹਾਂ ਵਿਚ ਮਹਾਸ਼ਿਵਰਾਤਰੀ ਦਾ ਵਿਸੇਸ਼ ਸਥਾਨ ਹੈ। ਇਹ ਭਗਵਾਨ ਸ਼ਿਵ ਦਾ ਮੁੱਖ ਤਿਉਹਾਰ ਹੈ। ਸਮੁੱਚੇ ਸੰਸਾਰ ਵਿਚ ਲੋਕ ਇਸ ਤਿਉਹਾਰ ਨੂੰ ਬਹੁਤ ਹੀ ਸ਼ਰਧਾ ਨਾਲ ਮਨਾਉਦੇ ਹਨ, ਪ੍ਰਾਚੀਨ ਕਥਾਵਾਂ ਵਿੱਚ ਮਾਤਾ ਪਾਰਵਤੀ, ਕ੍ਰਾ...
ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਅਸਲਾਮ ਵਾਲਾ ਫਾਜ਼ਿਲਕਾ ਵਿਖੇ ਕਰਵਾਇਆ ਗਿਆ ਸਲਾਨਾ ਸਮਾਗਮ

ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਅਸਲਾਮ ਵਾਲਾ ਫਾਜ਼ਿਲਕਾ ਵਿਖੇ ਕਰਵਾਇਆ ਗਿਆ ਸਲਾਨਾ ਸਮਾਗਮ

National, Politics, Punjab
 ਫਾਜ਼ਿਲਕਾ 26 ਫਰਵਰੀ 2025  ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਇਸਲਾਮ ਵਾਲਾ ਫਾਜ਼ਿਲਕਾ ਵਿਖੇ ਸਕੂਲ ਹੈਡ ਮਾਸਟਰ ਸ੍ਰੀ ਸਤਿੰਦਰ ਬਤਰਾ ਦੀ ਅਗਵਾਈ ਹੇਠ ਸਲਾਨਾ ਸਮਾਗਮ ਕਰਵਾਇਆ ਗਿਆ! ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਤੇ ਅਰਨੀਵਾਲਾ ਜੋਨ ਇੰਚਾਰਜ ਸ੍ਰੀ ਮਨਜਿੰਦਰ ਸਿੰਘ ਸਾਜਨ ਖੇੜਾ ਨੇ ਸ਼ਿਰਕਤ ਕੀਤੀ!  ਗੈਸਟ ਆਫ ਆਨਰ ਵਜੋਂ ਸ੍ਰੀ ਬ੍ਰਿਜ ਮੋਹਨ ਸਿੰਘ ਬੇਦੀ ਜ਼ਿਲ੍ਹਾ ਸਿ. ਅ (ਸੈ. ਸਿ) ਫਾਜਿਲਕਾ, ਸ੍ਰੀ ਪੰਕਜ ਅੰਗੀ ਉਪ ਜਿਲ੍ਹਾ ਸਿ.ਅ (ਸੈ. ਸ.) ਫਾਜ਼ਿਲਕਾ, ਸ. ਕਵਰਜੀਤ ਸਿੰਘ ਐਸਡੀਐਮ ਫਾਜ਼ਿਲਕਾ, ਡਾ. ਸੁਖਬੀਰ ਸਿੰਘ ਬੱਲ ਰਿਟਾਇਰ ਜ਼ਿਲ੍ਹਾ ਸਿੱਖਿਆ ਅਫਸਰ ਫਾਜ਼ਿਲਕਾ, ਪਿੰਡ ਦੇ ਸਰਪੰਚ ਸ. ਸੁਖਪਾਲ ਸਿੰਘ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ. ਸੰਦੀਪ ਸਿੰਘ ਸ਼ਾਮਲ ਹੋਏ!  ਵੱਖ-ਵੱਖ ਸਕੂਲਾਂ ਤੋਂ ਪ੍ਰਿੰਸੀਪਲ ਪ੍ਰਦੀਪ ਕੁਮਾਰ ਪ੍ਰਿੰਸੀਪਲ ਅਤੁਲ ਕੁਮਾਰ ਹੈੱਡਮਿਸਟਰੇਸ ਜੋਤੀ ਸੇਤੀਆ, ਹੈੱਡ ਮਾਸਟਰ ਮਨਜਿੰਦਰ ਸਿੰਘ, ਸ੍ਰੀ ਸੰਦੀਪ ਕੁਮਾਰ ਆਰੀਆ ਅਤੇ ਹੋਰ ਅਧਿਕਾਰੀ ਸ਼ਾਮਿਲ ਹੋਏ!  ਵਿਦਿਆਰਥੀਆ...
ਜ਼ਿਲ੍ਹੇ ਦੇ ਸਮੂਹ ਸਰਪੰਚ,ਨੰਬਰਦਾਰ ਅਤੇ ਨਗਰ ਕੌਂਸਲਰ ਦੇ ਨੁਮਾਇੰਦਿਆਂ ਨੂੰ ਬਿਹਤਰ ਨਾਗਰਿਕ

ਜ਼ਿਲ੍ਹੇ ਦੇ ਸਮੂਹ ਸਰਪੰਚ,ਨੰਬਰਦਾਰ ਅਤੇ ਨਗਰ ਕੌਂਸਲਰ ਦੇ ਨੁਮਾਇੰਦਿਆਂ ਨੂੰ ਬਿਹਤਰ ਨਾਗਰਿਕ

National, Politics, Punjab
ਮਾਲੇਰਕੋਟਲਾ 24  ਦਸੰਬਰ :                  ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ,ਨੰਬਰਦਾਰਾਂ ਅਤੇ ਮਿਊਂਸੀਪਲ ਕੌਸਲਰਾਂ ਨੂੰ ਗੁੱਡ ਗਵਰਨੈਂਸ ਤਹਿਤ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਜੋੜ੍ਹਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਇਸ ਪ੍ਰਣਾਲੀ ਨਾਲ ਜੁੜ ਕੇ ਆਮ ਲੋਕਾਂ ਦੇ ਦਸਤਾਵੇਜ ਆਨਲਾਈਨ ਤਸਦੀਕ ਕਰ ਸਕਣ । ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਤਹਿਸੀਲ ਕੰਪਲੈਕਸਾਂ(ਅਮਰਗੜ੍ਹ,ਅਹਿਮਦਗੜ ਅਤੇ ਮਾਲੇਰਕੋਟਲਾ) ਵਿਖੇ ਨਵ ਨਿਯੁਕਤ ਸਰਪੰਚਾਂ,ਨੰਬਰਦਾਰਾਂ ਅਤੇ ਨਗਰ ਕੌਂਸਲਰਾਂ ਦੀ ਈ-ਸੇਵਾ ਪੋਟਰਲ ਤੇ ਆਈ.ਡੀਜ਼. ਬਣਾਉਣ ਲਈ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਗਿਆ।           ਇਹ ਟਰੇਨਿੰਗ ਅਤੇ ਆਨ ਬੋਰਡ (ਈ-ਸੇਵਾ ਪੋਟਰਲ ਤੇ ਆਈ.ਡੀਜ਼. ਬਣਾਉਣ) ਦਾ ਪ੍ਰੋਗਰਾਮ ਪੰਜਾਬ ਸਰਕਾਰ ਵਲੋਂ ਨਵੇਕਲੀ ਪਹਿਲਕਦਮੀ ਕਰਦਿਆਂ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਅਵਾਮ ਨੂੰ ਸਰਕਾਰੀ ਸੇਵਾਵਾਂ ਦੀਡਿਜੀਟਾਈਜ਼ੇਸ਼ਨ ਅਤੇ ਨਾਗਰਿਕਾਂ...