ਖੇਤੀਬਾੜੀ ਵਿਭਾਗ ਵੱਲੋਂ ਵਿਸ਼ਵ ਦਾਲਾਂ ਦਿਵਸ ਮੌਕੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਮੋਗਾ 10 ਫਰਵਰੀ
ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਅਫਸਰ, ਮੋਗਾ-2 ਦੀ ਸਮੁੱਚੀ ਟੀਮ ਵੱਲੋਂ ਪਿੰਡ ਝੰਡੇਆਣਾ ਗਰਬੀ ਵਿਖੇ ਵਿਸ਼ਵ ਦਾਲਾਂ ਦਿਵਸ ਮੌਕੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਕੈਂਪ ਵਿਚ ਡਾ. ਸੁਖਰਾਜ ਕੌਰ ਖੇਤੀਬਾੜੀ ਅਫਸਰ (ਸਦਰ ਮੁਕਾਮ) ਮੋਗਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਕਿਸਾਨ ਨੂੰ ਹੋਰ ਫਸਲਾਂ ਤੋਂ ਇਲਾਵਾ ਦਾਲਾਂ ਦੀ ਕਾਸ਼ਤ ਵੀ ਕਰਨੀ ਚਾਹੀਦੀ ਹੈ, ਤਾਂ ਜੋ ਘਰੇਲੂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਨਾਲ ਨਾਲ ਜ਼ਮੀਨ ਦੀ ਸਿਹਤ ਵੀ ਸੁਧਾਰੀ ਜਾ ਸਕੇ ਕਿਉਂਕਿ ਇਹ ਫਲੀਦਾਰ ਫਸਲਾਂ ਦੀਆਂ ਜੜ੍ਹਾਂ ਵਿਚ ਮੌਜੂਦ ਬੈਕਟਰੀਆ ਹਵਾ ਵਿਚੋਂ ਨਾਈਟੋ੍ਰਜਨ ਲੈ ਕੇ ਧਰਤੀ ਵਿਚ ਫਿਕਸ ਕਰ ਦਿੰਦੇ ਹਨ ਜੋ ਕਿ ਅਗਲੇਰੀ ਫਸਲ ਲਈ ਯੂਰੀਆ ਖਾਦ ਦੀ ਖਪਤ ਨੂੰ ਘਟਾਉਣ ਵਿਚ ਸਹਾਈ ਹੁੰਦੀ ਹੈ। ਦਾਲਾਂ ਦੀ ਕਾਸ਼ਤ ਨਾਲ ਦੇਸ਼ ਵਿੱਚ ਦਾਲਾਂ ਦੀ ਪੂਰਤੀ ਲਈ ਵੀ ਯੋਗਦਾਨ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਹਰ ਕਿਸਾਨ ਵੱਲੋਂ ਘਰ ਦੀਆਂ ਜ਼ਰੂਰਤਾਂ ਲਈ ਦਾਲਾਂ ਦੀ ਕਾਸ਼ਤ ਕੀਤੀ ਜਾਂਦੀ ਸੀ ਅਤੇ ਦਾਲਾਂ ਦੀਆਂ ਫਲ...








