Shadow

Author: admin

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ

National, Politics, Punjab, Trending
ਚੰਡੀਗੜ੍ਹ/ਬਠਿੰਡਾ, 5 ਫਰਵਰੀ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਕੰਮ ਦਾ ਨਿਰੀਖਣ ਕੀਤਾ। ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ ਰਜਿਸਟਰੀ ਮੌਕੇ ਖ਼ਰੀਦਦਾਰ ਤੇ ਵੇਚਣ ਵਾਲੇ ਦੋਵਾਂ ਦਾ ਹੋਣਾ ਲਾਜ਼ਮੀ ਬਣਾਇਆ ਜਾਵੇ ਅਤੇ ਸੀ.ਸੀ.ਟੀ.ਵੀ. ਕੈਮਰੇ ਹਮੇਸ਼ਾ ਚਾਲੂ ਹਾਲਤ ਵਿੱਚ ਰੱਖੇ ਜਾਣ। ਫ਼ਰਦ ਕੇਂਦਰ ਦੇ ਨਿਰੀਖਣ ਦੌਰਾਨ ਉਨ੍ਹਾਂ ਆਦੇਸ਼ ਦਿੱਤੇ ਕਿ ਕੰਮ ਕਰਵਾਉਣ ਵਾਲੇ ਹਰੇਕ ਵਿਅਕਤੀ ਨੂੰ ਟੋਕਣ ਦੇਣਾ ਅਤੇ ਉਸ ਦਾ ਸਮੇਂ-ਸਿਰ ਕੰਮ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਪੈਂਡਿੰਗ ਇੰਤਕਾਲ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦਫ਼ਤਰੀ ਕੰਮਕਾਜ ਆਉਣ ਵਾਲੇ ਲੋਕਾਂ ਨਾਲ ਵਧੀਆ ਵਤੀਰਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਆਦਿ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਵੱਲੋਂ ਰਜਿਸਟਰੀ ਬਰਾਂ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਦਿਆਰਥਣਾਂ ਵਿੱਚੋਂ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ ਦੇ ਮੰਤਵ ਨਾਲ 06 ਫਰਵਰੀ ਨੂੰ ਖੂਨ ਜਾਂਚ ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਦਿਆਰਥਣਾਂ ਵਿੱਚੋਂ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ ਦੇ ਮੰਤਵ ਨਾਲ 06 ਫਰਵਰੀ ਨੂੰ ਖੂਨ ਜਾਂਚ ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ

National, Politics, Punjab, Trending
ਤਰਨ ਤਾਰਨ, 05 ਫਰਵਰੀ: ਜ਼ਿਲਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਵਿੱਚੋਂ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ 06 ਫਰਵਰੀ ਨੂੰ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤੋਂ ਖੂਨ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ, ਇਨਾ ਗੱਲਾਂ ਦਾ ਪ੍ਰਗਟਾਵਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ. ਏ. ਐਸ. ਵੱਲੋਂ  ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਦਿਆਂ ਕੀਤਾ। ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਦੀ ਚੰਗੀ ਅਤੇ ਨਰੋਈ ਸਿਹਤ ਲਈ ਹੀਮੋਗਲੋਬਿਨ ਲੈਵਲ ਜਾਂਚ ਮੁਹਿੰਮ ਦੇ ਸ਼ੁਰੂਆਤ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲਗਭਗ 30 ਹਜਾਰ ਵਿਦਿਆਰਥਣਾਂ ਦੇ ਖੂਨ ਦੀ ਜਾਂਚ ਵਿਸ਼ੇਸ਼ ਉਪਕਰਨਾਂ ਰਾਹੀਂ ਕੀਤੀ ਜਾਵੇਗੀ, ਅਤੇ ਜਿਹੜੀਆਂ ਵੀ ਵਿਦਿਆਰਥਣਾਂ ਅਨੀਮੀਆ ਦੀ ਸਮੱਸਿਆ ਤੋ...
38ਵੀਆਂ ਨੈਸ਼ਨਲ ਖੇਡਾਂ ’ਚ ਪਟਿਆਲਾ ਦੇ ਚਾਰ ਖਿਡਾਰੀਆਂ ਨੇ ਤਗਮੇ ਜਿੱਤੇ

38ਵੀਆਂ ਨੈਸ਼ਨਲ ਖੇਡਾਂ ’ਚ ਪਟਿਆਲਾ ਦੇ ਚਾਰ ਖਿਡਾਰੀਆਂ ਨੇ ਤਗਮੇ ਜਿੱਤੇ

National, Politics, Punjab, Trending
ਪਟਿਆਲਾ, 5 ਫਰਵਰੀ: ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਦੇਹਰਾਦੂਨ (ਉਤਰਾਖੰਡ) ਵਿਖੇ ਚੱਲ ਰਹੀਆਂ 38ਵੀਆਂ ਨੈਸ਼ਨਲ ਖੇਡਾਂ-2025 ਵਿੱਚ ਪਟਿਆਲਾ ਦੇ ਚਾਰ ਖਿਡਾਰੀਆਂ ਨੇ ਵੁਸ਼ੂ ਖੇਡ ਦੇ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤੇ ਕਿ ਪਟਿਆਲਾ ਜ਼ਿਲ੍ਹੇ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਚਾਰ ਖਿਡਾਰੀ ਮਹਾਦੇਵ ਪਾਂਡੇ, ਅਰਜੁਨ, ਮਨਦੀਪ ਬਹਾਦਰ ਅਤੇ ਕਰਮਜੀਤ ਕੌਰ ਵੱਲੋਂ ਚੱਲ ਰਹੀਆਂ 38ਵੀਂ ਨੈਸ਼ਨਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਤਗਮੇ ਵੀ ਖਿਡਾਰੀਆਂ ਵੱਲੋਂ ਪ੍ਰਾਪਤ ਕੀਤੇ ਜਾਣਗੇ। ਇਨ੍ਹਾਂ ਖਿਡਾਰੀਆਂ ਦਾ ਪਟਿਆਲਾ ਵਿਖੇ ਪੁੱਜਣ ’ਤੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਇਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਆਉਣ ਵਾਲੇ ਸਮੇਂ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਦੀ ਕਾਮਨਾ ਕੀਤੀ ਗਈ। ਇਸ ਖ਼ੁਸ਼ੀ ਦੇ ਮੌਕੇ ਇਨ੍ਹਾਂ ਖਿਡਾਰੀਆਂ ਦੇ ਕੋਚ ਵਿਸ਼ਾਲ ਕੁਮਾਰ ਅਤੇ ਸੁਰਿੰਦਰ ਸਿੰਘ, ਪ੍ਰਧਾਨ ਵੁਸ਼ੂ ਐਸੋਸੀਏਸ਼ਨ ਪਟਿਆਲਾ ਵੀ ਸ਼ਾਮਲ ਹੋਏ ਸਨ। ਇਸ ਮੌਕੇ ਜ਼...
ਹਸਪਤਾਲ ਅਮਲੋਹ ਵਿਖੇ ਚਾਰ ਮਾਹਿਰ ਡਾਕਟਰ ਤਾਇਨਾਤ:-ਸਿਵਲ ਸਰਜਨ

ਹਸਪਤਾਲ ਅਮਲੋਹ ਵਿਖੇ ਚਾਰ ਮਾਹਿਰ ਡਾਕਟਰ ਤਾਇਨਾਤ:-ਸਿਵਲ ਸਰਜਨ

National, Politics, Punjab, Trending
ਅਮਲੋਹ/ਫ਼ਤਹਿਗੜ੍ਹ ਸਾਹਿਬ :-05 ਫਰਵਰੀ                 ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ  ਕਮਿਊਨਿਟੀ ਸਿਹਤ ਕੇਂਦਰ ਅਮਲੋਹ ਵਿੱਚ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਤਾਇਨਾਤੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਪਤਾਲ ਵਿੱਚ ਮੈਡੀਸਨ ਦੇ ਮਾਹਿਰ, ਬੱਚਿਆਂ ਦੇ ਮਾਹਿਰ, ਔਰਤ ਰੋਗਾਂ ਦੇ ਮਾਹਿਰ, ਬੇਹੋਸ਼ੀ ਦੇ ਮਾਹਿਰ ਆਦਿ ਚਾਰ ਮਾਹਿਰ ਡਾਕਟਰ ਤਾਇਨਾਤ ਹਨ।                 ਉਹਨਾਂ ਦੱਸਿਆ ਕਿ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੋਰਾਂ ਸਿਹਤ ਕੇਂਦਰਾਂ ਤੋਂ ਵੀ ਸਮੇਂ ਸਮੇਂ ਤੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਡਿਊਟੀ ਲਗਾਈ ਜਾਂਦੀ ਹੈ, ਤਾਂ ਕਿ ਆਮ ਲੋਕਾਂ ਨੂੰ ਸਿਹਤ ਸੇਵਾਵਾ ਲੈਣ ਵਿੱਚ ਕੋਈ ਦਿੱਕਤ ਨਾ ਆਵੇ । ਉਹਨਾਂ ਇਹ ਵੀ ਦੱਸਿਆ ਕਿ ਸਿਹਤ ਕੇਂਦਰਾਂ ਦੀ ਵਕੈਂਸੀ ਪੋਜੀਸ਼ਨ ਹਰ ਮਹੀਨੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਂਦੀ ਹੈ ਤਾਂ ਕਿ ਲੋੜ ਅਨੁਸਾਰ ਮੈਡੀਕਲ ਅਤੇ ਪੈਰਾਮੈਡੀਕਲ ਦੀ ਤਾਇਨਾਤੀ  ਕਰਵਾਈ ਜਾ ਸਕੇ।                 ਉਹਨਾਂ ਇਹ ਵੀ ਦੱਸਿਆ ਕਿ ਨਵੀਂ ਭਰਤੀ ਤਹਿਤ ਜਿਲ੍ਹੇ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਡਾਕਟਰਾਂ ਅਤੇ ਪੈਰਾਮੈਡੀਕ...
ਮੈਗਾ ਪੀ.ਟੀ.ਐਮ. ਦੌਰਾਨ “ਫਿਊਚਰ ਟਾਈਕੂਨ’ ਪ੍ਰੋਗਰਾਮ ਸਬੰਧੀ ਕੀਤਾ ਗਿਆ ਜਾਗਰੂਕ

ਮੈਗਾ ਪੀ.ਟੀ.ਐਮ. ਦੌਰਾਨ “ਫਿਊਚਰ ਟਾਈਕੂਨ’ ਪ੍ਰੋਗਰਾਮ ਸਬੰਧੀ ਕੀਤਾ ਗਿਆ ਜਾਗਰੂਕ

National, Politics, Punjab, Trending
ਅੰਮ੍ਰਿਤਸਰ, 5 ਫਰਵਰੀ:  ਅੰਮ੍ਰਿਤਸਰ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵੱਲੋਂ ਜਿਲੇ ਦੇ ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੌਕਾ ਦੇਣ ਵਾਸਤੇ ‘ਫਿਊਚਰ ਟਾਈਕੂਨ’ ਨਾਂ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਬਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਪਹਿਲਕਦਮੀ ਦੌਰਾਨ ਅੱਜ ਸਕੂਲ਼ ਆਫ਼ ਐਮੀਨੈਂਸ, ਛੇਹਰਟਾ ਅਤੇ ਸਰਕਾਰੀ ਮਿਡਲ ਸਕੂਲ, ਭੋਏਵਾਲੀ ਵਿਖੇ ਹੋਈ ਮੈਗਾ ਪੀ.ਟੀ.ਐਮ. ਦੌਰਾਨ ਅਧਿਆਪਕਾਂ, ਮਾਪਿਆਂ ਅਤੇ ਵਿਦਆਰਥੀਆਂ ਨੂੰ ਇਸ ਪ੍ਰੋਗਰਾਮ ਦੀ ਸਾਰੀ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਪੌ੍ਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਵਿਦਿਆਰਥੀਆਂ, ਨੌਜਵਾਨਾਂ, ਮਹਿਲਾਵਾਂ, ਦਿਵਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ, ਆਮ ਲੋਕਾਂ 'ਜਾਂ ਸੈਰ ਸਪਾਟਾ ਸਨਅਤ ਨਾਲ ਜੁੜੇ ਲੋਕਾਂ ਚੋਂ ਕਿਸੇ ਦੇ ਵੀ ਆਪਣੇ ਸੁਪਨਮਈ ਪ੍ਰਾਜੈਕਟ ਦੇ ਨਵੇਂ ਸੰਕਲਪਾਂ ਅਤੇ ਯੋਜਨਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਦਾ ਹੱਥ ਫੜਕੇ ਅਸਲ 'ਚ ਰੂਪਮਾਨ ਕਰਨ ਲਈ ਇੱ...
ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਬਾਘਾਪੁਰਾਣਾ ਵਿਖੇ ਕਾਨੂੰਨੀ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਬਾਘਾਪੁਰਾਣਾ ਵਿਖੇ ਕਾਨੂੰਨੀ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

National, Politics, Punjab, Trending
ਮੋਗਾ 5 ਫ਼ਰਵਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ – ਕਮ – ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਜੀਆਂ ਦੀ ਅਗਵਾਈ ਅੱਜ  ਸਬ ਡਵੀਜ਼ਨ ਬਾਘਾਪੁਰਾਣਾ ਵਿਖੇ ਕਾਨੂੰਨੀ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ਼੍ਰੀ ਤਲਵੰਤ ਸਿੰਘ ਰਿਟਾਇਰਡ ਜੱਜ ਦਿੱਲੀ ਹਾਈ ਕੋਰਟ, ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਮਿਸ ਪਾਰੁਲ ਚੇਅਰਮੈਨ ਸਬ ਡਵੀਜਨ ਲੀਗਲ ਸਰਵਿਸਜ਼ ਕਮੇਟੀ ਬਾਘਾਪੁਰਾਣਾ, ਸ਼੍ਰੀ ਹਰਜੀਤ ਸਿੰਘ ਪ੍ਰਧਾਨ ਬਾਰ ਐਸੋਸੀਏਸ਼ਨ ਬਾਘਾਪੁਰਾਣਾ, ਸ਼੍ਰੀ ਬੇਅੰਤ ਸਿੰਘ ਐੱਸ.ਡੀ.ਐੱਮ. ਬਾਘਾਪੁਰਾਣਾ, ਸ਼੍ਰੀ ਸਰਬਜੀਤ ਸਿੰਘ, ਡੀ.ਐੱਸ.ਪੀ. (ਐੱਨ.ਡੀ.ਪੀ.ਐੱਸ) ਮੋਗਾ ਅਤੇ ਸ਼੍ਰੀ ਜਸਵਰਿੰਦਰ ਸਿੰਘ ਐੱਸ.ਐੱਚ.ਓ. ਬਾਘਾਪੁਰਾਣਾ, ਮਿਸ ਨਿਮਰਤਾ ਗਿੱਲ, ਵਕੀਲ  ਅਤੇ ਏ.ਐੱਸ.ਆਈ. ਕੇਵਲ ਸਿੰਘ ਅਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਵੀ ਮੌਜੂਦ ਸਨ। ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਜੀ ਨੇ ਆਮ ਜਨਤਾ ਅਤੇ ਸਮੂਹ ਵਕੀਲ ਸਾਹਿਬਾ...
ਡਿਪਟੀ ਕਮਿਸ਼ਨਰ ਵੱਲੋਂ ਗ੍ਰਾਮ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੀ ਹਦਾਇਤ

ਡਿਪਟੀ ਕਮਿਸ਼ਨਰ ਵੱਲੋਂ ਗ੍ਰਾਮ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੀ ਹਦਾਇਤ

National, Politics, Punjab, Trending
ਫ਼ਰੀਦਕੋਟ 5 ਫਰਵਰੀ 2025 (   )    ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਿਲ੍ਹੇ ਦੀਆਂ ਸਮੂਹ ਪੰਚਾਇਤਾਂ ਨੂੰ ਹਦਾਇਤ ਕੀਤੀ ਹੈ ਕਿ ਮਹਾਤਮਾ ਗਾਂਧੀ ਨਰੇਗਾ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਗ੍ਰਾਮੀਣ ਸਕੀਮ ਚਾਲੂ ਹੋਣ ਅਤੇ ਕੈਲੰਡਰ ਜਾਰੀ ਹੋਣ ਦੀ ਮਿਤੀ ਤੱਕ ਦਾ ਸੋਸ਼ਲ ਆਡਿਟ ਜਲਦ ਤੋਂ ਜਲਦ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਆਡਿਟ ਟੀਮਾਂ ਗ੍ਰਾਮ ਪੰਚਾਇਤ ਦੇ ਆਡਿਟ ਕਰਨ ਲਈ ਪਿੰਡਾਂ ਵਿਚ ਜਾਣਗੀਆਂ।           ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਮਹਾਤਮਾ ਗਾਂਧੀ ਨਰੇਗਾ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਗ੍ਰਾਮੀਣ ਦੇ ਸਮੁੱਚੇ ਸਟਾਫ ਸਮੇਤ ਏ.ਪੀ.ਓ, ਜੇ.ਈ, ਟੀ.ਏ.ਜੀ.ਆਰ.ਐਸ ਵੱਲੋਂ ਸੋਸਲ ਆਡਿਟ ਟੀਮ ਨਾਲ ਸਹਿਯੋਗ ਅਤੇ ਸਮੇਂ ਸਿਰ ਸਮੁੱਚਾ ਰਿਕਾਰਡ ਪੇਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੋਸ਼ਲ ਆਡਿਟ ਦੌਰਾਨ ਕੀਤੇ ਗਏ ਕੰਮਾਂ ਦੀ ਸਬੰਧਿਤ ਸਕੀਮ ਦੇ ਸਟਾਫ ਵਲੋ ਫਿਜੀਕਲ ਵੈਰੀਫਿਕੇਸ਼ਨ/ਮਿਣਤੀ ਕਰਵਾਈ ਜਾਵੇ।           ਉਨ੍ਹਾਂ ਕਿਹਾ ਕਿ ਸਬੰਧਤ ਸਕੀਮਾਂ ਦੀਆਂ ਭਾਰਤ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ ਅਨੁਸਾਰ ਗ੍ਰਾਮ ਸਭਾ ਦੌਰਾਨ ਸਬੰਧਿਤ ਅਧਿਕਾਰੀ/...
ਵਿਧਾਇਕ ਫਾਜ਼ਿਲਕਾ ਨੇ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਕੀਤੇ ਜਾਰੀ

ਵਿਧਾਇਕ ਫਾਜ਼ਿਲਕਾ ਨੇ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਕੀਤੇ ਜਾਰੀ

National, Politics, Punjab, Trending
ਫਾਜ਼ਿਲਕਾ, 5 ਫਰਵਰੀ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਵਿਖੇ ਬਣੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਦੀ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਜਾਰੀ ਕੀਤੇ ਗਏ ਜਿਸ ਨਾਲ ਇਨ੍ਹਾਂ ਬਚਿਆਂ ਨੂੰ ਪ੍ਰਤੀ ਮਹੀਨਾ 4 ਹਜਾਰ ਰੁਪਏ ਮਾਲੀ ਸਹਾਇਤਾ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਇਹ ਸਕੀਮ ਪੰਜਾਬ ਸਰਕਾਰ ਦੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਲੋੜਵੰਦ ਤੇ ਬੇਸਹਾਰਾ ਬੱਚਿਆਂ ਹਿਤ ਚਲਾਈ ਜਾ ਰਹੀ ਹੈ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਮਾਲੀ ਸਹਾਇਤਾ ਮੁਹੱਈਆ ਕਰਵਾਉਣ ਲਈ ਬੱਚਿਆਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਸਨ ਜਿੰਨ੍ਹਾਂ *ਤੇ ਕਾਰਵਾਈ ਕਰਦਿਆਂ ਸਕੀਮ ਅਧੀਨ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਉਨ੍ਹਾਂ ਇਸ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਗਲ ਮਾਪੇ, ਅਨਾਥ, ਜੇਲ੍ਹ ਵਿੱਚ ਰਹਿ ਰਹੇ ਕੈਦੀਆਂ ਦੇ ਬੱਚਿਆਂ ਅਤੇ ਐਚ.ਆਈ.ਵੀ ਨਾਲ ਪੀੜਿਤ ਮਾਤਾ ਪਿਤਾ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ 4000 ਰੁਪਏ/- ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ...
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

National, Politics, Punjab, Trending
ਪਠਾਨਕੋਟ, 5 ਫ਼ਰਵਰੀ 2025--- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼ੀ ਹਰਦੀਪ ਸਿੰਘ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ, ਜਿਲ੍ਹਾ ਨਗਰ ਯੋਜਨਾਕਾਰ (ਰ), ਪਠਾਨਕੋਟ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਪਰਮਪ੍ਰੀਤ ਸਿੰਘ ਗੋਰਾਇਆ, ਤਹਿਸੀਲਦਾਰ, ਪਠਾਨਕੋਟ ਅਤੇ ਥਾਣਾ ਬਾਰਠ ਸਾਹਿਬ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਠਾਨਕੋਟ ਤੋਂ ਬਾਰਠ ਸਾਹਿਬ ਰੋਡ ਉੱਪਰ ਪੈਂਦੇ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੇ ਨੇੜੇ ਬਣ ਰਹੀ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਕਤ ਵਿਕਸਿਤ ਕੀਤੀ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕ...
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਝਨੇੜੀ ਗਊਸ਼ਾਲਾ ਦਾ ਦੌਰਾ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਝਨੇੜੀ ਗਊਸ਼ਾਲਾ ਦਾ ਦੌਰਾ

National, Politics, Punjab, Trending
ਭਵਾਨੀਗੜ੍ਹ/ਸੰਗਰੂਰ, 4 ਫਰਵਰੀ:           ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਅਧਿਕਾਰੀਆਂ ਸਮੇਤ ਭਵਾਨੀਗੜ੍ਹ ਨੇੜਲੇ ਪਿੰਡ ਝਨੇੜੀ ਵਿਖੇ ਬਣੀ ਸਰਕਾਰੀ ਗਊਸ਼ਾਲਾ ਵਿਖੇ ਪਸ਼ੂ ਧਨ ਲਈ ਉਪਲਬਧ ਸਹੂਲਤਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਹਨਾਂ ਕਿਹਾ ਕਿ ਬੇਸਹਾਰਾ ਪਸ਼ੂਧਨ ਨੂੰ ਸੜਕਾਂ ਉੱਤੇ ਰੁਲਣ ਤੋਂ ਬਚਾਉਣ ਅਤੇ ਢੁਕਵੀਂ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਇਸ ਉਦੇਸ਼ ਹਿਤ ਇਸ ਗਊਸ਼ਾਲਾ ਵਿੱਚ ਪਸ਼ੂ ਧਨ ਲਈ ਹਰ ਲੋੜੀਂਦੀ ਸੁਵਿਧਾ ਉਪਲਬਧ ਕਰਵਾਉਣੀ ਲਾਜ਼ਮੀ ਹੈ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਸ਼ੂ ਧਨ ਲਈ ਸੈਡਾਂ ਦੇ ਨਿਰਮਾਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਉਹਨਾਂ ਨੇ ਕਿਹਾ ਕਿ ਗਰਮੀ ਦੀ ਰੁੱਤ ਦੌਰਾਨ ਪਸ਼ੂ ਧਨ ਦੀਆਂ ਜਰੂਰਤਾਂ ਦੇ ਮੱਦੇਨਜ਼ਰ ਢੁਕਵੇਂ ਪ੍ਰਬੰਧ ਕਰਨੇ ਸਮੇਂ ਸਿਰ ਯਕੀਨੀ ਬਣਾਏ ਜਾਣ ਅਤੇ ਭਵਿੱਖ ਵਿੱਚ ਹੋਰ ਬੇਸਹਾਰਾ ਪਸ਼ੂਆਂ ਨੂੰ ਇਸ ਗਊਸ਼ਾਲਾ ਵਿੱਚ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਮੌਜੂਦ ਹਨ। ਇਸ ਮੌਕੇ ਐਸ.ਡੀ.ਐਮ. ਭਵਾਨੀਗੜ੍ਹ ਮਨਜੀਤ ਕੌਰ, ਡੀਐਸਪੀ ਡੀ.ਐਸ ਵਿਰਕ, ਬਲਾਕ ਵਿਕਾਸ ਤੇ ਪੰਚ...