Thursday, October 8
Shadow

Author: admin

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

National, Politics, Punjab
ਫ਼ਿਰੋਜ਼ਪੁਰ, 9 ਅਪ੍ਰੈਲ 2025.                 ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾੲਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਬਿਆਨ ਨੂੰ ਲੈ ਕੇ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।                 ਵਿਧਾਇਕ ਸਾਹਿਬਾਨਾਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਇੱਕ ਮਹਾਨ ਸਖ਼ਸੀਅਤ ਹੋਏ ਹਨ। ਉਹ ਇੱਕ  ਪ੍ਰਸਿੱਧ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ  ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪ...
ਡਿਪਟੀ ਕਮਿਸ਼ਨਰ ਨੇ ਕੀਤੀ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਨੇ ਕੀਤੀ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ ਦੀ ਸਮੀਖਿਆ

National, Politics, Punjab
ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ: ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਨੇ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਵੈਟਨਰੀ ਅਫਸਰਾਂ ਨਾਲ ਅੱਜ ਮੀਟਿੰਗ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਵਾਰਾ ਪਸ਼ੂਆਂ ਦੀ ਵਧ ਰਹੀ ਗਿਣਤੀ 'ਤੇ ਚਿੰਤਾ ਜ਼ਾਹਰ ਕਰਦਿਆਂ, ਉਸ ਦਾ ਠੋਸ ਹੱਲ ਲੱਭਣ ਲਈ ਨਿਰਦੇਸ਼ ਦਿੱਤੇ। ਨਾਲ ਹੀ ਉਨ੍ਹਾਂ ਛੋਟੇ ਪਸ਼ੂ ਪਾਲਕਾਂ ਨੂੰ ਸਫਲ ਬਣਾਉਣ ‘ਤੇ ਜੋਰ ਦਿੱਤਾ ਗਿਆ। ਇਸ ਤੋ ਇਲਾਵਾ ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ, ਸ੍ਰੀ ਮੁਕਤਸਰ ਸਾਹਿਬ ਡਾ.ਗੁਰਦਿੱਤ ਸਿੰਘ ਔਲਖ ਵੱਲੋਂ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ ਬਾਰੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਛੋਟੇ ਅਤੇ ਵੱਡੇ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਲਈ ਮੁਫਤ ਦਵਾਈ ਦਿੱਤੀ ਜਾ ਰਹੀ ਹੈ। ਨਾਲ ਹੀ ਪਸ਼ੂਆਂ ਵਿੱਚ ਮੂੰਹਖੁਰ, ਪੀ.ਪੀ.ਆਰ, ਈ.ਟੀ.ਵੀ, ਲੰਪੀ ਸਕਿੰਨ ਡਜੀਜ ਅਤੇ ਬਰੂਸੀਲੋਸਿਸ਼ ਤੋਂ ਬਚਾਅ ਲਈ ਮੁਫਤ ਵੈਕਸੀਨ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਪਸ਼ੂ ਪਾਲਕਾਂ ਦੇ ਕਿਸਾਨ ਕਰੈਡਿਟ ਕਾਰਡ ਬ...
ਰੋਸ਼ਨ ਗਰਾਊਂਡ ਤੋਂ ਪ੍ਰੈਸੀਡੈਂਸੀ ਹੋਟਲ ਤੱਕ ਦੇ ਮਾਰਗ ਦਾ ਨਾਮ ‘ਸ੍ਰੀ ਗੁਰੂ ਰਾਮਦਾਸ ਜੀ ਮਾਰਗ’ ਰੱਖਿਆ ਗਿਆ

ਰੋਸ਼ਨ ਗਰਾਊਂਡ ਤੋਂ ਪ੍ਰੈਸੀਡੈਂਸੀ ਹੋਟਲ ਤੱਕ ਦੇ ਮਾਰਗ ਦਾ ਨਾਮ ‘ਸ੍ਰੀ ਗੁਰੂ ਰਾਮਦਾਸ ਜੀ ਮਾਰਗ’ ਰੱਖਿਆ ਗਿਆ

National, Politics, Punjab
ਹੁਸ਼ਿਆਰਪੁਰ, 8 ਅਪ੍ਰੈਲ – ਮਾਡਲ ਟਾਊਨ ਦੇ ਰੋਸ਼ਨ ਗਰਾਊਂਡ ਤੋਂ ਲੈ ਕੇ ਪ੍ਰੈਸੀਡੈਂਸੀ ਹੋਟਲ ਤੱਕ ਦੇ ਮਾਰਗ ਦਾ ਸੁੰਦਰੀਕਰਨ ਕਰਕੇ ਆਧੁਨਿਕ ਪ੍ਰੋਜੈਕਟ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਮਾਰਗ ਹੁਣ ਨਾ ਸਿਰਫ਼ ਆਵਾਜਾਈ ਦੀ ਨਜ਼ਰ ਤੋਂ ਸੁਵਿਧਾਜਨਕ ਬਣੇਗਾ, ਸਗੋਂ ਆਪਣੀ ਆਕਰਸ਼ਕ ਸਜਾਵਟ ਨਾਲ ਲੋਕਾਂ ਲਈ ਇੱਕ ਵਿਸ਼ੇਸ਼ ਖਿੱਚ ਦਾ ਕੇਂਦਰ ਵੀ ਰਹੇਗਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਕਿ ਇਸ ਮਾਰਗ ਦਾ ਨਾਮ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ’ਤੇ ਸਮਰਪਿਤ ਕਰਕੇ 'ਸ੍ਰੀ ਗੁਰੂ ਰਾਮਦਾਸ ਜੀ ਮਾਰਗ' ਰੱਖਿਆ ਗਿਆ ਹੈ, ਜਿਸ ਨਾਲ ਇਸ ਪ੍ਰੋਜੈਕਟ ਨੂੰ ਅਧਿਆਤਮਿਕ ਅਤੇ ਸੱਭਿਆਚਾਰਕ ਪਛਾਣ ਮਿਲੀ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਬੈਵਰੇਜ ਲਿਮਟਿਡ ਦੇ ਸਹਿਯੋਗ ਨਾਲ ਇਸ ਸੜਕ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਵਿੱਚ ਆਧੁਨਿਕ ਤਕਨੀਕ ਨਾਲ ਬਣੀਆਂ ਫੈਂਸੀ ਲਾਈਟਾਂ ਲਗਾਈਆਂ ਗਈਆਂ ਹਨ। ਇਹ ਲਾਈਟਾਂ ਨਾਲ ਮਾਰਗ ਰਾਤ ਸਮੇਂ ਵੀ ਪੂਰੀ ਤਰ੍ਹਾਂ ਜਗਮਗਾਉਂਦਾ ਨਜ਼ਰ ਆਵੇਗਾ, ਜਿਸ ਨਾਲ ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਬਿਹਤਰ ਅਨੁਭਵ ਮਿਲੇਗਾ। ਵਿਧਾਇਕ ਜਿੰਪਾ ਨੇ ਇਹ ਵ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਉੱਤਰੀ ਦਾ ਵਿਸ਼ੇਸ਼ ਦੌਰਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਉੱਤਰੀ ਦਾ ਵਿਸ਼ੇਸ਼ ਦੌਰਾ

National, Politics, Punjab
ਲੁਧਿਆਣਾ, 08 ਅਪ੍ਰੈਲ (000) - ਪੰਜਾਬ ਦੇ ਵਸਨੀਕਾਂ ਨੂੰ ਆਗਾਮੀ ਗਰਮੀਆਂ ਦੇ ਮੌਸਮ ਦੌਰਾਨ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਸ਼ੇਸ਼ ਦੌਰੇ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਹਲਕਾ ਉੱਤਰੀ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲ ਦੌਰਾਨ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ...
ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਿਟਰਸ ਅਸਟੇਟ ਭੂੰਗਾ ‘ਚ ਹੋਵੇਗਾ ਸਥਾਪਤ, ਡਿਪਟੀ ਕਮਿਸ਼ਨਰ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ

ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਿਟਰਸ ਅਸਟੇਟ ਭੂੰਗਾ ‘ਚ ਹੋਵੇਗਾ ਸਥਾਪਤ, ਡਿਪਟੀ ਕਮਿਸ਼ਨਰ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ

National, Politics, Punjab
ਹੁਸ਼ਿਆਰਪੁਰ, 8 ਅਪ੍ਰੈਲ: ਕੰਢੀ ਖੇਤਰ ਵਿੱਚ ਮੂੰਗਫਲੀ ਦੀ ਕਾਸ਼ਤ ਨੂੰ ਵੱਡਾ ਹੁਲਾਰਾ ਦੇਣ ਲਈ ਸਿਟਰਸ ਅਸਟੇਟ, ਭੂੰਗਾ ਵਿਖੇ ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਥਾਪਤ ਹੋਵੇਗਾ ਜਿਸ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਟਰਸ ਅਸਟੇਟ ਦੇ ਚੇਅਰਮੈਨ-ਕਮ-ਸੀ.ਈ.ਓ. ਜਸਪਾਲ ਸਿੰਘ ਢੇਰੀ, ਕਮੇਟੀ ਮੈਂਬਰ ਪਰਮਜੀਤ ਸਿੰਘ ਕਾਲੂਵਾਹਰ, ਸਲਾਹਕਾਰ ਅਰਬਿੰਦ ਸਿੰਘ ਧੂਤ ਨੂੰ ਚੈੱਕ ਸੌਂਪਦਿਆਂ ਕਿਹਾ ਕਿ ਮੂੰਗਫਲੀ ਦਾ ਪ੍ਰੋਸੈਸਿੰਗ ਯੂਨਿਟ ਸਥਾਪਤ ਹੋਣ ਨਾਲ ਰਾਜ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਪ੍ਰੋਸੈਸਿੰਗ ਯੂਨਿਟ ਮੂੰਗਫਲੀ ਉਤਪਾਦਕਾਂ ਦੀਆਂ ਤਕਨੀਕੀ, ਮਾਰਕੀਟਿੰਗ ਅਤੇ ਲੋੜੀਂਦੇ ਸਾਜੋ-ਸਾਮਾਨ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ ਅਤੇ ਨਾਲ ਹੀ ਉਨ੍ਹਾਂ ਦੀ ਪੈਦਾਵਾਰ ਦਾ ਲਾਹੇਵੰਦ ਮੁੱਲ ਯਕੀਨੀ ਬਣਾਏਗਾ। ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਮੂੰਗਫਲੀ ਦੀ ਸੰਭਾਲ ਬਾਰੇ ਵ...
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ ‘ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ ‘ਚ ਖੇਡ ਮੈਦਾਨ ਬਣਾਉਣ ਦਾ ਐਲਾਨ

National, Politics, Punjab
ਚੰਡੀਗੜ੍ਹ/ਰੂਪਨਗਰ, 8 ਅਪ੍ਰੈਲ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਨਿਰੀਖਣ ਕੀਤਾ। ਜਿਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ ਉਨ੍ਹਾਂ ਵਿੱਚ ਚੈੜੀਆਂ, ਬਹਿਰਾਮਪੁਰ, ਚੰਦਪੁਰ, ਡਕਾਲਾ, ਲੋਹਗੜ੍ਹ ਫਿੱਡੇ, ਥਲੀ ਦੇ ਖੇਡ ਮੈਦਾਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮਪੁਰ ਚੱਕਲਾਂ ਸ਼ਾਮਿਲ ਹਨ। ਇਸ ਮੌਕੇ ਗੱਲਬਾਤ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦੇਣ ਅਤੇ ਨਸ਼ਿਆਂ ਦੇ ਖ਼ਤਰੇ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 13000 ਪਿੰਡਾਂ ਵਿੱਚ ਇਹ ਖੇਡ ਮੈਦਾਨ ਪਿੰਡ ਦੇ ਨੌਜਵਾਨਾਂ ਦੀ ਮੰਗ ਅਨੁਸਾਰ ਬਣਾਏ ਜਾਣਗੇ ਜਿਸ ਵਿੱਚ ਫੁੱਟਬਾਲ, ਕ੍ਰਿਕਟ, ਹਾਕੀ, ਐਥਲੈਟਿਕਸ, ਵਾਲੀਬਾਲ, ਹੈਂਡਬਾਲ ਆਦਿ ਖੇਡਾਂ ਦੇ ਮੈਦਾਨ ਸ਼ਾਮਿਲ ਹੋ...
ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

National, Politics, Punjab
ਚੰਡੀਗੜ੍ਹ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਸਾਰ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੀ ਦਿਸ਼ਾ ਵਿਚ ਕੰਮ ਸ਼ੁਰੂ ਕੀਤਾ। ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਸੂਬੇ ਦੇ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਕੀਤਾ। ਉਨ੍ਹਾਂ ਕਿਹਾ ਸਿੱਖਿਆ ਕ੍ਰਾਂਤੀ ਪੰਜਾਬ ਰਾਜ ਦੀ ਤਸਵੀਰ ਬਦਲ ਕੇ ਰੱਖ ਦੇਵੇਗੀ। ਉਨ੍ਹਾਂ ਕਿਹਾ ਸਾਡੀ ਪਾਰਟੀ ਨੇ ਦੇਸ਼ ਅਜ਼ਾਦ ਹੋਣ ਤੋਂ ਬਾਅਦ ਪਹਿਲੀ ਵਾਰ ਸਿੱਖਿਆ ਦੇ ਨਾਮ ਤੇ ਲੋਕਾਂ ਤੋਂ ਵੋਟਾਂ ਪਾਉਣ ਦੀ ਮੰਗ ਕੀਤੀ ਸੀ ਜਿਸ ਨੂੰ ਲੋਕਾਂ ਨੇ ਭਰਪੂਰ ਹੁੰਗਾਰਾ ਦਿੱਤਾ ਅਤੇ ਸਾਡੀ ਪਾਰਟੀ ਦੇ 92 ਉਮੀਦਵਾਰਾਂ ਨੂੰ ਜਿਤਾ ਕੇ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਗਠਨ ਕੀਤਾ। ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੇ 20 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਦਾ ਸੁਧਾਰ ਕਰਨ ਵਿੱਚ ਸਮਾਂ ਲੱਗ ਰਿਹਾ ਹੈ ਪ੍ਰੰਤੂ ਫਿਰ ਵੀ ਸਾਡੀ ਸਰਕਾਰ ਇਸ ਦਿਸ਼ਾ ਪੂਰੀ ਦ੍ਰਿੜਤਾ ਅਤੇ ਇਮਾਨਦਾਰ ਨਾਲ ਕੰਮ ਕਰ ਰਹੀ ਹੈ ਜਿਸ ਦੇ ਸਾਰਥਕ ਨਤੀਜੇ ਵੀ ਸਾਹਮ...
ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

National, Politics, Punjab
ਚੰਡੀਗੜ੍ਹ/ਲੁਧਿਆਣਾ, 8 ਅਪਰੈਲ ਲੁਧਿਆਣਾ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਬੁੱਧਵਾਰ ਨੂੰ ਦੋ ਮੁੱਖ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਇਲਾਕੇ ਵਿੱਚ ਸੰਪਰਕ ਵਧਾਉਣਾ ਅਤੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣਾ ਹੈ। ਪਹਿਲੇ ਅਹਿਮ ਪ੍ਰੋਜੈਕਟ ਵਿੱਚ ਮਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ, ਲੁੱਕਦਾਰ ਪੱਕੀ ਸੜਕ ਦਾ ਨਿਰਮਾਣ ਸ਼ਾਮਲ ਹੈ, ਜਿਸਦੀ ਅਨੁਮਾਨਤ ਲਾਗਤ 31.14 ਕਰੋੜ ਰੁਪਏ ਹੈ। ਇਸ 1.7 ਕਿਲੋਮੀਟਰ ਲੰਬਾ ਰਸਤੇ, ਜੋ ਕਿ ਮਿਸਿੰਗ ਲਿੰਕ-2 (ਭਾਗ-ਸੀ) ਦਾ ਹਿੱਸਾ ਹੈ, ਵਿੱਚ ਨਿਰਮਾਣ ਕਾਰਜ , ਜਨਤਕ ਸਿਹਤ ਸਹੂਲਤਾਂ, ਬਾਗਬਾਨੀ, ਅਤੇ ਰੋਸ਼ਨੀ ਲਈ ਬਿਜਲੀ ਦੇ ਖੰਭਿਆਂ ਦੇ ਨਾਲ- ਨਾਲ  ਸੁਚਾਰੂ ਆਵਾਜਾਈ ਲਈ ਮੀਡੀਅਨ ਦੀ ਸਹੂਲਤ ਵੀ ਹੋਵੇਗੀ। ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ, ਅਤੇ ਠੇਕਾ-ਧਾਰਕ ਫਰਮ ਪੰਜ ਸਾਲਾਂ ਦੀ ਰੱਖ-ਰਖਾਅ ਯੋਜਨਾ ਤਹਿਤ ਗੁਣਵੱਤਾ ਅਤੇ ਹੰਢਣਸਾਰਤਾ ਨੂੰ ਯਕੀਨੀ ਬ...
ਭਾਜਪਾ ਆਗੂ ਦੇ ਘਰ ’ਤੇ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੇ ਮਹਿਜ਼ 12 ਘੰਟਿਆਂ ਦੇ ਅੰਦਰ ਸੁੁਲਝਾਇਆ ਮਾਮਲਾ

ਭਾਜਪਾ ਆਗੂ ਦੇ ਘਰ ’ਤੇ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੇ ਮਹਿਜ਼ 12 ਘੰਟਿਆਂ ਦੇ ਅੰਦਰ ਸੁੁਲਝਾਇਆ ਮਾਮਲਾ

National, Politics, Punjab
ਚੰਡੀਗੜ੍ਹ/ ਜਲੰਧਰ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਵੱਲੋਂ, ਘੜੀ ਸਾਜ਼ਿਸ਼ ਤਹਿਤ ਭਾਜਪਾ ਨੇਤਾ ਦੇ ਘਰ ’ਤੇ ਕੀਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ਨੂੰ  ਸੁਲਝਾਉਂਦਿਆਂ ਦੋ ਮੁਲਜ਼ਮਾਂ ਮਹਿਜ਼ 12 ਘੰਟਿਆਂ ਤੋਂ ਵੀ ਘੱਟ ਸਮੇਂ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ  ਹੈ । ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਸਪੈਸ਼ਲ ਡੀਜੀਪੀ ਨੇ ਕਿਹਾ , “ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੀ ਆਈ.ਐਸ.ਆਈ. ਵੱਲੋਂ ਪੰਜਾਬ ਵਿੱਚ ਫਿਰਕੂ ਸਦਭਾਵਨਾ ਨੂੰ ਢਾਹ ਲਾਉਣ ਲਈ ਵੱਡੀ ਸਾਜ਼ਿਸ਼ ਰਚੀ ਗਈ ਸੀ। ਇਸ ਸਾਜ਼ਿਸ਼ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਸੀ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਪਾਕਿਸਤਾਨ ਸਥਿਤ ਆਈਐਸਆਈ-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਦਾ ਨਜ਼ਦੀਕੀ ਸਾਥੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਬੱਬਰ ਖ...
ਆਰ.ਟੀ.ਏ. ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

ਆਰ.ਟੀ.ਏ. ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

Crime, National, Politics, Punjab
25 ਲੱਖ ਰੁਪਏ ਕੀਮਤ ਦੀਆਂ 5 ਜੀਪਾਂ ਬਰਾਮਦ ਚੰਡੀਗੜ੍ਹ 8 ਅ੍ਰਪੈਲ, 2025 - ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ਼ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ  ਦੀ ਅਚਨਚੇਤ ਚੈਕਿੰਗ ਦੌਰਾਨ ਅਣਫਿੱਟ ਗੱਡੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਤੇ ਰਜਿਸਟਰਡ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਲਈ ਮੁਲਜ਼ਮ ਨਵੀਨ ਕੁਮਾਰ, ਵਾਸੀ ਐਨ.ਐਫ ਐਲ. ਕਾਲੋਨੀ ਬਠਿੰਡਾ ਅਤੇ ਇੰਦਰਜੀਤ ਸਿੰਘ, ਵਾਸੀ ਧੋਬੀਆਣਾ ਰੋਡ, ਬਠਿੰਡਾ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਨਾਗਪਾਲ ਬਾਡੀ ਮੇਕਰ ਫਰਮ ਦੇ ਮਾਲਕ ਨਰੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਗਠਿਤ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਉਕਤ ਦਫਤਰ ਦੀ ਚੈਕਿੰਗ ਦੌਰਾਨ ਪਤਾ ਲੱਗਿਆ ਕਿ ਉਕਤ ਮੁਲਜ਼ਮਾਂ ਨੇ ਪਿਛਲੇ ਦਿਨੀ 1993 ਤੇ 1...