Shadow

Author: admin

ਪਹਿਲੀ ਵਾਰ ਸਿੱਖਿਆ ਅਤੇ ਸਿਹਤ ਸਰਕਾਰ ਦੀਤਰਜੀਹ ਬਣੇ- ਅਮਨ ਅਰੋੜਾ

ਪਹਿਲੀ ਵਾਰ ਸਿੱਖਿਆ ਅਤੇ ਸਿਹਤ ਸਰਕਾਰ ਦੀਤਰਜੀਹ ਬਣੇ- ਅਮਨ ਅਰੋੜਾ

National, Politics, Punjab
ਬੱਲੂਆਣਾ (ਫਾਜ਼ਿਲਕਾ) 19 ਫਰਵਰੀ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸੂਬੇ ਨੂੰ ਮੁਲਕ ਦਾ ਨੰਬਰ ਇਕ ਰਾਜ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਹ ਪਿੰਡ ਧਰਮਪੁਰਾ ਵਿਖੇ ਹੋਲੈਸਟਿਕ ਪਲੈਨ ਤਹਿਤ ਸਕੂਲਾਂ ਦੇ ਵਿਕਾਸ ਦੇ ਪ੍ਰੋਜੈਕਟ ਦਾ ਨੀਹ ਪੱਥਰ ਰੱਖਣ ਮੌਕੇ ਇਲਾਕੇ ਦੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ । ਸ੍ਰੀ ਅਮਨ ਅਰੋੜਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਜਿੱਥੇ 118 ਸਕੂਲ ਆਫ ਐਮੀਨੈਂਸ ਬਣਾਏ ਗਏ ਹਨ ਉਥੇ ਹੀ ਪ੍ਰਾਇਮਰੀ ਸਿੱਖਿਆ ਨੂੰ ਵਿਸ਼ਵ ਮਿਆਰੀ ਬਣਾਉਣ ਲਈ ਅਤੇ ਵਿਦਿਆਰਥੀਆਂ ਲਈ ਸਿੱਖਿਆ ਹੋਰ ਰੋਚਕ ਬਣਾਉਣ ਲਈ ਸਕੂਲ ਆਫ ਹੈਪੀਨਸ ਸ਼ੁਰੂ ਕੀਤੇ ਜਾ ਰਹੇ ਹਨ। ਉਹਨਾਂ ਨੇ ਦੱਸਿਆ ਕਿ ਹੋਲੈਸਟਿਕ ਪਲੈਨ ਤਹਿਤ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਇੱਕੋ ਵਾਰ ਸਕੂਲ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਜਿਸ ਵਿੱਚ ਆਧੁਨਿਕ ਪ੍ਰਯੋਗਸ਼ਾਲਾਵਾਂ ਸਮੇਤ ਸਕੂਲ ਦੀ ਹਰ ਜਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਤਹਿਤ ਚੁਣੇ ਗਏ ਸਕੂਲਾਂ ਨੂੰ ...
ਅਨੁਸੂਚਿਤ ਜਾਤੀਆਂ, ਕਬੀਲਿਆਂ, ਹੋਰ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਭਾਈਚਾਰਿਆਂ ਆਦਿ  ਦੀਆਂ ਵਿਦਿਆਰਥਣਾਂ ਲਈ ਸਿੱਖਿਆ ਦਾ ਚਾਨਣ ਮੁਨਾਰਾ ਬਣ ਕੇ ਉਭਰਿਆ ਭੋਗੀਵਾਲ ਦਾ ਹੋਸਟਲ

ਅਨੁਸੂਚਿਤ ਜਾਤੀਆਂ, ਕਬੀਲਿਆਂ, ਹੋਰ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਭਾਈਚਾਰਿਆਂ ਆਦਿ ਦੀਆਂ ਵਿਦਿਆਰਥਣਾਂ ਲਈ ਸਿੱਖਿਆ ਦਾ ਚਾਨਣ ਮੁਨਾਰਾ ਬਣ ਕੇ ਉਭਰਿਆ ਭੋਗੀਵਾਲ ਦਾ ਹੋਸਟਲ

National, Politics, Punjab
ਮਾਲੇਰਕੋਟਲਾ 19 ਫਰਵਰੀ :                  ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ, ਹੋਰ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਭਾਈਚਾਰਿਆਂ ,ਸਿੰਗਲ ਗਰਲਜ਼ ਵਿਦਿਆਰਥਣਾ,ਅਨਾਥ ਲੜਕੀਆਂ, ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਨੂੰ ਰਿਹਾਇਸ਼ੀ ਸਕੂਲਾਂ ਵਿਖੇ ਅਤੀ ਆਧੁਨਿਕ ਵਿੱਦਿਅਕ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ ਕਸਤੂਰਬਾ ਬਾਈ ਗਾਂਧੀ ਬਾਲਿਕਾ ਵਿਦਿਆਲਿਆ ਯੋਜਨਾ ਤਹਿਤ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿਖੇ ਰਿਹਾਇਸ਼ੀ ਸਕੂਲ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ।  ਇਹ ਰਿਹਾਇਸ਼ੀ ਸਕੂਲ ਵਿਰਵੀਆਂ ਵਿਦਿਆਰਥਣਾਂ ਦੀ ਜ਼ਿੰਦਗੀ ਨੂੰ ਨਵੀਆਂ ਰਾਹਾਂ ਤੇ ਤੋਰ ਕੇ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਲਿਜਾਣ ਅਤੇ ਉਨ੍ਹਾਂ ਦੇ ਸੁਪਨੇ ਸਵਿਕਾਰ ਕਰਨ ਵਿਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।                    ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਮਾਲੇਰਕੋਟਲਾ ਸਬ ਡਵੀਜਨ ਅਧੀਨ ਆਉਂਦੇ ਪਿੰਡ ਭੋਗੀਵਾਲ ਵਿਖੇ ਚੱਲ ਰਿਹਾ ਹੋਸਟਲ ਲੜਕੀਆਂ ਦੇ ਸੁਨਹਿਰੇ ਭਵਿੱਖ ਲਈ ਰਾਹ ਦਸੇਰਾ ਬਣ ਕੇ ਉਭ...
16.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਸੀ.ਸੀ.ਯੂ. ਅਗਲੇ ਸਾਲ ਬਰਨਾਲਾ ਵਾਸੀਆਂ ਨੂੰ ਹੋਵੇਗਾ ਸਮਰਪਿਤ: ਮੀਤ ਹੇਅਰ

16.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਸੀ.ਸੀ.ਯੂ. ਅਗਲੇ ਸਾਲ ਬਰਨਾਲਾ ਵਾਸੀਆਂ ਨੂੰ ਹੋਵੇਗਾ ਸਮਰਪਿਤ: ਮੀਤ ਹੇਅਰ

National, Politics, Punjab
ਬਰਨਾਲਾ, 19 ਫਰਵਰੀ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਬਣ ਰਹੇ ਕ੍ਰਿਟੀਕਲ ਕੇਅਰ ਯੂਨਿਟ (ਸੀ.ਸੀ.ਯੂ.) ਦੀ ਇਮਾਰਤ ਦਾ ਦੌਰਾ ਕਰ ਕੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਪਲੇਟਲੈਟ ਐਜੀਟੇਟਰ ਕਮ ਇਨਕਿਊਬੇਟਰ ਮਸ਼ੀਨ ਵੀ ਮਰੀਜ਼ਾਂ ਨੂੰ ਸਮਰਪਿਤ ਕੀਤੀ। ਸ. ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਬਰਨਾਲਾ ਖੇਤਰ ਦੇ ਵਸਨੀਕਾਂ ਨੂੰ ਐਮਰਜੈਂਸੀ ਹਾਲਤਾਂ ਵਿੱਚ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ 16.50 ਕਰੋੜ ਰੁਪਏ ਦੀ ਲਾਗਤ ਨਾਲ ਸੀ.ਸੀ.ਯੂ. ਬਣ ਰਿਹਾ ਹੈ। ਇਸ ਯੂਨਿਟ ਦੀ ਸਮਰੱਥਾ 50 ਬੈੱਡ ਹੋਵੇਗੀ। ਇਹ ਯੂਨਿਟ ਅਗਲੇ ਸਾਲ ਬਰਨਾਲਾ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਸ. ਮੀਤ ਹੇਅਰ ਵੱਲੋਂ ਹਸਪਤਾਲ ਦਾ ਦੌਰਾ ਕਰਕੇ ਇਮਾਰਤ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਲੋਕ ਸਭਾ ਮੈਂਬਰ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿੱਚ ਟਰਾਈਡੈਂਟ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਵੱਲੋਂ ਦਿੱਤੀ ...
ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ-ਡੀ.ਸੀ

ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ-ਡੀ.ਸੀ

National, Politics, Punjab
ਫ਼ਰੀਦਕੋਟ 19 ਫ਼ਰਵਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਾਹਨ ਚਾਲਕ ਟਰੈਫਿਕ ਨਿਯਮਾਂ ਵਿੱਚ ਅਣਗਹਿਲੀ ਕਰਦੇ ਹਨ ਜਿਸ ਕਾਰਨ ਮੰਦਭਾਗੀਆਂ ਸੜਕ ਘਟਨਾਵਾਂ ਵਾਪਰਦੀਆਂ ਹਨ । ਉਨਾਂ ਕਿਹਾ ਕਿ ਵਾਹਨ ਚਲਾਉਣ ਸਮੇਂ ਨਿਰਧਾਰਿਤ ਸਪੀਡ ਲਿਮਟ ਦੀ ਵਰਤੋਂ ਕੀਤੀ ਜਾਵੇ । ਵੱਖ ਵੱਖ ਵਹੀਕਲਾਂ ਦੀ ਸਪੀਡ ਲਿਮਟ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਹ ਵਹੀਕਲ ਜੋ ਯਾਤਰੀਆਂ ਲਈ ਵਰਤੇ ਜਾਂਦੇ ਹਨ ਜਾਂ 8 ਸੀਟਾਂ ਵਾਲੇ ਵਹੀਕਲ(ਐਮ-1 ਕੈਟਾਗਰੀ) 4 ਲੇਨ ਤੇ 100 ਦੀ ਸਪੀਡ, ਸ਼ਹਿਰੀ/ਪੇਡੂ ਖੇਤਰ ਵਿੱਚ 50 ਦੀ ਸਪੀਡ, ਸਕੂਲਾਂ ਦੇ ਨਜਦੀਕ 25 ਅਤੇ ਹੋਰ ਰਸਤਿਆਂ ਤੇ 55 ਦੀ ਸਪੀਡ ਰੱਖਣਾ ਲਾਜਮੀ ਹੈ । ਉਨ੍ਹਾਂ ਦੱਸਿਆ ਕਿ ਉਹ ਮੋਟਰ ਵਹੀਕਲ ਜੋ ਨੋ ਸੀਟਰ ਅਤੇ ਇਸ ਤੋਂ ਵੱਧ ਸੀਟਾਂ ਵਾਲੇ ਹੁੰਦੇ ਹਨ ਜੋ ਐਮ-2 ਅਤੇ ਐਮ-3 ਕੈਟਾਗਰੀ ਵਿੱਚ ਆਉਂਦੇ ਹਨ ਉਨ੍ਹਾਂ ਦੀ 4 ਲੇਨ ਤੇ 75 ਦੀ ਸਪੀਡ, ਸ਼ਹਿਰੀ/ਪੇਡੂ ਖੇਤਰ ਵਿੱਚ 45 ਦੀ ਸਪੀਡ, ਸਕੂਲਾਂ ਦੇ ਨਜਦੀਕ 25 ਅਤੇ ਹੋਰ ਰਸਤਾਂ ਤੇ 45 ਦੀ ਸਪੀਡ ਲਿਮਿਟ ਹੋਣੀ ਚਾਹੀਦੀ ਹੈ । ਉਹ ਵੀਹਕਲ ਜੋ ਸਮਾਨ ਨੂੰ ਲਿਜਾਉਣ ਲਈ ਵਰਤੇ ਜਾਂਦੇ ਹਨ ਜੋ (ਐਨ) ਕੈਟਾਗਰੀ ਵਿੱਚ ਆਉਂਦ...
ਡਾਇਰੈਕਟਰ ਏ.ਆਰ.ਓ ਫਿਰੋਜਪੁਰ ਨੇ ਸੀ—ਪਾਈਟ ਕੈਂਪ ਕਾਲਝਰਾਣੀ ਦਾ ਕੀਤਾ ਦੌਰਾ

ਡਾਇਰੈਕਟਰ ਏ.ਆਰ.ਓ ਫਿਰੋਜਪੁਰ ਨੇ ਸੀ—ਪਾਈਟ ਕੈਂਪ ਕਾਲਝਰਾਣੀ ਦਾ ਕੀਤਾ ਦੌਰਾ

National, Politics, Punjab
ਸ੍ਰੀ ਮੁਕਤਸਰ ਸਾਹਿਬ 19 ਫਰਵਰੀ ਕਰਨਲ ਸੰਦੀਪ ਕੁਮਾਰ, ਡਾਇਰੈਕਟਰ ਏ.ਆਰ.ਓ. ਫਿਰੋਜਪੁਰ ਵੱਲੋਂ ਸੀ—ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਦਾ ਵਿਸ਼ੇਸ਼ ਦੌਰਾ ਕੀਤਾ, ਜਿਸ ਦੌਰਾਨ ਉਹਨਾਂ ਵੱਲੋਂ ਯੁਵਕਾਂ ਨੂੰ ਆਰਮੀ ਅਗਨੀਵੀਰ ਯੋਜਨਾ ਬਾਬਤ ਪੂਰਨ ਜਾਣਕਾਰੀ ਦੇ ਕੇ ਆਰਮੀ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ । ਉਹਨਾਂ ਦੱਸਿਆ ਕਿ ਸਾਲ ਅਪ੍ਰੈਲ 2025 ਵਿੱਚ ਹੋਣ ਵਾਲੀ ਭਰਤੀ ਰੈਲੀ ਵਾਸਤੇ ਪਹਿਲਾ ਵੈਬਸਾਈਟ wwwHjoinindianarmyHnicHin  ਤੇ ਆਨ—ਲਾਈਨ ਅਪਲਾਈ ਕਰਨਾ ਲਾਜ਼ਮੀ ਹੈ । ਉਹਨਾਂ ਦੱਸਿਆ ਕਿ ਆਨ—ਲਾਈਨ ਅਪਲਾਈ ਜਲਦ ਹੀ ਸ਼ੁਰੂ ਹੋ ਜਾਵੇਗਾ ਅਤੇ ਵੱਧ ਤੋਂ ਵੱਧ ਯੁਵਕਾਂ ਨੂੰ ਭਰਤੀ ਵਾਸਤੇ ਆਨ—ਲਾਈਨ ਅਪਲਾਈ ਕਰਨ ਅਤੇ ਕਰਵਾਉਣ ਦੀ ਅਪੀਲ ਕੀਤੀ । ਉਹਨਾਂ ਵੱਲੋਂ ਯੁਵਕਾਂ ਦੇ ਸਵਾਲਾ ਦੇ ਜਵਾਬ ਦਿੰਦੇ ਹੋਏ ਯੁਵਕਾਂ ਨੂੰ ਪੂਰਨ ਸੰਤੁਸ਼ਟ ਕੀਤਾ ਅਤੇ ਸੀ—ਪਾਈਟ ਕੈਂਪਾਂ ਵਿਖੇ ਯੁਵਕਾਂ ਦੇ ਰਹਿਣ—ਸਹਿਣ, ਡਿਜੀਟਲ ਕਲਾਸਾਂ ਅਤੇ ਗਰਾਂਉਂਡਜ਼ ਆਦਿ ਤੋਂ ਪ੍ਰਭਾਵਿਤ ਹੋਏ, ਉਹਨਾਂ ਜਿ਼ਲ੍ਹੇ ਦੇ ਯੁਵਕਾਂ ਨੂੰ ਸੀ—ਪਾਈਟ ਵਿੱਚ ਟਰੇਨਿੰਗ ਕਰਨ ਦੀ ਸਲਾਹ ਦਿੱਤੀ । ਉਹਨਾਂ ਵੱਲੋਂ ਸਮੇਂ—ਸਮੇਂ ਤੇ ਸੀ—ਪਾਈਟ ਕੈਂਪ ਕਾਲਝਰਾਣੀ ...
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

National, Politics, Punjab
ਮੋਗਾ 19 ਫਰਵਰੀ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ, ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਉੱਚਿਤ ਮਾਨ-ਸਨਮਾਨ ਦੇਣ ਲਈ ਦ੍ਰਿੜ ਵਚਨਬੱਧ ਹੈ। ਸਰਕਾਰੀ ਦਫ਼ਤਰਾਂ ਵਿੱਚ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਪਹਿਲ ਦੇ ਆਧਾਰ ਉਪਰ ਅਟੈਂਡ ਕਰਕੇ ਉਹਨਾਂ ਦੇ ਕੰਮ ਬਿਨ੍ਹਾਂ ਕਿਸੇ ਖੱਜਲ-ਖੁਆਰੀ ਤੋਂ ਕਰਨ, ਉਹਨਾਂ ਦੇ ਉਚਿੱਤ ਮਾਨ ਸਨਮਾਨ ਲਈ ਸਮੂਹ ਵਿਭਾਗਾਂ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਸਖਤ ਆਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਹੋਏ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਰਜਿ 196 ਜ਼ਿਲ੍ਹਾ ਮੋਗਾ ਨਾਲ ਸਥਾਨਕ ਮੀਟਿੰਗ ਹਾਲ ਵਿਖੇ ਮੀਟਿੰਗ ਦਾ ਆਯੋਜਨ ਕਰਨ ਮੌਕੇ ਕੀਤਾ।  ਇਸ ਮੀਟਿੰਗ ਵਿੱਚ ਉਹਨਾਂ ਵੱਲੋਂ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਬੜੀ ਹੀ ਸੰਜੀਦਗੀ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ  ਨੂੰ ਤੁਰੰਤ ਇਹਨਾਂ ਦਾ ਹੱਲ ਕਰਨ ਦੀ ਹਦਾਇਤ ਜਾਰੀ ਕੀਤੀ। ਉਹਨਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਬਲਿਦਾਨ ...
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਸਰੋਂ ਦੀ ਕਾਸ਼ਤ ਲਈ ਕੀਤਾ ਪ੍ਰੇਰਿਤ

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਸਰੋਂ ਦੀ ਕਾਸ਼ਤ ਲਈ ਕੀਤਾ ਪ੍ਰੇਰਿਤ

Politics, Punjab
ਫ਼ਤਿਹਗੜ੍ਹ ਸਾਹਿਬ, 19 ਫਰਵਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇੜਾ ਬਲਾਕ ਦੇ ਪਿੰਡ ਰਾਮਪੁਰ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ।             ਇਸ ਸਿਖਲਾਈ ਪ੍ਰੋਗਰਾਮ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਹਾੜ੍ਹੀ ਰੁੱਤ ਦੌਰਾਨ ਪੀਲੀ ਕ੍ਰਾਂਤੀ ਭਾਵ ਸਰੋਂ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਰਾਮਪੁਰ ਦੇ ਕਿਸਾਨਾਂ ਦੇ ਖੇਤਾਂ ਵਿੱਚ ਗੋਭੀ ਸਰੋਂ ਦੀ ਕਨੋਲਾ ਕਿਸਮ ਜੀ.ਐਸ.ਸੀ.-7 ਦੇ 40 ਪ੍ਰਦਰਸ਼ਨੀ ਪਲਾਟ ਲਗਵਾਏ ਗਏ ਹਨ। ਕਨੋਲਾ ਸਰੋਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਨੋਲਾ ਕਿਸਮਾਂ ਦੇ ਤੇਲ ਵਿੱਚ ਇਰੁਸਿਕ ਏਸਿਡ 2 ਫੀਸਦੀ ਤੋਂ ਘੱਟ ਅਤੇ ਖਲ਼ ਵਿੱਚ ਗਲੁਕੋਸਿਨੋਲੇਟਸ ਦੀ ਮਾਤਰਾ 30 ਮਾਈਕਰੋਮੋਲ ਤੋਂ ਘੱਟ ਹੁੰਦੀ ਹੈ। ਇਨ੍ਹਾਂ ਗੁਣਾਂ ਕਾਰਨ ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਅਤੇ ਖਲ਼ ਪਸ਼ੂਆਂ ਦੀ ਖੁ...
ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 18 ਫਰਵਰੀ ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ 08 ਜੁਲਾਈ 2024 ਤੋਂ ਜੀਵਨਜੋਤ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਸ ਪ੍ਰੋਜੈਕਟ ਨੂੰ ਜਿਲ੍ਹਾ ਪੱਧਰੀ ਟਾਸਕ ਫੋਰਸ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਉਣਾ, ਮੁੜ ਵਸੇਬੇ ਅਤੇ ਪੁਨਰਗਠਨ ਕਰਨਾ ਹੈ। ਡਾ. ਬਲਜੀਤ ਕੌਰ  ਨੇ ਦੱਸਿਆ ਕਿ ਵਿਭਾਗ ਵੱਲੋਂ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਪ੍ਰੋਜੈਕਟ ਜੀਵਨਜੋਤ ਮੁਹਿੰਮ ਚਲਾਈ ਜਾ ਰਹੀ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਮੁਹਿੰਮ ਦੌਰਾਨ ਮਹੀਨਾ ਜੁਲਾਈ ਤੋਂ ਹੁਣ ਤੱਕ 268 ਬੱਚੇ ਭੀਖ ਮੰਗਣ ਤੋਂ ਬਚਾਏ ਗਏ ਹਨ। ਪੰਜ...
ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ/ਬਠਿੰਡਾ, 18 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਦਫਤਰ ਨਿਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਮੈਡਮ ਅਮਨੀਤ ਕੌਂਡਲ, ਮੇਅਰ ਸ੍ਰੀ ਪਦਮਜੀਤ ਮਹਿਤਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਸਾਫ-ਸਫਾਈ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਨੂੰ ਤਰਜੀਹ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਵਾਰਡਾਂ ਦੀਆਂ ਸਫਾਈ, ਸੀਵਰੇਜ, ਜਲ ਸਪਲਾਈ, ਸਟਰੀਟ ਲਾਈਟਾਂ ਆਦਿ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਵੀ ਆਦੇਸ਼ ਦਿੱਤੇ। ਸ਼ਹਿਰ ...
ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

National, Politics, Punjab
 ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਆਧਾਰ ਨੂੰ ਵਿਸ਼ਾਲ ਕਰਨ ਲਈ ਟੀਚਾਬੱਧ ਜੀਐਸਟੀ ਰਜਿਸਟ੍ਰੇਸ਼ਨ ਮੁਹਿੰਮ ਚਲਾਏ ਜਾਣ ਦੇ ਨਤੀਜੇ ਵਜੋਂ ਸਾਲ 2023-24 ਵਿੱਚ 46,338 ਅਤੇ ਦਸੰਬਰ 2024 ਤੱਕ ਲਗਭਗ 33000 ਨਵੇਂ ਟੈਕਸਦਾਤਾ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਟੈਕਸਦਾਤਾਵਾਂ ਨੂੰ ਟੈਕਸ ਫਾਈਲਿੰਗ ਪ੍ਰਕਿਰਿਆਵਾਂ, ਆਈਟੀਸੀ ਦਾਅਵਿਆਂ ਅਤੇ ਕਰਪਾਲਣਾ ਲਾਭਾਂ ਬਾਰੇ ਜਾਗਰੂਕ ਕਰਨ ਲਈ ਇੱਕ ਰਾਜ ਵਿਆਪੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰਾਜ ਦੇ ਜੀਐਸਟੀ ਵਿਭਾਗ ਨੇ ਜਨਵਰੀ 2025 ਵਿੱਚ ਇੱਕ ਹੋਰ ਜੀਐਸਟੀਆਰ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਤਹਿਤ ਲਗਭਗ 48,000 ਨਵੇਂ ਡੀਲਰਾਂ ਦਾ ਦੌਰਾ ਕੀਤਾ ਗਿਆ ਅਤੇ ਪੰਜਾਬ ਭਰ ਵਿੱਚ ਲਗਭਗ 10,500 ਯੋਗ ਡੀਲਰਾਂ ਨੂੰ ਸਫਲਤਾਪੂਰਵਕ ਰਜਿਸਟਰ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਰਜਿਸਟ੍ਰ...