Shadow

Author: admin

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰੜਵਾਲ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ, ਵੱਖ-ਵੱਖ ਕੰਪਨੀਆਂ ਵੱਲੋਂ 153 ਪ੍ਰਾਰਥੀਆਂ ਦੀ ਚੋਣ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰੜਵਾਲ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ, ਵੱਖ-ਵੱਖ ਕੰਪਨੀਆਂ ਵੱਲੋਂ 153 ਪ੍ਰਾਰਥੀਆਂ ਦੀ ਚੋਣ

National, Politics, Punjab
ਧੂਰੀ/ਸੰਗਰੂਰ, 14 ਫਰਵਰੀ- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਦੇ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਦੇਸ਼ ਭਗਤ ਪੌਲੀਟੈਕਨੀਕ ਕਾਲਜ, ਬਰੜਵਾਲ ਵਿਖੇ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਗਿਆ। ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀਮਤੀ ਸਿੰਪੀ ਸਿੰਗਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਮੌਕੇ 24 ਨਾਮਵਾਰ ਕੰਪਨੀਆਂ ਜਿਵੇਂ ਕਿ ਅਰੀਹੰਤ ਸਪੀਨਿੰਗ ਮਿਲ, ਮਹਿੰਦਰਾ ਐਂਡ ਮਹਿੰਦਰਾ, ਰਾਈਸੀਲਾ, ਮੈਕਸ ਆਟੋ, ਐਸ.ਟੀ.ਕੌਟੈਕਸ ਐਕਸਪੋਰਟ ਅਤੇ ਵਰਧਮਾਨ ਅਪੈਰਲ ਆਦਿ ਨਿਯੋਜਕਾਂ ਨੇ ਹਿੱਸਾ ਲਿਆ ਅਤੇ ਇਸ ਦੌਰਾਨ ਲਗਭਗ 400 ਦੇ ਕਰੀਬ ਪ੍ਰਾਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 67 ਦੇ ਕਰੀਬ ਪ੍ਰਾਰਥੀ ਸ਼ਾਰਟ ਲਿਸਟ ਕੀਤੇ ਗਏ ਅਤੇ 153 ਪ੍ਰਾਰਥੀਆਂ ਦੀ ਮੌਕੇ ਉੱਤੇ ਚੋਣ ਕੀਤੀ ਗਈ। ਉਹਨਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸਵੈ-ਰੋਜ਼ਗਾਰ ਅਤੇ ਹੁਨਰ ਸਿਖਲਾਈ ਵਿਭਾਗ ਜਿਵੇਂ ਕਿ ਜ਼ਿਲ੍ਹਾ ਉਦਯੋਗ ਕੇਂਦਰ, ਮੱਛੀ ਪਾਲਣ, ਪਸ਼ੂ ਪਾਲਣ, ਐਸ.ਸੀ ਕਾਰਪੋਰੇਸ਼ਨ, ਬੈਕਫਿੰਕੋ ਅਤੇ ਆਰ.ਸੇਟੀ. ਆਦਿ ਅਤੇ ਵੱਖ-ਵੱਖ ਸਰਕਾਰੀ ਬੈਂਕਾਂ ...
ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ  ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ

ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ

National, Politics, Punjab
ਅੰਮ੍ਰਿਤਸਰ, 14 ਫਰਵਰੀ: ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ ਗੈਰ ਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਾਰਨ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕਦਮ ਨੂੰ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੇਂਦਰ ਸਰਕਾਰ ਦੀ ਡੂੰਘੀ ਸਾਜ਼ਿਸ਼ ਦੱਸਿਆ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਭਾਰਤ ਲਈ ਸਭ ਤੋਂ ਵੱਧ ਅਨਾਜ ਪੈਦਾ ਕਰਨ ਵਾਲਾ ਅਤੇ ਦੇਸ਼ ਦੀ ਖੜਗਭੁਜਾ ਵਜੋਂ ਜਾਣਿਆ ਜਾਂਦਾ ਹੈ ਪਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਬਦਨਾਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਰਹੀ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਵਿੱਚ ਉਤਾਰਨ ਦਾ ਕਦਮ ਭਾਰਤ ਸਰਕਾਰ ਦੀ ਵਿਸ਼ਵ ਪੱਧਰ 'ਤੇ ਪੰਜਾਬ ਦੇ ਅਕਸ ਨੂੰ ਖਰਾਬ ਕਰਨ ਦੀ ਇੱਕ ਹੋਰ ਗਿਣੀ ਮਿੱਥੀ ਸਾਜਿਸ਼ ਹੈ। ਭਗਵੰਤ ਸਿੰਘ ਮਾਨ ਨੇ ਵਿਦੇਸ਼ ਮੰਤਰਾਲੇ ਵੱਲੋਂ ਅੰਮ੍ਰਿਤਸਰ ਨੂੰ ਇਹ ਜਹਾਜ਼ ਉਤਾਰਨ ਲਈ ਚੁਣਨ ਦੇ ਕਦਮ 'ਤੇ...
ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ

ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ

National, Politics, Punjab
ਚੰਡੀਗੜ੍ਹ, 14 ਫਰਵਰੀ: ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਦੁਬਾਰਾ ਗੱਲਬਾਤ ਦਾ ਦੌਰ ਸ਼ੁਰੂ ਹੋਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ। ਅੱਜ ਸ਼ਾਮ ਇੱਥੇ ਮੈਗਸੀਪਾ ਵਿਖੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ. ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਕਿਸਾਨ ਆਗੂਆਂ, ਜਿਨ੍ਹਾਂ ਦੀ ਅਗਵਾਈ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਕਰ ਰਹੇ ਹਨ, ਨਾਲ ਇੱਕ ਅਹਿਮ ਮੀਟਿੰਗ ਕੀਤੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਦੀ ਟੀਮ ਦਾ ਸਵਾਗਤ ਕੀਤਾ ਅਤੇ ਕੇਂਦਰੀ ਮੰਤਰੀ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿ...
01 ਮਾਰਚ 2025 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਵਿਅਕਤੀ ਵੋਟ ਬਣਵਾ ਸਕਦਾ ਹੈ-ਐਸ.ਡੀ.ਐਮ.

01 ਮਾਰਚ 2025 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਵਿਅਕਤੀ ਵੋਟ ਬਣਵਾ ਸਕਦਾ ਹੈ-ਐਸ.ਡੀ.ਐਮ.

National, Politics, Punjab
ਮਾਨਸਾ, 13 ਫਰਵਰੀ : ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਆਈ.ਏ.ਐਸ. ਵੱਲੋਂ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਵਿਸ਼ੇਸ਼ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪਿਛਲੇ ਸਾਲ 15 ਅਕਤੂਬਰ 2024 ਨੂੰ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਦੌਰਾਨ ਯੋਗਤਾ ਮਿਤੀ 30 ਅਗਸਤ 2024 ਦੇ ਮੁਤਾਬਿਕ 04 ਸਤੰਬਰ 2024 ਨੂੰ ਜੋ ਵੋਟਰ ਸੂਚੀਆਂ ਪਬਲਿਸ਼ ਕੀਤੀਆਂ ਗਈਆਂ ਸਨ, ਉਨ੍ਹਾਂ ਵੋਟਰ ਸੂਚੀਆਂ ਨੂੰ ਹੀ ਆਧਾਰ ਮੰਨ ਕੇ ਅੱਪਡੇਟ ਕਰਨ ਉਪਰੰਤ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ 2025 ਦੀਆਂ ਚੋਣਾਂ ਲਈ ਵਰਤਿਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਵਰਤੀ ਜਾਣ ਵਾਲੀ ਵੋਟਰ ਸੂਚੀ ਲਈ ਯੋਗਤਾ ਮਿਤੀ 01 ਮਾਰਚ 2025 ਨਿਸਚਿਤ ਕੀਤੀ ਗਈ ਹੈ। ਐਕਟ ਦੀ ਧਾਰਾ 28 ਮੁਤਾਬਿਕ ਅਜਿਹਾ ਵਿਅਕਤੀ ਜੋ ਕਿ ਯੋਗਤਾ ਮਿਤੀ 01 ਮਾਰਚ 2025 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੋਵੇ ...
ਹੋਲਾ ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ, 50 ਅਧਿਕਾਰੀ ਰੱਖਣਗੇ ਮੇਲਾ ਖੇਤਰ ਦੇ ਨਜ਼ਰ – ਡੀਆਈਜੀ ਹਰਚਰਨ ਸਿੰਘ ਭੁੱਲਰ

ਹੋਲਾ ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ, 50 ਅਧਿਕਾਰੀ ਰੱਖਣਗੇ ਮੇਲਾ ਖੇਤਰ ਦੇ ਨਜ਼ਰ – ਡੀਆਈਜੀ ਹਰਚਰਨ ਸਿੰਘ ਭੁੱਲਰ

National, Politics, Punjab
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ () ਹਰਚਰਨ ਸਿੰਘ ਭੁੱਲਲ ਡੀ.ਆਈ.ਜੀ ਰੂਪਨਗਰ ਰੇਂਜ ਨੇ ਦੱਸਿਆ ਕਿ ਹੋਲਾ ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ ਸਮੁੱਚੇ ਮੇਲਾ ਖੇਤਰ ਵਿੱਚ 24/7 ਤੈਨਾਤ ਰਹਿਣਗੇ, ਜਿਨ੍ਹਾਂ ਦੀ ਸੁਪਰਵੀਜਨ 50 ਪੁਲਿਸ ਦੇ ਗਜ਼ਟਿਡ ਅਫਸਰ ਕਰਨਗੇ। ਮੇਲਾ ਖੇਤਰ ਨੁੰ 11 ਸੈਕਟਰਾਂ ਵਿਚ ਵੰਡਿਆ ਹੈ, 21 ਵਾਹਨ ਪਾਰਕਿੰਗ ਬਣਾਏ ਗਏ ਹਨ, ਹਰ ਪਾਰਕਿੰਗ ਤੋ ਸਟਲ ਬੱਸ ਸਰਵਿਸ ਚਲਾਈ ਜਾਵੇਗੀ। ਟ੍ਰੈਫਿਕ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਅੱਜ ਪੁਲਿਸ ਥਾਨਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਚਰਨ ਸਿੰਘ ਭੁੱਲਰ ਡੀ.ਆਈ.ਜੀ ਰੂਪਨਗਰ ਰੇਂਜ ਨੇ ਦੱਸਿਆ ਕਿ ਹੋਲਾ ਮਹੱਲਾ ਤੋ ਪਹਿਲਾ ਪੁਲਿਸ ਵਿਭਾਗ ਨੂੰ ਹੋਰ ਚੁਸਤ ਦਰੁਸਤ ਤੇ ਸ਼ਰਧਾਲੂਆਂ ਨਾਲ ਮਿਲਾਪੜਾ ਸਬੰਧ ਰੱਖਣ ਲਈ ਵਿਸੇਸ਼ ਸਿਖਲਾਈ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਮੇਲਾ ਖੇਤਰ ਵਿੱਚ ਰੂਟ ਡਾਈਵਰਟ ਕਰਕੇ ਟ੍ਰੈਫਿਕ ਦੀ ਸੁਚਾਰੂ ਵਿਵਸਥਾ ਕੀਤੀ ਜਾ ਰਹੀ ਹੈ। ਸਾਰੀਆਂ 21 ਪਾਰਕਿੰਗਾਂ ਤੋਂ ਸਟਲ ਬੱਸ ਸਰਵਿਸ ਚੱਲੇਗੀ, ਜੋ ਸ਼ਰਧਾਲੂਆਂ ਦੀ ਗੁਰਧਾਮਾ ਦੇ ਦਰਸ਼ਨ ਕਰਵਾ...
ਪ੍ਰਸ਼ਾਸ਼ਨ ਨੇ ਸ਼ਹਿਰ ਅਤੇ ਆਸ-ਪਾਸ ਗੈਰਕਾਨੂੰਨੀ ਨਿਰਮਾਣ ਅਤੇ ਢਾਂਚਿਆਂ ਨੂੰ  ਢਾਹਿਆ

ਪ੍ਰਸ਼ਾਸ਼ਨ ਨੇ ਸ਼ਹਿਰ ਅਤੇ ਆਸ-ਪਾਸ ਗੈਰਕਾਨੂੰਨੀ ਨਿਰਮਾਣ ਅਤੇ ਢਾਂਚਿਆਂ ਨੂੰ ਢਾਹਿਆ

National, Politics, Punjab
ਮੋਗਾ, 13 ਫਰਵਰੀ (000) – ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੁਮਿਤਾ ਨੇ ਗੈਰਕਾਨੂੰਨੀ ਕਲੋਨੀਆਂ ਅਤੇ ਨਜ਼ਾਇਜ਼ ਕਬਜ਼ਿਆਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਉਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ ਜੋ ਨਾਜ਼ਾਇਜ਼ ਕਾਲੋਨੀਆਂ ਵਿੱਚ ਸਸਤੇ ਪਲਾਟਾਂ ਦੀ ਆੜ ‘ਚ ਨਿਰਦੋਸ਼ ਲੋਕਾਂ ਨੂੰ ਲੁੱਟ ਰਹੇ ਹਨ। ਇਹ ਕਾਲੋਨੀਆਂ ਸਰਕਾਰੀ ਨਿਯਮਾਂ ਦੀ ਪਾਲਣਾ ਅਤੇ ਕਾਨੂੰਨੀ ਮਨਜ਼ੂਰੀ ਤੋਂ ਵਾਂਝੀਆਂ ਹਨ। ਵਧੀਕ ਡਿਪਟੀ ਕਮਿਸ਼ਨਰ (ਜ), ਮੋਗਾ-ਕਮ-ਕੰਪੀਟੈਂਟ ਅਥਾਰਟੀ ਸ੍ਰੀਮਤੀ ਚਾਰੁਮਿਤਾ ਵੱਲੋਂ ਗੈਰਕਾਨੂੰਨੀ ਕਾਲੋਨੀਆਂ ਖ਼ਿਲਾਫ਼ ਜਾਰੀ ਕੀਤੇ ਗਏ ਢਾਹੁਣ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਡਿਊਟੀ ਮੈਜਿਸਟ੍ਰੇਟ, ਪੁਲਿਸ ਬਲ ਅਤੇ ਲਾਗੂ ਕਰਨ ਵਾਲੀ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਨਿਯਮਕ), ਅਸਿਸਟੈਂਟ ਟਾਊਨ ਪਲਾਨਰ (ਨਿਯਮਕ), ਜੂਨੀਅਰ ਇੰਜੀਨੀਅਰ (ਨਿਯਮਕ) ਸ਼ਾਮਲ ਸਨ, ਨੇ ਅੱਜ ਪਿੰਡ ਧੱਲੇਕੇ, ਮੋਗਾ ਵਿੱਚ ਇਕ ਗੈਰਕਾਨੂੰਨੀ ਕਾਲੋਨੀ ਨੂੰ ਢਾਹੁੰਦੇ ਹੋਏ ਉਨ੍ਹਾਂ ਦੇ ਰਾਹਾਂ, ਗਲੀਆਂ, ਸੀਵਰ ਮੈਨਹੋਲ ਅਤ...
ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ

National, Politics, Punjab
ਚੰਡੀਗੜ੍ਹ, 13 ਫਰਵਰੀ: ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਚੰਡੀਗੜ੍ਹ ਦੇ ਮੈਗਸੀਪਾ ਵਿਖੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਭਾਰਤ ਦੀ ਸੁਪਰੀਮ ਕੋਰਟ ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਆਈ.ਸੀ. (ਨੈਸ਼ਨਲ ਇਨਫੋਰਮੈਟਿਕਸ ਸੈਂਟਰ) ਅਤੇ ਟਰਾਂਸਪੋਰਟ ਵਿਭਾਗ, ਪੰਜਾਬ ਵੱਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ, ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਸੁਖਵਿੰਦਰ ਕੁਮਾਰ, ਸਟੇਟ ਹੈੱਡ ਐਨ.ਆਈ.ਸੀ. ਪੰਜਾਬ ਸ੍ਰੀ ਵਿਵੇਕ ਵਰਮਾ, ਸੀ.ਜੀ.ਐਮ. ਐਨ.ਆਈ.ਸੀ. ਦਿੱਲੀ ਸ੍ਰੀ ਜਤਿੰਦਰ ਕੁਮਾਰ, ਐਨ.ਆਈ.ਸੀ. ਪੰਜਾਬ ਸ੍ਰੀ ਨਰਿੰਦਰ ਸਿੰਘ, ਐਨ.ਆਈ.ਸੀ. ਅਧਿਕਾਰੀ ਸ੍ਰੀ ਪਵਨ ਗ...
ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

National
ਚੰਡੀਗੜ੍ਹ 13 ਫਰਵਰੀ, 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੱਸਲ ਕਲੋਨੀ, ਲੁਧਿਆਣਾ ਦੇ ਵਸਨੀਕ ਵਿਜੇ ਕੁਮਾਰ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਕਰਮਚਾਰੀ ਨੇ ਉਸ ਦੇ ਮੈਡੀਕਲ ਦੀ ਰਿਪੋਰਟ ਦੀ ਰਸੀਦ ਜਾਰੀ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਤੋਂ 3000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ, ਲ...
ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

Crime, National, Politics, Punjab
ਚੰਡੀਗੜ੍ਹ 13 ਫਰਵਰੀ, 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੀਤ ਕੌਰ ਅਤੇ ਉਸਦੇ ਸਾਥੀ ਹਰਪ੍ਰੀਤ ਸਿੰਘ, ਜੋ ਕਿ ਇੱਕ ਵਿਅਕਤੀ ਹੈ, ਨੂੰ 40,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਮੁਲਜ਼ਮਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਵਜ਼ੀਰ ਭੁੱਲਰ ਦੇ ਵਸਨੀਕ ਸਿਕੰਦਰ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਪਰੋਕਤ ਏਐਸਆਈ ਦੁਆਰਾ ਜਾਂਚ ਕੀਤੇ ਜਾ ਰਹੇ ਇੱਕ ਪੁਲਿਸ ਕੇਸ ਵਿੱਚ ਉਸਦੀ (ਸ਼ਿਕਾਇਤਕਰਤਾ), ਉਸਦੇ ਪਿਤਾ ਅਤੇ ਭਰਾ ਦਾ ਪੱਖ ਲੈਣ ਬਦਲੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਇਹ ਏਐਸਆਈ ਪਹਿਲਾਂ ਹ...
10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab
ਚੰਡੀਗੜ੍ਹ 13 ਫਰਵਰੀ, 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਜੂਨੀਅਰ ਇੰਜੀਨੀਅਰ (ਜੇ.ਈ.) ਵਜੋਂ ਤਾਇਨਾਤ ਜਤਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਦੀਆਂ ਦੇ ਮੁਹੱਲਾ ਤਰਖਾਣਵਾਲੀ ਦੇ ਵਸਨੀਕ ਕਸ਼ਮੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਨੂੰਹ ਦੇ ਨਵੇਂ ਬਣ ਰਹੇ ਘਰ ਲਈ ਅਸਥਾਈ ਘਰੇਲੂ ਬਿਜਲੀ ਕੁਨੈਕਸ਼ਨ ਦੇਣ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿ...