Shadow

Author: admin

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

National, Politics, Punjab, Trending
ਪਟਿਆਲਾ, 6 ਫਰਵਰੀ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਦੇ ਕੰਮਾਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਲੰਬਿਤ ਕੰਮਾਂ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬੀ.ਡੀ.ਪੀ.ਓਜ਼ ਤੇ ਵੱਖ ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾ...
ਜ਼ਿਲ੍ਹਾ ਪ੍ਰਸਾਸ਼ਨ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਤਪਰ- ਗੁਰਮੀਤ ਕੁਮਾਰ ਬਾਂਸਲ

ਜ਼ਿਲ੍ਹਾ ਪ੍ਰਸਾਸ਼ਨ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਤਪਰ- ਗੁਰਮੀਤ ਕੁਮਾਰ ਬਾਂਸਲ

National, Politics, Punjab, Trending
ਮਾਲੇਰਕੋਟਲਾ 06 ਫਰਵਰੀ :                            ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਸੁਧਾਰ ਵਿਭਾਗ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਵਿਖੇ 09 ਸੇਵਾ ਕੇਂਦਰਾਂ ਕਾਰਜਸ਼ੀਲ ਹਨ ਜਿਨ੍ਹਾਂ ਤੋਂ ਕਰੀਬ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਜ਼ਿਲ੍ਹਾਂ ਬਣਨ ਤੋਂ ਬਾਅਦ ਪੋਰਟਲ ਰਾਹੀਂ ਸੇਵਾ ਕੇਂਦਰਾਂ 'ਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਂਦਿਆਂ ਘੱਟੋ ਘੱਟ ਬਕਾਇਆ ਦਰ ਨੂੰ ਕਾਇਮ ਰੱਖਿਆ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਨਾ ਹੋਵੇ । ਇਸ ਗੱਲ ਦੀ ਜਾਣਕਾਰੀ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ।                                 ਉਨ੍ਹਾਂ ਦੱਸਿਆ ਕਿ  ਪਿਛਲੇ ਇੱਕ ਸਾਲ ਦੌਰਾਨ ਸਾਰੇ 09 ਸੇਵਾ ਕੇਂਦਰਾਂ ਵਿੱਚ ਲਗਭਗ 430 ਸੇਵਾਵਾਂ ਲਈ ਪ੍ਰਸ਼ਾਸਨ ਨੂੰ 63,916 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦ...
ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

National, Politics, Punjab, Trending
ਜਲੰਧਰ, 5 ਫਰਵਰੀ : ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 50 ਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਤਰਨਤਾਰਨ ਦੇ ਸਰਹੱਦੀ ਖੇਤਰਾਂ ਤੋਂ ਨਸ਼ੀਲਾ ਪਦਾਰਥ ਪ੍ਰਾਪਤ ਕਰਨ ਵਾਲੇ ਮੁਲਜ਼ਮਾਂ ਨੂੰ ਸੀਆਈਏ ਸਟਾਫ ਨੇ ਪਤਾਰਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਜੋਹਲਾਂ ਗੇਟ ਨੇੜੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਰੇਸ਼ਮ ਸਿੰਘ ਪੁੱਤਰ ਸਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ, ਦੋਵੇਂ ਪਿੰਡ ਲਾਹੀਆਂ, ਥਾਣਾ ਸਰਾਏ ਅਮਾਨਤ ਖਾਨ, ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਜਲੰਧਰ ਦਿਹਾਤੀ  ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਸੀਆਈਏ ਸਟਾਫ ਜਲੰਧਰ ਦਿਹਾਤੀ ਅਤੇ ਐਸਆਈ ਲਾਭ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪਤਾਰਾ ਖੇਤਰ ਵਿੱਚ ਗਸ਼ਤ ਅਤੇ ਨਿਗਰਾਨੀ  ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਸ਼ੱਕੀ ਢੰਗ ਨਾਲ ਘੁੰਮਦੇ ਦੇਖਿਆ। ਪੁਲਿਸ ਟੀਮ ਨੂੰ ਦੇਖ ਕੇ, ਸ਼ੱਕੀ ਵਿਅਕਤੀਆਂ...
ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ

National, Politics, Punjab, Trending
ਚੰਡੀਗੜ੍ਹ/ਪਠਾਨਕੋਟ, 5 ਫ਼ਰਵਰੀ 2025---ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਮੇਂ-ਸਮੇਂ ’ਤੇ ਮਾਪਿਆਂ ਨੂੰ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਤੋਂ ਫ਼ੀਡਬੈਕ ਲੈ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਦੇ  ਉਦੇਸ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਗਾ ਪੀ.ਟੀ.ਐਮ. ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅੰਦਰ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀਆਂ) ਕਰਵਾਈਆਂ ਗਈਆਂ ਜਿਸ ਵਿੱਚ ਮਾਪਿਆਂ ਅਤੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਹ ਪ੍ਰਗਟਾਵਾ ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਜਿਲ੍ਹਾ ਪਠਾਨਕੋਟ ਦੇ ਦੋ ਸਕੂਲਾਂ ਅੰਦਰ ਮਾਪੇ ਅਧਿਆਪਕ ਮਿਲਣੀ ਦੋਰਾਨ ਸਿਰਕਤ ਕਰਦਿਆਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਪਠਾਨਕੋਟ (ਸੈਕੰਡਰੀ) , ਨਰੇਸ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਵਿਜੇ ਕੁਮਾਰ ਕਟਾਰੂ ਚੱਕ ,ਪਵਨ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼

National, Politics, Punjab, Trending
ਚੰਡੀਗੜ੍ਹ, 5 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ ਨੂੰ ਫਰਵਰੀ, 2025 ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਸ਼ੂਆਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਆਧਾਰ ‘ਤੇ ਸ਼੍ਰੇਣੀਬੱਧ ਕੀਤੇ ਗਏ ਪਸ਼ੂਆਂ ਦੀ ਗਿਣਤੀ ਸਬੰਧੀ ਸਟੀਕ ਡੇਟਾ ਇਕੱਤਰ ਕਰਨ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਵਿਆਪਕ ਸਰਵੇਖਣ ਇੱਕ ਮਹੱਤਵਪੂਰਨ ਮਾਪਦੰਡ ਵਜੋਂ ਕੰਮ ਕਰੇਗਾ, ਜੋ ਪਸ਼ੂਧਨ ਖੇਤਰ ਦੀ ਮੌਜੂਦਾ ਸਥਿਤੀ ਨੂੰ ਉਜਾਗਰ ਕਰੇਗਾ ਅਤੇ ਇਸ ਸਬੰਧੀ ਭਵਿੱਖੀ ਯੋਜਨਾਬੰਦੀ ਲਈ ਮਾਰਗਦਰਸ਼ਨ ਕਰੇਗਾ। ਇਸ ਦੇ ਨਾਲ ਹੀ ਇਹ ਲੋੜ ਮੁਤਾਬਕ ਫੈਸਲੇ ਲੈਣ ਅਤੇ ਖੇਤਰ ਵਿੱਚ ਸਥਾਈ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਸਮੇਤ ਐਸ.ਏ.ਐਸ. ਨਗਰ (ਮੋਹਾਲੀ) ਦੇ ਸੈਕਟਰ-68 ਸਥਿਤ ਪਸ਼ੂਧਨ ਕੰਪਲੈਕਸ ਵਿਖੇ ਵਿਭਾਗ ਵੱਲੋਂ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਮੀਖ...
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ: ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ: ਮੋਹਿੰਦਰ ਭਗਤ

National, Politics, Punjab, Trending
ਚੰਡੀਗੜ੍ਹ, 5 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੈਸਕੋ ਦੇ ਅਧਿਕਾਰੀਆ ਨਾਲ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕੀਤੀ । ਮੀਟਿੰਗ ਦੌਰਾਨ ਮੰਤਰੀ ਮੋਹਿੰਦਰ ਭਗਤ ਨੇ ਇਹਨਾਂ ਦੋਵੇਂ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸਰਿਤਾਂ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਨੂੰ ਪ੍ਰਭਾਸ਼ਾਲੀ ਢੰਗ ਲਾਗੂ ਕਰਨ ਲਈ ਨਿਰਦੇਸ਼ ਦਿੱਤੇ । ਮੰਤਰੀ ਨੇ ਵਿਭਾਗ ਅਧੀਨ ਆਉਂਦੇ ਸੈਨਿਕ ਰੈਸਟ ਹਾਊਸਾਂ ਦੀ ਵੀ ਰਿਪੋਰਟ ਲਈ ਅਤੇ ਉਹਨਾਂ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਚਾਲੂ ਵਿੱਤੀ ਸਾਲ ਦੋਰਾਨ ਸਰਕਾਰ ਵੱਲੋਂ ਅਲਾਟ ਕੀਤੇ ਗਏ ਬਜਟ ਅਤੇ ਅਗਲੇ ਵਿੱਤੀ ਸਾਲ 2025-26 ਦੇ ਬਜ਼ਟ ਬਾਰੇ ਵੀ ਚਰਚਾ ਕੀਤੀ ਗਈ ਤਾਂ ਜੋ ਸਰਕਾ...
ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

National, Politics, Punjab, Trending
ਚੰਡੀਗੜ੍ਹ, 5 ਫਰਵਰੀ: ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਡਾ. ਸੁੱਖੀ ਆਪਣੇ ਪੁੱਤਰ ਡਾ. ਸਿਧਾਂਤ ਲੋਚਵ ਅਤੇ ਡਾ. ਨਿਸ਼ਾਂਤ ਲੋਚਵ ਸਮੇਤ ਹੋਰ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨਾਲ ਇੱਥੇ ਸੈਕਟਰ-17 ਸਥਿਤ ਕਨਵੇਅਰ ਦਫ਼ਤਰ ਪਹੁੰਚੇ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਉੱਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। ਡਾ. ਸੁੱਖੀ ਨੇ ਉਨ੍ਹਾਂ ਨੂੰ ਸੌਂਪੀ ਗਈ ਇਸ ਜ਼ਿੰਮੇਵਾਰੀ ‘ਤੇ ਖਰੇ ਉਤਰਨ ਦਾ ਅਹਿਦ ਲਿਆ ਅਤੇ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਾਰਪੋਰੇਸ਼ਨ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਨੂੰ ਤਰਜੀਹ ਦੇਣ 'ਤੇ ਵੀ ਜ਼ੋਰ ਦਿੱਤ...
ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਦੀ ਟੀਮ ਵੱਲੋਂ ਪਲਾਸਟਿਕ ਲਿਫਾਫੇ ਜ਼ਬਤ ਬਰਨਾਲਾ, 5 ਫਰਵਰੀ

ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਦੀ ਟੀਮ ਵੱਲੋਂ ਪਲਾਸਟਿਕ ਲਿਫਾਫੇ ਜ਼ਬਤ ਬਰਨਾਲਾ, 5 ਫਰਵਰੀ

National, Politics, Punjab, Trending
ਬਰਨਾਲਾ, 5 ਫਰਵਰੀ ਡਿਪਟੀ ਕਮਿਸਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹਿਰ ਬਰਨਾਲਾ ’ਚ ਪਲਾਸਟਿਕ ਦੇ ਕੈਰੀ ਬੈਗ ਦੀ ਰੋਕਥਾਮ ਲਈ ਚੈਕਿੰਗ ਕੀਤੀ ਗਈ। ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਬਰਨਾਲਾ ਦੀ ਨਿਗਰਾਨੀ ਹੇਠ ਹੋਈ ਇਸ ਚੈਕਿੰਗ ਤਹਿਤ ਦੁਕਾਨਾਂ ਤੋਂ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ ਗਏ ਅਤੇ ਸਬੰਧਤ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਗਏ, ਜਿਸ ਤਹਿਤ ਵੱਖ ਵੱਖ 7 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਜਿਸ ਵਿਚੋਂ 3 ਦੁਕਾਨਾਂ ਵਿਚ ਟੀਮ ਵੱਲੋਂ ਪਲਾਸਟਿਕ ਦੇ ਲਿਫਾਫੇ ਜ਼ਬਤ ਕਰਕੇ ਚਲਾਨ ਕੀਤੇ ਗਏ । ਇਸ ਮੌਕੇ ਅਧਿਕਾਰੀਆਂ ਦੀ ਟੀਮ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਪਲਾਸਟਿਕ ਦੇ ਲਿਫ਼ਾਫ਼ੇ ਨਾ ਵਰਤੇ ਜਾਣ।...
ਕੈਬਨਿਟ ਮੰਤਰੀ ਅਮਨ ਅਰੋੜਾ  ਨੇ ਵੱਖ-ਵੱਖ ਸ਼ਖਸੀਅਤਾਂ ਦੇ ਅਕਾਲ ਚਲਾਣੇ ‘ਤੇ ਪੀੜਤ ਪਰਿਵਾਰਾਂ ਕੋਲ ਜਾ ਕੇ ਹਮਦਰਦੀ ਜਤਾਈ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੱਖ-ਵੱਖ ਸ਼ਖਸੀਅਤਾਂ ਦੇ ਅਕਾਲ ਚਲਾਣੇ ‘ਤੇ ਪੀੜਤ ਪਰਿਵਾਰਾਂ ਕੋਲ ਜਾ ਕੇ ਹਮਦਰਦੀ ਜਤਾਈ

National, Politics, Punjab, Trending
ਸੁਨਾਮ ਉਧਮ ਸਿੰਘ ਵਾਲਾ, 5 ਫਰਵਰੀ - ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਪਿੰਡਾਂ ਤੇ ਸ਼ਹਿਰਾਂ ਵਿਖੇ ਪਿਛਲੇ ਦਿਨੀ ਅਚਨਚੇਤ ਵਿਛੋੜਾ ਦੇਣ ਵਾਲੀਆਂ ਸ਼ਖਸੀਅਤਾਂ ਦੀ ਰਿਹਾਇਸ਼ ਵਿਖੇ ਜਾ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਵ. ਡਾ. ਬ੍ਰਹਮ ਸਰੂਪ ਵਧਵਾ, ਸੁਨਾਸ਼ੁ ਗੋਇਲ (7 ਸਾਲ), ਨਿਸ਼ਾਂਤ ਸਿੰਗਲਾ, ਰਵੀ ਖਟਕ, ਲਾਭ ਸਿੰਘ ਲੌਂਗੋਵਾਲ, ਕ੍ਰਿਸ਼ਨ ਕੁਮਾਰ ਲੰਬੂ ਲੌਂਗੋਵਾਲ, ਬਲਵੀਰ ਕੌਰ ਚੱਠੇ ਨਕਟੇ ਦੇ ਅਚਨਚੇਤ ਵਿਛੋੜੇ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਪੀੜਿਤ ਪਰਿਵਾਰਾਂ ਨਾਲ ਹਮਦਰਦੀ ਜਤਾਈ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪੀੜਿਤ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਹੌਂਸਲਾ ਬਖਸ਼ਣ। ਇਸ ਮੌਕੇ ਉਹਨਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜਨੇਜਾ, ਸੀਨੀਅਰ ਆਗੂ ਜਤਿੰਦਰ ਜੈਨ, ਮਨੀ ਸਰਾਓ ਟਰੱਕ ਯੂਨੀਅਨ ਦੇ ਪ੍ਰਧਾਨ ਯਾਦਵਿੰਦਰ ਸਿੰਘ ਰਾਜਾ, ਬਲਵਿੰਦਰ ਸਿੰਘ ਸਰਪੰਚ ਲੌਂਗੋਵਾ...
ਗਰੀਨ ਸਕੂਲ ਪ੍ਰੋਗਰਾਮ : ਹੁਸ਼ਿਆਰਪੁਰ ਨੂੰ ਦੇਸ਼ ਭਰ ’ਚੋਂ ਮਿਲਿਆ  ’ਬੈਸਟ ਗਰੀਨ ਡਿਸਟ੍ਰਿਕਟ’ ਐਵਾਰਡ

ਗਰੀਨ ਸਕੂਲ ਪ੍ਰੋਗਰਾਮ : ਹੁਸ਼ਿਆਰਪੁਰ ਨੂੰ ਦੇਸ਼ ਭਰ ’ਚੋਂ ਮਿਲਿਆ ’ਬੈਸਟ ਗਰੀਨ ਡਿਸਟ੍ਰਿਕਟ’ ਐਵਾਰਡ

National, Politics, Punjab, Trending
ਹੁਸ਼ਿਆਰਪੁਰ, 5 ਫਰਵਰੀ : ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਤਬਦੀਲੀ ਮੰਤਰਾਲੇ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚ ਚਲਾਏ ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚ ਮੋਹਰੀ ਰਹਿਣ ’ਤੇ ਹੁਸ਼ਿਆਰਪੁਰ ਨੂੰ ’ਬੈਸਟ ਗਰੀਨ ਡਿਸਟ੍ਰਿਕਟ’ ਐਵਾਰਡ ਦਿੱਤਾ ਗਿਆ। ਇਹ ਐਵਾਰਡ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਨੇ ਨਵੀਂ ਦਿੱਲੀ ਵਿਖੇ ਇੰਡੀਆ ਹੈਬੀਟੇਟ ਸੈਂਟਰ ’ਚ ਹੋਏ ਸਮਾਗਮ ਦੌਰਾਨ ਪ੍ਰਾਪਤ ਕੀਤਾ। ਜ਼ਿਲ੍ਹੇ ਦੇ 12 ਸਕੂਲਾਂ ਨੂੰ ਵੀ ਗਰੀਨ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।           ਹੁਸ਼ਿਆਰਪੁਰ ਨੂੰ ਦੇਸ਼ ਭਰ ’ਚੋਂ ’ਬੈਸਟ ਗਰੀਨ ਡਿਸਟ੍ਰਿਕਟ’ ਦਾ ਐਵਾਰਡ ਪ੍ਰਸਿੱਧ ਸਿੱਖਿਆ ਸੁਧਾਰਕ ਸੋਨਮ ਵਾਂਗਚੁਕ ਅਤੇ ਸਾਇੰਸ ਤੇ ਵਾਤਾਵਰਣ ਕੇਂਦਰ, ਨਵੀਂ ਦਿੱਲੀ ਦੇ ਡਾਇਰੈਕਟਰ ਜਨਰਲ ਸੁਨੀਤਾ ਨਾਰਾਇਣ ਨੇ ਦਿੱਤਾ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਵਿਲੱਖਣ ਪ੍ਰਾਪਤੀ ਲਈ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੜੇ ਮਾਣ ਦੀ ਗੱਲ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੇਸ਼ ਭਰ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ  ਪੰਜਾਬ ਰਾਜ ਸਾਇੰਸ ਅਤੇ ਟੈਕਨਾਲੋਜੀ ਕੌਂਸ...