Shadow

Author: admin

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ ‘ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ ‘ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ

National, Politics, Punjab, Trending
ਪਟਿਆਲਾ, 3 ਫਰਵਰੀ: ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪਟਿਆਲਾ ਦੀ ਰਿਸ਼ੀ ਕਲੋਨੀ ਵਿਖੇ 10 ਸਾਲਾਂ ਬੱਚੇ ਉਤੇ ਹੋਏ ਤਸ਼ੱਦਦ ਦੀ ਵੱਖ ਵੱਖ ਚੈਨਲਾਂ 'ਤੇ ਚੱਲ ਰਹੀ ਖਬਰ ਦੇ ਮਾਮਲੇ 'ਤੇ ਸੂ-ਮੋਟੋ ਨੋਟਿਸ ਲੈਂਦਿਆਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪੀੜਤ ਜੇਰੇ ਇਲਾਜ ਬੱਚੇ ਨਾਲ ਮੁਲਾਕਾਤ ਕੀਤੀ ਅਤੇ ਹਾਲਚਾਲ ਜਾਣਿਆ। ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਮੀਟਿੰਗ ਕਰਕੇ ਦੋਸ਼ੀਆਂ ਖਿਲਾਫ਼ ਸਖਤ ਕਰਵਾਈ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੀ ਮੌਜੂਦ ਸਨ। ਚੇਅਰਮੈਨ ਕੰਵਰਦੀਪ ਸਿੰਘ ਨੇ 10 ਸਾਲਾਂ ਬੱਚੇ ਨੂੰ ਗਰਮ ਪ੍ਰੈਸ ਲਗਾਕੇ ਕੀਤੇ ਗਏ ਇਸ ਗ਼ੈਰ-ਮਨੁੱਖੀ ਘਟਨਾ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਮਿਸ਼ਨ ਅਜਿਹੇ ਮਾਮਲਿਆਂ ਨਾਲ ਸਖਤੀ ਨਾਲ ਨਜਿੱਠੇਗਾ। ਉਨ੍ਹਾਂ ਨੇ ਘਟਨਾ ਲਈ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਪੁਲਿਸ ਨੂੰ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ...
ਡਿਪਟੀ ਕਮਿਸ਼ਨਰ ਵੱਲੋਂ ਕਿਦਵਈ ਨਗਰ ਅਤੇ ਢੋਲੇਵਾਲ ਸਕੂਲ ਆਫ਼ ਐਮੀਨੈਂਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਕਿਦਵਈ ਨਗਰ ਅਤੇ ਢੋਲੇਵਾਲ ਸਕੂਲ ਆਫ਼ ਐਮੀਨੈਂਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

National, Politics, Punjab, Trending
ਲੁਧਿਆਣਾ, 3 ਫਰਵਰੀ (000) - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਗਾਮੀ ਕਿਦਵਈ ਨਗਰ ਅਤੇ ਢੋਲੇਵਾਲ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੇ ਉਸਾਰੀ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਜਿਨ੍ਹਾਂ ਵਿੱਚ ਸਿੱਖਿਆ, ਨਗਰ ਸੁਧਾਰ ਟਰੱਸਟ ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਸ਼ਾਮਲ ਸਨ, ਦੇ ਨਾਲ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਜ਼ੋਰਵਾਲ ਨੇ ਕਿਹਾ ਕਿ ਕਿਦਵਈ ਨਗਰ ਐਸ.ਓ.ਈ. ਲਈ ਮੁਕੰਮਲ ਹੋਣ ਦੀ ਆਖਰੀ ਮਿਤੀ 31 ਮਾਰਚ, 2025 ਨਿਰਧਾਰਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਰੈਂਪ, ਸੁਰੱਖਿਆ ਗਾਰਡ ਰੂਮ ਅਤੇ ਬਿਜਲੀ ਫਿਟਿੰਗ 'ਤੇ ਕੰਮ ਪਹਿਲਾਂ ਹੀ ਜਾਰੀ ਹੈ। ਇਸ ਤੋਂ ਇਲਾਵਾ, ਵਿਭਾਗ ਨੇ ਕੰਮ ਦੇ ਦਾਇਰੇ ਵਿੱਚ ਤਬਦੀਲੀਆਂ ਲਈ ਪ੍ਰਸ਼ਾਸਕੀ ਪ੍ਰਵਾਨਗੀ ਲਈ ਵੀ ਪ੍ਰਸਤਾਵ ਰੱਖਿਆ ਹੈ ਅਤੇ ਉਸ ਅਨੁਸਾਰ ਲੋੜੀਂਦੇ ਫੰਡ ਅਲਾਟ ਕੀਤੇ ਜਾਣਗੇ। ਉਨ੍ਹਾਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਨਿਰਧਾਰਿਤ ਸਮੇਂ ਅੰਦਰ ਇਸ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਜਾ ...
ਵਧੀਕ ਡਿਪਟੀ ਕਮਿਸ਼ਨਰ ਨੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਧੀਕ ਡਿਪਟੀ ਕਮਿਸ਼ਨਰ ਨੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

National, Politics, Punjab, Trending
ਫ਼ਿਰੋਜ਼ਪੁਰ, 3 ਫਰਵਰੀ 2025: ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੂੜਾ ਚੁੱਕਣ ਵਾਲੀਆਂ ਪੰਜ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਗੱਡੀਆਂ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਵੱਲੋਂ ਫ਼ਿਰੋਜ਼ਪੁਰ ਵਿਖੇ ਸੁਚੱਜੇ ਕੂੜਾ ਪ੍ਰਬੰਧਨ ਲਈ ਡੋਨੇਟ ਕੀਤੀਆਂ ਗਈਆਂ ਹਨ। ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਗੱਡੀਆਂ ਫਿਰੋਜ਼ਪੁਰ ਵਿੱਚ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਬਹੁਤ ਹੀ ਸਹਾਈ ਸਿੱਧ ਹੋਣਗੀਆਂ । ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਖ-ਵੱਖ ਸੰਸਥਾਵਾਂ ਨਾਲ ਮਿਲ ਕੇ ਜ਼ਿਲੇ ਦੀ ਦਸ਼ਾ ਤੇ ਦਿਸ਼ਾ ਸੁਧਾਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਗਲੀਆਂ ਮੁਹੱਲਿਆਂ ਵਿੱਚ ਕੂੜਾ ਕਰਕਟ ਜਮਾ ਹੋਣ ਨਾਲ ਕਈ ਕਿਸਮ ਦੀਆਂ ਬਿਮਾਰੀਆਂ ਹੋਣ ਦਾ ਖਦਸ਼ਾ ਰਹਿੰਦਾ ਹੈ ਇਸ ਲਈ ਕੂੜਾ ਕਰਕਟ ਨੂੰ ਇਕੱਠਾ ਕਰਕੇ ਇਸ ਦਾ ਸੁਚਾਰੂ ਪ੍ਰਬੰਧਨ ਕਰਨ ਅਤੇ ਸੁਚੱਜੇ ਢੰਗ ਨਾਲ ਨਿਪਟਾਰਾ ਕਰਨਾ ਜਰੂਰੀ ਹੁੰਦਾ ਹੈ। ਉਹਨਾਂ ਕਿਹਾ ਕਿ ਆਈਸੀਆਈਸ...
ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ 3 ਫਰਵਰੀ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਆਸਾ ਬੁੱਟਰ ਵਿਖੇ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 70 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦੱਸਿਆ ਕਿ ਸਰੋ੍ਹਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕੇ.ਵੀ.ਕੇ. ਵੱਲੋਂ ਇਸ ਪਿੰਡ ਵਿੱਚ ਕਨੋਲਾ ਗੋਭੀ ਸਰ੍ਹੋਂ ਦੀ ਕਿਸਮ ਜੀ.ਐਸ.ਸੀ-7 ਦੇ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ। ਕਨੋਲਾ ਸਰ੍ਹੋਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਆ ਿਕ ਿਅੰਤਰਰਾਸ਼ਟਰੀ ਪੱਧਰ ਤੇ ਕਨੋਲਾ ਸਰੋ੍ਹਂ ਉਨ੍ਹਾਂ ਕਿਸਮਾਂ ਨੂੰ ਕਹਿੰਦੇ ਹਨ ਜਿਨ੍ਹਾਂ ਦੇ ਤੇਲ ਵਿੱਚ 2 ਪ੍ਰਤੀਸ਼ਤ ਤੋਂ ਘੱਟ ਇਰੁਸਿਕ ਏਸਿਡ ਅਤੇ ਖਲ਼ ਵਿੱਚ 30 ਮਾਈਕਰੋ ਮੋਲ ਪ੍ਰਤੀ ਗ੍ਰਾਮ ਤੋਂ ਘੱਟ ਗਲੁਕੋਸਿਨੋਲੇਟਸ ਹੰੁਦੇ ਹਨ। ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਲਈ ਅਤੇ ਖਲ਼ ਪਸ਼ੂਆਂ ਦੀ ਖੁਰਾਕ ਲਈ ਬਹੁਤ ਵਧੀਆ ਹੁੰਦੇ ਹਨ। ਉਹਨਾਂ ਦੱਸਿਆ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਿਫ...
ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ

ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ

National, Politics, Punjab, Trending
ਪਟਿਆਲਾ, 3 ਫਰਵਰੀ: ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਪੰਜਾਬ ਰਾਜ ਨੂੰ ਨਸ਼ਾ ਮੁਕਤ ਬਣਾਉਣ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਮੁੜ ਰੰਗਲਾ ਪੰਜਾਬ ਸਿਰਜਣ ਲਈ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਪਿੰਡਾਂ ਵਿੱਚ ਕੰਮ ਕਰ ਰਹੇ ਸਰਗਰਮ ਯੁਵਕ ਸੇਵਾਵਾਂ ਕਲੱਬਾਂ, ਪਿੰਡ ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪਿੰਡ ਪੱਧਰ ਤੇ ਨੁੱਕੜ ਨਾਟਕਾਂ ਦਾ ਆਯੋਜਨ ਕਰਕੇ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਪਿੰਡ ਬਲਬੇੜਾ ਦੇ  ਸਕੂਲ ਆਫ਼ ਐਮੀਨੈਂਸ  ਵਿਖੇ ਰੈੱਡ ਆਰਟਸ ਪੰਜਾਬ ਦੇ ਨਾਟਕਕਾਰਾਂ ਵੱਲੋਂ 'ਆਖਿਰ ਕਦੋਂ ਤੱਕ' ਨਾਟਕ ਦਾ ਸਫਲਤਾ ਪੂਰਵਕ ਮੰਚਨ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਨੌਜਵਾਨ ਬੱਚਿਆਂ ਨੂੰ ਆਪਣੇ ਪਿੰਡਾਂ, ਸ਼ਹਿਰਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਆਪਣੀ ਪੜ੍ਹਾਈ ਦੌਰਾਨ ਮਾੜੀ ਸੰਗਤ ਅਤੇ ਨਸ਼ੇ ਦੇ ਵਪਾਰੀਆਂ ਤੋਂ ਦੂਰ ਰਹਿਣ ਹਿੱਤ ਜਾਗਰੂਕ ਕੀਤਾ। ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਨਾਟਕ ਮੰਚਨ ਨਾਲ ਵਿਦਿਆਰਥੀਆਂ ਵਿੱਚ ਨਸ਼ਿਆਂ ਪ੍ਰਤੀ ...
ਮ੍ਰਿਤਕ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਾ ਅਵਾਰਡ ਪਾਸ

ਮ੍ਰਿਤਕ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਾ ਅਵਾਰਡ ਪਾਸ

National, Politics, Punjab, Trending
ਬਰਨਾਲਾ, 3 ਫਰਵਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਿਖੇ ਬਣੀ ਵਿਕਟਿਮ ਕੰਪਨਸੇਸ਼ਨ ਕਮੇਟੀ ਜਿਸ ਦੇ ਚੇਅਰਮੈਨ ਸ੍ਰੀ ਬੀ.ਬੀ.ਐੱਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਨ, ਵੱਲੋਂ ਮ੍ਰਿਤਕ ਜਸਵੀਰ ਸਿੰਘ ਅਤੇ ਅਮਰਜੀਤ ਸਿੰਘ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਧਨ ਰਾਸ਼ੀ ਦਾ ਅਵਾਰਡ ਪਾਸ ਕੀਤਾ। ਦੱਸਣਯੋਗ ਹੈ ਕਿ ਦਰਖਾਸਤ ਕਰਤਾ ਭੋਲੋ ਕੌਰ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੂੰ ਇੱਕ ਦਰਖਾਸਤ ਦਿੱਤੀ ਗਈ ਸੀ ਕਿ ਉਸ ਦੇ ਦੋਨੋਂ ਲੜਕੇ ਅਮਰਜੀਤ ਸਿੰਘ ਅਤੇ ਜਸਵੀਰ ਸਿੰਘ ਜੋ ਕਿ ਆਪਣੇ ਪਿਤਾ ਨਾਲ ਸੀਵਰੇਜ ਡੰਪ ਦੀ ਉਸਾਰੀ ਦਾ ਕੰਮ ਦੇਖ ਰਹੇ ਸੀ ਅਤੇ ਜਦੋਂ ਉਹ ਉਕਤ ਕੰਮ ਤੋਂ ਸ਼ਾਮ ਨੂੰ 7 ਵਜੇ ਦੇ ਕਰੀਬ ਆਪਣੇ ਘਰ ਵਾਪਸ ਆ ਰਹੇ ਸੀ ਤਾਂ ਦੋਸ਼ੀ ਵੱਲੋਂ ਉਸਦੇ ਦੋਵਾਂ ਪੁੱਤਰਾਂ ਜਸਵੀਰ ਸਿੰਘ ਅਤੇ ਅਮਰਜੀਤ ਸਿੰਘ ਦੀ ਛਾਤੀ ਵਿੱਚ ਗੋਲੀਆਂ ਚਲਾ ਦਿੱਤੀਆਂ ਗਈਆ ਅਤੇ ਜਦੋਂ ਉਕਤ ਦੋਨੋ ਭਰਾਵਾਂ ਨੂੰ ਸਿਵਲ ਹਸਪਤਾਲ, ਬਰਨਾਲਾ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ। ਇਸ ਲਈ ਉਕ...
ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਦਸਤਕ ਦੇਵੇਗਾ ਪ੍ਰਸ਼ਾਸਨ- ਡਿਪਟੀ ਕਮਿਸ਼ਨਰ

ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਦਸਤਕ ਦੇਵੇਗਾ ਪ੍ਰਸ਼ਾਸਨ- ਡਿਪਟੀ ਕਮਿਸ਼ਨਰ

National, Politics, Punjab, Trending
ਅੰਮ੍ਰਿਤਸਰ 3 ਫਰਵਰੀ 2025-- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਬਣਾਈ ਰਣਨੀਤੀ ਤਹਿਤ ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਅੱਜ ਇਸ ਸਬੰਧੀ ਜਿਲਾ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਉਹਨਾਂ ਕਿਹਾ ਕਿ ਸਾਡੇ ਕੋਲ 43 ਓਟ ਸੈਂਟਰ ਚੱਲ ਰਹੇ ਹਨ, ਜਿੰਨਾ ਵਿੱਚ 22484 ਮਰੀਜ਼ ਰਜਿਸਟਰਡ ਹਨ, ਜਦ ਕਿ ਰੋਜ਼ਾਨਾ 15 ਤੋਂ 16 ਹਜਾਰ ਵਿਅਕਤੀ ਓਟ ਸੈਂਟਰਾਂ ਵਿੱਚ ਦਵਾਈ ਲੈਣ ਲਈ ਪਹੁੰਚ ਕਰ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਅਸੀਂ ਪੰਚਾਇਤਾਂ, ਮਾਲ ਵਿਭਾਗ, ਨੰਬਰਦਾਰਾ ਅਤੇ ਆਸ਼ਾ ਵਰਕਰਾਂ ਨੂੰ ਨਾਲ ਲੈ ਕੇ ਇਹਨਾਂ ਪਰਿਵਾਰਾਂ ਤੱਕ ਪਹੁੰਚ ਕਰਾਂਗੇ ਕਿ ਉਹ ਆਪਣੇ ਬੱਚਿਆਂ ਨੂੰ ਨਸ਼ੇ ਦੇ ਰੋਗ ਤੋਂ ਪੱਕੇ ਤੌਰ ਉੱਤੇ ਮੁਕਤ ਕਰਨ ਲਈ ਜਿਲੇ ਵਿੱਚ ਚਲਾਏ ਜਾ ਰਹੇ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਪਹੁੰਚ ਕਰਨ। ਉਹਨਾਂ ਦੱਸਿਆ ਕਿ ਇੰਨਾ ਕੇਂਦਰਾਂ ਵਿੱਚ ਮਰੀਜ਼ ਦੀ ਦਵਾਈ ਮੁਫਤ ਹੈ, ਇਸ ਤੋਂ ਇਲਾਵਾ ਖਾਣਾ ਵੀ ਮੁਫਤ ਦਿੱਤਾ ਜਾਂਦਾ ਹੈ ਅਤੇ ਮਰੀਜ਼ ਨੂੰ ਮਾਨਸਿਕ ਤੌਰ ਉੱਤੇ ਨਸ਼ਾ ਛੱਡਣ ਲਈ ਮਾਹ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

National, Politics, Punjab, Trending
ਚੰਡੀਗੜ੍ਹ, 3 ਫਰਵਰੀ:  ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ ਕੌਮੀ ਅਤੇ ਕੌਮਾਂਤਰੀ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 5,574 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਨਾਲ 88,014 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਇਸ ਸਦਕਾ ਤਕਰੀਬਨ 4,01,217 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਵੱਡੇ-ਵੱਡੇ ਉਦਯੋਗਿਕ ਘਰਾਣੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿੱਚ ਦਿਲਚਸਪੀ ਵਿਖਾ ਰਹੀਆਂ ਹਨ। ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਾਪਤ ਹ...
ਵਧੀਕ ਮੁੱਖ ਸਕੱਤਰ ਵਲੋ ਲੁਧਿਆਣਾ ਪੂਰਬੀ ਤਹਿਸੀਲ ਦਾ ਅਚਨਚੇਤ ਦੌਰਾ, ਸੀ.ਸੀ.ਟੀ.ਵੀ. ਦੀ ਵੀ ਕੀਤੀ ਜਾਂਚ

ਵਧੀਕ ਮੁੱਖ ਸਕੱਤਰ ਵਲੋ ਲੁਧਿਆਣਾ ਪੂਰਬੀ ਤਹਿਸੀਲ ਦਾ ਅਚਨਚੇਤ ਦੌਰਾ, ਸੀ.ਸੀ.ਟੀ.ਵੀ. ਦੀ ਵੀ ਕੀਤੀ ਜਾਂਚ

National, Politics, Punjab, Trending
ਲੁਧਿਆਣਾ, 3 ਫਰਵਰੀ (000) - ਪੰਜਾਬ ਦੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵਲੋ ਟਰਾਂਸਪੋਰਟ ਨਗਰ ਸਥਿਤ ਲੁਧਿਆਣਾ ਪੂਰਬੀ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ ਜਾ ਸਕੇ। ਉਨ੍ਹਾਂ  ਸਬ-ਰਜਿਸਟਰਾਰ ਦਫ਼ਤਰ ਦਾ ਦੌਰਾ ਕੀਤਾ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਕੰਮਕਾਜ ਤੋਂ ਇਲਾਵਾ ਚੱਲ ਰਹੀਆਂ ਰਜਿਸਟਰੀ ਪ੍ਰਕਿਰਿਆਵਾਂ ਦੀ ਜਾਂਚ ਕੀਤੀ। ਵਰਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਘਰ-ਘਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਆਪਣੀ ਜਾਂਚ ਦੌਰਾਨ, ਉਨ੍ਹਾਂ ਜ਼ਮੀਨੀ ਪੱਧਰ 'ਤੇ ਤਹਿਸੀਲ ਕੰਪਲੈਕਸ ਦੀ ਸਥਿਤੀ ਦਾ ਮੁਲਾਂਕਣ ਕੀਤਾ। ਇਸ ਤੋਂ ਇਲਾਵਾ, ਵਰਮਾ ਨੇ ਰਜਿਸਟਰੀ ਰਿਕਾਰਡਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਖਰੀਦਦਾਰਾਂ ਅਤੇ ਵੇਚਣ ਵਾਲਿਆਂ ਦੇ ਮੋਬਾਈਲ ਨੰਬਰ ਰਜਿਸਟਰੀ ਦਸਤਾਵੇਜ਼ਾਂ 'ਤੇ ਦਰਜ ਹੋਣੇ ਚਾਹੀਦੇ ਹਨ। ਉਨ੍ਹਾਂ ਸਬ-ਰਜਿਸਟਰਾਰ ਦੇ ...
ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ-ਪੰਨੂ

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ-ਪੰਨੂ

National, Politics, Punjab, Trending
ਖਡੂਰ ਸਾਹਿਬ, 03 ਫਰਵਰੀ : ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜ਼ਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਕਟਰੀ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ ਕੀਤਾ ਗਿਆ । ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 2011-12 ਵਿੱਚ ਉਨਾਂ ਨੇ ਰਵਾਇਤੀ ਖੇਤੀ ਦੇ ਨਾਲ ਨਾਲ ਹਲਦੀ ਬੀਜਣ ਦੀ ਸ਼ੁਰੂਆਤ ਵੀ ਕੀਤੀ। ਉਨਾਂ ਨੇ ਸ਼ੁਰੂਆਤ ਵਿੱਚ ਇੱਕ ਕਿੱਲੇ ਵਿੱਚ ਹਲਦੀ ਦੀ ਬਿਜਾਈ ਕੀਤੀ । ਸ਼੍ਰੀ ਕ੍ਰਿਸ਼ਨ ਕੁਮਾਰ  ਦੀ ਮਾਲਕੀ 06 ਏਕੜ ਹੈ ਜਿਵੇਂ ਜਿਵੇਂ ਸਮਾਂ ਬੀਤਦਾ ਗਿਆ, ਉਸ ਤਰ੍ਹਾਂ ਹੀ ਸ਼੍ਰੀ ਕ੍ਰਿਸ਼ਨ ਕੁਮਾਰ ਅਤੇ ਉਹਨਾਂ ਦੇ ਹਿੱਸੇਦਾਰ ਸ੍ਰੀ ਅਮਰਜੀਤ ਸਿੰਘ ਦੀ ਦਿਲਚਸਪੀ ਹੋਰ ਵਧੀ ਅਤੇ ਉਨਾਂ ਨੇ ਹਲਦੀ ਦਾ ਪ੍ਰੋਸੈਸਿੰਗ ਪਲਾਂਟ ਵੀ ਨਾਲ ਲਗਾ ਲਿਆ। ਉਨਾਂ ਨੇ ਕਣਕ ਝੋਨੇ ਦੀ ਰਵਾਇਤੀ ਖੇਤੀ ਦੇ ਨਾਲ ਨਾਲ ਕਣਕ ਝੋਨੇ ਨੂੰ ਬੀਜਣ ਵਾਸਤੇ ਉਹ...