Shadow

Author: admin

ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ

National, Politics, Punjab
ਬਰਨਾਲਾ, 26 ਫਰਵਰੀ         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਅੱਜ ਸਿਵਲ ਹਸਪਤਾਲ ਬਰਨਾਲਾ ਦੇ ਨਸ਼ਾ ਛੂਡਾਉ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ ਕੀਤਾ ਗਿਆ।      ਇਸ ਮੌਕੇ ਉਨ੍ਹਾਂ ਨਸ਼ਾ ਛੂਡਾਉ ਕੇਂਦਰ ਅਤੇ ਓਟ ਕਲੀਨਿਕਾਂ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ ਅਤੇ ਰਿਕਾਰਡ ਚੈੱਕ ਕੀਤਾ।  ਉਨ੍ਹਾਂ ਨਸ਼ਾ ਛੂਡਾਉ ਕੇਂਦਰ ਵਿੱਚ ਦਾਖ਼ਲ ਮਰੀਜ਼ਾਂ ਅਤੇ ਓਟ ਸੈਂਟਰ ਤੋਂ ਦਵਾਈ ਲੈਣ ਆਉਣ ਵਾਲਿਆਂ ਨਾਲ ਗੱਲਬਾਤ ਵੀ ਕੀਤੀ।    ਉਨ੍ਹਾਂ ਸਿਹਤ ਵਿਭਾਗ ਦੇ ਅਮਲੇ ਨੂੰ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਆਖਿਆ। ਉਨ੍ਹਾਂ ਸਿਹਤ ਅਮਲੇ ਨੂੰ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਯਤਨ ਕਰਨ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਹੋਣ 'ਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।      ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਯਤਨ ਕੀਤੇ ਜਾਣਗੇ।     ਇਸ ਮੌਕੇ ਡਾ. ਤਪ...
ਭਾਰਤ ਦੀ ਸੰਸਕ੍ਰਿਤੀ ਨੇ ਸਮੁੱਚੇ ਵਿਸ਼ਵ ਨੂੰ ਮਾਨਵਤਾ ਦੇ ਕਲਿਆਣ ਦਾ ਮਾਰਗ ਦਿਖਾਇਆ

ਭਾਰਤ ਦੀ ਸੰਸਕ੍ਰਿਤੀ ਨੇ ਸਮੁੱਚੇ ਵਿਸ਼ਵ ਨੂੰ ਮਾਨਵਤਾ ਦੇ ਕਲਿਆਣ ਦਾ ਮਾਰਗ ਦਿਖਾਇਆ

National, Politics, Punjab
ਸ੍ਰੀ ਅਨੰਦਪੁਰ ਸਾਹਿਬ 26 ਫਰਵਰੀ () ਮਹਾਂ ਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਮੌਕੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਖਮੇੜਾ, ਗੰਭੀਰਪੁਰ ਲੋਅਰ ਤੇ ਅੱਪਰ ਵਿਖੇ ਨਤਮਸਤਕ ਹੋਏ।      ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡਾ ਧਾਰਮਿਕ ਵਿਰਸਾ ਹੀ ਸਾਡੀ ਧਰੋਹਰ ਹੈ ਅਤੇ ਸਾਡੇ ਪ੍ਰਚੀਨ ਗ੍ਰੰਥਾਂ ਵਿੱਚ ਗਿਆਨ ਦਾ ਖਜਾਨਾ ਛੁਪਇਆ ਹੋਇਆ ਹੈ, ਜਿਸਦਾ ਪ੍ਰਚਾਰ ਕਰਨ ਵਾਲੇ ਸੰਤ ਮਹਾਂਪੁਰਸ਼ ਬਹੁਤ ਹੀ ਆਦਰ ਦੇ ਪਾਤਰ ਹਨ ਅਤੇ ਸਾਡੇ ਧਾਰਮਿਕ ਸਥਾਨ ਅੱਜ ਦੀ ਨੌਜਵਾਨ ਪੀੜੀ ਨੂੰ ਇਕਾਗਰ ਚਿਤ ਹੋਣ ਅਤੇ ਨਵੀਂ ਸੇਧ ਦੇਣ ਦੀ ਦਿਸ਼ਾ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਇਹ ਬੇਹੱਦ ਜਰੂਰੀ ਹੈ ਕਿ ਅਸੀਂ ਆਪਣੇ ਬੱਚਿਆ ਨੂੰ ਆਪਣੇ ਧਰਮ ਵਿਰਸੇ ਅਤੇ ਸਾਡੀ ਅਮੀਰ ਪ੍ਰਚੀਨ ਸੰਸਕ੍ਰਿਤੀ ਨਾਲ ਜੋੜੀਏ। ਉਹਨਾਂ ਕਿਹਾ ਕਿ ਧਾਰਮਿਕ ਸਥਾਨ ਅਤੇ ਉਹਨਾਂ ਵਿੱਚ ਪਰਵਚਨ ਕਰਨ ਵਾਲੇ ਮਹਾਂਪੁਰਸ਼ ਸਮਾਜ ਨੂੰ ਗਿਆਨ ਦੀ ਰੋਸ਼ਨੀ ਵਿਖਾਉਦੇ ...
ਵਿਧਾਇਕ ਸ਼ੈਰੀ ਕਲਸੀ ਨੇ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਮੁਬਾਰਕਬਾਦ

ਵਿਧਾਇਕ ਸ਼ੈਰੀ ਕਲਸੀ ਨੇ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਮੁਬਾਰਕਬਾਦ

National, Politics, Punjab
ਬਟਾਲਾ, 26 ਫਰਵਰੀ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ, ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਮੁੱਚੀ ਲੋਕਾਈ ਨੂੰ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਾਡੇ ਧਾਰਮਿਕ ਸਮਾਗਮਾਂ ਵਿੱਚ ਹਰ ਵਰਗ ਦੀ ਸ਼ਮੂਲੀਅਤ ਤੋ ਇਹ ਪ੍ਰਤੀਤ ਹੁੰਦਾ ਹੈ ਕਿ ਸਾਡੇ ਪੰਜਾਬ ਦੇ ਲੋਕ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਦੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਿਵਰਾਤਰੀ ਦੇ ਮਹਾਪਰਵ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਰਿਹਾ, ਧਾਰਮਿਕ ਸਥਾਨਾਂ ਤੇ ਮੱਥਾਂ ਟੇਕਣ ਲਈ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ, ਸੰਤ-ਮਹਾਪੁਰਸ਼ ਪਰਵਚਨ ਕਰਕੇ ਸੰਗਤਾਂ ਨੂੰ ਗਿਆਨ ਵੰਡ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੋ਼ਭਾ ਯਾਤਰਾਂ ਬਹੁਤ ਹੀ ਪ੍ਰਭਾਵਸ਼ਾਲੀ ਤੇ ਉਤਸ਼ਾਹ ਭਰਪੂਰ ਨਾਲ ਸਜਾਈਆਂ ਗਈਆਂ। ਉਨ੍ਹਾਂ ਕਿਹਾ ਕਿ ਧਰਮ ਅਤੇ ਵਿਰਸੇ ਬਾਰੇ ਜਾਣਕਾਰੀ ਬੱਚਿਆ ਤੱਕ ਪਹੁੰਚਣੀ ਬਹੁਤ ਜਰੂਰੀ ਹੈ।...
ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 24 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਖਾਤਰ 10000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਇੱਕ ਔਰਤ ਦੁਆਰਾ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਚੀਮਾ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਮੱਦਦ ਕਰਨ ਬਦਲੇ ਥਾਣੇਦਾਰ (ਐਸਐਚਓ) ਅਤੇ ਜਾਂਚ ਅਧਿਕਾਰੀ ਜਸਬੀਰ ਸਿੰਘ, ਸਹਾਇਕ ਸਬ ਇੰਸਪੈਕਟਰ (ਏਐਸਆਈ) ਵੱਲੋਂ ਸ਼ਿਕਾਇਤਕਰਤਾ ਤੋਂ 60,000 ਰੁਪਏ ਦੀ ਰਿਸ਼ਵਤ ਮੰਗੀ ਸੀ। ਇਹ ਵੀ ਸਿੱ...
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸ਼ਾਮ ਸਮੇਂ ਸੰਗਰੂਰ ਤਹਿਸੀਲ ਦੀ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸ਼ਾਮ ਸਮੇਂ ਸੰਗਰੂਰ ਤਹਿਸੀਲ ਦੀ ਅਚਨਚੇਤ ਚੈਕਿੰਗ

National, Politics, Punjab
ਸੰਗਰੂਰ, 24 ਫਰਵਰੀ- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਅੱਜ ਸ਼ਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਤਹਿਸੀਲ ਸੰਗਰੂਰ ਵਿੱਚ ਅਚਨਚੇਤ ਚੈਕਿੰਗ ਕੀਤੀ ਅਤੇ ਮਾਲ ਵਿਭਾਗ ਨਾਲ ਸੰਬੰਧਿਤ ਰਜਿਸਟਰੇਸ਼ਨ ਪ੍ਰਕਿਰਿਆ ਅਤੇ ਹੋਰ ਵੱਖ-ਵੱਖ ਸੇਵਾਵਾਂ ਲੈਣ ਲਈ ਪਹੁੰਚੇ ਨਾਗਰਿਕਾਂ ਤੋਂ ਕਾਰਜ ਪ੍ਰਣਾਲੀ ਬਾਰੇ ਫੀਡਬੈਕ ਲਈ। ਡਿਪਟੀ ਕਮਿਸ਼ਨਰ ਨੇ ਮੌਕੇ ਉੱਤੇ ਮੌਜੂਦ ਲੋਕਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਵਾਸਤੇ ਅਸੀਂ ਵਚਨਬੱਧ ਹਾਂ ਅਤੇ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਰਕਾਰੀ ਸੇਵਾ ਹਾਸਲ ਕਰਨ ਵਿੱਚ ਦਿੱਕਤ ਪੇਸ਼ ਆਉਂਦੀ ਹੈ ਜਾਂ ਫਿਰ ਕਿਸੇ ਨਾਗਰਿਕ ਕੋਲੋਂ ਕਿਸੇ ਰੂਪ ਵਿੱਚ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਤਾਂ ਤੁਰੰਤ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨ...
ਸਹਾਇਕ ਕਮਿਸ਼ਨਰ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜਿਲ੍ਹਾ ਪੱਧਰੀ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ

ਸਹਾਇਕ ਕਮਿਸ਼ਨਰ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜਿਲ੍ਹਾ ਪੱਧਰੀ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ

National, Politics, Punjab
ਮਾਲੇਰਕੋਟਲਾ 24 ਫਰਵਰੀ : ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾ ਰਹੀ ਹੈ । ਵਧੀਕ ਡਿਪਟੀ ਕਮਿਸ਼ਨਰ ਨੇ ਸਾਨੂੰ ਸਾਰਿਆਂ ਨੂੰ ਸੁਹਿਰਦ ਯਤਨ ਕਰਦੇ ਹੋਏ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਅੱਗੇ ਆਉਣ ਤੇ ਜੋਰ ਦਿੰਦਿਆ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਨੇ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦ...
ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

National, Politics, Punjab
ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਤੋਂ 10 ਮੋਬਾਈਲ ਮੈਡੀਕਲ ਯੂਨਿਟਾਂ (ਐਮ.ਐਮ.ਯੂਜ਼.) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਮਾਨਸਾ ਤੇ ਬਠਿੰਡਾ ਜ਼ਿਲ੍ਹਿਆਂ ਦੇ ਵਿਧਾਇਕ ਵੀ ਮੌਜੂਦ ਸਨ। ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਇਕਾਈਆਂ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਨਾਗਰਿਕਾਂ ਲਈ ਉਹਨਾਂ ਦੇ ਦਰਾਂ ਤੱਕ ਹੀ ਜ਼ਰੂਰੀ ਡਾਕਟਰੀ ਸੇਵਾਵਾਂ ਪਹੁੰਚਾਉਣਾ ਯਕੀਨੀ ਬਣਾਉਣਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਤਿ-ਆਧੁਨਿਕ ਡਾਕਟਰੀ ਸਹਲੂਤਾਂ ਨਾਲ ਲੈਸ ਕੀਤੀਆਂ ਗਈਆਂ ਇਹ ਮੋਬਾਈਲ ਵੈਨਾਂ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਨੂੰ ਅਲਾਟ ਕੀਤੀਆਂ ਗਈਆਂ ਹਨ ਤਾਂ ਜੋ ਲੋੜਵੰਦਾਂ ਨੂੰ ਉਨ੍ਹਾਂ ਦੇ ਦਰ...
ਸੈਰ ਸਪਾਟੇ ਦੀ ਨਜ਼ਰੀਏ ਤੋਂ ਹੁਸ਼ਿਆਰਪੁਰ ’ਚ ਅਸੀਮ ਸੰਭਾਵਨਾਵਾਂ : ਕੋਮਲ ਮਿੱਤਲ

ਸੈਰ ਸਪਾਟੇ ਦੀ ਨਜ਼ਰੀਏ ਤੋਂ ਹੁਸ਼ਿਆਰਪੁਰ ’ਚ ਅਸੀਮ ਸੰਭਾਵਨਾਵਾਂ : ਕੋਮਲ ਮਿੱਤਲ

National, Politics, Punjab
ਹੁਸ਼ਿਆਰਪੁਰ, 24 ਫਰਵਰੀ: ਹੁਸ਼ਿਆਰਪੁਰ ਜ਼ਿਲ੍ਹੇ ਨੂੰ ਸੈਰ ਸਪਾਟੇ ਦੇ ਨਵੇਂ ਆਯਾਮ ਦੇਣ ਦੇ ਉਦੇਸ਼ ਨਾਲ ਕਰਵਾਏ ਗਏ ਹੁਸ਼ਿਆਰਪੁਰ ਨੇਚਰ ਫੈਸਟ-2025 ਦਾ ਦਿਨ ਵਿਸ਼ੇਸ਼ ਰੋਮਾਂਚਕ ਰਿਹਾ। ਅੱਜ ਵਣ ਪਾਲ ਨਾਰਥ ਸਰਕਲ ਡਾ. ਸੰਜੀਵ ਤਿਵਾੜੀ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਤੋਂ ਕੂਕਾਨੇਟ ਅਤੇ ਦੇਹਰੀਆਂ ਲਈ ਆਫ-ਰੋਡਿੰਗ ਟੀਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਟਾਂਡਾ ਪੰਕਜ ਕੁਮਾਰ ਵੀ ਮੌਜੂਦ ਸਨ।             ਇਸ ਦੌਰਾਨ ਜਿਥੇ ਸੈਲਾਨੀਆਂ ਅਤੇ  ਸਾਹਸੀ ਪ੍ਰੇਮੀਆਂ ਨੇ ਦੇਹਰੀਆਂ ਵਿਖੇ ਟ੍ਰੈਕਿੰਗ ਦਾ ਅਦਭੁਤ ਅਨੁਭਵ ਪ੍ਰਾਪਤ ਕੀਤਾ ਉਥੇ ਥਾਣਾ ਡੈਮ ਦੇ ਮਨਮੋਹਕ ਨਜ਼ਾਰਿਆਂ ਦਾ ਵੀ ਆਨੰਦ ਲਿਆ। ਪ੍ਰੋਗਰਾਮ ਵਿਚ ਸ਼ਾਮਲ ਸਾਹਸਿਕ ਖੇਡ ਪ੍ਰੇਮੀਆਂ ਨੇ ਆਫ-ਰੋਡਿੰਗ ਟਰੇਲਾਂ ਦਾ ਆਨੰਦ ਲੈਂਦੇ ਹੋਏ ਕੁਦਰਤੀ ਸੁੰਦਰਤਾ ਨੂੰ ਦੇਖਿਆ।             ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਸੈਰ ਸਪਾਟੇ ਦੀਆਂ ਅਸੀਮ ਸੰਭਾਵਨਾਵਾਂ ਹਨ। ਇਥੇ ਕੁਦਰਤੀ ਸਾਧਨ, ਵਿਸ਼ਾਲ ਜੰਗਲੀ ਖੇਤਰ ਅਤੇ ਇਤਿਹਾਸਕ ਵਿਰਾਸਤ ਇਸ ਨੂੰ ਇਕ ਪ੍ਰਮੁੱਖ ਸੈਲਾਨੀ ਕੇਂਦਰ ਬਣਾ ਸਕਦੇ ਹਨ। ਉਨ੍ਹਾਂ ਕਿ...
ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

National, Politics, Punjab
ਚੰਡੀਗੜ੍ਹ, 24 ਫਰਵਰੀ: ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ  ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਮਾਨਵਾਲਾ ਵਿਖੇ ਇੱਕ ਸੂਬਾਈ ਸ਼ਾਖਾ ਸਥਾਪਿਤ ਕਰਨ ਲਈ  ਸਮਝੌਤਾ ਪੱਤਰ ਸਹੀਬੱਧ ਕੀਤਾ। ਇਹ ਸਮਝੌਤਾ ਪੱਤਰ ਸੋਮਵਾਰ ਨੂੰ ਪੰਜਾਬ ਭਵਨ ਵਿਖੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਭਾਰਤ ਸਰਕਾਰ) ਦੀ ਸੀਨੀਅਰ ਖੇਤਰੀ ਨਿਰਦੇਸ਼ਕ ਡਾ. ਅਮਰਜੀਤ ਕੌਰ ਦਰਮਿਆਨ ਸਹੀਬੱਧ ਕੀਤਾ ਗਿਆ। ਇਸ ਆਗਾਮੀ ਪ੍ਰੋਜੈਕਟ ਬਾਰੇ ਵੇਰਵੇ ਸਾਂਝੇ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਹਿਮ ਪਹਿਲਕਦਮੀ ‘ਸਿਹਤ ਕ੍ਰਾਂਤੀ’ ਦੇ ਨਾਲੋ-ਨਾਲ ਪੰਜਾਬ ਰਾਜ ਨੂੰ ਸਿੱਧੇ ਤੌਰ ’ਤੇ ਲੋੜੀਂਦੀ ਰੋਗ ਰੋਕਥਾਮ ਮੁਹਾਰਤ ਪ੍ਰਦਾਨ ਕਰਨ ਵਿੱਚ ਸਹਾਇਤਾ ਕਰੇਗਾ ਤਾਂ ਜੋ ਸਿਹਤ ਸਹ...
National, Politics, Punjab
ਮਾਨਸਾ,  24 ਫਰਵਰੀ: ਸਿਵਲ ਸਰਜਨ, ਡਾ. ਅਰਵਿੰਦਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਗਲਾ ਦੀ ਅਗਵਾਈ ਵਿਚ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵੱਲੋਂ ਗੈਰ ਸੰਚਾਰੀ ਰੋਗਾਂ ਦੀ 40 ਦਿਨਾਂ ਮੁਹਿੰਮ 20 ਫਰਵਰੀ ਤੋਂ 31 ਮਾਰਚ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪਿੰਡਾਂ ਵਿਚ ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਉਚ ਜੋਖ਼ਮ ਵਾਲੇ ਵਿਅਕਤੀਆਂ ਦੀ ਪਹਿਚਾਣ ਲਈ ਸਮੂਦਾਇਕ ਅਧਾਰਿਤ ਸਰਵੇਖਣ ਫਾਰਮ ਭਰੇ ਜਾ ਰਹੇ ਹਨ, ਜਿਸ ਰਾਹੀਂ ਗੈਰ ਸੰਚਾਰੀ ਬਿਮਾਰੀਆਂ ਸ਼ੂਗਰ, ਉਚ ਖੂਨ ਦਬਾਅ ਅਤੇ ਕੈਂਸਰ ਦੇ ਜ਼ੋਖਿਮ ਹੋਣ ’ਤੇ ਅਗਾਊਂ ਜਾਂਚ ਕੀਤੀ ਜਾ ਰਹੀ ਹੈ। ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਬਲਾਕ ਅਧੀਨ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ। ਸਮੂਦਾਇਕ ਸਿਹਤ ਸਿਹਤ ਕੇਂਦਰਾਂ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕ ਵਿੱਚ ਬਲੱਡ ਪਰੈਸ਼ਰ, ਸ਼ੂਗਰ ਦੀ ਜਾਂਚ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਆਯੂਸ਼ਮਾਨ ਅਰੋਗਿਆ ਕੇਂਦਰਾਂ ਅਤੇ ਦੂਰ ਦੁਰਾਡੇ ਪਿੰਡਾਂ ਵਿੱਚ ਤਾਇਨਾਤ ਕਮਿਊਨਿਟੀ ਸਿਹਤ ਅਫ਼ਸਰ, ਏ ਐਨ ਐਮ ਅਤੇ ਸਿਹਤ ਕਰਮਚਾਰੀਆਂ ਦੀ...