Shadow

Author: admin

ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਤਹਿਤ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਤਹਿਤ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

National, Politics, Punjab
ਚੰਡੀਗੜ੍ਹ, 17 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ. ਮੁੰਡੀਆ ਨੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨਵੇਂ ਭਰਤੀ ਹੋਏ ਉਮੀਦਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਰਤੀ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਵਿੱਚ ਅੱਜ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਨਵੀਂ ਭਰਤੀ ਕੀਤੀ ਜਾ ਰਹੀ ਹੈ, ਇਸ ਕਾਰਨ ਉਹ ਉਮੀਦ ਕਰਦੇ ਹਨ ਕਿ ਨਵੇਂ ਭਰਤੀ ਹੋਏ ਉਮੀਦਵਾਰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਗੇ। ਅੱਜ ਕੁਝ ਉਮੀਦਵਾਰਾਂ ਨੂੰ ਤਰਸ ਦੇ ਆਧਾਰ ਉੱਤੇ ਵੀ ਨੌਕਰੀ ਦਿੱਤੀ ਹੈ। ਸ. ਮੁੰ...
ਡਿਪਟੀ ਕਮਿਸ਼ਨਰ ਨੇ ਇੰਡੀਆ ਸੁਪਰ ਫਾਸਟ ਟਰੈਵਲਜ਼ ਵੀਜ਼ਾ ਕੰਸਲਟੈਂਸੀ ਦਾ ਲਾਇਸੈਂਸ ਕੀਤਾ ਰੱਦ

ਡਿਪਟੀ ਕਮਿਸ਼ਨਰ ਨੇ ਇੰਡੀਆ ਸੁਪਰ ਫਾਸਟ ਟਰੈਵਲਜ਼ ਵੀਜ਼ਾ ਕੰਸਲਟੈਂਸੀ ਦਾ ਲਾਇਸੈਂਸ ਕੀਤਾ ਰੱਦ

National, Politics, Punjab
ਫ਼ਤਹਿਗੜ੍ਹ ਸਾਹਿਬ 17 ਫਰਵਰੀ:-                 ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਮੈਸ. ਇੰਡੀਆ ਸੁਪਰ ਫਾਸਟ ਟਰੈਵਲਜ਼, ਵੀਜਾ ਕੰਸਲਟੈਂਸੀ, ਸ਼ਾਪ-ਕਮ-ਆਫਿਸ ਨੰਬਰ 55, ਸੈਕਟਰ 4-ਏ, ਗੁਰੂ ਨਾਨਕ ਕਲੌਨੀ ਮੰਡੀ ਗੋਬਿੰਦਗੜ੍ਹ, ਤਹਿਸੀਲ ਅਮਲੋਹ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।                 ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਪਵਨ ਜੋਸ਼ੀ ਵਾਸੀ ਸ਼ਾਪ-ਕਮ-ਆਫਿਸ ਨੰਬਰ 55, ਸੈਕਟਰ 4-ਏ, ਗੁਰੂ ਨਾਨਕ ਕਲੌਨੀ ਮੰਡੀ ਗੋਬਿੰਦਗੜ੍ਹ, ਤਹਿਸੀਲ ਅਮਲੋਹ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਇੰਡੀਆ ਸੁਪਰਫਾਸਟ ਟਰੈਵਲਜ਼, ਵੀਜ਼ਾ ਕੰਸਲਟੈਂਸੀ ਦਾ ਲਾਇਸੈਂਸ ਨੰਬਰ 47/ਐਮ.ਸੀ.-1, ਮਿਤੀ 22-10-2019 ਨੂੰ ਜਾਰੀ ਕੀਤਾ ਗਿਆ ਸੀ ਜੋ ਕਿ ਮਿਤੀ 21.10.2024 ਤੱਕ ਵੈਲਿਡ ਸੀ, ਜਿਸ ਦੀ ਮਿਆਦ ਖਤਮ ਹੋ ਚੁੱਕੀ ਹੈ। ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਲਾਇਸੈਂਸ ਦੀ ਮਿਆਦ ਖਤਮ ਹੋਣ ਤੋਂ ਦੋ (2) ਮ...
ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਕੈਬਨਿਟ ਮੰਤਰੀ ਨੇ ਕੀਤੀ ਮੀਟਿੰਗ

ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਕੈਬਨਿਟ ਮੰਤਰੀ ਨੇ ਕੀਤੀ ਮੀਟਿੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ  17 ਫਰਵਰੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਅੱਜ  ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਕੀਤੀ । ਕੈਬਨਿਟ ਮੰਤਰੀ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸ.ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵਲੋਂ  ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਅਧੀਨ ਪੰਜਾਬ ਵਿੱਚ ਚਾਰ ਹਜ਼ਾਰ ਅਜਿਹੇ ਬੱਚਿਆ ਦੀ ਭਾਲ ਕੀਤੀ ਗਈ ਹੈ, ਜਿਹੜੇ ਕਿਸੇ ਮਜਬੂਰੀ ਬਸ ਹੋਟਲਾ, ਢਾਬਿਆਂ,ਸੜਕਾਂ ਤੇ ਭੀਖ ਮੰਗਦੇ ਪਾਏ ਗਏ ਹਨ, ਜਾਂ ਅਜਿਹੇ ਬੱਚੇ ਜਿਹਨਾਂ ਦੇ ਮਾਂ—ਬਾਪ ਜਾਂ ਗਰੀਬੀ ਕਾਰਨ ਪੜ੍ਹਾਈ ਨਹੀਂ ਕਰ ਪਾ ਰਹੇ ਸਨ, ਉਹਨਾਂ ਨੂੰ ਇਸ ਸਕੀਮ ਅਧੀਨ ਲਿਆਂਦਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿ਼ਲ੍ਹਾ ਬਾਲ ਸੁਰੱਖਿਆ ਯੂਨਿ...
ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਦਹਾਕਿਆਂ ਤੋਂ ਚੱਲ ਰਹੀ ਨਸ਼ਿਆਂ ਦੀ ਭੈੜੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਲਗਾਤਾਰ ਯਤਨਸ਼ੀਲ-ਸ੍ਰੀ ਮਨਜਿੰਦਰ ਸਿੰਘ ਲਾਲਪੁਰਾ

ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਦਹਾਕਿਆਂ ਤੋਂ ਚੱਲ ਰਹੀ ਨਸ਼ਿਆਂ ਦੀ ਭੈੜੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਲਗਾਤਾਰ ਯਤਨਸ਼ੀਲ-ਸ੍ਰੀ ਮਨਜਿੰਦਰ ਸਿੰਘ ਲਾਲਪੁਰਾ

National, Politics, Punjab
ਤਰਨ ਤਾਰਨ, 17 ਫਰਵਰੀ : ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਦਹਾਕਿਆਂ ਤੋਂ ਚੱਲ ਰਹੀ ਨਸ਼ਿਆਂ ਦੀ ਭੈੜੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਲੋਕਾਂ ਦੇ ਸਹਿਯੋਗ ਤੇ ਪੁਲਿਸ ਪ੍ਰਸ਼ਾਸਨ ਦੇ ਯਤਨਾਂ ਸਦਕਾ ਨਸ਼ਿਆਂ ‘ਤੇ ਕਾਬੂ ਪਾਇਆ ਜਾਵੇਗਾ। ਇਹਨਾਂ ਸਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਐੱਸ. ਐੱਸ. ਪੀ. ਸ੍ਰੀ ਅਭਿਮਨਿਊ ਰਾਣਾ ਨਾਲ ਨਸ਼ਿਆਂ ਦੇ ਗੰਭੀਰ ਮੁੱਦੇ ‘ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਅੱਜ ਉਹਨਾਂ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਵੇਚਣ ਵਾਲ ਅਨਸਰਾਂ ਦੀ ਸੂਚੀ ਆਪਣੇ ਪੱਧਰ ‘ਤੇ ਤਿਆਰ ਕਰਵਾ ਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਭਿਮਨਿਊ ਰਾਣਾ ਨੂੰ ਦਿੱਤੀ ਹੈ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕਰਦਿਆਂ ਉਹਨਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾ ਸਕਣ।ਉਹਨਾਂ ਕਿਹਾ ਕਿ ਪੰਜਾਬ ...
ਗਲਾਡਾ ਵੱਲੋਂ ਪਿੰਡ ਲਾਦੀਆਂ ਕਲਾਂ ਅਤੇ ਹੁਸੈਨਪੁਰਾ ‘ਚ 3 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

ਗਲਾਡਾ ਵੱਲੋਂ ਪਿੰਡ ਲਾਦੀਆਂ ਕਲਾਂ ਅਤੇ ਹੁਸੈਨਪੁਰਾ ‘ਚ 3 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

National, Politics, Punjab
ਲੁਧਿਆਣਾ, 17 ਫਰਵਰੀ (000) - ਗਲਾਡਾ ਵੱਲੋਂ ਅਣਅਧਿਕਾਰਤ ਕਲੋਨੀਆਂ 'ਤੇ ਕਾਰਵਾਈ ਦੀ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਦੇ ਬਾਹਰਲੇ ਪਿੰਡਾਂ ਲਾਦੀਆਂ ਕਲਾਂ ਅਤੇ ਹੁਸੈਨਪੁਰਾ ਵਿੱਚ ਤਿੰਨ ਗੈਰ-ਕਾਨੂੰਨੀ ਕਲੋਨੀਆਂ ਨੂੰ ਢਹਿ-ਢੇਰੀ ਕੀਤਾ ਗਿਆ। ਮੁੱਖ ਪ੍ਰਸ਼ਾਸਕ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਸੰਦੀਪ ਦੀ ਅਗਵਾਈ ਵਾਲੀ ਟੀਮ ਨੇ 3 ਅਣਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦਿਆਂ ਸੜਕਾਂ, ਚਾਰਦੀਵਾਰੀ, ਰਸਤਿਆਂ, ਸਟਰੀਟ ਲਾਈਟਾਂ, ਸੀਵਰੇਜ ਦੇ ਮੈਨਹੋਲਾਂ ਅਤੇ ਇਨ੍ਹਾਂ ਥਾਵਾਂ 'ਤੇ ਹੋਰ ਨਾਜਾਇਜ਼ ਉਸਾਰੀਆਂ ਅਤੇ ਢਾਂਚਿਆਂ ਨੂੰ ਢ...
ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 16 ਫਰਵਰੀ   ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਦੀਆਂ ਹਨ। ਇਸ ਪੋਰਟਲ ਰਾਹੀਂ ਗਰੀਬ ਪਰਿਵਾਰ ਘਰ ਬੈਠੇ ਹੀ ਆਨਲਾਈਨ ਅਪਲਾਈ ਕਰਕੇ ਆਰਥਿਕ ਸਹਾਇਤਾ ਦਾ ਲਾਭ ਲੈ ਰਹੇ ਹਨ। ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਸਾਰੀਆਂ ਨਵੀਨਤਮ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ਤੇ ਅਪਲਾਈ ਕਰ ਸਕਦਾ ਹੈ। ਆਨਲਾਈਨ ਪੋਰਟਲ ਸ਼ੁਰੂ ਕਰਨ ਨਾਲ ਇਸ ਸਕੀਮ ਵਿੱਚ ਪਾਰਦਰਸ਼ਤਾ ਅਤੇ ਤੇਜੀ ਆਈ ਹੈ। ਡਾ. ਬਲਜੀਤ ਕੌ...
ਸਾਲ 2024 ਦੌਰਾਨ 3318 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ: ਸ. ਕੁਲਤਾਰ ਸਿੰਘ ਸੰਧਵਾਂ

ਸਾਲ 2024 ਦੌਰਾਨ 3318 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ: ਸ. ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ, 16 ਫਰਵਰੀ: ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸੈਸ਼ਨ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ ਵਿਦਿਆਰਥੀਆਂ ਲਈ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਲਈ ਉਚਿਤ ਪ੍ਰਬੰਧ ਕਰਨ। ਸ. ਸੰਧਵਾਂ ਨੇ ਕਿਹਾ ਕਿ ਸਾਡੀਆਂ ਕੋਸ਼ਿਸ਼ਾਂ ਨੂੰ ਉਦੋਂ ਬੂਰ ਪਿਆ, ਜਦੋਂ ਸਾਲ 2022 ਸੈਸ਼ਨ ਦੌਰਾਨ 155 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਅਸਲ ਕਾਰਵਾਈ ਸਮੇਂ ਦੌਰਾ ਕੀਤਾ ਅਤੇ 900 ਵਿਦਿਆਰਥੀਆਂ ਨੇ ਗੈਰ-ਸੈਸ਼ਨ ਦਿਨਾਂ ਦੌਰਾਨ ਦੌਰਾ ਕੀਤਾ। ਇਸ ਉਪਰੰਤ ਸਾਲ 2023 ਦੇ ਸੈਸ਼ਨ ਦੇ ਦਿਨਾਂ ਦੌਰਾਨ 990 ਵਿਦਿਆਰਥੀਆਂ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ 1157 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਸ. ਸੰਧਵਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਸਾਲ 2024 ਦੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਕੰਮਕਾਜ ਦੌਰਾਨ 998 ਵਿਦਿਆਰਥੀਆਂ ਨੇ ਦੌਰਾ ਕੀਤਾ। ਇਸੇ ਤਰ੍ਹਾਂ ਸਾਲ 2024 ਦੇ ਗੈਰ-ਸੈਸ਼ਨ ਦਿਨਾਂ ਦੌ...
ਪੰਜਾਬ ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ

ਪੰਜਾਬ ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ

National, Politics, Punjab
ਚੰਡੀਗੜ੍ਹ, 16 ਫਰਵਰੀ: ਪਾਵਰ ਸੈਕਟਰ ਨੂੰ ਕਾਰਬਨ-ਮੁਕਤ ਕਰਨ ਅਤੇ ਊਰਜਾ ਦੇ ਰਵਾਇਤੀ ਸਰੋਤਾਂ 'ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਪੁਲਾਂਘ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ 4,474 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਏ ਗਏ ਹਨ। ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਬਾਕੀ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾ ਕੇ ਸੂਰਜੀ ਊਰਜਾ ਵਿੱਚ 20 ਮੈਗਾਵਾਟ ਦਾ ਹੋਰ ਵਾਧਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਦਸੰਬਰ 2024 ਤੱਕ ਸੂਬੇ ਭਰ ਵਿੱਚ 4,474 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ 34 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪੀ.ਵੀ. ਪੈਨਲ ਲਗਾਏ ਗਏ ਹਨ। ਛੱਤਾਂ ‘ਤੇ ਲਗਾਏ ਗਏ ਇਹ ਸੋਲਰ ਪੈਨਲ ਸਾਲਾਨਾ 4.9 ਕਰੋੜ ਯੂਨਿਟ ਤੋਂ ਵੱਧ ਬਿਜਲੀ ਪੈਦਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਗਰਿੱਡ ਨਾਲ ਜੁੜੇ ਇਹ ਸੋਲਰ (ਪੀ.ਵੀ.) ਪੈਨਲ ਖਪਤਕਾਰ ਪੱਧਰ 'ਤੇ ਬਿਜਲੀ ਪੈਦਾ ਕਰਦੇ ਹ...
ਸਪੀਕਰ ਨੇ 24 ਫਰਵਰੀ, 2025 ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ

ਸਪੀਕਰ ਨੇ 24 ਫਰਵਰੀ, 2025 ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ

National, Politics, Punjab
ਚੰਡੀਗੜ੍ਹ 16 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 4 ਸਤੰਬਰ 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 24 ਫਰਵਰੀ 2025, ਸੋਮਵਾਰ ਨੂੰ ਸਵੇਰੇ 11:00 ਵਜੇ  ਇਜਲਾਜ ਸੱਦਿਆ ਗਿਆ ਹੈ। ----------...
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ; ਅਮਰੀਕਾ ਤੋਂ ਵਾਪਸੀ ਅੱਖਾਂ ਖੋਲ੍ਹਣ ਵਾਲੀ, ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਓ

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ; ਅਮਰੀਕਾ ਤੋਂ ਵਾਪਸੀ ਅੱਖਾਂ ਖੋਲ੍ਹਣ ਵਾਲੀ, ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਓ

National, Politics, Punjab
ਘੁੰਗਰਾਲੀ (ਲੁਧਿਆਣਾ), 16 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਖ਼ਤ ਮਿਹਨਤ ਕਰਨ। ਇੱਥੇ ਇਕ ਟੂਰਨਾਮੈਂਟ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਜਨਮ ਲੈਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਥੋਂ ਦੀ ਧਰਤੀ ਦੁਨੀਆ ਦੀ ਸਭ ਤੋਂ ਉਪਜਾਊ ਧਰਤੀ ਹੈ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਨੌਜਵਾਨ ਬਿਹਤਰ ਭਵਿੱਖ ਦੀ ਭਾਲ ਵਿੱਚ ਹੋਰ ਮੁਲਕਾਂ ਵੱਲ ਪਰਵਾਸ ਕਰਨ ਲਈ ਮਜਬੂਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰੀਕਾ ਤੋਂ ਸਮੂਹਿਕ ਵਾਪਸੀ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਅਤੇ ਹੁਣ ਸਾਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਹੀਂ ਜਾਣਾ ਚਾਹੀਦਾ, ਸਗੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ...