ਜ਼ਿਲ੍ਹੇ ਦੀਆਂ ਔਰਤਾਂ ਸੂਬਾ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਸਿਹਤ ਤੇ ਤੰਦਰੁਸਤੀ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਕੁਲਵੰਤ ਸਿੰਘ ਡਿਪਟੀ ਕਮਿਸ਼ਨਰ
ਮਾਨਸਾ, 11 ਫਰਵਰੀ:
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਔਰਤਾਂ ਨੂੰ ਸਿਹਤ ਪੱਖੋ ਤੰਦਰੁਸਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਬਾਲ ਭਵਨ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਸਿਹਤ ਦੀ ਤੰਦਰੁਸਤੀ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਜ਼ਿਲ੍ਹੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚੇ ਮੁਤਾਬਿਕ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਜ਼ਿਲ੍ਹਾ ਪੱਧਰ ’ਤੇ ਕੈਂਪ ਲਗਾ ਕੇ ਮੈਡੀਕਲ ਚੈਕਅੱਪ ਦੀਆਂ ਮੁਫ਼ਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਕੈਂਪ ਦੌਰਾਨ ਸਿਹਤ ਵਿਭਾਗ ਵੱਲੋ ਲਗਭਗ 200 ਔਰਤਾਂ ਦੀ ਮੌਕੇ ’ਤੇ ਸਿਹਤ ਜਾਂਚ ਕਰਨ ਉਪਰੰਤ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈ...








