Shadow

Author: admin

ਟੀਕਾਕਰਨ ਸਬੰਧੀ ਕੀਤੇ ਜਾਣ ਵਾਲੇ ਸਰਵੇ ਨੂੰ ਸਿਹਤ ਕਰਮੀ ਜਲਦ ਤੋਂ ਜਲਦ ਮੁਕੰਮਲ ਕਰਨ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਟੀਕਾਕਰਨ ਸਬੰਧੀ ਕੀਤੇ ਜਾਣ ਵਾਲੇ ਸਰਵੇ ਨੂੰ ਸਿਹਤ ਕਰਮੀ ਜਲਦ ਤੋਂ ਜਲਦ ਮੁਕੰਮਲ ਕਰਨ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

National, Politics, Punjab
ਤਰਨ ਤਾਰਨ, 12 ਫਰਵਰੀ ਜ਼ਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ  ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਦਫਤਰ ਸਿਵਲ ਸਰਜਣ ਵਿਖੇ ਵੱਖ- ਵੱਖ ਬਲਾਕਾਂ ਨਾਲ ਸੰਬੰਧਿਤ ਨੋਡਲ ਅਫਸਰਾਂ, ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਬੀ.ਐਸ.ਏਜ ਦੀ ਟੀਕਾਕਰਨ ਲਈ ਹੈਂਡ ਕਾਊਂਟ ਸਰਵੇ ਸਬੰਧੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ 'ਚ ਵਿਸ਼ਵ ਸਿਹਤ ਸੰਸਥਾ ਦੇ ਨੁਮਾਇੰਦੇ ਡਾਕਟਰ ਈਸ਼ਿਤਾ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ  ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਹੈਡ ਕਾਊਂਟ ਸਰਵੇ ਕਰਵਾਉਣ ਦਾ ਮੁੱਖ ਮੰਤਵ ਹਰ ਇੱਕ ਯੋਗ ਲਾਭਪਾਤਰੀ ਬੱਚੇ ਅਤੇ ਗਰਭਵਤੀ ਮਹਿਲਾ ਦੇ ਟੀਕਾਕਰਨ ਨੂੰ  ਯਕੀਨੀ ਬਣਾਉਣਾ ਹੈ। ਉਹਨਾਂ ਵੱਖ ਵੱਖ ਬਲਾਕਾਂ ਦੇ ਸਮੂਹ ਮੈਡੀਕਲ ਅਫਸਰਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਟੀਕਾਕਰਨ ਸਬੰਧੀ ਕੀਤੇ ਜਾਣ ਵਾਲੇ ਹੈਡ ਕਾਊਂਟ ਸਰਵੇ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇਂ। ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ

National, Politics, Punjab
ਚੰਡੀਗੜ੍ਹ, 12 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਸੂਬੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਵਿੱਚ ਅਟੁੱਟ ਵਿਸ਼ਵਾਸ ਰੱਖਣ ਦੀ ਸੇਧ ਦਿੱਤੀ ਹੈ। ਉਹ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਡੇ ਸਮਾਜ ਵਿੱਚ ਕਈ ਤਬਦੀਲੀਆਂ ਲਿਆਂਦੀਆਂ। ਉਨ੍ਹਾਂ ਦੀਆਂ ਸਿੱਖਿਆਵਾਂ ਸਦੀਵੀ ਹਨ ਅਤੇ ਅਜੇ ਵੀ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਲਈ ਪ੍ਰੇਰਨਾ ਸਰੋਤ ਹਨ। ਸ੍ਰੀ ਗੁਰੂ ਰਵਿਦਾਸ ਜੀ ਦੇ 41 ਸ਼ਬਦ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਇੱਕ ਮਹਾਨ ਸਮਾਜ ਸੁਧਾਰਕ ਅਤੇ ਸ਼ਾਂਤੀ, ਪਿਆਰ ਅਤੇ ਭਾਈਚਾਰਕ ਸਾਂਝ ਦੇ ਦੂਤ ਸਨ। ਸ੍ਰੀ ਗੁਰੂ ਰਵਿਦਾਸ ਜੀ ਮਨੁੱਖਤਾ ਦੀ ਸੇਵਾ ਨੂੰ ਪਰਮਾਤਮਾ ਦੀ ਸੇਵਾ ਸਮਝਦੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

National, Politics, Punjab
ਚੰਡੀਗੜ੍ਹ, 12 ਫਰਵਰੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਗੁਰੂ ਰਵਿਦਾਸ ਜੀ, ਜੋ ਬਰਾਬਰੀ, ਇਨਸਾਫ਼ ਤੇ ਮਨੁੱਖਤਾ ਦੀ ਆਵਾਜ਼ ਬੁਲੰਦ ਕਰਨ ਵਾਲੇ ਸ਼੍ਰੋਮਣੀ ਭਗਤ ਸਨ, ਪ੍ਰਤੀ ਡੂੰਘੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ।  ਉਨ੍ਹਾਂ ਗੁਰੂ ਰਵਿਦਾਸ ਦੀਆਂ ਦਇਆ, ਪਿਆਰ ਅਤੇ ਭਾਈਚਾਰੇ ਦੀ ਮਹੱਤਤਾ 'ਤੇ ਜ਼ੋਰ ਦੇਣ ਵਾਲੀਆਂ ਸਿੱਖਿਆਵਾਂ ਦੀ ਮਹੱਤਤਾ 'ਤੇ ਵੀ ਜੋਰ ਦਿੱਤਾ। ਕੈਬਿਨਟ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਦੇ ਯੁੱਗ ਵਿੱਚ ਬਹੁਤ ਮਹੱਤਵ ਰੱਖਦੀਆਂ ਹਨ।  ਉਨ੍ਹਾਂ ਦਾ ਏਕਤਾ ਅਤੇ ਸਮਾਨਤਾ ਦਾ ਸੰਦੇਸ਼ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦੀਆਂ ਸਾਨੂੰ ਇੱਕ ਨਿਆਂਪੂਰਨ ਅਤੇ ਸਮਾਵੇਸ਼ੀ ਸਮਾਜ ਬਣਾਉਣ ਲਈ ਪ੍ਰੇਰਿਤ ਕਰਦਾ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

National, Politics, Punjab
ਚੰਡੀਗੜ੍ਹ/ਦਿੜ੍ਹਬਾ/ਕੌਹਰੀਆਂ/ ਛਾਜਲੀ, 12 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਉਹਨਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ । ਸ. ਚੀਮਾ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿਖਾਏ ਗਏ ਸੱਚ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ। ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਕੌਹਰੀਆਂ, ਛਾਜਲੀ, ਕਣਕਵਾਲ, ਗੋਬਿੰਦਗੜ੍ਹ ਜੇਜੀਆ, ਖੋਖਰ ਖੁਰਦ ਆਦਿ ਪਿੰਡਾਂ ਵਿੱਚ ਆਯੋਜਿਤ ਇਹਨਾਂ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲਿਆ ਤੇ ਸੰਗਤਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਗੁਰਦੁਆਰਾ ਸਾਹਿਬਾਨ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਇਲਾਹੀ ਬਾਣ...
ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab
ਚੰਡੀਗੜ੍ਹ, 12 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ 'ਅਮਰੂਦ ਬਾਗ ਘੁਟਾਲੇ' ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12 ਕਰੋੜ ਰੁਪਏ ਦਾ ਮੁਆਵਜ਼ਾ ਪ੍ਰਾਪਤ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਨੇ ਧੋਖਾਧੜੀ, ਜਾਅਲਸਾਜ਼ੀ ਅਤੇ ਸਰਕਾਰੀ ਰਿਕਾਰਡ ਨਾਲ ਛੇੜਖਾਨੀ ਕਰਕੇ ਇਸ ਅਪਰਾਧਿਕ ਸਾਜ਼ਿਸ਼ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਪਹੁੰਚਿਆ ਅਤੇ ਮੁਲਜ਼ਮਾਂ ਨੇ ਰਿਸ਼ਵਤ ਰਾਹੀਂ ਗੈਰ-ਕਾਨੂੰਨੀ ਵਿੱਤੀ ਲਾਭ ਵੀ ਹਾਸਲ ਕੀਤਾ। ਇਸ ਸਬੰਧੀ ਕੀਤੀ ਵਿਜੀਲੈਂਸ ਬਿਓਰੋ ਵੱਲੋਂ ਜਾਂਚ ਤੋਂ ਪਤਾ ਲੱਗਾ ਕਿ ਐਸ.ਏ.ਐਸ. ਨਗਰ ਵਿੱਚ ਏਅਰੋਟ੍ਰੋਪੋਲਿਸ ਪ੍ਰੋਜੈਕਟ ਲਈ ਜ਼ਮੀਨ ਪ੍ਰਾਪਤੀ ਸਬੰਧੀ ਪ੍ਰਕਿਰਿਆ ਦੌਰਾਨ ਫਰਜੀ ਅਮਰੂਦਾਂ ਦੇ ਬਾਗ ਹੋਣ ਬਦਲੇ ਗੈਰ-...
ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਦਾ ਹੋ ਰਿਹੈ ਉਤਪਾਦਨ: ਖੁੱਡੀਆਂ

ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਦਾ ਹੋ ਰਿਹੈ ਉਤਪਾਦਨ: ਖੁੱਡੀਆਂ

National, Politics, Punjab
ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਮੱਛੀ ਉਤਪਾਦਨ ਅਤੇ ਐਕੁਆਕਲਚਰ ਦੇ ਵਿਕਾਸ ਲਈ ਕੀਤੇ ਗਏ ਵੱਖ-ਵੱਖ ਉਪਾਵਾਂ ਸਦਕਾ ਪੰਜਾਬ ਵਿੱਚ ਮੱਛੀ ਪਾਲਣ ਦੇ ਖੇਤਰ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਪੈਦਾ ਕੀਤੇ ਜਾ ਰਹੇ ਹਨ। ਇਹ ਪੂੰਗ ਕਿਸਾਨਾਂ ਨੂੰ ਸਬਸਿਡੀ 'ਤੇ ਪ੍ਰਦਾਨ ਕੀਤੇ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੱਛੀ ਪਾਲਕਾਂ ਦੀ ਸਹੂਲਤ ਲਈ ਸੂਬੇ ਵਿੱਚ 16 ਸਰਕਾਰੀ ਮੱਛੀ ਪੂੰਗ ਫਾਰਮ, 11 ਮੱਛੀ ਫੀਡ ਮਿੱਲਾਂ ਅਤੇ 7 ਲੈਬਾਂ ਉਪਲੱਬਧ ਹਨ। ਸਰਕਾਰੀ ਫਾਰਮਾਂ ਤੋਂ ਦਸੰਬਰ 2024 ਤੱਕ 14.74 ਕਰੋੜ ਮੱਛੀ ਪੂੰਗ ਪੈਦਾ ਕੀਤਾ ਗਿਆ, ਜੋ ਕਿ ਸਾਲ 2023 ਵਿੱਚ 13.90 ਕਰੋੜ ਸੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਅਧੀਨ 43,973 ਏਕੜ ਰਕਬਾ ਹੈ ਅਤੇ ਕੁਦਰਤੀ ਪਾਣੀ ਸ੍ਰੋਤਾਂ, ਨਿੱਜੀ ਅਤੇ ਪੰਚਾਇਤੀ ਤਲਾਬਾਂ ਤੋਂ 1,81,188 ਟਨ ਮੱਛੀ ਦਾ ਉਤਪਾਦਨ ਕੀਤਾ ਜਾ ਰਿਹ...
ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ

National, Politics, Punjab
ਬਟਾਲਾ 12 ਫਰਵਰੀ ( ) ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਸਰਜਾ ਦੇ ਲੋੜਵੰਦ ਵਿਦਿਆਰਥੀਆਂ ਲਈ ਵਰਦੀਆਂ ਭੇਂਟ ਕੀਤੀਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਗਗਨਦੀਪ ਸਿੰਘ ਨੇ ਦੱਸਿਆ ਕਿ ਉੱਘੇ ਸਮਾਜ ਸੇਵੀ ਤੇ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਸੰਸਥਾਪਕ ਸਵਰਗੀ ਲੈਕਚਰਾਰ ਸ. ਲਖਵਿੰਦਰ ਸਿੰਘ ਢਿਲੋਂ ਦੀ ਯਾਦ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਸਰਜਾ ਵਿਖੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ ਪਹੁੰਚ ਕੇ ਪ੍ਰਿੰਸੀਪਲ ਮੈਡਮ ਜਸਬੀਰ ਕੌਰ ਨੂੰ ਲੋੜਵੰਦ ਵਿਦਿਆਰਥੀਆਂ ਲਈ ਵਰਦੀਆਂ ਤੇ ਬੂਟ ਭੇਂਟ ਕੀਤੇ। ਉਨ੍ਹਾਂ ਦੱਸਿਆ ਕਿ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਫੂਡ ਫਾਰ ਹੰਗਰ , ਪੌਦੇ ਲਗਾਉਣ, ਖੂਨਦਾਨ ਕੈਂਪ , ਮੈਡੀਕਲ ਕੈਂਪ ਲਗਾਉਣ , ਲੋੜਵੰਦ ਵਿਦਿਆਰਥੀਆਂ ਨੂੰ ਫੀਸਾਂ ਤੇ ਵਰਦੀਆਂ ਵੰਡਣ, ਸਕੂਲਾਂ ਵਿੱਚ ਆਰ ਓ ਸਿਸਟਮ ਲਗਾਉਣ , ਬੱਚਿਆਂ ਨੂੰ ਸਟੇਸ਼ਨਰੀ ਦੇਣ ਆਦਿ ਜਿਹੇ ਅਨੇਕਾਂ ਸਮਾਜ ਭਲਾਈ ਦੇ ਪ੍ਰੋਜੈਕਟ ਕੀਤੇ ਗਏ ਹਨ ਜੋ ਕਿ ਆਉਣ ਵਾਲੇ ਸਮੇਂ ਵਿੱਚ ਵੀ ਜਾ...
ਜੱਦੀ ਪਿੰਡ ਫਤਹਿਗੜ੍ਹ ਪੰਜਤੂਰ ਵਿੱਚ ਕੁੜੀਆਂ ਨੂੰ ਦੇ ਰਹੀ ਸਕਿੱਲ ਟ੍ਰੇਨਿੰਗ, ਹੁਣ ਤੱਕ 500 ਤੋਂ ਵਧੇਰੇ ਕੁੜੀਆਂ ਨੂੰ ਕੀਤਾ ਸਕਿੱਲਡ

ਜੱਦੀ ਪਿੰਡ ਫਤਹਿਗੜ੍ਹ ਪੰਜਤੂਰ ਵਿੱਚ ਕੁੜੀਆਂ ਨੂੰ ਦੇ ਰਹੀ ਸਕਿੱਲ ਟ੍ਰੇਨਿੰਗ, ਹੁਣ ਤੱਕ 500 ਤੋਂ ਵਧੇਰੇ ਕੁੜੀਆਂ ਨੂੰ ਕੀਤਾ ਸਕਿੱਲਡ

National, Politics, Punjab
ਫ਼ਤਹਿਗੜ੍ਹ ਪੰਜਤੂਰ/ਮੋਗਾ, 12 ਫਰਵਰੀ (000) - ਪੰਜਾਬੀਆਂ ਉੱਤੇ ਦੋਸ਼ ਲੱਗਦੇ ਹਨ ਕਿ ਇਹ ਲੋਕ ਆਪਣੀ ਜਨਮ ਭੂਮੀ ਨੂੰ ਛੱਡ ਕੇ ਵਿਦੇਸ਼ਾਂ ਵਿੱਚ ਸੈਟਲ ਹੋ ਰਹੇ ਹਨ। ਜੋ ਲੋਕ ਇੱਥੋਂ ਜਾ ਰਹੇ ਹਨ ਉਹ ਆਪਣੀ ਮੁੜ ਇੱਥੋਂ ਦੀ ਸਾਰ ਨਹੀਂ ਲੈਂਦਾ ਹੈ। ਇਹਨਾਂ ਸਾਰੀਆਂ ਦੰਦ ਕਥਾਵਾਂ ਨੂੰ ਨਿਊਜ਼ੀਲੈਂਡ ਵਿੱਚ ਪੈਦਾ ਹੋਈ ਪੰਜਾਬਣ ਮੁਟਿਆਰ ਅਵੰਤਿਕਾ ਪੰਜਤੂਰੀ (23 ਸਾਲ) ਨੇ ਝੂਠ ਸਾਬਿਤ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਆਪਣੀ ਮਿੱਟੀ ਲਈ ਕੁਝ ਕਰਨ ਦਾ ਸੱਦਾ ਪ੍ਰਵਾਨ ਕਰਦਿਆਂ ਅਵੰਤਿਕਾ ਨਿਊਜ਼ੀਲੈਂਡ ਵਰਗਾ ਖੁਸ਼ਹਾਲ ਦੇਸ਼ ਛੱਡ ਕੇ ਆਪਣੇ ਜੱਦੀ ਪਿੰਡ ਫਤਹਿਗੜ੍ਹ ਪੰਜਤੂਰ ਵਿੱਚ ਰਹਿਣ ਹੀ ਨਹੀਂ ਲੱਗੀ ਸਗੋਂ ਉਸਨੇ ਇੱਥੋਂ ਦੇ ਨੌਜਵਾਨ ਵਰਗ, ਖਾਸ ਕਰਕੇ ਕੁੜੀਆਂ,  ਨੂੰ ਸਕਿੱਲਡ ਕਰਕੇ ਆਪਣੇ ਪੈਰਾਂ ਉੱਤੇ ਖੜ੍ਹਾ ਕਰਨ ਵਿੱਚ ਵੀ ਲਾਮਿਸਾਲ ਯੋਗਦਾਨ ਪਾ ਰਹੀ ਹੈ। ਦੱਸਣਯੋਗ ਹੈ ਕਿ ਅਵੰਤਿਕਾ ਪੰਜਤੂਰੀ ਭਾਵੇਂਕਿ ਨਿਊਜ਼ੀਲੈਂਡ ਵਿੱਚ ਪੈਦਾ ਅਤੇ ਵੱਡੀ ਹੋਈ ਹੈ ਪਰ ਉਸਦਾ ਆਪਣੇ ਪੁਰਖਿਆਂ ਦੀ ਧਰਤੀ ਪਿੰਡ ਫ਼ਤਹਿਗੜ੍ਹ ਪੰਜਤੂਰ ਨਾਲ ਗਹਿਰਾ ਲਗਾਅ ਹੈ। ਗੱਲਬਾਤ ਦੌਰਾਨ ਅਵੰਤਿਕਾ ਨੇ ਦੱਸਿਆ ਕਿ...
ਪਟਿਆਲਾ ਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਪਟਿਆਲਾ ਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲਿਆ ਤਿਆਰੀਆਂ ਦਾ ਜਾਇਜ਼ਾ

National, Politics, Punjab
ਪਟਿਆਲਾ, 12 ਫਰਵਰੀ: ਪਟਿਆਲਾ ਸ਼ਹਿਰ 13 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਤੇ 14 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਲੱਗਣ ਵਾਲੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸ਼ਹਿਰ ਦੇ ਵੱਖ ਵੱਖ ਸਥਾਨਾਂ 'ਤੇ ਹੋਣ ਵਾਲੇ ਪਟਿਆਲਾ ਹੈਰੀਟੇਜ ਦੇ ਸਮਾਗਮਾਂ ਦੀਆਂ ਤਿਆਰੀਆਂ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਐਸ.ਪੀ. ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਐਸ.ਡੀ.ਐਮ. ਨਾਭਾ ਇਸਮਤ ਵਿਜੈ ਸਿੰਘ, ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਐਸ.ਡੀ.ਐਮ. ਸਮਾਣਾ ਤਰਸੇਮ ਚੰਦ ਤੇ ਸਹਾਇਕ ਕਮਿਸ਼ਨਰ ਰਿਚਾ ਗੋਇਲ ਵੀ ਮੌਜੂਦ ਸਨ। ਇਸ ਮੌਕੇ ਪਟਿਆਲਾ ਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ 13 ਫਰਵਰੀ ਨੂੰ ਸਵੇਰੇ 7 ਵਜੇ ਇਨਵਾਇਰਨਮੈਂਟ ਪਾਰਕ ਪਟਿਆਲਾ ਤੋਂ ਨੇਚਰ ਵਾਕ ਨਾਲ ਹੋਵੇਗੀ ਅਤੇ ਇਸੇ ਦਿਨ ਸ...
ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

National, Politics, Punjab
ਭਰਤਗੜ੍ਹ 12 ਫਰਵਰੀ () ਹਰਜੋਤ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਭਾਸ਼ਾ ਵਿਭਾਗ ਪੰਜਾਬ ਨੇ ਸਮੁੱਚੀ ਲੋਕਾਈ ਨੂੰ ਗੁਰੂ ਰਵਿਦਾਸ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਵਧਾਈ ਦਿੱਤੀ ਹੈ। ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਭਰਤਗੜ੍ਹ, ਬੜਾ ਪਿੰਡ ਅੱਪਰ, ਮੀਆਪੁਰ ਹੰਡੂਰ ਵਿਖੇ ਵੱਡੇ ਧਾਰਮਿਕ ਸਮਾਗਮਾਂ ਵਿੱਚ ਸਮੂਲੀਅਤ ਕਰਨ ਤੇ ਧਾਰਮਿਕ ਸਥਾਨਾ ਤੇ ਨਤਮਸਤਕ ਹੋਣ ਲਈ ਵਿਸੇਸ਼ ਤੋਰ ਤੇ ਪਹੁੰਚੇ। ਹਰਜੋਤ ਬੈਂਸ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ ਪਾਤ ਵਰਗੀ ਅਲਾਮਤ ਨੂੰ ਜੜੋ ਪੁੱਟਣ ਅਤੇ ਸਮਾਜ ਵਿੱਚ ਬਰਾਬਰਤਾ ਲਿਆਉਣ ਤੇ ਜ਼ੋਰ ਦਿੱਤਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਵਿਖਾਏ ਮਾਰਗ ਤੇ ਚੱਲਣ ਅਤੇ ਗਰੀਬਾਂ ਤੇ ਕਮਜੋਰ ਵਰਗਾਂ ਦੀ ਭਲਾਈ  ਲਈ ਅੱਗੇ ਆਉਣ। ਉਹਨਾਂ ਲੋਕਾਂ ਨੂੰ ਜਾਤ-ਪਾਤ ਨਸਲ, ਰੰਗ, ਭੇਦ ਅਤੇ ਧਰਮ ਦੇ ਵਖਰ...