Shadow

Author: admin

ਨਵੀਂ ਪਹਿਲ: ਹੁਣ ਸਿਰਫ਼ ਇਕ ਫ਼ੋਨ ਕਾਲ ‘ਤੇ ਮਿਲਣਗੀਆਂ 406 ਸੇਵਾਵਾਂ

ਨਵੀਂ ਪਹਿਲ: ਹੁਣ ਸਿਰਫ਼ ਇਕ ਫ਼ੋਨ ਕਾਲ ‘ਤੇ ਮਿਲਣਗੀਆਂ 406 ਸੇਵਾਵਾਂ

National, Politics, Punjab, Trending
ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" ਯੋਜਨਾ ਵਿੱਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਦਿਆਂ ਇਸਦੇ ਵਿਸਥਾਰ ਦਾ ਐਲਾਨ ਕੀਤਾ ਹੈ, ਜਿਸ ਨਾਲ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਹੁਣ ਨਾਗਰਿਕ ਆਪਣੇ ਘਰ ਬੈਠੇ ਪ੍ਰਾਪਤ ਕਰ ਸਕਣਗੇ। ਇਸ ਪਹਿਲ ਤਹਿਤ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਸਬੰਧੀ ਅਰਜ਼ੀਆਂ ਸਮੇਤ ਹੁਣ 406 ਸੇਵਾਵਾਂ ਦੀ ਡਿਲਿਵਰੀ ਨਾਗਰਿਕਾਂ ਨੂੰ ਉਹਨਾਂ ਦੇ ਦਰਾਂ ‘ਤੇ ਦਿੱਤੀ ਜਾਵੇਗੀ। ਇੱਥੇ ਮਗਸੀਪਾ ਵਿਖੇ ਮੋਟਰਸਾਈਕਲਾਂ ਉੱਤੇ ਸਵਾਰ 'ਸੇਵਾ ਸਹਾਇਕਾਂ' ਨੂੰ ਹਰੀ ਝੰਡੀ ਦਿਖਾਉਣ ਉਪਰੰਤ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 43 ਸੇਵਾਵਾਂ ਨਾਲ 10 ਦਸੰਬਰ, 2023 ਨੂੰ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਹੁਣ 29 ਪ੍ਰਮੁੱਖ ਵਿਭਾਗਾਂ ਨਾਲ ਸਬੰਧਤ ਕੁੱਲ 406 ਸੇਵਾਵਾਂ ਦਿੱਤੀ...
ਜਰਖੜ ਖੇਡਾਂ ਉੱਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਹੋਵੇਗਾ ” ਪੰਜਾਬ ਦਾ ਮਾਣ ਐਵਾਰਡ ” ਨਾਲ ਸਨਮਾਨ

ਜਰਖੜ ਖੇਡਾਂ ਉੱਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਹੋਵੇਗਾ ” ਪੰਜਾਬ ਦਾ ਮਾਣ ਐਵਾਰਡ ” ਨਾਲ ਸਨਮਾਨ

National, Politics, Punjab, Trending
ਜਰਖੜ /ਲੁਧਿਆਣਾ, 6 ਫਰਵਰੀ ( - ) - 37ਵੀਂਆਂ ਰਾਇਲ ਇੰਨਫੀਲਡ, ਕੋਕਾ ਕੋਲਾ, ਏਵਨ ਸਾਈਕਲ,ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਜੋ 7-8 ਅਤੇ 9 ਫਰਵਰੀ 2025 ਨੂੰ ਹੋ ਰਹੀਆਂ ਹਨ। ਇਹਨਾਂ ਖੇਡਾਂ ਉੱਤੇ ਆਪ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦਾ " ਪੰਜਾਬ ਦਾ ਮਾਣ ਐਵਾਰਡ " ਨਾਲ ਸਨਮਾਨ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਸ੍ਰ ਜਗਰੂਪ ਸਿੰਘ ਜਰਖੜ ਅਤੇ ਸਕੱਤਰ ਸ੍ਰ ਪਰਦੀਪ ਸਿੰਘ ਪੱਪੂ ਨੇ ਦੱਸਿਆ ਕਿ ਸ਼੍ਰੀ ਅਮਨ ਅਰੋੜਾ, ਪੰਜਾਬ ਦੇ ਯੂਥ ਦੇ ਆਇਕਨ ਬਣ ਕੇ ਉੱਭਰ ਕੇ ਸਾਹਮਣੇ ਆਏ ਹਨ। ਉਹ ਆਪਣੀ ਰਾਜਸੀ ਅਤੇ ਸਮਾਜਿਕ ਕੁਸ਼ਲਤਾ ਅਤੇ ਦੂਰ ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਦੇ ਨੌਜਵਾਨਾਂ ਦੇ ਮਾਰਗ ਦਰਸ਼ਕ ਅਤੇ ਪ੍ਰੇਰਨਾ ਸਰੋਤ ਬਣੇ ਹੋਏ ਹਨ। ਉਹਨਾਂ ਦੀ ਸਖਸ਼ੀਅਤ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਸਪੋਰਟਸ ਵਿੰਗ ਨੇ ਫੈਸਲਾ ਲਿਆ ਹੈ ਕਿ ਸ਼੍ਰੀ ਅਮਨ ਅਰੋੜਾ ਦਾ " ਪੰਜਾਬ ਦਾ ਮਾਣ ਐਵਾਰਡ " ਨਾਲ ਸਨਮਾਨ ਕੀਤਾ ਜਾਵੇ। ਉਹਨਾਂ ਦਾ ਇਹ ਸਨਮਾਨ ਮਿਤੀ 9 ਫਰਵਰੀ, 2025 ਨੂੰ ਖੇਡਾਂ ਦੇ ਫਾਈਨਲ ਸਮਾਰੋਹ ਉੱਤੇ ਕੀ...
ਧੂਰੀ ਵਿਖੇ ਲਗਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ 85 ਫੀਸਦੀ ਕੰਮ ਮੁਕੰਮਲ- ਚੇਅਰਮੈਨ ਦਲਬੀਰ ਸਿੰਘ ਢਿੱਲੋ

ਧੂਰੀ ਵਿਖੇ ਲਗਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ 85 ਫੀਸਦੀ ਕੰਮ ਮੁਕੰਮਲ- ਚੇਅਰਮੈਨ ਦਲਬੀਰ ਸਿੰਘ ਢਿੱਲੋ

National, Politics, Punjab, Trending
ਧੂਰੀ/ਸੰਗਰੂਰ, 6 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ, ਮੁੱਖ ਮੰਤਰੀ ਫੀਲਡ ਅਫਸਰ ਡਾ. ਕਰਮਜੀਤ ਸਿੰਘ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ  ਨੇ ਧੂਰੀ ਦੇ ਤੋਤਾਪੁਰੀ ਰੋਡ ਵਿਖੇ ਬਣਾਏ ਜਾ ਰਹੇ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ। ਇਸ ਮੌਕੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਸਮਾਂ ਸੀਮਾ ਅਨੁਸਾਰ ਇਸ ਪ੍ਰੋਜੈਕਟ ਨੂੰ ਨੇਪਰੇ ਚੜਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਐਸ.ਟੀ.ਪੀ ਦਾ 85% ਕੰਮ ਪੂਰਾ ਹੋ ਚੁੱਕਾ ਹੈ। ਚੇਅਰਮੈਨ ਦਲਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ 5 ਐਮ.ਐਲ.ਡੀ ਸਮਰੱਥਾ ਵਾਲਾ ਇਹ ਐਸ.ਟੀ.ਪੀ, ਸੀਵਰੇਜ ਦੇ ਪਾਣੀ ਨੂੰ ਅਤਿ ਆਧੁਨਿਕ ਪ੍ਰਣਾਲੀ ਉਪਰੰਤ ਸੋਧਣ ਉਪਰੰਤ ਪਾਣੀ ਨੂੰ ਖੇਤਾਂ ਦੀ ਸਿੰਜਾਈ ਲਈ ਵਰਤਣ ਦੇ ਯੋਗ ਬਣਾਏਗਾ। ਉਹਨਾਂ ਦੱਸਿਆ ਕਿ ਇਸ ਟਰੀਟਮੈਂਟ ਪਲਾਂਟ ਤੋਂ ਬਹਾਦਰ ਸਿੰਘ ਵਾਲਾ ਡਰੇਨ ਤੱਕ ਅੰਡਰਗਰਾਊਂਡ ਪਾਈਪ ਲਾਈ...
ਸਿਹਤ ਵਿਭਾਗ ਵੱਲੋਂ ਚਿਕਨ ਪੋਕਸ ਦੇ ਸਬੰਧ ਵਿੱਚ ਲਗਾਇਆ ਜਾਗਰੂਕਤਾ ਸੈਮੀਨਾਰ

ਸਿਹਤ ਵਿਭਾਗ ਵੱਲੋਂ ਚਿਕਨ ਪੋਕਸ ਦੇ ਸਬੰਧ ਵਿੱਚ ਲਗਾਇਆ ਜਾਗਰੂਕਤਾ ਸੈਮੀਨਾਰ

National, Politics, Punjab, Trending
ਸ੍ਰੀ ਅਨੰਦਪੁਰ ਸਾਹਿਬ 06 ਫਰਵਰੀ () ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਅਨੰਦ ਘਈ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਵਿੱਚ ਡਾ.ਦਿਆਲ ਸਿੰਘ ਮੈਮੋਰੀਅਲ ਸਕੂਲ ਆਫ ਨਰਸਿੰਗ ਵਿਖੇ ਵਿਦਿਆਰਥਣਾਂ ਨੂੰ ਚਿਕਨ ਪੋਕਸ ਦੀ ਬਿਮਾਰੀ ਦੀ ਲੱਛਣ ਤੇ ਬਚਾਓ ਬਾਰੇ ਜਾਗਰੂਕ ਕੀਤਾ ਗਿਆ।       ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਨਿਰੰਤਰ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾ ਰਿਹਾ ਹੈ ਤਾਂ ਕਿ ਆਮ ਲੋਕਾਂ ਤੱਕ ਸਿਹਤ ਸਹੂਲਤਾਂ ਅਤੇ ਬਿਮਾਰੀਆਂ ਤੋ ਬਚਾਓ ਦੀ ਜਾਣਕਾਰੀ ਪਹੁੰਚ ਸਕੇ।        ਇਸ ਮੋਕੇ ਪ੍ਰਿੰ. ਰਾਜਵੀਰ ਕੌਰ, ਸ਼ੀਮਾ ਸ਼ਰਮਾ, ਰੁਬਿੰਦਰ ਕੌਰ, ਸੁੱਚਾ ਸਿੰਘ, ਨਰੇਸ਼ ਕੁਮਾਰ ਆਦਿ ਹਾਜ਼ਰ ਸਨ।...
ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਦਾਖਲਾ ਮੁਹਿੰਮ ਦੀ ਕੀਤੀ ਸ਼ੁਰੂਆਤ

ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਦਾਖਲਾ ਮੁਹਿੰਮ ਦੀ ਕੀਤੀ ਸ਼ੁਰੂਆਤ

National, Politics, Punjab, Trending
ਫਿਰੋਜ਼ਪੁਰ 05 ਫਰਵਰੀ 2025: ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਨਾਲ ਮੁਲਾਕਾਤ ਕਰਕੇ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਵਿਧਾਇਕ ਵੱਲੋਂ ਸੈਸ਼ਨ 2025-26 ਲਈ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਦਾਖਲਾ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ। ਵਿਧਾਇਕ ਸ਼੍ਰੀ ਦਹੀਯਾ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਚੱਲ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਮੌਕੇ ਉਪਲੱਬਧ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਅੰਤਰ-ਰਾਸ਼ਟਰੀ ਪੱਧਰ ਦੇ ਸੁਧਾਰ ਲਈ ਕੰਮ ਕੀਤੇ ਜਾ ਰਹੇ ਹਨ ਜਿਸ ਦੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਦੇ ਨਤੀਜੇ...
ਜ਼ਿਲ੍ਹਾ ਪੁਲੀਸ ਮੁਖੀ ਨੇ ਗੁੰਮ ਹੋਏ 60 ਮੋਬਾਈਲ ਫੋਨ ਸਬੰਧਤ ਮਾਲਕਾਂ ਦੇ ਹਵਾਲੇ ਕੀਤੇ

ਜ਼ਿਲ੍ਹਾ ਪੁਲੀਸ ਮੁਖੀ ਨੇ ਗੁੰਮ ਹੋਏ 60 ਮੋਬਾਈਲ ਫੋਨ ਸਬੰਧਤ ਮਾਲਕਾਂ ਦੇ ਹਵਾਲੇ ਕੀਤੇ

National, Politics, Punjab, Trending
ਫ਼ਤਹਿਗੜ੍ਹ ਸਾਹਿਬ, 06 ਫਰਵਰੀ ਸ਼ਹੀਦੀ ਸਭਾ-2024 ਦੌਰਾਨ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਵੱਖ-ਵੱਖ ਥਾਵਾਂ ਤੋਂ ਗੁੰਮ ਹੋਏ ਮੋਬਾਈਲ ਫੋਨਾਂ ਵਿੱਚੋਂ 60 ਮੋਬਾਈਲ ਫੋਨ ਅੱਜ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਆਪਣੇ ਦਫਤਰ ਵਿਖੇ ਫੋਨ ਮਾਲਕਾਂ ਦੇ ਸਪੁਰਦ ਕੀਤੇ। ਬਰਾਮਦ ਕੀਤੇ ਫੋਨਾਂ ਵਿੱਚ ਸੈਮਸੰਗ ਦੇ 12, ਵੀਵੋ ਦੇ 20, ਓਪੋ ਦੇ 14, ਆਈ ਫੋਨ 01, ਰੈੱਡਮੀ ਦੇ 12, ਆਨਰ ਦਾ 01 ਫੋਨ ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਟੈਕਨੀਕਲ ਸੈੱਲ, ਪੁਲਿਸ ਵਿਭਾਗ, ਫਤਹਿਗੜ੍ਹ ਸਾਹਿਬ ਵੱਲੋਂ ਆਈ.ਐਮ.ਈ.ਆਈ. ਟਰੈਕਿੰਗ ਅਤੇ ਸੀ.ਆਈ.ਈ.ਆਰ. ਪੋਰਟਲ ਦੀ ਮਦਦ ਨਾਲ ਗੁੰਮ ਹੋਏ ਫੋਨ ਟਰੇਸ ਕੀਤੇ ਗਏ ਹਨ।ਜ਼ਿਕਰਯੋਗ ਹੈ ਕਿ ਹੁਣ ਤਕ ਇਸ ਤੋਂ ਪਹਿਲਾਂ 120 ਗੁੰਮ ਹੋਏ ਮੋਬਾਈਲ ਫੋਨ ਟਰੇਸ ਕਰ ਕੇ ਸਬੰਧਤ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਕਿਸੇ ਵਿਅਕਤੀ ਦਾ ਫੋਨ ਗੁੰਮ ਹੁੰਦਾ ਹੈ ਜਾਂ ਚੋਰੀ ਹੁੰਦਾ ਹੈ, ਤਾਂ ਉਹ ਤੁਰੰਤ ਆਪਣੇ ਨਜ਼ਦੀਕੀ ਸਾਂਝ ਕੇਂਦਰ ਵਿੱਚ ਜਾ ਕੇ ਫੋਨ ਗੁੰਮ ਹੋਣ ਸਬੰਧੀ ਰਿਪੋਰ...
ਚੇਅਰਮੈਨ ਦਲਬੀਰ ਸਿੰਘ ਢਿੱਲੋ ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਚੇਅਰਮੈਨ ਦਲਬੀਰ ਸਿੰਘ ਢਿੱਲੋ ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

National, Politics, Punjab, Trending
ਸ਼ੇਰਪੁਰ/ ਧੂਰੀ, 6 ਫਰਵਰੀ - ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਬਲਾਕ ਸ਼ੇਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਵੇਂ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਂਦੇ ਬਲਾਕ ਸ਼ੇਰਪੁਰ ਦੇ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਅਨੇਕਾਂ ਪ੍ਰੋਜੈਕਟ ਇੰਨੀ ਦਿਨੀ ਪ੍ਰਗਤੀ ਅਧੀਨ ਹਨ ਜੋ ਕਿ ਛੇਤੀ ਹੀ ਮੁਕੰਮਲ ਹੋ ਜਾਣਗੇ। ਚੇਅਰਮੈਨ ਦਲਬੀਰ ਸਿੰਘ ਢਿੱਲੋਂ ਨੇ ਪਿੰਡ ਸਲੇਮਪੁਰ ਵਿੱਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਕੰਮ ਸ਼ੁਰੂ ਕਰਵਾਇਆ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਰਜਾਂ ਦੀ ਨਿਗਰਾਨੀ ਰੱਖਣ। ਉਹਨਾਂ ਨੇ ਲੋਕਾਂ ਦੀਆਂ ਹੋਰ ਜ਼ਰੂਰਤਾਂ ਬਾਰੇ ਵੀ ਗੱਲਬਾਤ ਕੀਤੀ ਅਤੇ ਦੱਸਿਆ ਕਿ ਹਰੇਕ ਪਿੰਡ ਵਿੱਚ ਪੰਜਾਬ ਸਰਕਾਰ ਵੱਲੋਂ ਸਰਵੋਤਮ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।...
ਮਾਪੇ ਅਧਿਆਪਕ ਮਿਲਣੀ ਵਿੱਚ ਮਾਪੇ, ਵਿਦਿਆਰਥੀਆਂ ਤੇ ਅਧਿਆਪਕਾਂ ਵਿੱਚ ਵੇਖਣ ਨੂੰ ਮਿਲਿਆ ਭਾਰੀ ਉਤਸ਼ਾਹ

ਮਾਪੇ ਅਧਿਆਪਕ ਮਿਲਣੀ ਵਿੱਚ ਮਾਪੇ, ਵਿਦਿਆਰਥੀਆਂ ਤੇ ਅਧਿਆਪਕਾਂ ਵਿੱਚ ਵੇਖਣ ਨੂੰ ਮਿਲਿਆ ਭਾਰੀ ਉਤਸ਼ਾਹ

National, Politics, Punjab, Trending
ਬਰਨਾਲਾ, 6 ਫਰਵਰੀ ਸਿੱਖਿਆ ਵਿਭਾਗ ਦੀ ਹਦਾਇਤ ਤਹਿਤ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੈਡਮ ਮਲਕਾ ਰਾਣੀ , ਡਿਪਟੀ ਡੀਈਓ ਡਾਕਟਰ ਬਰਜਿੰਦਰ ਪਾਲ ਸਿੰਘ, ਬੀਐਨਓਜ ਹੈਡ ਮਿਸਟਰਸ ਹਰਪ੍ਰੀਤ ਕੌਰ, ਸਰੇਸ਼ਟਾ ਸ਼ਰਮਾ, ਜਸਵਿੰਦਰ ਸਿੰਘ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਸ਼ਿਰਕਤ ਕੀਤੀ ਗਈ। ਡੀਈਓ ਮੈਡਮ ਮਲਕਾ ਰਾਣੀ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਮਕਸਦ ਮਾਪਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਬਿਹਤਰ ਤਾਲਮੇਲ ਬਣਾਉਣਾ ਹੈ ਤਾਂ ਕਿ ਵਿਦਿਆਰਥੀਆਂ ਨੂੰ ਗੁਣਾਤਮਿਕ ਵਿੱਦਿਆ ਪ੍ਰਦਾਨ ਕਰਕੇ ਉਹਨਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਹਨਾਂ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਸਾਂਝੀ ਕੀਤੀ ਗਈ। ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਗਿਆ, ਸਰਕਾਰੀ ਸਕੂਲਾਂ ਦੇ ਬੇਹਤਰੀਨ ਬੁਨਿਆਦੀ ਢਾਂਚੇ, ਵੱਖ ਵੱਖ ਲੈਬਾਂ, ਵਜ਼ੀਫਿਆਂ ਬਾਰੇ ਦੱਸਿਆ ...
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਸਕੂਲ ਆਫਤ ਪ੍ਰਬੰਧਨ ਲਈ ਫੰਡ ਜਾਰੀ ਕਰਨਾ ਪ੍ਰਸੰਸਾ ਯੋਗ

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਸਕੂਲ ਆਫਤ ਪ੍ਰਬੰਧਨ ਲਈ ਫੰਡ ਜਾਰੀ ਕਰਨਾ ਪ੍ਰਸੰਸਾ ਯੋਗ

National, Politics, Punjab, Trending
ਬਟਾਲਾ, 6 ਫਰਵਰੀ ( ) ਸਥਾਨਕ ਸਿਵਲ ਡਿਫੈਂਸ ਦੀ ਵਾਰਡਨ ਸਰਵਿਸ ਦੇ ਪੋਸਟ ਵਾਰਡਨ ਤੇ ਆਫਤ ਪ੍ਰਬੰਧਨ ਮਾਹਰ ਹਰਬਖਸ਼ ਸਿੰਘ ਨੇ ਬਿਆਨ ਜਾਰੀ ਕਰਕੇ ਸ਼ਲਾਘਾ ਕੀਤੀ ਹੈ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਸਕੂਲ ਆਫਤ ਪ੍ਰਬੰਧਨ ਲਈ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ ਗਏ ਹਨ। ਇਸ ਮੌਕੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਦੀ ਸ਼ਲਾਘਾ ਕਰਦੇ ਹਰਬਖਸ਼ ਸਿੰਘ ਨੇ ਦੱਸਿਆ ਕਿ ਇਹਨਾਂ ਫੰਡਾਂ ਦੀ ਵਰਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫਤਾਂ ਨਾਲ ਸਬੰਧਤ ਜਾਗਰੂਕ ਕਰਨ ਤੇ ਮੋਕ ਡਰਿਲਾਂ ਆਦਿ ਕਰਵਾਈਆਂ ਜਾਣ, ਜੋ ਕਿ ਆਫਤ ਪ੍ਰਬੰਧਨ ਮਾਹਿਰਾਂ ਨੂੰ ਬੁਲਾ ਕੇ ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਅਭਿਆਸ ਕੈਂਪ ਕਰਵਾਏ ਜਾਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਕਿਸੇ ਵੀ ਆਫਤ ਨੂੰ ਨਜਿੱਠਣ ਲਈ, ਆਪਣਾ ਬਣਦਾ ਫਰਜ਼ ਨਿਭਾ ਸੱਕਣ ਤੇ ਜਾਨ ਮਾਲ ਦਾ ਨੁਕਸਾਨ ਘੱਟ ਤੋ ਘੱਟ ਹੋ ਸਕੇਗਾ।  ਇਸ ਦੇ ਨਾਲ ਹੀ ਸਾਲ ਵਿਚ 2-3 ਵਾਰ ਮੋਕ ਡਰਿਲਾਂ ਵੀ ਜ਼ਰੂਰ...
ਏ.ਡੀ.ਸੀ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ

ਏ.ਡੀ.ਸੀ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ

National, Politics, Punjab, Trending
ਮੋਗਾ, 6 ਫਰਵਰੀ (000) ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਜਗਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਦਫਤਰ ਵਧੀਕ ਡਿਪਟੀ ਕਮਿਸ਼ਨਰ ਵਿੱਚ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦਾ ਸਾਲ 2025-26 ਦਾ ਸਾਲਾਨਾ ਇੰਪਲੀਮੈਨਟੇਸ਼ਨ ਪਲਾਨ ਨੂੰ ਮਨਜ਼ੂਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਹੋਣ ਵਾਲੇ ਕੰਮਾਂ ਅਤੇ ਖਰਚਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ 4751.22 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮ ਜਿਵੇਂ ਕਿ ਸੋਲਿਡ ਵੇਸਟ ਮੈਨੇਜਮੈਂਟ, ਲਿਕੂਇਡ ਵੇਸਟ ਮੈਨੇਜਮੈਂਟ, ਪਲਾਸਟਿਕ ਵੇਸਟ ਮੈਨੇਜਮੈਂਟ, ਗੋਬਰਧਨ ਪ੍ਰੋਜੈਕਟ, ਘਰੇਲੂ ਪਖ...