Shadow

Author: admin

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

Crime, National, Politics, Punjab, Trending
ਚੰਡੀਗੜ੍ਹ 7 ਫਰਵਰੀ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀਐਚਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਸੈਨਿਕ ਵਿਹਾਰ, ਪਿੰਡ ਢਿੱਲਵਾਂ ਜ਼ਿਲ੍ਹਾ ਜਲੰਧਰ ਦੇ ਵਸਨੀਕ ਰਾਕੇਸ਼ ਕੁਮਾਰ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਜਲੰਧਰ ਦੀ ਰੋਜ਼ ਕਲੋਨੀ ਪਿੰਡ ਬੜਿੰਗ ਵਿਖੇ ਉਸਦੀ ਰਿਸ਼ਤੇਦਾਰ ਦੇ ਘਰ ਘਰੇਲੂ ਬਿਜਲੀ ਸਪਲਾਈ ਲਈ ਨਵਾਂ ਮੀਟਰ ਲਗਾਉਣ ਬਦਲੇ ਸਬੰਧਤ ਜੂਨੀਅਰ ਇੰਜੀਨੀਅਰ (ਜੇਈ) ਸੁਰਜੀਤ ਸਿੰਘ ਖਾਤਰ 5000 ਰੁਪਏ ਅਤੇ ਆਪਣੇ ਲਈ 500 ਰੁਪਏ ਰਿਸ਼...
10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

National, Politics, Punjab, Trending
ਚੰਡੀਗੜ੍ਹ 7 ਫਰਵਰੀ, 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਨਿਊ ਮੋਹਣੀ ਪਾਰਕ ਦੇ ਵਸਨੀਕ ਪਰਮਜੀਤ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੇ ਕਰਜ਼ੇ ਦੀ ਰਕਮ ਨੂੰ ਦਰੁਸਤ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਹੈ ਜਿਸ ਨੂੰ ਮਾਲ ਰਿਕਾਰਡ ਵਿੱਚ ਅਸਲ ਕਰਜ਼ਾ 9 ਲੱਖ ਰੁਪਏ ਦੀ ਬਜਾਏ ਗਲਤੀ ਨਾਲ 90 ਲੱਖ ਰੁਪਏ ਲਿਖਿਆ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ...
ਆਈ.ਟੀ.ਆਈ ਵਿਖੇ ਰੋਜ਼ਗਾਰ ਮੇਲੇ ’ਚ 215 ਉਮੀਦਵਾਰਾਂ ਦੀ ਹੋਈ ਚੋਣ

ਆਈ.ਟੀ.ਆਈ ਵਿਖੇ ਰੋਜ਼ਗਾਰ ਮੇਲੇ ’ਚ 215 ਉਮੀਦਵਾਰਾਂ ਦੀ ਹੋਈ ਚੋਣ

National, Politics, Punjab, Trending
ਪਟਿਆਲਾ, 7 ਫਰਵਰੀ: ਪਟਿਆਲਾ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਸਰਕਾਰੀ ਆਈ. ਟੀ. ਆਈ (ਲੜਕੇ), ਪਟਿਆਲਾ ਦੇ ਸਹਿਯੋਗ ਨਾਲ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ, ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਸੀ.ਈ.ਓ. ਡੀ.ਬੀ.ਈ.ਈ. ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਲਗਾਏ ਮੇਲੇ ਵਿੱਚ 215 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਹੋਈ ਹੈ। ਇਸ ਮੌਕੇ ਭਾਗ ਲੈ ਰਹੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸਰਕਾਰੀ ਆਈ. ਟੀ. ਆਈ (ਲੜਕੇ), ਨਾਭਾ ਰੋਡ, ਪਟਿਆਲਾ ਹਰਦੀਪ ਕੁਮਾਰ ਨੇ ਕਿਹਾ ਕਿ ਸਰਕਾਰ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਵੀ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਦਾ ਭਰਪੂਰ ਲਾਭ ਲੈਣਾ ਚਾਹੀਦਾ ਹੈ।  ਪਲੇਸਮੈਂਟ ਅਫ਼ਸਰ ਠਾਕੁਰ ਸੌਰਭ ਸਿੰਘ ਨੇ ਜਾਣਕਾਰੀ ਦਿੱਤੀ ਕਿ ਰੋਜ਼ਗਾਰ ਮੇਲੇ ਵਿੱਚ...
ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਸੀ.ਐਚ.ਸੀ ਮਾਲਕਾਂ ਨਾਲ ਮਸ਼ੀਨਾ ਦੀ ਸਾਭ ਸੰਭਾਲ ਸਬੰਧੀ ਕੀਤੀ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਸੀ.ਐਚ.ਸੀ ਮਾਲਕਾਂ ਨਾਲ ਮਸ਼ੀਨਾ ਦੀ ਸਾਭ ਸੰਭਾਲ ਸਬੰਧੀ ਕੀਤੀ ਮੀਟਿੰਗ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ 7  ਫਰਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਝੋਨੇ ਅਤੇ  ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ,ਇਸ ਲੜੀ ਤਹਿਤ ਡਾ.ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਜਿਨ੍ਹਾਂ ਸੀ.ਐਚ.ਸੀ ਮਾਲਕਾਂ ਵੱਲੋਂ ਮਸ਼ੀਨਾਂ ਦੀ ਖਰੀਦ ਕੀਤੀ ਗਈ ਸੀ, ਉਨ੍ਹਾਂ ਵਿੱਚੋ ਬਲਾਕ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਦੇ ਸੀ.ਐਚ.ਸੀ ਦੇ ਮਾਲਕਾਂ ਨੇ ਮੀਟਿੰਗ ਭਾਗ ਲਿਆ। ਇਸ ਮੀਟਿੰਗ ਦੌਰਾਨ  ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਸੀ.ਐਚ.ਸੀ. ਸਕੀਮ ਦੀਆ ਸ਼ਰਤਾਂ ਅਤੇ ਸਰਕਾਰ ਦੀ ਹਦਾਇਤਾ ਅਨੁਸਾਰ ਲੋੜਵੰਦ ਕਿਸਾਨਾ ਨੂੰ ਮਸ਼ੀਨਾ ਵਾਜਵ ਰੇਟ ਤੇ ਕਿਰਾਏ ਤੇ ਉਪਲੱਬਧ ਕਰਵਾਉਣਾ ਹੈ, ਤਾਂ  ਜੋ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵੱਧ ਤੋ ਵੱਧ ਕਿਸਾਨ ਮਸ਼ੀਨਾਂ ਦੀ ਵਰਤੋ ਕਰ ਸਕਣ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਸੀ.ਅੇੈਚ.ਸੀ ਦੀ ਸਬਸਿਡੀ ਬੈਂਕ ਐਡਿਡ ਕਰੈਡਿਟ ਲਿੰਕਡ ਹੈ, ਜਿਸ ਦੇ ਤਹਿਤ ਇਹ ਸਬਸਿਡੀ ਪੰਜ ਸਾਲਾ ਤੱਕ ਬੈਂਕ ਪਾਸ ਰਾਖਵੀ ਰੱਖੀ ਜਾਵੇਗੀ ਅਤੇ ਪ...
ਗੰਨੇ ਦੀ ਫ਼ਸਲ, ਖੇਤੀ ਵਿਭਿੰਨਤਾ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਗੰਨੇ ਦੀ ਫ਼ਸਲ, ਖੇਤੀ ਵਿਭਿੰਨਤਾ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

National, Politics, Punjab, Trending
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 7 ਫਰਵਰੀ (   )  ਦਿਨੋਂ ਦਿਨ ਵਧ ਰਹੀ ਮਜ਼ਦੂਰਾਂ ਦੀ ਘਾਟ ਦੀ ਸਮੱਸਿਆ  ਦੇ ਹੱਲ ਲਈ ਗੰਨੇ ਦੀ ਖੇਤੀ ਦਾ ਮਸ਼ੀਨੀਕਰਨ ਕਰਨ ਦੇ ਮੰਤਵ ਨਾਲ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਗੰਨਾ ਉਤਪਾਦਕ ਕਿਸਾਨ ਭੁਪਿੰਦਰ ਸਿੰਘ ਅਤੇ ਸੱਤ ਹੋਰ ਕਿਸਾਨਾਂ ਵਲੋਂ ਸਮੂਹ ਬਣਾ ਕੇ ਗੰਨੇ ਦੀ ਕਟਾਈ ਕਰਨ ਵਾਲੀ ਮਸ਼ੀਨ ਦੀ ਖਰੀਦ ਕੀਤੀ ਗਈ, ਜਿਸ ’ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋ ਸਮੈਮ ਸਕੀਮ ਤਹਿਤ 50 % ਸਬਸਿਡੀ ਦਿੱਤੀ ਗਈ ਹੈ। ਇਸ ਮਸ਼ੀਨ ਦੀ ਭੌਤਿਕੀ ਵੈਰੀਫਿਕੇਸ਼ਨ ਖੇਤੀਬਾੜੀ ਅਧਿਕਾਰੀਆਂ ਵਲੋਂ  ਹਲਕਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਦੀ ਹਾਜ਼ਰੀ ਵਿਚ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ, ਗੁਰਦਾਸਪੁਰ ਡਾ. ਅਮਰੀਕ ਸਿੰਘ, ਡਾਕਟਰ ਸ਼ਾਹਬਾਜ ਸਿੰਘ ਚੀਮਾ, ਡਾਕਟਰ ਪਰਮਬੀਰ ਸਿੰਘ ਕਾਹਲੋ  ਬਲਾਕ ਖ਼ੇਤੀਬਾੜੀ ਅਫ਼ਸਰ  ਵੀ ਮੌਜੂਦ ਸਨ। ਇਸ ਮੌਕੇ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਕਿਸਾਨਾਂ ਨੂੰੰ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ  ਪੰਜਾਬ ਸਰਕਾਰ ਵਲੋਂ  ਕਿਸਾਨਾਂ ਦੀ ਭਲਾਈ ਲਈ ਕਈ ਕਾਰਜ ਕੀਤੇ ਜਾ ਰਹੇ ਹਨ । ਉਨਾ...
ਕੱਦੂ ਜਾਤੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਬਤ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

ਕੱਦੂ ਜਾਤੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਬਤ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

National, Politics, Punjab, Trending
ਮਾਨਸਾ, 07 ਫਰਵਰੀ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਕੱਦੂ ਜਾਤੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਪਿੰਡ ਭੈਣੀ ਬਾਘਾ, ਬਲਾਕ ਮਾਨਸਾ ਵਿਖੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਤੇਜਪਾਲ ਸਿੰਘ ਸਰਾਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ, ਬਾਗਬਾਨੀ) ਨੇ ਕੱਦੂ ਜਾਤੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਮੌਸਮ ਵਿੱਚ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਕੱਦੂ ਜਾਤੀ ਫਸਲਾਂ ਦੀ ਪਨੀਰੀ ਲਾਉਣ ਦਾ ਇਹ ਢੁਕਵਾਂ ਸਮਾਂ ਹੈ ਅਤੇ ਕਿਸਾਨਾਂ ਨੂੰ ਪਲੱਗ ਟਰੇਆਂ ਵਿਧੀ ਨਾਲ ਪਨੀਰੀ ਤਿਆਰ ਕਰਨ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ  ਕਿਸਾਨਾਂ ਨੂੰ ਨੀਵੀ ਸੁਰੰਗ ਹੇਠਾਂ ਲੱਗੇ ਖਰਬੂਜ਼ੇ ਅਤੇ ਸ਼ਿਮਲਾ ਮਿਰਚ ਵਿੱਚ ਸਮੇ ਸਿਰ ਸੁਚੱਜੇ ਕੀਟ ਅਤੇ ਰੋਗ ਪ੍ਰਬੰਧਨ ਤੋਂ ਜਾਣੂ ਕਰਵਾਇਆ। ਸਹਾਇਕ ਪ੍ਰੋਫੈਸਰ (ਭੂਮੀ ਅਤੇ ਪਾਣੀ ਇੰਜਨੀਅਰਿੰਗ) ਇੰਜ. ਅਲੋਕ ਗੁਪਤਾ, ਨੇ ਇਸ ਸਿਖਲਾਈ ਦੌਰਾਨ ਸਬਜ਼ੀਆਂ ਵਿੱਚ ਪਲਾਸੀਕਲਚਰ ਦੀ ਮਹੱਤਤਾ ’ਤੇ ਚਾਨਣਾ ਪਾਉਂਦੇ ਹੋਏ ਕਿਸਾਨਾਂ ਨੂੰ ਇਸ ਵਿਧੀ ਰਾਹੀਂ ਸਬ...
ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

National, Politics, Punjab, Trending
ਹੁਸ਼ਿਆਰਪੁਰ, 07 ਫਰਵਰੀ: ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ।ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ 8 ਫਰਵਰੀ 2025 ਦਿਨ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1:00 ਵਜੇ ਤੱਕ ਕਾਊਂਟਰ ਖੁੱਲ੍ਹੇ ਰਹਿਣਗੇ ਜਿਥੇ ਕਿ ਪਬਲਿਕ ਆਪਣਾ ਬਣਦਾ ਕੈਸ਼ ਜਮ੍ਹਾਂ ਕਰਾ ਸਕਦੀ ਹੈ।  ਉਨ੍ਹਾਂ ਦੱਸਿਆ ਕਿ ਪਬਲਿਕ ਵਲੋਂ ਕਾਊਂਟਰ ’ਤੇ ਆਪਣਾ ਟੈਕਸ,ਟਰੇਡ ਲਾਇਸੈਂਸ ਅਤੇ ਪਾਣੀ ਅਤੇ ਸੀਵਰੇਜ਼ ਦੇ ਬਿੱਲ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ’ਤੇ ਰਜਿਸਟਰਡ ਕਰਵਾਉਣ।...
ਗੈਰ ਕਾਨੂੰਨੀ ਪ੍ਰਵਾਸੀਆਂ ਦੀ ਦੇਸ਼ ਵਾਪਸੀ ਲਈ ਅਮਰੀਕਾ ਸਥਿਤ ਦੂਤ ਘਰਾਂ ਦੀ ਸਹਾਇਤਾ ਲਵੇ ਮੋਦੀ ਸਰਕਾਰ- ਧਾਲੀਵਾਲ

ਗੈਰ ਕਾਨੂੰਨੀ ਪ੍ਰਵਾਸੀਆਂ ਦੀ ਦੇਸ਼ ਵਾਪਸੀ ਲਈ ਅਮਰੀਕਾ ਸਥਿਤ ਦੂਤ ਘਰਾਂ ਦੀ ਸਹਾਇਤਾ ਲਵੇ ਮੋਦੀ ਸਰਕਾਰ- ਧਾਲੀਵਾਲ

National, Politics, Punjab, Trending
ਅੰਮ੍ਰਿਤਸਰ 6 ਫਰਵਰੀ 2025--- ਪ੍ਰਵਾਸੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤ ਵਾਸੀਆਂ ਨਾਲ ਕੀਤੇ ਗਏ ਦੁਰਵਿਹਾਰ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਗੈਰ ਕਾਨੂੰਨੀ ਤੌਰ ਉੱਤੇ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਦੀ ਦੇਸ਼ ਵਾਪਸੀ ਲਈ ਮੋਦੀ ਸਰਕਾਰ ਅਮਰੀਕਾ ਸਥਿਤ ਭਾਰਤੀ ਦੂਤਕਰਾਂ ਦੀ ਸਹਾਇਤਾ ਲਵੇ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਨੌਜਵਾਨਾਂ ਨੇ ਜਿਸ ਤਰ੍ਹਾਂ ਆਪਣੇ ਘਰਾਂ ਵਿੱਚ ਪਹੁੰਚ ਕੇ ਦੱਸਿਆ ਕਿ ਸਾਨੂੰ ਜਹਾਜ ਵਿੱਚ ਹੱਥ ਘੜੀਆਂ ਅਤੇ ਪੈਰਾਂ ਵਿੱਚ ਜੰਜੀਰਾਂ ਲਗਾ ਕੇ ਲਿਆਂਦਾ ਗਿਆ ਤਾਂ ਇਹ ਬਹੁਤ ਹੀ ਤ੍ਰਾਸ਼ਦੀ ਵਾਲੀ ਗੱਲ ਹੈ । ਉਹਨਾਂ ਕਿਹਾ ਕਿ ਅਮਰੀਕਾ ਤੋਂ ਅੰਮ੍ਰਿਤਸਰ ਦੀ ਉਡਾਨ ਤਕਰੀਬਨ 17-18 ਘੰਟੇ ਦੀ, ਉਹ ਵੀ ਯਾਤਰੀ ਜਹਾਜ਼ ਨਾ ਹੋ ਕੇ ਫੌਜ ਦੇ ਮਾਲ ਢੋਣ ਵਾਲੇ ਜਹਾਜ ਵਿੱਚ ਹੋਵੇ ਅਤੇ ਉਪਰੋਂ ਹੱਥ ਘੜੀਆਂ ਤੇ ਜੰਜੀਰਾਂ ਲੱਗੀਆਂ ਹੋਣ ਤਾਂ ਇਸ ਤੋਂ ਵੱਡਾ ਤਸ਼ੱਦਦ ਕੋਈ ਹੋਰ ਨਹੀਂ ਹੋ ਸਕਦਾ।  ਉਹਨਾਂ ਕਿਹਾ ਕਿ ਇਹ ਨੌਜਵਾਨ ਅਮਰੀਕਾ ਵਿੱਚ ਕਿਰਤ ਕਰਨ ਲਈ ਗਏ ਸਨ ਪਰ ਇਹਨਾਂ ਨਾਲ ਅਪ...
ਕਿਸਾਨਾਂ ਨੂੰ ਟੇਲਾਂ ਤੱਕ ਪੂਰੇ ਪਾਣੀ ਦਾ ਵਾਅਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਨਿਭਾਇਆ- ਬਰਿੰਦਰ ਕੁਮਾਰ ਗੋਇਲ

ਕਿਸਾਨਾਂ ਨੂੰ ਟੇਲਾਂ ਤੱਕ ਪੂਰੇ ਪਾਣੀ ਦਾ ਵਾਅਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਨਿਭਾਇਆ- ਬਰਿੰਦਰ ਕੁਮਾਰ ਗੋਇਲ

National, Politics, Punjab, Trending
ਅਬੋਹਰ (ਫਾਜ਼ਿਲਕਾ)/ਚੰਡੀਗੜ੍ਹ, 6 ਫਰਵਰੀ ਪੰਜਾਬ ਦੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਾਜ਼ਿਲਕਾ ਜਿਲੇ ਦੇ ਬੱਲੂਆਣਾ ਹਲਕੇ ਦੇ ਦੌਰੇ ਦੌਰਾਨ ਪਿੰਡ ਸ਼ੇਰੇਵਾਲਾ ਅਤੇ ਸ਼ੇਰਗੜ੍ਹ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨੂੰ ਟੇਲਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਦਾ ਵਾਅਦਾ ਨਿਭਾਇਆ ਹੈ। ਉਹ ਅੱਜ ਜ਼ਿਲ੍ਹੇ ਦੇ ਕੁਝ ਪਿੰਡਾਂ ਵਿੱਚ ਧਰਤੀ ਹੇਠ ਮਿਲੇ ਪੋਟਾਸ਼ ਦੇ ਭੰਡਾਰਾਂ ਦਾ ਜਾਇਜ਼ਾ ਲੈਣ ਲਈ ਦੌਰਾ ਕਰ ਰਹੇ ਸਨ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਬੱਲੂਆਣਾ ਹਲਕੇ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਮਾਈਨਰ ਨਹਿਰਾਂ ਬਣਾਈਆਂ ਗਈਆਂ ਹਨ ਅਤੇ ਅੱਗੇ ਵੀ ਇਹ ਪ੍ਰੋਜੈਕਟ ਇਸੇ ਤੇਜ ਗਤੀ ਨਾਲ ਜਾਰੀ ਹਨ। ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਲਾਇਕੀ ਕਾਰਨ ਨਹਿਰੀ ਪਾਣੀ ਦੀ ਵਰਤੋਂ ਕੇਵਲ 68 ਫੀਸਦੀ ਹੀ ਹੋ ਪਾਉਂਦੀ ਸੀ ਪਰ ਹੁਣ ਨੇਕ ਨੀਤੀ ਨਾਲ ਸਰਕਾਰ ਵੱਲੋਂ ਸ਼ੁਰੂ ਕੀਤੇ ਕੰਮਾਂ ...
ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

National, Politics, Punjab, Trending
ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ: ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੀਆਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੇ ਪਹਿਲੇ ਦਿਨ 10 ਟੀਮਾਂ ਵੱਲੋਂ ਲੱਗਭੱਗ 1152 ਵਿਦਿਆਰਥਣਾਂ ਦੀ ਅਨੀਮੀਆ ਜਾਂਚ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਨਾਗਰਿਕ ਦੀ ਚੰਗੀ ਨਰੋਈ ਸਿਹਤ ਪ੍ਰਤੀ ਵਚਨਬੱਧ ਹੈ ਅਤੇ ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਅਨੀਮੀਆ ਮੁਕਤ ਪੰਜਾਬ ਬਣਾ...