Shadow

Author: admin

ਜਲੰਧਰ ਦਿਹਾਤੀ ਪੁਲਿਸ ਵਲੋਂ ਬੰਬੀਹਾ ਗਰੁੱਪ ਦਾ ਸ਼ੂਟਰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਵਲੋਂ ਬੰਬੀਹਾ ਗਰੁੱਪ ਦਾ ਸ਼ੂਟਰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ

National, Politics, Punjab
ਜਲੰਧਰ, 20 ਫਰਵਰੀ :    ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਬਦਨਾਮ ਬੰਬੀਹਾ ਗੈਂਗ ਦੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰਕੇ ਅਤਿ-ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਗ੍ਰਿਫ਼ਤਾਰੀ ਥਾਣਾ ਮਕਸੂਦਾਂ ਅਧੀਨ ਪਿੰਡ ਲਿੱਧੜਾਂ ਵਿੱਚ ਇੱਕ ਰਣਨੀਤਕ ਕਾਰਵਾਈ ਦੌਰਾਨ ਕੀਤੀ ਗਈ ਹੈ। ਫੜੇ ਗਏ ਵਿਅਕਤੀ ਦੀ ਪਛਾਣ ਅਮਨ ਕੁਮਾਰ ਉਰਫ ਗੋਲਡਨ ਪੁੱਤਰ ਗੁਲਾਬ ਚੰਦ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ਵਿੱਚ ਪਿੰਡ ਪਦਰੌਣਨ, ਪੁਲਿਸ ਥਾਣਾ ਖੁਸ਼ੀਨਗਰ, ਜ਼ਿਲ੍ਹਾ ਗੋਰਖਪੁਰ (ਯੂਪੀ) ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਮਕਾਨ ਨੰਬਰ 1218, ਗਲੀ ਨੰਬਰ 7, ਨਿਊ ਬੇਅੰਤ ਨਗਰ, ਜਲੰਧਰ ਵਿਖੇ ਰਹਿੰਦਾ ਹੈ।  ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਖਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ, 19 ਫਰਵਰੀ, 2025 ਨੂੰ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਅਤੇ ਡੀਐਸਪੀ ਇਨਵੈਸਟੀਗੇਸ਼ਨ ਸਰਵਨਜੀਤ ਸਿੰਘ ਦੀ ਨਿਗਰਾਨੀ ਹੇਠ ਇਹ ਕਾਰਵਾਈ ਕੀਤੀ ਗਈ।ਸਬ-ਇੰਸਪੈਕਟਰ ਅਮਨਦੀਪ ਵਰਮਾ, ਇੰਚਾਰਜ ਕ੍ਰਾਈਮ ਬ੍ਰਾਂਚ ਜਲੰਧਰ ਦਿਹਾਤੀ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਕਾਨੂੰਨੀ ਜਾਗਰੂਕਤਾ ਕੈਂਪ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਕਾਨੂੰਨੀ ਜਾਗਰੂਕਤਾ ਕੈਂਪ

National, Politics, Punjab
ਮਾਨਸਾ, 20 ਫਰਵਰੀ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਐਚ.ਐਸ. ਗਰੇਵਾਲ ਦੀਆਂ ਹਦਾਇਤਾਂ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਢਲਾਡਾ (ਕੰਨਿਆ) ਵਿਖੇ ਨਵ-ਨਿਯੁਕਤ ਸਿਵਲ ਜੱਜ (ਜੂਨੀਅਰ ਡਵੀਜ਼ਨ) ਨਵਕਿਰਨ ਕੌਰ ਅਤੇ ਗੁਰਮੀਤ ਕੌਰ ਦੀ ਟਰੇਨਿੰਗ ਦੇ ਹਿੱਸੇ ਵਜੋਂ ਕਾਨੂੰਨੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਨੂੰ ਸੰਬੋਧਨ ਕਰਦਿਆਂ ਜੱਜ ਸਾਹਿਬਾਨਾਂ ਅਤੇ ਸ਼੍ਰੀ ਗੁਰਵਿੰਦਰ ਸਿੰਘ ਪੈਰਾ ਲੀਗਲ ਵਲੰਟੀਅਰ ਵੱਲੋਂ  ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁਫ਼ਤ ਕਾਨੂੰਨੀ ਸਹਾਇਤਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋ ਦਿੱਤੀਆਂ ਜਾ ਰਹੀਆਂ ਸਹੂਲਤਾ ਬਾਰੇ ਵੀ ਵਿਦਿਆਰਥੀਆਂ ਅਤੇ ਮੌਜੂਦਾ ਨੂੰ ਜਾਗਰੂਕ ਕੀਤਾ। ਇਸ ਮੌਕੇ ਹੋਰਨਾਂ ਤੋ ਇਲਾਵਾ ਸਕੂਲ ਪ੍ਰਿੰਸੀਪਲ ਗੁਰਮੀਤ ਸਿੰਘ ਅਤੇ ਡਾ. ਜਸਵੀਰ ਸਿੰਘ ਅਤੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਸ਼੍ਰੀਮਤੀ ਅਭਿਜੋਤ ਕੌਰ ਹਾਜ਼ਰ ਸਨ।...
ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ

ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ

National, Politics, Punjab
ਚੰਡੀਗੜ੍ਹ, 19 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਇਹ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਥੇ ਆਪਣੇ ਦਫਤਰ ਵਿਖੇ ਕੇਂਦਰੀ ਲੇਖਕ ਸਭਾ (ਸੇਖੋਂ) ਨਾਲ ਮੀਟਿੰਗ ਦੌਰਾਨ ਕੀਤਾ ਗਿਆ। ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਸਾਰੀਆਂ ਸਾਹਿਤ ਸਭਾਵਾਂ ਨੂੰ ਨਾਲ ਲੈ ਕੇ ਪੰਜਾਬੀ ਭਾਸ਼ਾ, ਸੱਭਿਆਚਾਰ, ਸਾਹਿਤ ਅਤੇ ਕਲਾ ਲਈ ਕੰਮ ਕਰ ਰਹੀ ਹੈ। ਇਸ ਵੇਲੇ ਪੰਜਾਬ ਕਲਾ ਪਰਿਸ਼ਦ ਦੀ ਅਗਵਾਈ ਵਿੱਚ ਪੰਜਾਬ ਨਵ ਸਿਰਜਣਾ ਸਮਾਗਮਾਂ ਦੀ ਲੜੀ ਕਰਵਾਈ ਜਾ ਰਹੀ ਹੈ ਜਿਸ ਤਹਿਤ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਹਿਤ, ਕਲਾ, ਸੱਭਿਆਚਾਰ ਨਾਲ ਸਬੰਧਤ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਲੇਖਕ ਸਭਾ ਵੱਲੋਂ ਰੱਖੀਆਂ ਮੰਗਾਂ ਨੂੰ ਪੂਰੀ ਗਹੁ ਨਾਲ ਸੁਣਨ ਤੋਂ ਬਾਅਦ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਸਖਤੀ ਨਾਲ ਲਾਗੂ ਕਰਨ ਲਈ ਪਹਿਲਾਂ ਹੀ ਕੰਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ...
1550 ਕਰੋੜ ਰੁਪਏ ਦੀ ਲਾਗਤ ਨਾਲ  ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ  :  ਕੈਬਿਨਟ ਮੰਤਰੀ  ਡਾ. ਰਵਜੋਤ ਸਿੰਘ

1550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ : ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, ਫ਼ਰਵਰੀ 19 ਲੁਧਿਆਣਾ ਨਿਵਾਸੀਆਂ ਨੂੰ ਨਹਿਰੀ ਸਾਫ ਪਾਣੀ ਦੀ ਸਪਲਾਈ ਦੇਣ ਲਈ ਵਰਲਡ ਬੈਂਕ,  ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਦੇ ਨਾਲ ਸ਼ੁਰੂ ਕੀਤੇ ਗਏ ਵਾਟਰ ਟਰੀਟਮੈਂਟ ਪਲਾਂਟ ਪ੍ਰੋਜੈਕਟ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਅੱਜ ਮਿਊਨਸੀਪਲ ਭਵਨ  ਵਿਖੇ ਪ੍ਰੋਜੈਕਟ ਨਾਲ ਸੰਬੰਧਿਤ ਕੰਪਨੀ ਅਤੇ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਤੌਰ ਬੈਠਕ ਕਰਕੇ ਕੰਮ ਦੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਕੈਬਿਨਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਕਰੀਬ 1550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਜੋ ਕਿ ਕਰੀਬ ਤਿੰਨ ਸਾਲਾਂ ਦੇ ਵਿੱਚ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਦੀ ਤਜਵੀਜ ਰੱਖੀ ਗਈ ਹੈ । ਇਸ ਵਾਟਰ ਟ੍ਰੀਟਮੈਂਟ ਪਲਾਂਟ ਦੇ ਬਨਣ ਦੇ ਨਾਲ ਲੁਧਿਆਣਾ ਦੀ ਲੱਖਾਂ ਦੀ ਆਬਾਦੀ ਨੂੰ ਸਾਫ ਨਹਿਰੀ ਪਾਣੀ ਮਿਲੇਗਾ।  ਉਹਨਾਂ ਨੇ ਕਿਹਾ ਕਿ ਸਰਹਿੰਦ ਨਹਿਰ ਵਿੱਚੋਂ ਪਾਣੀ ਲੈ ਕੇ ਵਾਟਰ ਟ੍ਰੀਟਮੈਂਟ ਪਲਾਂਟ ਤੱਕ ਪਹੁੰਚਾਇਆ ਜਾਵੇਗਾ ਅਤੇ ...
ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

National, Politics, Punjab
ਚੰਡੀਗੜ੍ਹ, 19 ਫਰਵਰੀ: ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ ਸਾਲਾਂ ਵਿੱਚ 50,892 ਪਰਿਵਾਰਾਂ ਦੇ ਜੀਵਨ ਨੂੰ ਰੌਸ਼ਨ ਕਰ ਕੇ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਅਤੇ ਭਾਸ਼ਾਵਾਂ, ਪੇਂਡੂ ਵਿਕਾਸ ਅਤੇ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਮਿਊਂਸੀਪਲ ਭਵਨ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੈ, ਜਦੋਂ ਇਹ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਨੌਜਵਾਨ ਇਨ੍ਹਾਂ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾ...
ਪੰਜਾਬ ਸਰਕਾਰ ਵੱਲੋਂ ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ : ਟਰਾਂਸਪੋਰਟ ਮੰਤਰੀ

ਪੰਜਾਬ ਸਰਕਾਰ ਵੱਲੋਂ ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ : ਟਰਾਂਸਪੋਰਟ ਮੰਤਰੀ

National, Politics, Punjab
ਚੰਡੀਗੜ੍ਹ, 19 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2025 ਦੌਰਾਨ ਪੇਂਡੂ ਲਿੰਕ ਸੜਕਾਂ ਅਤੇ ਹੋਰ ਜ਼ਿਲ੍ਹਾ ਸੜਕਾਂ 'ਤੇ ਮਿੰਨੀ-ਬੱਸਾਂ ਦੇਣ ਲਈ 154 ਸਟੇਜ ਕੈਰੇਜ ਪਰਮਿਟ ਜਾਰੀ ਕੀਤੇ ਗਏ ਹਨ। ਇਹ ਪਰਮਿਟ ਪੰਜਾਬ ਸਰਕਾਰ ਦੁਆਰਾ ਮਨਜ਼ੂਰ ਟਰਾਂਸਪੋਰਟ ਸਕੀਮ ਦੀ ਧਾਰਾ 3(ਈ) ਅਤੇ ਮੋਟਰ ਵਹੀਕਲ ਐਕਟ, 1988 ਦੀ ਧਾਰਾ 5 ਅਧੀਨ ਜਾਰੀ ਕੀਤੇ ਗਏ ਹਨ। ਇਸ ਪਹਿਲਕਦਮੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਪਰਮਿਟ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣਾ ਟਰਾਂਸਪੋਰਟ ਕਾਰੋਬਾਰ ਸ਼ੁਰੂ ਕਰਨ ਯੋਗ ਬਣਾਉਣਗੇ, ਜਿਸ ਨਾਲ ਪੰਜਾਬ ਵਿੱਚ ਸਵੈ-ਰੋਜ਼ਗਾਰ ਅਤੇ ਆਰਥਿਕ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਪਹਿਲਕਦਮੀ ਦਾ ਉਦੇਸ਼ ਪੇਂਡੂ ਅਤੇ ਸ਼ਹਿਰੀ ਖੇਤਰਾਂ ਦਰਮਿਆਨ ਸੰਪਰਕ ਨੂੰ ਮਜ਼ਬੂਤ ਕਰਦਿਆਂ ਨੌਜਵਾਨਾਂ ਨੂੰ ਉੱਦਮ ਕਰਨ ਲਈ ਉਤ...
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 10 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਮਨਦੀਪ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦਾ ਰਹਿਣ ਵਾਲਾ ਹੈ। ਉਕਤ ਮੁਲਜ਼ਮ ਤੋਂ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਕਾਲੇ ਰੰਗ ਦੀ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02 ਈਡਬਲਿਊ 5675), ਜਿਸ ’ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਹਰਮਨਦੀਪ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਹਾਲ ਹੀ ਵਿੱਚ ਉਸਨੂੰ ਪਾਕਿਸਤਾਨ ਤੋਂ ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਕੀਤੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਕੀਤੀ

National, Politics, Punjab
ਗੁਰਦਾਸਪੁਰ, 19 ਫਰਵਰੀ (           ) - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਸਕੂਲ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਅਤੇ ਉਪ ਮੰਡਲ ਮੈਜਿਸਟ੍ਰੇਟ ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ ਨੇ ਵਿਦਿਆਰਥੀਆਂ ਨੂੰ ਸਫ਼ਲ ਹੋਣ ਦੇ ਗੁਰ ਦੱਸੇ। ਵਿਦਿਆਰਥੀਆਂ ਦੀ ਕਰੀਅਰ ਕੌਂਸਲਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਇੱਕ ਵਿਦਿਆਰਥੀ ਦੇ ਭਵਿੱਖ ਲਈ ਠੀਕ ਕਰੀਅਰ ਚੁਣਨਾ ਬਹੁਤ ਮਹੱਤਵਪੂਰਨ ਹੁੰਦਾ ਹੈ, ਇਸ ਲਈ, ਕਰੀਅਰ ਕਾਊਂਸਲਿੰਗ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਰੁਚੀਆਂ, ਯੋਗਤਾਵਾਂ ਅਤੇ ਲਾਭ, ਨੁਕਸਾਨਾਂ ਨੂੰ ਸਮਝਣ ਵਿੱਚ ਮਦਦ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਟੀਚਾ ਮਿੱਥ ਕੇ ਉਸ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਉਹ ਸਖ਼ਤ ਮਿਹਨਤ ਤੇ ਲਗਨ ਨਾਲ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਹਨ। ਕੈਰੀਅਰ ਸੈਸ਼ਨ ਤੋਂ ਬਾਅਦ ਜ਼ਿਲ੍...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

National, Politics, Punjab
ਮਾਨਸਾ, 19 ਫਰਵਰੀ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ  ’ਤੇ  ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮੀਰੀ ਪੀਰੀ ਅਕੈਡਮੀ, ਕਾਹਨੇਵਾਲ ਦੀ ਚੈਕਿੰਗ ਕੀਤੀ ਗਈ ਅਤੇ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਕਾਊਂਸਲਰ ਰਜਿੰਦਰ ਵਰਮਾ ਅਤੇ ਟਰੈਫਿਕ ਪੁਲਿਸ ਤੋਂ ਗੁਰਦੀਪ ਸਿੰਘ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਵੈਨ ਵਿਚ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾਂ ਅੰ...
ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ ਅੱਜ 59 ਉਮੀਦਵਾਰਾਂ ਵੱਲੋਂ   ਦਾਖਲ ਕੀਤੇ ਗਏ  ਨਾਮਜ਼ਦਗੀ ਪੱਤਰ

ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ ਅੱਜ 59 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ

National, Politics, Punjab
ਤਰਨ ਤਾਰਨ, 19 ਫਰਵਰੀ : ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ, ਨਾਮਜ਼ਦਗੀ ਪੱਤਰ ਭਰਨ ਦੇ ਤੀਜੇ ਦਿਨ ਅੱਜ 59 ਉਮੀਦਵਾਰਾਂ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਨਗਰ ਕੌਂਸਲ ਤਰਨ ਤਾਰਨ ਦੇ ਵੱਖ-ਵੱਖ ਵਾਰਡਾਂ ਲਈ ਹੁਣ ਤੱਕ 61 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ। ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਮਿਤੀ 20 ਫਰਵਰੀ,  2025 (3 ਵਜੇ ਤੱਕ) ਤੱਕ ਆਪਣੇ ਨਾਮਜਦਗੀ ਪੱਤਰ ਦਾਖਲ ਕਰ ਸਕਦੇ ਹਨ, ਉਨ੍ਹਾਂ ਦੱਸਿਆ ਕਿ 21 ਫਰਵਰੀ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 22 ਫਰਵਰੀ, 2025 ਤੱਕ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ। ਸ਼੍ਰੀ ਰਾਹੁਲ ਨੇ ਦੱਸਿਆ ਕਿ ਨਗਰ ਕੌਸਲ ਤਰਨ ਤਾਰਨ ਦੀਆਂ ਆਮ ਚੋਣਾਂ ਲਈ ਵੋਟਾਂ 2 ਮਾਰਚ, 2025 ਦਿਨ ਐਤਵਾਰ ਨੂੰ  ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਉਸੇ ਦਿਨ ਵੋਟਾਂ ਪਾਉਣ ਦਾ ਕੰਮ ਮੁਕੰਮਲ ਹੋਣ ਉਪਰੰਤ ਕੀਤੀ ਜਾਵੇਗੀ| ਜ਼ਿਲਾ...