Shadow

Author: admin

ਡਾ. ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦਾ ਪੋਸਟਰ ਸਰਸ ਮੇਲੇ ਦੌਰਾਨ ਅਨੁਪ੍ਰਿਤਾ ਜੌਹਲ ਨੇ ਕੀਤਾ ਰਿਲੀਜ਼

ਡਾ. ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦਾ ਪੋਸਟਰ ਸਰਸ ਮੇਲੇ ਦੌਰਾਨ ਅਨੁਪ੍ਰਿਤਾ ਜੌਹਲ ਨੇ ਕੀਤਾ ਰਿਲੀਜ਼

National, Politics, Punjab
ਪਟਿਆਲਾ, 18 ਫਰਵਰੀ: ਸ਼ੀਸ਼ ਮਹਿਲ ਪਟਿਆਲਾ ਵਿਖੇ ਚੱਲ ਰਹੇ ਸਰਸ ਮੇਲੇ ਦੌਰਾਨ ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਗਰਾਮ ਅਫ਼ਸਰ ਡਾ ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦੇ ਪੋਸਟਰ ਦੀ ਘੁੰਡ ਚੁਕਾਈ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਕੀਤੀ। ਇਸ ਮੌਕੇ ਸਭਿਆਚਾਰਕ ਪ੍ਰੋਗਰਾਮਾਂ ਦੇ ਇੰਚਾਰਜ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਹ ਗੀਤ ਪੰਜਾਬੀ ਦੇ ਸਿਰਮੌਰ ਕਵੀ ਧਨੀਰਾਮ ਚਾਤ੍ਰਿਕ ਦੀ ਰਚਨਾ ਹੈ, ਜਿਸ ਨੂੰ ਸੰਗੀਤਕ ਛੋਹਾਂ ਦਿੱਤੀਆਂ ਹਨ ਹਰਜੀਤ ਗੁੱਡੂ ਨੇ। ਉਹਨਾਂ ਦੱਸਿਆ ਕਿ ਅੱਜ ਘੁੰਡ ਚੁਕਾਈ ਤੋਂ ਬਾਅਦ ਉਕਤ ਗੀਤ ਨੂੰ ਸੋਸ਼ਲ ਮੀਡੀਆ ਤੇ ਰੀਲੀਜ਼ ਕਰ ਦਿੱਤਾ ਹੈ। ਮੇਲਾ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਧਨੀ ਰਾਮ ਚਾਤ੍ਰਿਕ ਦੀ ਇਸ ਰਚਨਾ ਪੰਜਾਬ ਕਰਾਂ ਕੀ ਸਿਫ਼ਤ ਤੇਰੀ ਨੂੰ ਪੰਜਾਬੀਆਂ ਦੇ ਰੂਬਰੂ ਕਰਨ ਲਈ ਡਾ ਹਰਿੰਦਰ ਹੁੰਦਲ ਦਾ ਧੰਨਵਾਦ ਕੀਤਾ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਰੂਪਨਦੀਪ ਕੌਰ ਵੀ ਹਾਜ਼ਰ ਸਨ।...
ਸਰਕਾਰ ਵਲੋਂ ਹਾਦਸੇ ਦਾ ਸਿਕਾਰ ਹੋਏ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ

ਸਰਕਾਰ ਵਲੋਂ ਹਾਦਸੇ ਦਾ ਸਿਕਾਰ ਹੋਏ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ

National, Politics, Punjab
ਸ੍ਰੀ ਮੁਕਤਸਰ ਸਾਹਿਬ 18 ਫਰਵਰੀ ਸ੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾ ਰਹੀ ਬਸ ਦੇ ਮਹਿਰਾਜ ਪਿੰਡ ਨਜ਼ਦੀਕ ਹਾਦਸਾਗਰਸਤ ਹੋਣ ਤੇ ਡੂੰਘਾ ਦੁੱਖ ਵਿਅਕਤ ਕਰਦੇ  ਹੋਏ ਦੱਸਿਆ ਕਿ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਸਾਰੇ ਮੁਸਾਫਿਰਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ  । ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਕਿਹਾ ਕਿ ਇਸ ਬੱਸ ਵਿੱਚ ਜੋ ਸਵਾਰੀਆਂ ਜਖਮੀ ਸਨ ਉਹਨਾਂ ਵਿੱਚੋਂ ਸਿਮਰਨਜੀਤ ਕੌਰ, ਵਾਸੀ ਪਿੰਡ ਸ਼ਾਮ ਖੇੜਾ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜੇਰੇ—ਇਲਾਜ ਹੈ । ਉਹਨਾਂ ਕਿਹਾ ਕਿ ਜ਼ਖਮੀਆਂ ਦੇ ਪਰਿਵਾਰ ਨਾਲ ਤਾਲਮੇਲ ਲਈ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਡਿਉਟੀ ਲਗਾਈ ਗਈ ਹੈ । ਹੋਰ ਜ਼ਖਮੀਆਂ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸਿਵਿਲ ਹਸਪਤਾਲ ਮਲੋਟ ਵਿੱਚ ਦਾਖਲ ਅਮਨਦੀਪ ਕੌਰ, ਅੰਜੂ ਅਤੇ ਪਾਰਵਤੀ ਵਾਸੀਆਨ ਪਿੰਡ ਮਾਹੂਆਣਾ ਅਤੇ ਲਾਭ ਸਿੰਘ (ਹਰਿਆਣਾ), ਸਤਵੰਤ ਕੌਰ ਪਿੰਡ ਰੋੜਾਂਵਾਲੀ, ਸੁਨੀਲ ਕੁਮਾਰ ਵਾਸੀ ਮਹਿਣਾ, ਸਰੀਤਾ ਵਾਸੀ ਸ...
ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟਰੇਟ ਨੇ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਣ ‘ਤੇ ਲਗਾਈ ਪਾਬੰਦੀ

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟਰੇਟ ਨੇ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਣ ‘ਤੇ ਲਗਾਈ ਪਾਬੰਦੀ

National, Politics, Punjab
ਤਰਨ ਤਾਰਨ, 18 ਫਰਵਰੀ : ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਗਰ ਕੌਸਲ ਤਰਨ ਤਾਰਨ ਦੀ ਆਮ ਚੋਣ ਮਿਤੀ 02 ਮਾਰਚ, 2025 ਨੂੰ ਕਰਵਾਈ ਜਾ ਰਹੀ ਹੈ। ਇਸ ਚੋਣ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰਕਾਂ ਪਾਸੋਂ ਉਹਨਾਂ ਦੇ ਅਸਲੇ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ, ਤਾਂ ਜੋ ਕੋਈ ਵੀ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਇਸ ਸੰਬੰਧ ਵਿੱਚ ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਨਗਰ ਕੌਂਸਲ ਤਰਨ ਤਾਰਨ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਉਨ੍ਹਾਂ ਨੂੰ ਨਾਲ ਲੈ ਕੇ ਚੱਲਣ 'ਤੇ ਪਾਬੰਦੀ ਲਗਾਈ ਹੈ ਅਤੇ ਇਸ ਏਰੀਏ ਦੇ ਸਮੂਹ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਹੈ, ਕਿ ਉਹ ਆਪਣੇ ਲਾਇਸੰਸੀ ਹਥਿਆਰਾਂ ਨੂੰ ਤੁਰੰਤ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ ਰਜਿਸਟਰਡ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ। ਹੁਕਮਾਂ ਅਨੁ...
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

National, Politics, Punjab
ਚੰਡੀਗੜ੍ਹ, 17 ਫਰਵਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ‘ਚ ਜੋ ਕਰਮਚਾਰੀ ਕਾਫੀ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਨ, ਉਹਨਾਂ ਦੀ ਨੌਕਰੀ ਵਿੱਚ ਸਥਿਰਤਾ ਅਤੇ ਸੁਰੱਖਿਆ ਲਈ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਐਡਵੋਕੇਟ ਜਨਰਲ, ਪੰਜਾਬ ਨਾਲ ਹੋਈ ਗੱਲਬਾਤ ਵਿੱਚ ਕੱਚੇ ਮੁਲਾਜਮਾਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਦੇ ਪੱਖਾਂ ‘ਤੇ ਵਿਚਾਰ ਹੋਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਨੀਤੀ ਕਰਮਚਾਰੀਆਂ ਲਈ ਲਾਭਕਾਰੀ ਹੋਣ ਦੇ ਨਾਲ...
ਪੰਜਾਬ ਸਰਕਾਰ ਵੱਲੋਂ ਜੀ. ਨਾਗੇਸ਼ਵਰ ਰਾਓ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ

ਪੰਜਾਬ ਸਰਕਾਰ ਵੱਲੋਂ ਜੀ. ਨਾਗੇਸ਼ਵਰ ਰਾਓ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ

National, Politics, Punjab
ਚੰਡੀਗੜ੍ਹ, 17 ਫਰਵਰੀ ਪੰਜਾਬ ਸਰਕਾਰ ਨੇ 1995 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਅਧਿਕਾਰੀ ਸ੍ਰੀ ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਹੈ। ਸ੍ਰੀ ਰਾਓ ਇਸ ਸਮੇਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਪ੍ਰੋਵੀਜ਼ਨਿੰਗ, ਪੰਜਾਬ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਸ੍ਰੀ ਰਾਓ 1993 ਬੈਚ ਦੇ ਆਈਪੀਐਸ ਅਧਿਕਾਰੀ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਵਰਿੰਦਰ ਕੁਮਾਰ ਤੋਂ ਅਹੁਦਾ ਸੰਭਾਲਣਗੇ। ਸ੍ਰੀ ਵਰਿੰਦਰ ਕੁਮਾਰ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਅਗਲੇਰੀ ਡਿਊਟੀ ਲਈ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ, ਚੰਡੀਗੜ੍ਹ ਨੂੰ ਰਿਪੋਰਟ ਕਰਨਗੇ। ਜ਼ਿਕਰਯੋਗ ਹੈ ਕਿ ਸ਼੍ਰੀ ਜੀ. ਨਾਗੇਸ਼ਵਰ ਰਾਓ ਨੇ ਵੱਖ-ਵੱਖ ਮਹੱਤਵਪੂਰਨ ਅਹੁਦਿਆਂ 'ਤੇ ਸੇਵਾਵਾਂ ਨਿਭਾਈਆਂ ਹਨ ਜਿਸ ਵਿੱਚ ਵਿਸ਼ੇਸ਼ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ, ਡਾਈਰੈਕਟਰ, ਵਿਜੀਲੈਂਸ ਬਿਊਰੋ, ਪੰਜਾ...
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਦਿੱਤਾ ਜ਼ੋਰ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਦਿੱਤਾ ਜ਼ੋਰ

National, Politics, Punjab
ਚੰਡੀਗੜ੍ਹ/ਜਲੰਧਰ, 17 ਫਰਵਰੀ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਹਿਰ ਵਿੱਚ ਸਾਫ਼-ਸਫਾਈ, ਸੁੰਦਰੀਕਰਨ, ਸੜਕਾਂ, ਰੌਸ਼ਨੀ, ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਜ਼ੋਰ ਦਿੰਦਿਆਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਾਰਡਾਂ ਦੇ ਪ੍ਰਮੁੱਖ ਕੰਮ 3 ਮਹੀਨਿਆਂ ਦੇ ਅੰਦਰ-ਅੰਦਰ ਕਰਵਾਉਣ ਦੇ ਆਦੇਸ਼ ਦਿੱਤੇ। ਇਥੇ ਨਗਰ ਨਿਗਮ ਵਿਖੇ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ, ਮੇਅਰ ਵਿਨੀਤ ਧੀਰ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕੌਂਸਲਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਸ਼ਹਿਰ ਦੇ ਸਮੂਹ ਵਾਰਡਾਂ ਵਿੱਚ ਸਫਾਈ ਸੇਵਕਾਂ ਦੀ ਬਰਾਬਰ ਵੰਡ ਕਰਨ ਲਈ ਕਿਹਾ ਤਾਂ ਜੋ ਸਫਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਵਾਰਡਾਂ ਦੀਆਂ ਸਫਾਈ, ਸੀਵਰੇਜ ਓਵਰ ਫਲੋਅ, ਜਲ ਸਪਲਾਈ, ਲਾਈਟਾਂ ਆਦਿ ਨਾਲ ਸਬੰਧਤ ਸਮੱਸਿਆਵਾਂ ਫੀਲਡ ਵਿੱਚ ਜਾ ਕੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਕੂੜਾ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆ...
ਪੰਜਾਬ ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਪੰਜਾਬ ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

National, Politics, Punjab
ਚੰਡੀਗੜ੍ਹ, 17 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ਸਕਦਾ ਉਦਯੋਗਾਂ ਲਈ ਰਵਾਇਤੀ ਸਟੈਂਪ ਪੇਪਰ ਦੀ ਥਾਂ ਗ੍ਰੀਨ ਸਟੈਂਪ ਪੇਪਰ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਸ਼ੁਰੂਆਤ ਹੈ। ਇਹ ਇੱਕ ਆਨ ਲਾਈਨ ਪ੍ਰਕਿਰਿਆ ਹੈ, ਜਿਸ ਨਾਲ ਜ਼ਿਆਦਾ ਪਾਰਦਰਸ਼ਤਾ ਆਈ ਹੈ ਅਤੇ ਜ਼ਮੀਨ ਪ੍ਰਾਪਤੀ ਲਈ ਧੋਖੇਬਾਜ਼ੀ ਦੀ ਗੁੰਜਾਇਸ਼ ਖਤਮ ਹੋਈ ਹੈ। ਜ਼ਮੀਨ ਪ੍ਰਾਪਤੀ ਲਈ ਜ਼ਰੂਰੀ ਪ੍ਰਵਾਨਗੀਆਂ ਮਿਲਣ ਤੋਂ ਬਾਅਦ ਗ੍ਰੀਨ ਸਟੈਂਪ ਪੇਪਰ ਜਾਰੀ ਹੁੰਦਾ ਹੈ ਜਿਸ ਰਾਹੀਂ ਉਦਯੋਗ ਰਜਿਸਟਰਡ ਸੇਲ ਡੀਡ ਕਰਨ ਯੋਗ ਹੋ ਜਾਂਦੇ ਹਨ। ਸੌਂਦ ਨੇ ਦੱਸਿਆ ਕਿ ਗ੍ਰੀਨ ਸਟੈਂਪ ਪੇਪਰ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਦੀ ਸੰਜੀਦਗੀ ਅਤੇ ਸੁਹਿਰਦਤਾ ਸਦਕਾ ਪੰਜਾਬ ਸਰਕਾਰ ਨੂੰ ਮਾਰਚ 2022 ਤੋਂ ਲੈ ਕੇ ਹੁਣ ਤੱਕ, ਕਰੀਬ 3 ਸਾਲਾਂ ਦੌਰਾਨ 94,203 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ। ਇਸ ਸਦਕਾ 4 ਲੱਖ ਤੋਂ ਜ਼ਿਆਦਾ ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਵੱਡੇ-ਵੱਡੇ...
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਵਿੱਖੀ ਸਮੱਸਿਆ ਦੇ ਟਾਕਰੇ ਲਈ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਵਿੱਖੀ ਸਮੱਸਿਆ ਦੇ ਟਾਕਰੇ ਲਈ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

National, Politics, Punjab
ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ ਵਿੱਚ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਭਵਿੱਖ ਵਿੱਚ ਅਨਾਜ ਦੇ ਭੰਡਾਰਨ ਵਿੱਚ ਕੋਈ ਸਮੱਸਿਆ ਨਾ ਆਵੇ ਅਤੇ ਖ਼ਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਸਟੋਰੇਜ ਦੀ ਘਾਟ ਕਾਰਨ ਮੰਡੀਆਂ ਵਿੱਚ ਖ਼ਰੀਦ ਤੇ ਚੁਕਾਈ ਉਤੇ ਮਾੜਾ ਪ੍ਰਭਾਵ ਪਿਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਉਣ ਵਾਲੇ ਮਹੀਨਿਆਂ ਵਿੱਚ ਪੰਜਾਬ ਵਿੱਚ 60 ਲੱਖ ਮੀਟਰਿਕ ਟਨ ਅਨਾਜ ਸਟੋਰ ਕਰਨ ਦੀ ਪ੍ਰਕਿਰਿਆ ਪਹਿਲਾ ਹੀ ਵਿੱਢੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕੌਮੀ ਖੁਰਾਕ ਸੁਰੱਖਿਆ ਲਈ ਅਨਾਜ ਪੈਦਾ ਕਰਦਾ ਹੈ ਅਤੇ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਖ਼ਰੀਦ ਸੀਜ਼ਨ ਦੌਰਾਨ ਅਨਾਜ ਦੀ ਵਿਕਰੀ ਵਿੱਚ ਉਹ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਉਣ ਦੇਵੇ। ਮੁੱਖ ...
ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ

ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ

National, Politics, Punjab
ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਸੂਬਾ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨ ਪੱਧਰ ਉਤੇ ਲੋਕਾਂ ਤੱਕ ਪੁੱਜੇ। ਇਨ੍ਹਾਂ ਏ-2 ਤੇ ਸੀ ਰਜਿਸਟਰ ਦੇ ਨਵੇਂ ਪ੍ਰਮੋਟ ਹੋਏ ਪੀ.ਸੀ.ਐਸ. ਅਫ਼ਸਰਾਂ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਤੁਹਾਡੀ ਨਿਯੁਕਤੀ ਇਸ ਅਹਿਮ ਅਹੁਦੇ ਉਤੇ ਹੋਈ ਹੈ ਅਤੇ ਤੁਹਾਨੂੰ ਪੂਰੇ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਪੀ.ਸੀ.ਐਸ. ਅਧਿਕਾਰੀ ਆਪਣੀ ਕਲਮ ਦੀ ਵਰਤੋਂ ਲੋੜਵੰਦਾਂ ਤੇ ਸਮਾਜ ਦੇ ਦਬੇ-ਕੁਚਲੇ ਵਰਗਾਂ ਦੀ ਭਲਾਈ ਲਈ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਯਕੀਨੀ ਬਣਾਉਣ ਤਾ...
ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

National, Politics, Punjab
ਚੰਡੀਗੜ੍ਹ, 17 ਫਰਵਰੀ: ਸਨਸਨੀਖੇਜ਼ ਬਠਿੰਡਾ ਕਤਲ ਕੇਸ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਦੋ ਸਾਥੀਆਂ ਨੂੰ ਕਰਾਸ-ਐਫਆਈਆਰ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਖਵਿੰਦਰ ਸਿੰਘ ਗਿੱਲ, ਵਾਸੀ ਪਿੰਡ ਬੁਰਜ, ਬਠਿੰਡਾ ਅਤੇ ਅਵਤਾਰ ਸਿੰਘ ਉਰਫ਼ ਢਿੱਲੋਂ, ਵਾਸੀ ਪਿੰਡ ਭਾਈ ਰੂਪਾ, ਵਜੋਂ ਹੋਈ ਹੈ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਸਾਥੀਆਂ ਨੂੰ ਓਵਰਸੀਅਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਇੱਕ .32 ਬੋਰ ਪਿਸਤੌਲ ਅਤੇ ਛੇ ਕਾਰਤੂਸ ਬਰਾ...