Shadow

Author: admin

ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ

ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ

National, Politics, Punjab
ਅੰਮ੍ਰਿਤਸਰ, 15 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਆਉਣ ਵਾਲੇ ਜਹਾਜ਼ਾਂ ਨੂੰ ਇਸ ਪਵਿੱਤਰ ਧਰਤੀ 'ਤੇ ਵਾਰ-ਵਾਰ ਉਤਾਰ ਕੇ ਪਾਵਨ ਨਗਰੀ ਅੰਮ੍ਰਿਤਸਰ ਨੂੰ 'ਨਜ਼ਰਬੰਦੀ ਜਾਂ 'ਡਿਪੋਰਟ ਸੈਂਟਰ' ਵਿੱਚ ਬਦਲਣ ਤੋਂ ਗੁਰੇਜ਼ ਕੀਤਾ ਜਾਵੇ। ਮੁੱਖ ਮੰਤਰੀ ਨੇ ਅੱਜ ਦੇਰ ਰਾਤ ਉਤਰਨ ਵਾਲੇ ਭਾਰਤੀਆਂ ਦੇ ਸਵਾਗਤ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਥੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਦੌਰਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਚੇਤੇ ਕਰਵਾਇਆ ਕਿ ਇਤਿਹਾਸ ਅਜਿਹੀਆਂ ਮਿਸਾਲਾਂ ਨਾਲ ਭਰਿਆ ਪਿਆ ਹੈ ਕਿ ਜਿਸ ਨੇ ਵੀ ਇਸ ਧਰਤੀ 'ਤੇ ਬਦਨੀਤੀ ਨਾਲ ਨਜ਼ਰ ਰੱਖਣ ਦੀ ਕੋਸ਼ਿਸ਼ ਕੀਤੀ ਹੈ, ਉਹ ਕਦੇ ਵੀ ਬਚ ਨਹੀਂ ਸਕਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਸ ਪਾਵਨ ਧਰਤੀ 'ਤੇ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਵਾਰ-ਵਾਰ ਉਤਾਰ ਕੇ ਘਟੀਆ ਹਥਕੰਡੇ ਅਪਣਾ ਰਹੀ ਹੈ ਤਾਂ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਦੁਨੀਆਂ ਭਰ...
ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਵਿਖੇ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ

ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਵਿਖੇ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ

National, Politics, Punjab
ਚੰਡੀਗੜ੍ਹ/ਜਲੰਧਰ, 15 ਫਰਵਰੀ: ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੀ.ਏ.ਪੀ. ਕੈਂਪਸ, ਜਲੰਧਰ ਵਿਖੇ ਪੰਜਾਬ ਪੁਲਿਸ ਵੱਲੋਂ ਕਰਵਾਈ ਜਾ ਰਹੀ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ ਕੀਤਾ। 23 ਫਰਵਰੀ ਨੂੰ ਸਮਾਪਤ ਹੋਣ ਵਾਲੀ ਇਸ ਵਿਲੱਖਣ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਸੂਬਿਆਂ ਦੇ ਪੁਲਿਸ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਫੌਜ, ਜਲ ਸੈਨਾ ਅਤੇ ਕੁਝ ਪ੍ਰਾਈਵੇਟ ਕਲੱਬਾਂ ਦੀਆਂ ਕੁੱਲ 15 ਟੀਮਾਂ ਹਿੱਸਾ ਲੈ ਰਹੀਆਂ ਹਨ। ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ, "ਪੰਜਾਬ ਪੁਲਿਸ ਨੂੰ ਭਾਰਤੀ ਘੋੜਸਵਾਰ ਫੈਡਰੇਸ਼ਨ ਦੀ ਅਗਵਾਈ ਹੇਠ ਇਸ ਵੱਕਾਰੀ ਪ੍ਰਾਗਰਾਮ ਦੀ ਮੇਜ਼ਬਾਨੀ ਕਰਨ 'ਤੇ ਮਾਣ ਹਾਸਲ ਹੋਇਆ ਹੈ, ਜਿਸ ਵਿੱਚ ਦੇਸ਼ ਭਰ ਤੋਂ ਪੁਲਿਸ ਬਲਾਂ, ਸੀਏਪੀਐਫਜ਼, ਫੌਜ, ਜਲ ਸੈਨਾ ਅਤੇ ਪ੍ਰਾਈਵੇਟ ਕਲੱਬ ਦੀਆਂ 15 ਟੀਮਾਂ, 125 ਘੋੜੇ ਅਤੇ ਚੋਟੀ ਦੇ ਘੋੜਸਵਾਰ ਹਿੱਸਾ ਲੈ ਰਹੇ ਹਨ।" ਪੰਜਾਬ ਪੁਲਿਸ ਦੀ 20 ਮੈਂਬਰੀ ਘੋੜਸਵਾਰ ਟੀਮ ਨੂੰ ਚੈਂਪੀਅਨਸ਼ਿਪ ਲਈ ਸ਼ੁਭਕਾਮਨਾਵਾਂ ...
ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 15 ਫਰਵਰੀ, 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਸਾਲ 2019 ਤੱਕ ਪਿੰਡ ਕਾਲੀਆ ਦੇ ਸਰਪੰਚ ਰਹੇ ਹਰਨੰਦ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ। ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਬੈਂਕ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਕੁੱਝ ਅਯੋਗ ਵਿਅਕਤੀਆਂ ਸਮੇਤ ਲਾਭਪਾਤਰੀਆਂ ਦੇ ਬੈਂਕ ਖਾਤੇ ਧੋਖਾਧੜੀ ਕਰਨ ਲਈ ਖੁਲ੍ਹਾਏ ਸਨ। ਫਿਰ ਉਨ੍ਹਾਂ ਨੇ ਲਾਭਪਾਤਰੀਆਂ ਦੇ ਖਾਤਿਆਂ ਨਾਲ ਸਬੰਧਤ ਦਸਤਾਵੇਜ਼ ਇਸ ਨੀਅਤ ਨਾਲ ਆਪਣੇ ਕੋਲ ਰੱਖ ਲਏ ਤਾਂ ਜੋ ਉਹ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਰਾਹਤ ਫੰਡਾਂ ਨੂੰ ਕਢਵਾ...
ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 15 ਫਰਵਰੀ: ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਨੇ ਟ੍ਰੈਵਲ ਏਜੰਟ ਅਨਿਲ ਬੱਤਰਾ ਜੋ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਘੁਟਾਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਵਿੱਚੋਂ ਇੱਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਟ੍ਰੈਵਲ ਏਜੰਟਾਂ, ਜਿਨ੍ਹਾਂ ਨੇ ਕਥਿਤ ਤੌਰ 'ਤੇ ਪੀੜਤਾਂ ਨੂੰ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੀ ਸਹੂਲਤ ਦੇਣ ਦੇ ਝੂਠੇ ਵਾਅਦੇ ਕਰਕੇ ਧੋਖਾ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਡਿਪੋਰਟ ਕੀਤਾ ਗਿਆ ਸੀ, ਵਿਰੁੱਧ 10 ਐਫਆਈਆਰਜ਼ ਦਰਜ ਕਰਨ ਉਪੰਰਤ ਮਿਲੀ ਹੈ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ਗਤੀਵਿਧੀਆਂ ਵਿੱਚ ਸ਼ਾਮਲ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸ਼ਿਕਾਇਤਾਂ ਦੀ ਜਾਂਚ ਲਈ ਚਾਰ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਐਸਆਈਟੀ ਵੱਲੋਂ ਡਿਪੋਰਟ ਕੀਤੇ ਗਏ ਵਿਅਕਤੀਆਂ ਨੂੰ ਅੱਗੇ ਆ...
ਬਾਡੀ ਬਿਲਡਰ ਤੇ ਪਾਵਰਲਿਫਟਰ ਰਜਨੀਤ ਕੌਰ ਦੀ ਸਫ਼ਲਤਾ ਦੀ ਗਾਥਾ ਨਵੀਆਂ ਬੁਲੰਦੀਆਂ ਵੱਲ ਜਾਰੀ

ਬਾਡੀ ਬਿਲਡਰ ਤੇ ਪਾਵਰਲਿਫਟਰ ਰਜਨੀਤ ਕੌਰ ਦੀ ਸਫ਼ਲਤਾ ਦੀ ਗਾਥਾ ਨਵੀਆਂ ਬੁਲੰਦੀਆਂ ਵੱਲ ਜਾਰੀ

National, Politics, Punjab
ਚੰਡੀਗੜ੍ਹ, 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ਾਨਦਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੀ ਇੱਕ ਉਦਾਹਰਣ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਤਾਇਨਾਤ ਰਜਨੀਤ ਕੌਰ ਹੈ, ਜੋ ਬਾਡੀ ਬਿਲਡਰ ਦੇ ਨਾਲ-ਨਾਲ ਪਾਵਰਲਿਫਟਰ ਵੀ ਹੈ। ਇਸ ਮਾਣਮੱਤੀ ਖਿਡਾਰਨ ਨੇ ਹਾਲ ਹੀ ਵਿੱਚ 57 ਕਿਲੋਗ੍ਰਾਮ ਸੀਨੀਅਰ ਗਰੁੱਪ ਅਧੀਨ ਉੱਤਰੀ ਭਾਰਤ ਪਾਵਰਲਿਫਟਿੰਗ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਲੇਡੀਜ਼ ਮਾਡਲ ਫਿਜ਼ੀਕ ਕੈਟੇਗਰੀ ਵਿੱਚ ਪਹਿਲੀ ਫਿਜ਼ੀਕ ਸਪੋਰਟਸ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਵੀ ਜਿੱਤਿਆ। ਉਨ੍ਹਾਂ ਨੇ ਇਸ ਖੇਤਰ ਵਿੱਚ ਬਹੁਤ ਨਾਮਣਾ ਖੱਟਿਆ ਹੈ ਅਤੇ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਮਾਨਤਾ ਪ੍ਰਾਪਤ ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਦੁਆਰਾ ਕਰਵਾਈ ਗਈ 12ਵੀਂ ਮਿਸਟਰ/ਮਿਸ ਚੰਡੀਗੜ੍ਹ ਚੈਂਪੀਅਨਸ਼ਿਪ 2024 ਦੌਰਾਨ ਮਹਿਲਾ ਵਰਗ ਵਿੱਚ ਸੋਨ ਤਮਗਾ ਜਿੱਤਿਆ। ਸੂਬਾ ਸਰਕਾ...
ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ

ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ

National, Politics, Punjab
ਚੰਡੀਗੜ੍ਹ, 15 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਕੈਬਨਿਟ ਵੱਲੋਂ ਪਾਸ ਕੀਤੇ ਇਸ ਫੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ। ਇਸ ਨਾਲ ਪੇਂਡੂ ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ। ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਨਾਲ ਕਈ ਵਰਗਾਂ ਦੀਆਂ ਚਿਰਕੋਣੀਆਂ ਮੰਗਾਂ ਪੂਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਕੈਬਨਿਟ ਵੱਲੋਂ ਕੀਤੇ ਇਕ ਮਹੱਤਵਪੂਰਨ ਫੈਸਲੇ ਵਿੱਚ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਗਿਆ ਹੈ। 1250 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਸਾਲ 2017 ਤੋਂ ਚੱਲ ਰਿਹਾ ਸੀ। ਅੱਠ ਸਾਲ ਬਾਅਦ ਹੁਣ ਇਹ ਵਾਧਾ ਹੋਇਆ ਹੈ। ਮਾਲ ਮੰਤਰੀ ਸ ਮੁੰਡੀਆ ਨੇ ਕਿਹ...
ਵਿਧਾਇਕ ਬਲੂਆਣਾ ਨੇ ਹਲਕਾ ਬੱਲੂਆਣਾ ਦੇ ਪਿੰਡ ਰੁਹੇੜਿਆ ਵਾਲੀ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗਲੀਆ ਤੇ ਨਾਲੀਆਂ ਦਾ ਕੀਤਾ ਉਦਘਾਟਨ

ਵਿਧਾਇਕ ਬਲੂਆਣਾ ਨੇ ਹਲਕਾ ਬੱਲੂਆਣਾ ਦੇ ਪਿੰਡ ਰੁਹੇੜਿਆ ਵਾਲੀ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗਲੀਆ ਤੇ ਨਾਲੀਆਂ ਦਾ ਕੀਤਾ ਉਦਘਾਟਨ

National, Politics, Punjab
ਫਾਜ਼ਿਲਕਾ, 15 ਫਰਵਰੀ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਵਿਕਾਸ ਨੂੰ ਲੀਹਾਂ ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਵਿਧਾਇਕ ਵੱਲੋਂ ਹਲਕੇ ਦੇ ਪਿੰਡ ਰੁਹੇੜਿਆ ਵਾਲੀ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗਲੀਆ ਤੇ ਨਾਲੀਆਂ ਦਾ  ਉਦਘਾਟਨ ਕੀਤਾ ਗਿਆ । ਇਸ ਮੌਕੇ ਉਨ੍ਹਾਂ ਪਿੰਡ ਵਿਖੇ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਗਈਆ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਜੋ ਵੀ ਗਾਰੰਟੀਆਂ ਕੀਤੀਆਂ ਗਈਆਂ ਹਨ ਉਹ ਹਰ ਹੀਲੇ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਸਰਕਾਰ ਗਾਰੰਟੀਆਂ ਪੂਰੀ ਕਰਨ ਲਈ ਕਾਰਜਸ਼ੀਲ ਵੀ ਹੈ। ਵਿਧਾਇਕ ਬਲੂਆਣਾ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡ...
ਸ ਮਨਦੀਪ ਸਿੰਘ ਚੌਹਾਨ ਨੇ ਬਤੌਰ ਜ਼ਿਲ੍ਹਾ ਖਜਾਨਾ ਅਫਸਰ ਤਰਨ ਤਾਰਨ ਸੰਭਾਲਿਆ ਅਹੁਦਾ

ਸ ਮਨਦੀਪ ਸਿੰਘ ਚੌਹਾਨ ਨੇ ਬਤੌਰ ਜ਼ਿਲ੍ਹਾ ਖਜਾਨਾ ਅਫਸਰ ਤਰਨ ਤਾਰਨ ਸੰਭਾਲਿਆ ਅਹੁਦਾ

National, Politics, Punjab
ਤਰਨਤਾਰਨ 15 ਫਰਵਰੀ ਪੰਜਾਬ ਸਰਕਾਰ ਖਜਾਨਾ ਵਿਭਾਗ ਵੱਲੋਂ ਵਧੀਆ ਸੇਵਾਵਾਂ ਦੇਣ ਬਦਲੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤਾਇਨਾਤ ਰਹੇ ਮਨਦੀਪ ਸਿੰਘ ਚੌਹਾਨ ਜ਼ਿਲ੍ਹਾ ਖਜਾਨਚੀ ਨੂੰ ਬਤੌਰ ਖਜਾਨਾ ਅਫਸਰ ਤਰੱਕੀ ਦੇਣ ਉਪਰੰਤ  ਬਤੌਰ ਜਿਲਾ ਖਜ਼ਾਨਾ ਅਫਸਰ ਤਰਨ ਤਾਰਨ  ਤਾਇਨਾਤ ਕੀਤਾ ਹੈ। ਨਵਨਿਯੁਕਤ ਜ਼ਿਲ੍ਹਾ ਖਜਾਨਾ ਅਫਸਰ ਤਰਨ ਤਾਰਨ ਵੱਲੋਂ ਜਿੱਥੇ ਵਿਭਾਗ ਮੁੱਖ ਦਫਤਰ ਪੰਜਾਬ ਸਰਕਾਰ ਵਿੱਤ ਵਿਭਾਗ ਪੰਜਾਬ ਚੰਡੀਗੜ੍ਹ ਦੇ ਅਧਿਕਾਰੀ ਸਹਿਬਾਨ ਦਾ ਤਹਿਦਿਲੋਂ ਧੰਨਵਾਦ ਕੀਤਾ, ਓਥੇ ਜ਼ਿਲ੍ਹਾ ਤਰਨਤਾਰਨ ਦੇ ਵਿਭਾਗਾਂ,ਪੈਨਸ਼ਨਰ ਸਹਿਬਾਨ ਅਤੇ ਲੋਕ ਅਰਪਿਤ ਹੋ ਕੇ ਇਮਾਨਦਾਰੀ ਨਾਲ ਵਧੀਆ ਸੇਵਾਵਾਂ ਦੇਣ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਬਤੌਰ ਜ਼ਿਲ੍ਹਾ ਖਜਾਨਾ ਅਫਸਰ ਪਹਿਲਾ ਤੋਂ ਸੇਵਾਵਾਂ ਨਿਭਾਅ ਰਹੇ ਸ ਮਨਜਿੰਦਰ ਸਿੰਘ ਸੰਧੂ,ਮਨਦੀਪ ਸਿੰਘ ਚੌਹਾਨ ਦੇ ਸਤਿਕਾਰਯੋਗ ਸਹੁਰਾ ਸਾਹਿਬ ਸਰਦਾਰ ਬਲਦੇਵ ਸਿੰਘ ਸੂਰੀ ਜੀ ਤੋਂ ਇਲਾਵਾ ਜ਼ਿਲ੍ਹਾ ਖਜਾਨਾ ਦਫਤਰ ਤਰਨਤਾਰਨ ਦਾ ਸਮੂਹ ਸਟਾਫ ਵਿਕਰਮ ਸਿੰਘ ਜਿਲ੍ਹਾ ਪ੍ਰਧਾਨ, ਗੌਰਵ ਸ਼ਰਮਾਂ,ਸੰਜੇ ਧਵਨ,ਮਨਦੀਪ ਸਿੰਘ, ਕਰਨ ਕੁਮਾਰ,ਲੁਭਾਇਆ ਸਿੰਘ, ਜਗਦੀਪ ਸਿੰਘ, ਲਵਦੀਪ ਸਿੰਘ,ਸਾਹਿਲ ਅਤੇ ਮੈ...
ਵਿਧਾਇਕ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ

National, Politics, Punjab
ਬਟਾਲਾ,15 ਫਰਵਰੀ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਤਾਂ ਜੋ ਲੋਕ ਸਰਕਾਰ ਦੀਆਂ ਸੁੱਖ ਸਹੂਲਤਾਂ ਦਾ ਲਾਭ ਹਾਸਿਲ ਕਰ ਸਕਣ। ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਪ੍ਰੀਤ ਸਿੰਘ ਬੀਡੀਪੀਓ ਅਤੇ ਪਿੰਡਾਂ ਦੇ ਸਰਪੰਚ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਅਤੇ ਸੂਬੇ ਵਿੱਚ ਮੁੜ ਸੁਨਹਿਰੀ ਦੌਰ ਲਿਆਉਣ ਲਈ ਪਿੰਡਾਂ ਦਾ ਚਹੁੰਮੁਖੀ ਵਿਕਾਸ ਕਰਨ ਲਈ ਸਾਰੇ ਅਧਿਕਾਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਡਿਊਟੀ ਕਰਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਜਿੰਨੇ ਵੀ ਦਿਹਾਤੀ ਪ੍ਰੋਜੈਕਟ ਅਤੇ ਕਾਰਜ ਚੱਲ ਰਹੇ ਹਨ ਉਨ੍ਹਾਂ ਨੂ...
ਜ਼ਿਲ੍ਹੇ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਲਈ ਸਹਾਇਕ ਉਪਕਰਨ ਵੰਡ ਕੈਂਪ

ਜ਼ਿਲ੍ਹੇ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਲਈ ਸਹਾਇਕ ਉਪਕਰਨ ਵੰਡ ਕੈਂਪ

National, Politics, Punjab
ਬਰਨਾਲਾ, 15 ਫਰਵਰੀ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਮੈਡਮ ਇੰਦੂ ਸਿਮਕ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਮੈਡਮ ਨੀਰਜਾ ਦੀ ਰਹਿਨਮਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਸਮੂਹ ਬਲਾਕਾਂ ਵਲੋਂ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਲਈ ਸਹਾਇਕ ਉਪਕਰਨ ਵੰਡ ਕੈਂਪ ਲਗਾਇਆ ਗਿਆ। ਬਲਾਕ ਬਰਨਾਲਾ ਅਤੇ ਮਹਿਲ ਕਲਾਂ ਦੇ ਵਿਦਿਆਰਥੀਆਂ ਲਈ ਕੈਂਪ ਸਰਕਾਰੀ ਪ੍ਰਾਇਮਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਲਗਾਇਆ ਗਿਆ, ਜਦਕਿ ਬਲਾਕ ਸ਼ਹਿਣਾ ਦੇ ਵਿਦਿਆਰਥੀਆਂ ਲਈ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਸ਼ਹਿਣਾ ਵਿਖੇ ਲਗਾਇਆ ਗਿਆ। ਜ਼ਿਲ੍ਹਾ ਬਰਨਾਲਾ ਦੇ ਆਈ.ਈ.ਡੀ ਜ਼ਿਲ੍ਹਾ ਇੰਚਾਰਜ ਭੁਪਿੰਦਰ ਸਿੰਘ ਡੀ.ਐਸ.ਈ.ਟੀ ਨੇ ਦੱਸਿਆ ਕਿ ਆਈ.ਈ.ਡੀ ਅਤੇ ਆਈ.ਈ.ਡੀ.ਐਸ.ਐਸ ਕੰਪੋਨੈਂਟ ਅਧੀਨ ਅਲਿਮਕੋ ਕਾਨਪੁਰ ਵੱਲੋਂ ਅਸੈਸਮੈਂਟ ਕੀਤੇ ਬਲਾਕ ਬਰਨਾਲਾ ਅਤੇ ਮਹਿਲ ਕਲਾਂ ਦੇ 59 ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਅਤੇ ਬਲਾਕ ਸ਼ਹਿਣਾ ਦੇ 22 ਵਿਦਿਆਰਥੀਆਂ ਨੂੰ ਸਹਾਇਕ ਸਮੱਗਰੀ ਵਜੋਂ ਟਰਾਈਸਾਈਕਲ...