Shadow

Author: admin

ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ  ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab
ਚੰਡੀਗੜ੍ਹ, 20 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ  ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸ਼ਿਕਾਇਤਕਰਤਾ ਰਾਕੇਸ਼ ਸਚਦੇਵਾ, ਵਾਸੀ ਐਸ.ਬੀ.ਐਸ. ਨਗਰ, ਪੱਖੋਵਾਲ ਰੋਡ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਭੇਜੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਜਗਤ ਰਾਮ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ.) ਕੋਲ ਉਸਦੇ ਲੰਬਿਤ ਪਏ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦਿਵਾਉਣ ਲਈ ਉਸ ਕੋਲੋਂ 42.60 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਸ਼ਿਕਾਇਤ ਦੇ ਅਨੁਸਾਰ ਰਾਕੇਸ਼ ਸਚਦੇਵਾ ਲੁਧਿਆਣਾ ਦੀ ਏ.ਸੀ. ਮਾਰਕੀਟ ਵਿੱਚ ਇੱਕ ਕੱਪੜੇ ਦੀ ਦੁਕਾਨ ਚਲਾਉਂਦਾ ਹੈ। ਉਸ ਨੇ ਸਾਲ 2017, 2019 ਅਤੇ 2022 ਵਿੱਚ ਐਲ.ਆਈ.ਟੀ. ਦੀ ਐਲ.ਡੀ.ਪੀ. ਸ...
ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

National, Politics, Punjab
ਚੰਡੀਗੜ੍ਹ, 20 ਫਰਵਰੀ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ 27 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵੱਲੋਂ ਬਣਾਈ ਅਫ਼ਸਰ ਕਮੇਟੀ ਦੇ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਫੈਸਲੇ ਦਾ ਉਦੇਸ਼ ਸਰਵ ਸਰਵ ਸਿੱਖਿਆ ਅਭਿਆਨ (ਸਮਗਰਾ) ਮਿਡ-ਡੇ-ਮੀਲ ਦਫ਼ਤਰੀ ਮੁਲਾਜਮ ਯੂਨੀਅਨ ਵੱਲੋਂ ਉਠਾਏ ਮਸਲਿਆਂ ਨੂੰ ਤੇਜੀ ਨਾਲ ਹੱਲ ਕਰਨਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਵਿੱਤ ਮੰਤਰੀ ਦਫ਼ਤਰ ਵਿਖੇ ਸਰਵ ਸਿੱਖਿਆ ਅਭਿਆਨ (ਸਮਗਰਾ) ਮਿਡ-ਡੇ-ਮੀਲ ਦਫ਼ਤਰੀ ਮੁਲਾਜਮ ਯੂਨੀਅਨ ਅਤੇ ਵਣ ਵਿਭਾਗ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨ...
12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ

12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ

National, Politics, Punjab
ਚੰਡੀਗੜ੍ਹ, 20 ਫਰਵਰੀ: ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਪਤਾ ਕਰਨ, ਉਨ੍ਹਾਂ ਨੂੰ ਸਮਝਣ ਤੇ ਪੂਰਾ ਕਰਨ ਵਿੱਚ ਮਦਦ ਕਰਨ ਦੇ ਉਦੇਸ਼ ਨਾਲ ਆਨਲਾਈਨ ਫਾਰਮ ਭਰਵਾਇਆ ਗਿਆ ਹੈ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਵੱਲੋਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇਣ ਵਾਲੇ ਸਾਰੇ ਵਿਦਿਆਰਥੀਆਂ ਨਾਲ ਇੱਕ ਗੂਗਲ ਫਾਰਮ ਸਾਂਝਾ ਕੀਤਾ ਗਿਆ ਹੈ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਫਾਰਮ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸ਼ੁੱਭਇੱਛਾਵਾਂ ਵਾਲਾ ਸੰਦੇਸ਼ ਵੀ ਭੇਜਿਆ ਗਿਆ ਹੈ। ਇਸ ਫਾਰਮ ਵਿੱਚ ਵਿਦਿਆਰਥੀਆਂ ਤੋਂ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ ਜਿਵੇਂ ਉੱਚ ਸਿੱਖਿਆ, ਉੱਦਮਤਾ ਜਾਂ ਮੁਕਾਬਲੇ ਦੀਆਂ ਪ੍ਰੀ...
30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 20 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਸਦੇ ਦਫਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ ਪਹਿਲਾਂ ਹੀ ਸਹਾਇਕ ਕਿਰਤ ਕਮਿਸ਼ਨਰ ਦੇ ਨਾਂ ਤੇ 30,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਊਰੋ ਨੇ ਹਰਪ੍ਰੀਤ ਸਿੰਘ ਵੱਲੋਂ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਕਿਉਂਕਿ ਉਸਦੀ ਜ਼ਮਾਨਤ ਸਬੰਧੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਸੀ। ਹੁਸ਼ਿਆਰਪੁਰ ਅਦਾਲਤ ਨੇ ਅਗਲੇਰੀ ਜਾਂਚ ਲਈ ਅੱਜ ਵਿਜੀਲੈਂਸ ਬਿਊਰੋ ਨੂੰ ਇੱਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਇਹ ਖੁਲਾਸਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਹੁਸ਼ਿਆਰਪੁਰ ਦੇ ਕਸ਼ਮੀਰੀ ਬਾਜ਼ਾਰ ਵਿੱਚ ਇੱਕ ਦੁਕਾਨਦਾਰ ਵੱਲੋਂ ਦਰਜ...
10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 20 ਫਰਵਰੀ: ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦੀ 13 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਮੇਨ ਬਾਜ਼ਾਰ, ਅਟਾਰੀ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ 10 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਹਰਮਨਦੀਪ ਸਿੰਘ ਵਾਸੀ ਪਿੰਡ ਘੁੰਮਣਪੁਰਾ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਇਹ ਨਸ਼ਾ ਤਸਕਰ ਲਗਾਤਾਰ ਪਾਕਿਸਤਾਨ ਅਧਾਰਿਤ ਤਸਕਰ ਚਾਚਾ ਬਾਵਾ ਜੋ ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ...
ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ ‘ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ

ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ ‘ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ

National, Politics, Punjab
ਚੰਡੀਗੜ੍ਹ, 20 ਫਰਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੂੰਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਵੇਕਲੀ ਪਹਿਲ ਕਰਦਿਆਂ ਵੱਖ-ਵੱਖ ਖੇਤਰਾਂ ਦੇ ਉਦਯੋਗਪਤੀਆਂ ਅਤੇ ਉੱਦਮੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਦਯੋਗਪਤੀਆਂ ਅਤੇ ਉੱਦਮੀਆਂ ਨਾਲ ਇਸ ਗੱਲ ਉੱਤੇ ਸਲਾਹ ਮਸ਼ਵਰਾ ਕੀਤਾ ਗਿਆ ਕਿ ਪੰਜਾਬ ਦੇ ਵਪਾਰ ਅਤੇ ਪੰਜਾਬ ਵਿੱਚ ਬਣਨ ਵਾਲੇ ਖਾਸ ਉਤਪਾਦਾਂ ਨੂੰ ਕਿਸ ਤਰ੍ਹਾਂ ਕੌਮਾਂਤਰੀ ਨਕਸ਼ੇ 'ਤੇ ਲਿਆਂਦਾ ਜਾ ਸਕਦਾ ਹੈ। ਉਦਯੋਗ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਤੇ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਤੇਜ਼ੀ ਨਾਲ ਸਾਰਥਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ, ਉੱਦਮੀਆਂ ਤੇ ਉਦਯੋਗਪਤੀਆਂ ਨੂੰ ਖੁਦ ਬੁਲਾ ਕੇ ਵਪਾਰਾਂ ਦੀ ਉੱਨਤੀ ਲਈ ਵਪਾਰੀਆਂ ਤੇ ਉੱਦਮੀਆਂ ਦੇ ਵਿਚਾਰ ਨੋਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤਾਂ ਹੀ ਸੰਭਵ ਹੈ ਜੇਕਰ ਇੱਥੋਂ ਦੇ ਉਦਯੋਗ ਤੇ ਵਪਾਰ ਪ੍ਰਫੁੱਲਤ ਹੋਣਗੇ। ਉਨ੍ਹਾਂ...
ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਨਿਯੁਕਤ ਚੋਣ ਆਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਨੇ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਨਿਯੁਕਤ ਚੋਣ ਆਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਨੇ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

National, Politics, Punjab
ਤਰਨ ਤਾਰਨ, 20 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਨਿਯੁਕਤ ਕੀਤੇ ਗਏ ਚੋਣ ਅਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ (ਆਈ. ਏ. ਐਸ.) ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਉਪਰੰਤ ਉਹਨਾਂ ਨਾਮਜ਼ਦਗੀ ਕੇਂਦਰਾਂ ਦਾ ਦੌਰਾ ਵੀ ਕੀਤਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਰਾਹੁਲ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਭਿਮਨਿਊ ਰਾਣਾ ਅਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਚੋਣ ਆਬਜ਼ਰਵਰ ਵਲੋਂ ਨਿਰਦੇਸ਼ ਦਿੱਤੇ ਕਿ ਪੂਰੀ ਚੋਣ ਪ੍ਰਕ੍ਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ, ਚੋਣ ਸਮੱਗਰੀ, ਮਾਡਲ ਕੋਡ ਆਫ ਕੰਡਕਟ ਲਾਗੂ ਕਰਨ, ਸੁਰੱਖਿਆ ਵਿਵਸਥਾ ਤੇ ਈ. ਵੀ. ਐੱਮ. ਮਸ਼ੀਨਾਂ ਦੀ ਸਥਿਤੀ ਸਬੰਧੀ ਜਾਇਜ਼ਾ ਲਿਆ।ਉਹਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਇਆ...
ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ—ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ—ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

National, Politics, Punjab
ਮਾਨਸਾ, 20 ਫਰਵਰੀ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਗਤੀਸ਼ੀਲ ਅਗਵਾਈ ਹੇਠ ਸੂਬਾ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਅੱਜ ਬਰੇਟਾ ਵਿਖੇ ਕਰੀਬ 5.83 ਕਰੋੜ ਦੀ ਲਾਗਤ ਵਾਲੇ ਵਾਟਰ ਸਪਲਾਈ ਅਤੇ ਸੀਵਰੇਜ਼ ਦੀ ਪਾਇਪ ਲਾਈਨ, ਐਸ.ਐਡ.ਐਸ. ਟੈਂਕ, ਪੰਪ ਚੈਂਬਰ ਅਤੇ ਕੀਅਰ ਵਾਟਰ ਟੈਂਕ ਦਾ ਉਦਘਾਟਨ ਕਰਦਿਆਂ ਕੀਤਾ।ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਅਤੇ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਮਾਨਸਾ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਕਰੀਬ 20341 ਲੋਕਾਂ ਨੂੰ ਪੀਣ ਵਾਲਾ ਸਾਫ਼ ਨਹਿਰੀ (ਬੋਹਾ ਡਿਸਟ੍ਰੀਬਿਊਟਰੀ) ਪਾਣੀ ਅਤੇ ਸੀਵਰੇਜ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਬਰੇਟਾ ਟਾਊਨ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਦੀ ਸਹੂਲਤ ਦੇਣ ਲਈ ਇਸ ਟਾਊਨ ਦੀ ਚੋਣ ਸਪੈਸ਼ਲ ਅਸਿਸਟੈਂਸ ਸਕੀਮ ਦੇ ਅਧੀਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਰੇਟਾ ਟਾਊਨ ਵਿਖੇ ਲੋ...
ਸਭਿਆਚਾਰ ਤੇ ਸੈਰ ਸਪਾਟਾ ਮੰਤਰੀ ਤਰੁਣ ਪ੍ਰੀਤ ਸੌਂਦ ਕਰਨਗੇ ਫੈਸਟ ਦਾ ਉਦਘਾਟਨ

ਸਭਿਆਚਾਰ ਤੇ ਸੈਰ ਸਪਾਟਾ ਮੰਤਰੀ ਤਰੁਣ ਪ੍ਰੀਤ ਸੌਂਦ ਕਰਨਗੇ ਫੈਸਟ ਦਾ ਉਦਘਾਟਨ

National, Politics, Punjab
ਹੁਸ਼ਿਆਰਪੁਰ, 20 ਫਰਵਰੀ: ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਲਾਜਵੰਤੀ ਸਟੇਡੀਅਮ ਵਿਖੇ 21 ਤੋਂ 25 ਫਰਵਰੀ ਤੱਕ ਕਰਵਾਏ ਜਾ ਰਹੇ ਨੇਚਰ ਫੈਸਟ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 21 ਫਰਵਰੀ ਨੂੰ ਸ਼ਾਮ 4 ਵਜੇ ਸਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਦ ਨੇਚਰ ਫੈਸਟ ਹੁਸ਼ਿਆਰਪੁਰ ਦਾ ਉਦਘਾਟਨ ਕਰਨਗੇ।           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੇਚਰ ਫੈਸਟ ਦੌਰਾਨ ਲੋਕਾਂ ਦੀ ਐਂਟਰੀ ਖੁੱਲ੍ਹੀ ਰਹੇਗੀ ਅਤੇ ਸਟੇਡੀਅਮ ਵਿਚ ਵੱਖ-ਵੱਖ ਚੀਜਾਂ, ਕਲਾਕ੍ਰਿਤੀਆਂ ਅਤੇ ਸਮਾਨ ਦੀ ਪੇਸ਼ਕਾਰੀ ਕਰਦੇ ਹੋਏ 100 ਦੇ ਕਰੀਬ ਸਟਾਲ ਲੱਗਣਗੇ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਪੰਜਾਬੀ ਗਾਇਕ ਅਲਾਪ ਸਿਕੰਦਰ ਅਤੇ 25 ਫਰਵਰੀ ਨੂੰ ਕੰਵਰ ਗਰੇਵਾਲ ਆਪਣੀ ਗਾਇਕੀ ਨਾਲ ਸਮਾਂ ਬੰਨ੍ਹਣਗੇ। ਪੰਜ ਰੋਜ਼ਾ ਨੇਚਰ ਫੈਸਟ ਦੀ ਸ਼ੁਰੂਆਤ 21 ਫਰਵਰੀ ਨੂੰ ਪੌਂਗ ਡੈਮ ਵਿਚ ਬਰਡ ਵਾਚਿੰਗ ਨਾਲ ਹੋਵੇਗੀ।           ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਫੈਸਟ ਦੀ ਰੌਣਕ ਵਧਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਲੋਕਾਂ ਲਈ ਇਹ ਫੈਸਟ ਬੇਹੱਦ ...
ਜਲੰਧਰ ਦਿਹਾਤੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾਇਆ ਕਤਲ ਕੇਸ, ਇਕ ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾਇਆ ਕਤਲ ਕੇਸ, ਇਕ ਗ੍ਰਿਫ਼ਤਾਰ

National, Politics, Punjab
ਜਲੰਧਰ, 19 ਫਰਵਰੀ :    ਇਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਥਾਣਾ ਸ਼ਾਹਕੋਟ ਅਧੀਨ ਪੈਂਦੇ ਪਿੰਡ ਸ਼ੇਖੇਵਾਲ ਵਿੱਚ ਦਰਜ ਇੱਕ ਕਤਲ ਕੇਸ ਵਿੱਚ ਸ਼ਾਮਲ ਇਕ ਵਿਅਕਤੀ ਨੂੰ ਅਪਰਾਧ ਦੇ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਐਸ.ਐਸ.ਪੀ. ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਅਪਰਾਧੀਆਂ ਵਿਰੁੱਧ ਨਿਰੰਤਰ ਕਾਰਵਾਈ ਜਾਰੀ ਹੈ। ਉਨ੍ਹਾਂ ਦੱਸਿਆ ਕਿ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਅਤੇ ਡੀਐਸਪੀ ਸ਼ਾਹਕੋਟ ਓਂਕਾਰ ਸਿੰਘ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਐੱਸਐੱਚਓ ਸ਼ਾਹਕੋਟ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ।    ਇਹ ਘਟਨਾ 18 ਫਰਵਰੀ, 2025 ਦੀ ਰਾਤ ਨੂੰ ਵਾਪਰੀ, ਜਦੋਂ ਸ਼ਾਹਕੋਟ ਪੁਲਿਸ ਸਟੇਸ਼ਨ ਨੂੰ ਪਿੰਡ ਸ਼ੇਖੇਵਾਲ ਵਿੱਚ ਇੱਕ ਕਤਲ ਦੀ ਸੂਚਨਾ ਮਿਲੀ। ਮੌਕੇ 'ਤੇ ਪਹੁੰਚ ਕੇ ਪੁਲਿਸ ਨੇ ਮ੍ਰਿਤਕ ਇੰਦਰਜੀਤ ਸਿੰਘ ਦੀ ਪਤਨੀ ਕੁਲਜੀਤ...