ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ
ਚੰਡੀਗੜ੍ਹ, 18 ਫਰਵਰੀ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਿਜੀਟਲ ਟਰਾਂਸਫਰਮੇਸ਼ਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਇਥੇ ਤਿੰਨ ਮਹੱਤਵਪੂਰਨ ਆਈ.ਟੀ. ਅਧਾਰਿਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਸੂਬੇ ਵਿੱਚ ਵਿੱਤੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣ ਦੇ ਨਾਲ-ਨਾਲ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।
ਪੈਨਸ਼ਨਰ ਸੇਵਾ ਪੋਰਟਲ (ਪੀਐਸਪੀ) ਦਾ ਉਦਘਾਟਨ ਕਰਦਿਆਂ ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੀ ਆਪਣੇ ਪੈਨਸ਼ਨਰਾਂ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਜਾਹਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਡਿਜੀਟਲ ਪਲੇਟਫਾਰਮ ਪੈਨਸ਼ਨ ਨਾਲ ਸਬੰਧਤ ਸੇਵਾਵਾਂ ਲਈ ਤਿਆਰ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪੋਰਟਲ ਖ਼ਜ਼ਾਨੇ ਤੋਂ ਬੈਂਕਾਂ ਤੱਕ ਪੈਨਸ਼ਨ ਅਦਾਇਗੀ ਦੇ ਕੇਸਾਂ ਦੀ ਨਿਰਵਿਘਨ ਪ੍ਰਕਿਰਿਆ ਦੀ ਸਹੂਲਤ ਦੇਵੇਗਾ, ਪੈਨਸ਼ਨ ਅਦਾਇਗੀਆਂ ਵਿੱਚ ਦੇਰੀ ਨੂੰ ਘਟਾਏਗਾ, ਰੀਅਲ-ਟਾਈਮ ਕੇਸ ਟ੍ਰੈਕਿੰਗ ਅਤੇ ਸ਼ਿਕਾਇਤਾਂ ਨੂੰ ਸੁਚਾਰੂ ਢੰਗ ਨਾਲ ਨਿਪਟਾਉਣ ਨੂੰ ਯਕੀਨੀ ਬਣਾਏਗਾ।
ਵਿੱਤ ਮੰਤਰੀ ਚੀਮਾ ਨੇ ਗੈਰ-ਖਜ਼ਾਨਾ ...








