Shadow

Author: admin

ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈ.ਓ ਦਫ਼ਤਰ ਦਾ ਅਚਨਚੇਤ ਦੌਰਾ

ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈ.ਓ ਦਫ਼ਤਰ ਦਾ ਅਚਨਚੇਤ ਦੌਰਾ

National, Politics, Punjab
ਸੁਨਾਮ ਉਧਮ ਸਿੰਘ ਵਾਲਾ, 24 ਫਰਵਰੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ ਤੇ ਠੱਲ ਪਾਉਣ ਦੇ ਦਿੱਤੇ ਸਖਤ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਅੱਜ ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈਓ ਦਫਤਰ ਦਾ ਅਚਨਚੇਤ ਦੌਰਾ ਕਰਕੇ ਉਥੇ ਕੰਮਕਾਰ ਕਰਵਾਉਣ ਲਈ ਪੁੱਜੇ ਹੋਏ ਲੋਕਾਂ ਨਾਲ ਗੱਲਬਾਤ ਕੀਤੀ ਗਈ। ਸ਼੍ਰੀ ਸਿੰਗਲਾ ਨੇ ਨਾਗਰਿਕਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਉਹਨਾਂ ਕੋਲੋਂ ਸਰਕਾਰੀ ਫੀਸ ਤੋਂ ਇਲਾਵਾ ਕਿਸੇ ਵੀ ਹੋਰ ਤਰੀਕੇ ਨਾਲ ਰਾਸ਼ੀ ਦੀ ਮੰਗ ਕਰਦਾ ਹੈ ਤਾਂ ਉਹ ਇਸ ਦੀ ਸ਼ਿਕਾਇਤ ਉਨ੍ਹਾਂ ਨੂੰ ਜਾਂ ਵਿਜੀਲੈਂਸ ਦੇ ਭ੍ਰਿਸ਼ਟਾਚਾਰ ਰੋਕੂ ਟੋਲ ਫਰੀ ਹੈਲਪਲਾਈਨ ਨੰਬਰ 1800-1800-1000 ਉੱਤੇ ਕਰ ਸਕਦੇ ਹਨ। ਉਹਨਾਂ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਸਬੰਧੀ ਸਰਕਾਰ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਨਾਗਰਿਕਾਂ ਨੂੰ ਬਿਨਾਂ ਵਜ੍ਹਾ ਖੱਜਲ ਖੁਆਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਪਰ ਫਿਰ ਵੀ ਜੇਕਰ ਸਬ ਡਵੀਜ...
ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

National, Politics, Punjab
ਚੰਡੀਗੜ੍ਹ, 24 ਫਰਵਰੀ ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ। 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ), ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ,  ਸਾਬਕਾ ਮੰਤਰੀਆਂ ਧਰਮਪਾਲ ਸੱਭਰਵਾਲ ਤੇ ਅਜੈਬ ਮੁਖਮੈਲਪੁਰ, ਸਾਬਕਾ ਰਾਜ ਸਭਾ ਮੈਂਬਰ ਹਰਵਿੰਦਰ ਸਿੰਘ ਹੰਸਪਾਲ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਸੁਖਵਿੰਦਰ ਸਿੰਘ ਬੁੱਟਰ ਤੇ ਭਾਗ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸਦਨ ਨੇ ਆਜ਼ਾਦੀ ਘੁਲਾਟੀਆਂ ਕਰਨੈਲ ਸਿੰਘ, ਕਿੱਕਰ ਸਿੰਘ ਤੇ ਕੇਹਰ ਸਿੰਘ ਅਤੇ ਆਰਟਿਸਟ ਜਰਨੈਲ ਸਿੰਘ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ। ਸਦਨ ਵੱਲੋਂ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਦੀ ਪਤਨੀ ਜਸਪਾਲ ਕੌਰ ਤੇ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿਛਲੇ ਸਮੇ...
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੇਗੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ

ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੇਗੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ

National, Politics, Punjab
ਸ੍ਰੀ ਅਨੰਦਪੁਰ ਸਾਹਿਬ 24 ਫਰਵਰੀ () ਕੀਰਤਪੁਰ ਸਾਹਿਬ ਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ 10 ਮਾਰਚ ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ਾ ਵਿਦੇਸਾਂ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਸੰਗਤਾ ਨਤਮਸਤਕ ਹੋਣ ਲਈ ਆਉਂਦੀਆਂ ਹਨ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਹੋਲੇ ਮੁਹੱਲੇ ਦੌਰਾਨ 24 ਘੰਟੇ ਸਾਫ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸੰਗਤਾਂ ਨੂੰ ਬੁਨਿਆਦੀ ਸਹੂਲਤਾਂ ਢੁਕਵੀਆਂ ਥਾਵਾਂ ਤੇ ਉਪਲੱਬਧ ਕਰਵਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।       ਹਰਜੀਤਪਾਲ ਸਿੰਘ ਕਾਰਜਕਾਰੀ ਇੰਜੀਨੀਅਰ ਵੱਲੋ ਦੱਸਿਆ ਗਿਆ ਕਿ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਪਾਣੀ ਅਤੇ ਸੀਵਰੇਜ ਦੀਆਂ ਨਿਰਵਿਘਨ ਸੇਵਾਵਾ ਮੁਹੱਇਆ ਕਰਵਾਉਣ ਲਈ ਵਿਭਾਗ ਵੱਲੋ ਕੀਰਤਪੁਰ ਸਾਹਿਬ ਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬਣੇ ਪੱਕੇ ਲੈਵ-ਬਲਾਕਾਂ ਦੀ ਸਾਫ ਸਫਾਈ ਦੇ ਨਾਲ ਰੈਨੋਵੇਸਨ ਦਾ ਕੰਮ, ਸ਼ਹਿਰ ਦੇ ਸੀਵਰੇਜ ਦੀ ਸਾਫ ਸਫਾਈ ਦਾ ਕੰਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਸ਼ਰਧਾਲੂਆਂ ਨੂ...
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

National, Politics, Punjab
ਹੁਸ਼ਿਆਰਪੁਰ, 24 ਫਰਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਦੇ ਸਾਲਾਨਾ ਸਮਾਗਮ ਮੌਕੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਸਕੂਲਾਂ ਦੀ ਕਾਇਆ-ਕਲਪ ਲਈ ਲਗਾਤਾਰ ਉਪਰਾਲੇ ਕਰਦਿਆਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ ’ਤੇ ਮਜ਼ਬੂਤ ਕੀਤਾ ਹੈ।           ਸਾਲਾਨਾ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਲਾਮਿਸਾਲ ਕੰਮ ਕਰਕੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੂਲ ਆਫ਼ ਐਮੀਨੈਂਸ ਸਕੀਮ ਜ਼ਿਲ੍ਹੇ ਵਿਚ 5 ਸਕੂਲ ਚੱਲ ਰਹੇ ਹਨ ਜਿਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਪੁਰਹੀਰਾਂ, ਬਾਗਪੁਰ, ਦਸੂਹਾ ਅਤੇ ਟਾਂਡਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 130 ਸੀਨੀਅਰ ਸੈਕੰਡਰੀ ਸਕੂਲਾਂ ਵਿਚ ਗਿਆਰਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਬਿਜਨੈਸ ਬਲਾਸਟਰ ਪ੍ਰੋਜੈਕਟ ਚੱਲ ਰਿਹਾ ਹੈ ਜਿਸ ਤਹਿਤ 2...
ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

National, Politics, Punjab
ਬਟਾਲਾ, 24 ਫਰਵਰੀ (    )  ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਨਾ ਕਰਨ ਸਬੰਧੀ, ਨਵੇਂ ਕਾਨੂੰਨ ਸਬੰਧੀ, ਸੜਕ ਸੁਰੱਖਿਆ ਅਤੇ ਹੈਲਪ ਲਾਈਨ ਨੰਬਰ 112 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੋਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਨੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਦੱਸਿਆ ਗਿਆ। ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਹੈਲਪ ਲਾਈਨ ਨੰਬਰ 112 ਬਾਰੇ ਵੀ ਬੱਚਿਆਂ ਨੂੰ ਦੱਸਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ । ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ...
ਟਰੈਕਟਰ ਅਤੇ ਬੱਸ ਦੇ ਹਾਦਸੇ ਵਿੱਚ ਮਾਰੇ ਗਏ ਕਿਸਾਨ ਨੂੰ ਆਰਥਿਕ ਸਹਾਇਤਾ ਦਵੇਗੀ ਸਰਕਾਰ ਧਾਲੀਵਾਲ

ਟਰੈਕਟਰ ਅਤੇ ਬੱਸ ਦੇ ਹਾਦਸੇ ਵਿੱਚ ਮਾਰੇ ਗਏ ਕਿਸਾਨ ਨੂੰ ਆਰਥਿਕ ਸਹਾਇਤਾ ਦਵੇਗੀ ਸਰਕਾਰ ਧਾਲੀਵਾਲ

National, Politics, Punjab
ਅਜਨਾਲਾ 23 ਫਰਵਰੀ ਬੀਤੇ ਕੱਲ੍ਹ ਅਜਨਾਲਾ ਸੱਕੀ ਨਾਲਾ ਪੁੱਲ 'ਤੇ ਟਰੈਕਟਰ ਟਰਾਲੀ ਅਤੇ ਬੱਸ ਵਿਚਾਲੇ ਹੋਈ ਦੁਰਘਟਨਾਂ 'ਚ ਮਾਰੇ ਗਏ 42 ਸਾਲਾ ਕਿਸਾਨ ਬਲਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੈਬਨਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪਰਿਵਾਰ ਦੀ ਆਰਥਿਕ ਸਹਾਇਤਾ ਕਰੇਗੀ ਉਹਨਾਂ ਕਿਹਾ ਕਿ ਬੀਤੀ ਰਾਤ ਵਾਪਰੇ ਇਸ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਲੱਗਾ ਅਤੇ  ਅੱਜ ਮੈਂ ਮੌਕੇ 'ਤੇ ਜਾ ਕੇ ਵੇਖਿਆ ਤਾਂ ਪਤਾ ਲੱਗਾ ਕਿ ਹਾਦਸੇ ਦਾ ਕਾਰਨ ਪੁੱਲ ਦੀ ਘੱਟ ਚੌੜਾਈ ਸੀ। ਉਹਨਾਂ ਕਿਹਾ ਕਿ ਅਸੀਂ ਇਸ ਪੁਲ ਨੂੰ ਚੌੜਾ ਵੀ ਕਰਾਂਗੇ ਅਤੇ ਬਲਜੀਤ ਸਿੰਘ ਦੇ ਪਰਿਵਾਰ ਦੀ ਵੀ ਪੂਰੀ ਮਦਦ ਕਰਾਂਗੇ।    ਸ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਦੇ ਕਮਾਊ ਮੈਂਬਰ ਦੇ ਤੁਰ ਜਾਣ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਤਾਂ ਟੁੱਟਦਾ ਹੀ ਹੈ, ਇਸ ਦੇ ਨਾਲ ਨਾਲ ਪਰਿਵਾਰ ਆਰਥਿਕ ਤੌਰ ਤੇ ਵੀ ਟੁੱਟ ਜਾਂਦਾ ਹੈ। ਇਸ ਲਈ ਜਰੂਰੀ ਹੈ ਕਿ ਸਰਕਾਰ ਇਹਨਾਂ ਦੀ ਸੰਭਵ ਮਦਦ ਕਰੇ ਤਾਂ ਜੋ ਇਹ ਮੁੜ ਪੈਰਾਂ ਤੇ ਖੜੇ ਹੋ ਸਕਣ।...
ਖੇਡਾਂ ਵਿੱਚ ਡੀ ਏ ਵੀ ਦਾ ਵਡਮੁੱਲਾ ਯੋਗਦਾਨ : ਹਰਭਜਨ ਸਿੰਘ

ਖੇਡਾਂ ਵਿੱਚ ਡੀ ਏ ਵੀ ਦਾ ਵਡਮੁੱਲਾ ਯੋਗਦਾਨ : ਹਰਭਜਨ ਸਿੰਘ

National, Politics, Punjab
ਅੰਮਿਤਸਰ 23 ਫਰਵਰੀ।         ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਚਬੱਧ ਹੈ ਅਤੇ ਓਲੰਪਿਕ ਵਿਚ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਰਾਸ਼ੀ ਤੋਂ ਇਲਾਵਾ ਉੱਚ ਪੱਧਰੀ ਸਰਕਾਰੀ ਨੌਕਰੀਆਂ ਵੀ ਮੁਹਈਆ ਕਰਵਾ ਰਹੀ ਹੈ। ਇਨਾ ਸਬਦਾ ਦਾ ਪ੍ਰਗਟਾਵਾ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਡੀ.ਏ.ਵੀ. ਕਾਲਜ ਅੰਮ੍ਰਿਤਸਰ ਵਿੱਚ 68 ਵਾਂ ਸਲਾਨਾ ਖੇਡ ਸਮਾਗਮ ਦੋਰਾਨ ਖਿਡਾਰੀਆ ਨੂੰ ਇਨਾਮ ਵੰਡਣ ਸਮੇਂ ਕੀਤਾ।      ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ  , ਨੇ ਡੀਏਵੀ ਕਾਲਜ ਅੰਮ੍ਰਿਤਸਰ ਵਿੱਚ ਪੜ੍ਹਨ ਦੌਰਾਨ ਬਿਤਾਏ ਸਮਿਆਂ ਨੂੰ ਯਾਦ ਕਰਦਿਆਂ ਕਾਲਜ ਪ੍ਰਤੀ ਸ਼ਰਧਾ ਅਤੇ ਵਿਦਿਆਰਥੀ ਜੀਵਨ ਦੇ ਸਫਰ ਨੂੰ ਸਭ ਨਾਲ ਸਾਂਝਾ ਕਰਦਿਆਂ ਮਿਹਨਤੀ ਅਧਿਆਪਕਾਂ ਨੂੰ ਯਾਦ ਕੀਤਾ ਜਿਨਾਂ ਦੀ ਬਦੌਲਤ ਉਹ ਕਿਸੇ ਮੁਕਾਮ ਤੇ ਪਹੁੰਚ ਸਕੇ, ਉਹਨਾਂ ਕਾਲਜ ਵਿੱਚ ਸੋਲਰ ਸਿਸਟਮ ਲਗਾਉਣ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਲਈ 5 ਲੱਖ ਦੀ ਗ੍ਰਾਂਟ ਦਾ ਐਲਾਨ ਕੀਤਾ। |  ਪ੍ਰੋਗਰਾਮ ਦੀ ਸ਼ੁਰੂਆਤ ਐਨ.ਸੀ.ਸੀ ਐਨ.ਐਸ.ਐਸ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸ ਨਾਲ ਕੀਤੀ ਗਈ। ਦਲਬੀਰ ਸਿੰਘ ਕਥੂਰੀਆ ਕੈਨੇਡਾ ਵੀ ਇਸ ਸਮੇਂ ਉਚੇਚੇ ਤੌਰ ਤੇ ਹ...
ਹੁਸ਼ਿਆਰਪੁਰ ਨੇਚਰ ਫੈਸਟ-2025, ਕੁਦਰਤ ਦੇ ਕਰੀਬ ਪਹੁੰਚਣ ਦਾ ਅਨੋਖਾ ਸੰਗਮ

ਹੁਸ਼ਿਆਰਪੁਰ ਨੇਚਰ ਫੈਸਟ-2025, ਕੁਦਰਤ ਦੇ ਕਰੀਬ ਪਹੁੰਚਣ ਦਾ ਅਨੋਖਾ ਸੰਗਮ

National, Politics, Punjab
ਹੁਸ਼ਿਆਰਪੁਰ, 23 ਫਰਵਰੀ : ਸ਼ਨੀਵਾਰ ਸ਼ਾਮ ਨੂੰ ਸੈਲਾਨੀਆਂ ਨੇ ਜਿਥੇ ਸੋਲਿਸ ਠਰੋਲੀ ’ਚ ਨਾਈਟ ਕੈਂਪਿੰਗ ਦਾ ਆਨੰਦ ਮਾਣਿਆ, ਉਥੇ ਐਤਵਾਰ ਸਵੇਰੇ ਟਰੈਕਿੰਗ ਕਰਕੇ ਕੁਦਰਤ ਨੂੰ ਨੇੜਿਓਂ ਦੇਖਿਆ। ਐਤਵਾਰ ਨੂੰ ਲੋਕਾਂ ਨੇ ਸਾਈਕਲੋਥਾਨ, ਕਿਡਸ ਕਾਰਨੀਵਾਲ, ਸਭਿਆਚਾਰਕ ਪ੍ਰੋਗਰਾਮਾਂ ਅਤੇ ਭਾਰਤ-ਪਾਕਿ ਕ੍ਰਿਕਟ ਮੈਚ ਦੀ ਲਾਈਵ ਸਕਰੀਨਿੰਗ ਦਾ ਖੂਬ ਆਨੰਦ ਮਾਣਿਆ।           ਸ਼ਨੀਵਾਰ ਦੀ ਸ਼ਾਮ ਹੁਸ਼ਿਆਰਪੁਰ ਦੇ ਨੇਚਰ ਫੈਸਟ-2025 ਤਹਿਤ ਸੋਲਿਸ ਠਰੋਲੀ ਵਿਖੇ ਸੈਲਾਨੀਆਂ ਨੇ ਨਾਈਟ ਕੈਂਪਿੰਗ ਦਾ ਆਨੰਦ ਲਿਆ। ਇਸ ਦੌਰਾਨ ਨਾਈਟ ਲਾਈਵ ਬੈਂਡ ਨੇ ਸਮਾਂ ਬੰਨ੍ਹਿਆ, ਜਿਸ ਵਿਚ ਗੋਲਡਨ ਨੂਰ ਮਿਊਜ਼ੀਕਲ ਗਰੁੱਪ ਦੀ ਜਿਓਤੀ ਸੂਰੀ, ਤਾਨਿਆ ਸੂਰੀ ਅਤੇ ਸਤੀਸ਼ ਸਿਲ੍ਹੀ ਉਪਲ ਨੇ ਆਪਣੀ ਸੁਰੀਲੀ ਆਵਾਜ਼ ਨਾਲ ਲੋਕਾਂ ਨੂੰ ਮੰਤਰਮੁਗਧ ਕੀਤਾ।           ਐਤਵਾਰ ਸਵੇਰੇ ਲਾਜਵੰਤੀ ਸਪੋਰਟਸ ਸਟੇਡੀਅਮ ਤੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਾਈਕਲੋਥਾਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਪ੍ਰੋਗਰਾਮ ਨੂੰ ਜ਼ਿਲ੍ਹਾ ਪ੍ਰਸ਼ਾਸਨ, ਫਿਟ ਬਾਈਕਰਸ ਕਲੱਬ ਅਤੇ ਸਚਦੇਵਾ ਸਟਾਕਸ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸਾਈਕਲ ਪ੍ਰੇ...
ਨਿਰੰਕਾਰੀ ਮਿਸ਼ਨ ਦੇ ‘ ਪ੍ਰੋਜੈਕਟ ਅੰਮ੍ਰਿਤ ‘ ਦਾ ਤੀਜਾ ਪੜਾਅ

ਨਿਰੰਕਾਰੀ ਮਿਸ਼ਨ ਦੇ ‘ ਪ੍ਰੋਜੈਕਟ ਅੰਮ੍ਰਿਤ ‘ ਦਾ ਤੀਜਾ ਪੜਾਅ

National, Politics, Punjab
ਅੰਮ੍ਰਿਤਸਰ , 23 ਫਰਵਰੀ , 2025: - ਸੰਤ ਨਿਰੰਕਾਰੀ ਮਿਸ਼ਨ ਦੀ ਸੇਵਾ ਅਤੇ ਮਨੁੱਖੀ ਭਲਾਈ ਦੀ ਭਾਵਨਾ ਨੂੰ ਸਾਕਾਰ ਕਰਨ ਲਈ, ' ਪ੍ਰੋਜੈਕਟ ਅੰਮ੍ਰਿਤ ' ਅਧੀਨ ' ਸਾਫ਼ ਪਾਣੀ , ਸਾਫ਼ ਮਨ ' ਪ੍ਰੋਜੈਕਟ ਦੇ ਤੀਜੇ ਪੜਾਅ ਵਿਚ ਸ਼ਹਿਰ ਚ ਮੌਜੂਦ ਚਾਟੀਵਿੰਡ ਨਹਿਰ, ਤਾਰਾਂ ਵਾਲਾ ਪੁੱਲ, ਵੱਲਾ ਨਹਿਰ ਆਦਿ ਸਥਾਨਾਂ ਦੇ ਜਲ ਸਰੋਤਾਂ ਦੀ ਸਫ਼ਾਈ ਵਿਚ ਵਿਸ਼ੇਸ ਤੌਰ ਤੇ ਕੈਬਿਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਸ਼ਾਮਲ ਹੋਏ ਅਤੇ ਆਪ ਸਾਫ ਸਫਾਈ ਦੀ ਕਮਾਨ ਸੰਭਾਲੀ ਅਤੇ ਖੁਦ ਸਾਫ ਸਫਾਈ ਕੀਤੀ। ਉਨਾਂ ਕਿਹਾ ਕਿ ਸਾਡੀ ਸਰਕਾਰ ਵੀ ਪਿਛਲੇ ਤਿੰਨ ਸਾਲਾਂ ਤੋਂ ਪੁਰੇ ਸੂਬੇ ਵਿਚ ਸਾਫ਼ ਸਫਾਈ ਦੀ ਮੁਹਿੰਮ ਨੂੰ ਵੱਡੇ ਪੱਧਰ ਤੇ ਕਰ ਰਹੀ ਹੈ। ਉਨਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੀ ਹਵਾ ਪਾਣੀ ਨੂੰ ਸਾਫ ਕਰਨਾ ਪਵੇਗਾ ਤਾਂ ਹੀ ਸਾਡੀਆਂ ਆਉਣ ਵਾਲੀਆ ਨਸਲਾਂ ਗੰਭੀਰ ਬਿਮਾਰੀਆਂ ਤੋਂ ਬੱਚ ਸਕਣਗੀਆਂ। ਕੈਬਨਟ ਮੰਤਰੀ ਈਟੀਓ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਹਿਰਾਂ ਵਿੱਚ ਪਲਾਸਟਿਕ ਦੇ ਲਿਫਾਫੇ ਅਤੇ ਹੋਰ ਗੰਦਗੀ ਨੂੰ ਨਾ ਸੁੱਟਣ ਉਹਨਾਂ ਕ...
ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

Crime, National, Politics, Punjab
ਸ੍ਰੀ ਮੁਕਤਸਰ ਸਾਹਿਬ, 22 ਫਰਵਰੀ 2025 –           ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਲੋਟ ਸ਼ਹਿਰ ਨਿਵਾਸੀ ਇੱਕ ਵਿਧਵਾ ਔਰਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਮਿਸ਼ਨ ਤਹਿਤ ਉਸ ਦਾ ਘਰ ਬਣਾਉਣ ਲਈ ਰਕਮ ਮਨਜੂਰ ਕਰਵਾਉਣ ਬਦਲੇ ਉਕਤ ਕਲਰਕ ਨੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ ਪਰ ਉਸ ਵੱਲੋਂ ਜ਼ੋਰ ਪਾਉਣ ਤੋਂ ਬਾਅਦ ਉਕਤ ਵਿਅਕਤੀ ਇਹ ਰਕਮ ਕਿਸ਼ਤਾਂ ਵਿੱਚ ਲੈਣ ਲਈ ਸਹਿਮਤ ਹੋ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ...