ਗੈਂਗਸਟਰ ਅਰਸ਼ ਡੱਲਾ ਗੈਂਗ ਦੇ 02 ਮੈਂਬਰ ਅਸਲੇ ਸਮੇਤ ਕਾਬੂ: ਐੱਸ.ਐੱਸ.ਪੀ. ਰਵਜੋਤ ਗਰੇਵਾਲ
ਫ਼ਤਹਿਗੜ੍ਹ ਸਾਹਿਬ, 12 ਫਰਵਰੀ
ਡਾ.ਰਵਜੋਤ ਗਰੇਵਾਲ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਇੱਥੇ ਆਪਣੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ
ਦੱਸਿਆ ਕਿ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਰਾਕੇਸ਼ ਯਾਦਵ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਅਤੇ ਨਿਖਿਲ ਗਰਗ, ਉਪ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ, ਸੀ. ਆਈ.ਏ. ਸਰਹਿੰਦ ਦੀ ਨਿਗਰਾਨੀ ਵਿੱਚ ਪੁਲਿਸ ਟੀਮ ਨੇ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 02 ਮੈਂਬਰਾਂ ਨੂੰ ਨਾਕਾਬੰਦੀ ਦੌਰਾਨ ਕਾਬੂ ਕੀਤਾ ਹੈ।
ਅੰਮ੍ਰਿਤਸਰ ਦੇ ਰਹਿਣ ਵਾਲੇ ਇਹਨਾਂ ਦੋ ਮੁਲਜ਼ਮਾਂ ਤੋਂ 05 ਕੰਟਰੀ ਮੇਡ ਪਿਸਟਲ (.32) ਬੋਰ ਸਮੇਤ 05 ਰੌਂਦ, 01 ਐਕਟਿਵਾ ਤੇ 02 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਮਿਤੀ 11.02.2025 ਨੂੰ ਸੀ.ਆਈ.ਏ. ਦੀ ਟੀਮ ਨੇ ਸਾਹਿਲ ਅਤੇ ਗੁਰਕੀਰਤ ਸਿੰਘ ਵਾਸੀਆਨ ਅੰਮ੍ਰਿਤਸਰ ਨੂੰ ਸਰਹਿੰਦ ਤੋਂ ਕਾਬੂ ਕਰ ਕੇ ਅਸਲਾ ਬਰਾਮਦ ਕੀਤਾ। ਮੁਲਜ਼ਮਾਂ ਖਿਲਾਫ ਮੁਕੱਦਮਾ ਨੰਬਰ 12 ਮਿਤੀ 11.02.25 ਅ/ਧ 25 ਅਸਲਾ ਐਕਟ ਥਾਣਾ ਸ...








