Shadow

Author: admin

ਸਮੱਗਰ ਸਿੱਖਿਆ ਅਭਿਆਨ  ਤਹਿਤ ਆਯੋਜਿਤ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜਾ ਟ੍ਰੇਨਿੰਗ ਦਾ ਸਫ਼ਲਤਾ ਪੂਰਵਕ ਸਮਾਪੰਨ

ਸਮੱਗਰ ਸਿੱਖਿਆ ਅਭਿਆਨ ਤਹਿਤ ਆਯੋਜਿਤ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜਾ ਟ੍ਰੇਨਿੰਗ ਦਾ ਸਫ਼ਲਤਾ ਪੂਰਵਕ ਸਮਾਪੰਨ

National, Politics, Punjab
ਮਾਲੇਰਕੋਟਲਾ 23 ਫਰਵਰੀ : ਸਮੱਗਰ ਸਿੱਖਿਆ ਅਭਿਆਨ ਵੱਲੋਂ ਚਲਾਏ ਜਾ ਰਹੇ ਆਈ. ਈ. ਡੀ./ ਆਈ. ਈ. ਡੀ. ਐਸ. ਐਸ ਕੰਪੋਨੈਟ ਤਹਿਤ ਆਯੋਜਿਤ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸਫ਼ਲਤਾ ਪੂਰਵਕ ਸਮਾਪਤ ਹੋਈ। ਇਸ ਟ੍ਰੇਨਿੰਗ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਕਾਸ, ਪੋਸ਼ਣ, ਸਿਹਤ, ਅਤੇ ਸਿੱਖਿਆ ਨਾਲ ਸੰਬੰਧਿਤ ਵਿਭਿੰਨ ਮਹੱਤਵਪੂਰਨ ਵਿਸ਼ਿਆਂ 'ਤੇ ਜ਼ਰੂਰੀ ਜਾਣਕਾਰੀ ਪ੍ਰਦਾਨ ਕੀਤੀ ਗਈ। ਟ੍ਰੇਨਿੰਗ ਦੇ ਆਖਰੀ ਦਿਨ, ਆਂਗਣਵਾੜੀ ਵਰਕਰਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦੇ ਹੋਏ ਡੀ. ਐਸ. ਈ. ਮੁਹੰਮਦ ਰਿਜ਼ਵਾਨ  ਅਤੇ ਡੀ. ਐਸ. ਈ. ਟੀ. ਜਸਵੀਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਮੇਹਨਤ ਅਤੇ ਸੰਕਲਪ ਲੋੜਵੰਦ ਬੱਚਿਆਂ ਦੇ ਭਵਿੱਖ ਨੂੰ ਸੁਧਾਰਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ । ਉਨ੍ਹਾਂ ਦਿਵਿਆਂਗ ਬੱਚਿਆਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ,ਯੂ. ਡੀ. ਆਈ. ਡੀ. ਕਾਰਡ ਬਣਾਉਣ ਆਦਿ ਸਬੰਧੀ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਕਿਸੇ ਮਜਬੂਰੀ ਕਾਰਨ ਜਾਂ ਅਪੰਗਤਾ ਕਾਰਨ ਸਕੂਲਾਂ ਵਿਚ ਦਾਖਲ ਨਹੀਂ ਹੋ ਸਕੇ ਜਾਂ ਸਰਕਾਰੀ ਹਸਪਤਾਲਾਂ ਵਿਚ...
ਡੱਬਵਾਲਾ ਕਲਾ ਵਿਖੇ ਲੋਕਾਂ ਨੂੰ ਨਸ਼ੇ ਪ੍ਰਤੀ ਕੀਤਾ ਜਾਗਰੂਕ

ਡੱਬਵਾਲਾ ਕਲਾ ਵਿਖੇ ਲੋਕਾਂ ਨੂੰ ਨਸ਼ੇ ਪ੍ਰਤੀ ਕੀਤਾ ਜਾਗਰੂਕ

National, Politics, Punjab
ਫਾਜ਼ਿਲਕਾ 23 ਫਰਵਰੀ 2025...     ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿਚ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।    ਇਸ ਮੌਕੇ ਡੱਬਵਾਲਾ ਕਲਾ ਦੇ ਓਟ ਸੈਂਟਰ ਦੇ ਇੰਚਾਰਜ ਡਾ. ਦੁਸ਼ਯੰਤ ਯਾਦਵ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਨਸ਼ਿਆਂ ਨਾਲ ਪੀੜਤ ਵਿਅਕਤ ਨੂੰ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।    ਓਟ ਕੌਂਸਲਰ ਨਿਸ਼ਾਨ ਸਿੰਘ ਭੁੱਲਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾਂ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕ...
ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ, ਪੁਲਿਸ ਥਾਣਾ ਡਿਵੀਜ਼ਨ-5, ਜਲੰਧਰ ਵਿਖੇ ਤਾਇਨਾਤ ਇੱਕ ਪੁਲਿਸ ਹੌਲਦਾਰ ਕੁਲਵਿੰਦਰ ਸਿੰਘ (2153/ਕਮਿਸ਼ਨਰੇਟ) ਨੂੰ 4500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਭਾਰਗੋ ਕੈਂਪ, ਜਲੰਧਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਪੁਲਿਸ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਸੀ, ਪਰ ਉਕਤ ਪੁਲਿਸ ਮੁਲਾਜ਼ਮ ਨੇ ਬਿਨਾਂ ਕਿਸੇ ਦਸਤਾਵੇਜ਼ੀ ਕਾਰਵਾਈ ਤੋਂ ਸ਼ਿਕਾਇਤਕਰਤਾ ਦਾ ਮੋਬਾਈਲ ਫੋਨ ਆਪਣੇ ਕੋਲ ਰੱਖ ਲਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਪੁਲਿਸ ਕਰਮਚਾਰੀ ਉਸਦਾ ਫੋਨ ਵਾਪਸ ਕਰਨ ਅਤੇ ਮੁਕੱਦਮੇ ਵਿੱਚ ਉਸਦੀ ਮਦਦ ਕਰਨ ਬਦਲੇ 10000 ਰੁਪਏ ਦ...
ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

National, Politics, Punjab
ਚੰਡੀਗੜ੍ਹ, 22 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਹੱਤਵਪੂਰਨ ਤਰੱਕੀ ਕਰ ਰਹੀ ਹੈ। ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਪਹਿਲ ਨਾ ਕੇਵਲ ਖੇਤੀ ਉਤਪਾਦਕਤਾ ਨੂੰ ਵਧਾ ਰਹੀ ਹੈ ਸਗੋਂ ਕਿਸਾਨਾਂ ਨੂੰ ਬਿਹਤਰ ਵਿੱਤੀ ਲਾਭ ਵੀ ਪ੍ਰਦਾਨ ਕਰ ਰਹੀ ਹੈ। ਮਾਨਸਾ ਜ਼ਿਲ੍ਹੇ ਦੀ ਇੱਕ ਕਹਾਣੀ ਦਾ ਜ਼ਿਕਰ ਕਰਦੇ ਹੋਏ, ਮੰਤਰੀ ਨੇ ਕਿਹਾ ਕਿ ਮੌਜੋ ਖੁਰਦ ਪਿੰਡ ਦੇ ਇੱਕ ਪ੍ਰਗਤੀਸ਼ੀਲ ਕਿਸਾਨ ਸੁਖਪਾਲ ਸਿੰਘ ਨੇ ਆਪਣੇ 11 ਏਕੜ ਦੇ ਖੇਤ ਵਿੱਚ ਫਸਲੀ ਵਿਭਿੰਨਤਾ ਅਪਣਾਈ ਹੈ। 4 ਏਕੜ 'ਤੇ ਰਵਾਇਤੀ ਖੇਤੀ ਜਾਰੀ ਰੱਖਦੇ ਹੋਏ, ਉਹ ਬਾਕੀ 7 ਏਕੜ 'ਤੇ ਉੱਚ-ਮੁੱਲ ਵਾਲੀਆਂ ਸਬਜ਼ੀਆਂ ਦੀ ਕਾਸ਼ਤ ਕਰਦਾ ਹੈ, ਜਿਸ ਨਾਲ ਉਸਦੀ ਕਮਾਈ ਵਿੱਚ ਕਾਫ਼ੀ ਵਾਧਾ ਹੋਇਆ ਹੈ। ਕਿਸਾਨ ਸੁਖਪਾਲ ਸਿੰਘ ਹਰ ਨਵੰਬਰ ਵਿੱਚ ਬਾਗਬਾਨੀ ਵਿਭਾਗ ਵੱਲੋਂ ਸੁਝਾਈਆਂ ਉੱਨਤ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਬਿਜਾਈ  ਕਰਦਾ ਹੈ। ਜਨਵਰੀ ਦੇ ਅਖੀਰ ਤੱਕ, ਉਸਦੀ ਉਪਜ ਪ੍ਰੀਮੀਅਮ ਕੀਮਤਾਂ 'ਤੇ ਬਾਜ਼ਾਰ ਵਿੱਚ ਪਹੁੰਚਦੀ ਹੈ, ਜਿਸ ਨਾਲ ਰਵਾਇਤੀ ਫਸਲਾਂ ਨਾਲੋਂ ਵ...
ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

National, Politics, Punjab
ਭਵਾਨੀਗੜ੍ਹ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਅੱਜ ਇੱਥੇ ਨਵੇਂ ਬਣੇ ਸਬ-ਡਵੀਜ਼ਨਲ ਕੰਪਲੈਕਸ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨਾਲ ਇੱਕ ਵੀ ਬੂੰਦ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਕੌਮਾਂਤਰੀ ਨੇਮਾਂ ਅਨੁਸਾਰ ਸੂਬੇ ਵਿੱਚ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਰਾਵੀ ਬਿਆਸ ਟ੍ਰਿਬਿਊਨਲ, ਜੋ ਕਿ ਰਾਵੀ ਜਲ ਪ੍ਰਣਾਲੀ ਨਾਲ ਸਬੰਧਤ ਥਾਵਾਂ ਉੱਤੇ ਜਾਣ ਲਈ ਸੂਬੇ ਦੇ ਦੌਰੇ 'ਤੇ ਹੈ, ਨੂੰ ਵੀ ਅਪੀਲ...
ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

National, Politics, Punjab
ਭਵਾਨੀਗੜ੍ਹ, 22 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਹਰਸ਼ਵੀਰ ਸਿੰਘ ਨੇ ਸੜਕ ਸੁਰਖਿਆ ਫੋਰਸ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਗਏ ਹਨ ਜਦੋਂ ਕਿ ਬੀਮਾ ਕਵਰ ਵਜੋਂ ਇਕ ਕਰੋੜ ਰੁਪਏ ਦੀ ਹੋਰ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਮਾਣੀ ਪਹਿਲ ਸੂਬੇ ਵਿੱਚ ਆਪਣੀ ਡਿਊਟੀ ਨਿਭਾਉਣ ਵਿੱਚ ਮਹਾਨ ਸਪੂਤ ਦੇ ਅਥਾਹ ਯੋਗਦਾਨ ਪ੍ਰਤੀ ਸਤਿਕਾਰ ਨੂੰ ਦਰਸਾਉਂਦੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਤਨ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ...
ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

National, Politics, Punjab
ਚੰਡੀਗੜ੍ਹ, 22 ਫਰਵਰੀ: ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਸਟੂਡੈਂਟ ਜ਼ੂ ਕਲੱਬ ਅਧੀਨ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੀਤੇ ਗਏ ਅਨੇਰਾਂ ਉਪਰਾਲਿਆਂ ਸਦਕਾ ਕੁੱਲ 939 ਸਰਕਾਰੀ ਸਕੂਲਾਂ ਦੇ ਨਾਲ-ਨਾਲ 403 ਪ੍ਰਾਈਵੇਟ ਸਕੂਲਾਂ ਨੇ ਮਹਿੰਦਰ ਚੌਧਰੀ ਜ਼ੂਓਲੌਜੀਕਲ ਪਾਰਕ, ਜਿਸਨੂੰ ਛੱਤਬੀੜ ਚਿੜੀਆਘਰ ਵਜੋਂ ਵੀ ਜਾਣਿਆ ਜਾਂਦਾ ਹੈ, ਦਾ ਦੌਰਾ ਕੀਤਾ ਹੈ। ਦੱਸਣਯੋਗ ਹੈ ਕਿ ਇਹ ਦੌਰੇ 22 ਅਪ੍ਰੈਲ, 2024 ਅਤੇ 18 ਜਨਵਰੀ, 2025 ਦੇ ਵਿਚਕਾਰ ਕੀਤੇ ਗਏ ਸਨ, ਜਿਸ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 50,294 ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 39,876 ਸੀ। ਇਹ ਵੱਡੀ ਗਿਣਤੀ ਪੰਜਾਬ ਦੀ ਨੌਜਵਾਨ ਪੀ...
10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ: ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਸਬੰਧੀ ਚੱਲ ਰਹੀ ਜਾਂਚ ਦੌਰਾਨ ਇੱਕ ਹੋਰ ਮਹੱਤਵਪੂਰਨ ਸਫਲਤਾ ‘ਚ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋਸ਼ੀ ਹਰਮਨਦੀਪ ਸਿੰਘ ਵੱਲੋਂ ਦਿੱਤੇ ਗਏ ਬਿਆਨ ਦੇ ਅਧਾਰ ‘ਤੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਨਹਿਰ ਦੇ ਨੇੜੇ ਛੁਪਾਈ ਗਈ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਕੁੱਲ ਜ਼ਬਤ ਕੀਤੀ ਹੈਰੋਇਨ 15 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਨਸ਼ਾ ਤਸਕਰ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਨ ਅਤੇ ਉਸਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਕੁਝ ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ। ਮੁਲਜ਼ਮ ਹਰਮਨਦੀਪ ਦੇ ਖੁਲਾਸੇ 'ਤੇ ਇਹ ਦੂਜੀ ਵੱਡੀ ਬਰਾਮਦਗੀ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਲਿਆਂ ਪੁਲਿਸ ਟੀਮਾਂ ਨੇ ਹਰਮਨਦੀਪ ਦੇ ਸਾਥੀ ...
ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

National, Politics, Punjab
ਚੰਡੀਗੜ੍ਹ, 22 ਫਰਵਰੀ: ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਸ. ਹਰਜੋਤ ਸਿੰਘ ਬੈਂਸ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਨੂੰ ਗ਼ੈਰਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣ  ਤੋਂ ਬਾਅਦ ਸਾਹਮਣੇ ਆਈ ਹੈ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੋ ਐਫ.ਆਈ.ਆਰਜ਼. ਥਾਣਾ ਨੰਗਲ ਵਿਖੇ ਦਰਜ ਕੀਤੀਆਂ ਗਈਆਂ ਹਨ ਅਤੇ ਇੱਕ ਕਲਵਾਂ ਚੌਕੀ ਵਿਖੇ ਦਰਜ ਕੀਤੀ ਗਈ ਹੈ। ਇਹ ਤਿੰਨ ਐਫਆਈਆਰਜ਼ ਮਾਈਨਜ਼ ਐਂਡ ਮਿਨਰਲਜ਼ ਡਿਵੈਲਪਮੈਂਟ ਰੂਲਜ਼ , 1957 ਦੀ ਧਾਰਾ 21 (1) ਅਤੇ 4 (1) ਤਹਿਤ ਦਰਜ ਕੀਤੀਆਂ ਗਈਆਂ ਹਨ।...
ਹੋਲਾ ਮਹੱਲਾ ਲਈ ਪ੍ਰਸਾਸ਼ਨ ਹੋਇਆ ਪੱਬਾ ਭਾਰ, ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ

ਹੋਲਾ ਮਹੱਲਾ ਲਈ ਪ੍ਰਸਾਸ਼ਨ ਹੋਇਆ ਪੱਬਾ ਭਾਰ, ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ

National, Politics, Punjab
ਸ੍ਰੀ ਅਨੰਦਪੁਰ ਸਾਹਿਬ 22 ਫਰਵਰੀ () ਹੋਲਾ ਮਹੱਲਾ 2025 ਲਈ ਪ੍ਰਸਾਸ਼ਨ ਪੂਰੀਆਂ ਤਿਆਰੀਆਂ ਕਰਨ ਵਿਚ ਜੁੱਟ ਗਿਆ ਹੈ। ਸਾਰੇ ਵਿਭਾਗਾ ਦੇ ਅਧਿਕਾਰੀ ਪੱਬਾ ਭਾਰ ਹੋ ਗਏ ਹਨ। ਸ਼੍ਰੀ ਹਿਮਾਸ਼ੂ ਜ਼ੈਨ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਹੋਲਾ ਮਹੱਲਾ ਪ੍ਰਬੰਧਾਂ ਨੂੰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਚੁਸਤ ਦਰੁਸਤ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜਯੋਤੀ ਸਿੰਘ ਲਗਾਤਾਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕਾਂ ਕਰ ਰਹੇ ਹਨ। ਮੇਲਾ ਅਫਸਰ ਜਸਪ੍ਰੀਤ ਸਿੰਘ ਵੱਲੋਂ ਲਗਾਤਾਰ ਮੇਲਾ ਖੇਤਰ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਅਨਮਜੋਤ ਕੌਰ ਪੀ.ਸੀ.ਐਸ ਮੇਲਾ ਖੇਤਰ ਵਿੱਚ ਐਲ.ਈ.ਡੀ ਸਕਰੀਨ, ਹੈਲਪ ਡੈਸਕ, ਖੋਇਆ ਪਾਇਆ ਵਰਗੇ ਪ੍ਰਬੰਧਾਂ ਦੀ ਨਿਗਰਾਨੀ ਲਈ ਤਿਆਰੀਆਂ ਕਰ ਰਹੇ ਹਨ। ਹੋਲਾ ਮਹੱਲਾ ਤਿਉਹਾਰ ਕੀਰਤਪੁਰ ਸਾਹਿਬ ਵਿੱਚ 10 ਤੋ 12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 13 ਤੋ  15 ਮਾਰਚ ਤੱਕ ਮਨਾਇਆ ਜਾ ਰਿਹਾ ਹੈ।  ਲੱਖਾਂ ਸੰਗਤਾਂ ਹੋਲਾ ਮਹੱਲਾ ਮੌਕੇ ਇੱਥੇ ਪੁੱਜਦੀਆਂ ਹਨ। ਗੁਰਧਾਮਾਂ ਦੇ ਦਰਸ਼ਨਾਂ ਤੋ ਇਲਾਵਾ ਉੱਤਰੀ ਭਾਰਤ ਦੇ ਪ੍ਰਸਿੱਧ ਸ਼ਕਤੀ ਪੀਠ ਮਾਤਾ ਸ੍ਰੀ ਨੈਣਾ ਦੇਵ...