Shadow

Author: admin

ਪੰਜਾਬ ਸਰਕਾਰ ਵੱਲੋ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ

ਪੰਜਾਬ ਸਰਕਾਰ ਵੱਲੋ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ

National, Politics, Punjab, Trending
ਭੈਣੀ ਸਾਹਿਬ (ਲੁਧਿਆਣਾ), 2 ਫਰਵਰੀ (000) - ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਞਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਨਾਮਧਾਰੀ ਸੰਪਰਦਾ ਦੇ ਸੰਸਥਾਪਕ ਸਤਿਗੁਰੂ ਰਾਮ ਸਿੰਘ ਜੀ ਨੇ ਆਜ਼ਾਦੀ ਸੰਗਰਾਮ ਵਿੱਚ ਮੁੱਖ ਭੂਮਿਕਾ ਨਿਭਾਈ ਅਤੇ ਬ੍ਰਿਟਿਸ਼ ਸ਼ਾਸਨ ਵਿਰੁੱਧ ਨਾ ਮਿਲਵਰਤਣ ਅੰਦੋਲਨ ਨੂੰ ਹਥਿਆਰ ਵਜੋਂ ਵਰਤਿਆ ਸੀ, ਇਸ ਤੋਂ ਇਲਾਵਾ ਉਨ੍ਹਾਂ ਦੇ ਜੀਵਨ ਅਤੇ ਦਰਸ਼ਨ ਨੇ ਸਮਾਜ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਵਿੱਚ ਮਦਦ ਕੀਤੀ। ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਭੈਣੀ ਸਾਹਿਬ ਵਿਖੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ  ਕੈਬਨਿਟ ਮੰਤਰੀ ਨੇ ਦੱਸਿਆ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਞਿਢੇ ਗਏ ਨਾ ਮਿਲਵਰਤਣ ਅੰਦੋਲਨ ਤੋਂ ਬਾਅਦ, ਲੋਕ ਬ੍ਰਿਟਿਸ਼ ਸਰਕਾਰ ਵਿਰੁੱਧ ਲਾਮਬੰਦ ਹੋਏ ਅਤੇ ਬ੍ਰਿਟਿਸ਼ ਸਰਕਾਰ ਦੀਆਂ ਸੇਵਾਵਾਂ/ਸਹੂਲਤਾਂ ਅਤੇ ਸਾਮਾਨ ਦਾ ਬਾਈਕਾਟ ਕੀਤਾ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਪ੍ਰਚਾਰੇ ਗਏ ਆਦਰਸ਼ਾਂ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਹੋਰ ਉੱਘੇ ਆਜ਼ਾਦੀ ਘੁਲਾਟੀਆਂ ਨੇ ਵੀ ਅਪਣਾਇਆ। ਕੈਬਨਿਟ ਮੰਤਰੀ ਨੇ ...

ਜਲੰਧਰ ਦਿਹਾਤੀ ਪੁਲਿਸ ਵਲੋਂ ਅੰਤਰ-ਜ਼ਿਲ੍ਹਾ ਵਾਹਨ ਚੋਰੀ ਗਿਰੋਹ ਦਾ ਪਰਦਾਫਾਸ਼

National, Politics, Punjab, Trending
ਜਲੰਧਰ, 2 ਫਰਵਰੀ : ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਦੇ ਸਿਟੀ ਨਕੋਦਰ ਪੁਲਿਸ ਸਟੇਸ਼ਨ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਲਗਭਗ 4 ਲੱਖ ਰੁਪਏ ਦੀ ਕੀਮਤ ਵਾਲੇ ਚਾਰ ਚੋਰੀ ਹੋਏ ਦੋ-ਪਹੀਆ ਵਾਹਨਾਂ ਸਮੇਤ ਇੱਕ ਅੰਤਰ-ਜ਼ਿਲ੍ਹਾ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਰਗਰਮੀ ਨਾਲ ਵਾਰਦਾਤਾਂ ਨੂੰ ਅੰਜ਼ਾਮ ਦੇਕੇ ਦੋ-ਪਹੀਆ ਵਾਹਨਾਂ ਨੂੰ ਨਿਸ਼ਾਨਾ ਬਣਾ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਸ਼ਰਕਪੁਰ ਕਲੋਨੀ, ਨਕੋਦਰ, ਜਸਵਿੰਦਰ ਸਿੰਘ ਪੁੱਤਰ ਮਲਕੀਤ ਰਾਮ ਵਾਸੀ ਪਿੰਡ ਤਲਵਣ, ਅਭਿਸ਼ੇਕ ਕੁਮਾਰ ਪੁੱਤਰ ਸੋਮਨਾਥ ਵਾਸੀ ਪਿੰਡ ਤਲਵਣ ਅਤੇ ਰਮਨ ਪੁੱਤਰ ਰਤਨ ਲਾਲ ਵਾਸੀ ਮੁਹੱਲਾ ਗੁੱਗਾ ਸਾਈਂ, ਨਕੋਦਰ ਵਜੋਂ ਹੋਈ ਹੈ। ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਸੰਗਠਿਤ ਅਪਰਾਧ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਇੱਕ ਵਿਸ਼ੇਸ਼ ਮੁਹਿੰਮ ਤਹਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ...
ਜਲੰਧਰ ਦਿਹਾਤੀ ਪੁਲਿਸ ਵਲੋਂ ਬਸੰਤ ‘ਤੇ ਚਾਈਨਾ ਡੋਰ  ਖਿਲਾਫ ਸਖ਼ਤ ਚੇਤਾਵਨੀ

ਜਲੰਧਰ ਦਿਹਾਤੀ ਪੁਲਿਸ ਵਲੋਂ ਬਸੰਤ ‘ਤੇ ਚਾਈਨਾ ਡੋਰ ਖਿਲਾਫ ਸਖ਼ਤ ਚੇਤਾਵਨੀ

National, Politics, Punjab, Trending
ਜਲੰਧਰ, 1 ਫਰਵਰੀ : ਬਸੰਤ ਪੰਚਮੀ ਤੋਂ ਪਹਿਲਾਂ ਜਲੰਧਰ ਦਿਹਾਤੀ ਪੁਲਿਸ ਨੇ ਚੀਨੀ ਡੋਰ (ਸਿੰਥੈਟਿਕ ਮਾਂਝਾ) ਦੀ ਵਰਤੋਂ ਕਰਨ ਜਾਂ ਵੇਚਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਜਲੰਧਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਅੱਜ ਐਲਾਨ ਕੀਤਾ ਹੈ ਕਿ ਇਸ ਘਾਤਕ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਪੁਲਿਸ ਟੀਮਾਂ ਜ਼ਿਲ੍ਹੇ ਭਰ ਵਿੱਚ ਛਾਪੇਮਾਰੀ ਕਰਨਗੀਆਂ। ਉਨ੍ਹਾਂ ਕਿਹਾ ਕਿ ਪਾਬੰਦੀ ਲੱਗਣ ਦੇ ਬਾਵਜੂਦ, ਕੁਝ ਲੋਕ ਚੀਨੀ ਡੋਰ ਵੇਚਣਾ ਅਤੇ ਵਰਤੋਂ ਕਰਨਾ ਜਾਰੀ ਰੱਖਦੇ ਹਨ, ਜਿਸ ਨਾਲ ਮਾਸੂਮ ਜਾਨਾਂ ਨੂੰ ਜੋਖਮ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਅਪਰਾਧੀਆਂ ਖਿਲਾਫ ਕਤਲ ਦੀ ਕੋਸ਼ਿਸ਼ ਸਮੇਤ ਗੈਰ-ਜ਼ਮਾਨਤੀ ਧਾਰਾਵਾਂ ਅਧੀਨ ਮੁੱਕਦਮਾ ਦਰਜ ਕੀਤਾ ਜਾਵੇਗਾ। ਐਸਐਸਪੀ ਖੱਖ ਨੇ ਕਿਹਾ ਕਿ ਚੀਨੀ ਡੋਰ ਦੀ ਵਰਤੋਂ ਨਾਲ ਪਹਿਲਾਂ ਵੀ ਕਈ ਘਾਤਕ ਹਾਦਸੇ ਵਾਪਰ ਚੁੱਕੇ ਹਨ। ਇਹ ਸਿੰਥੈਟਿਕ ਡੋਰ ਇੱਕ ਹਥਿਆਰ ਵਾਂਗ ਹੀ ਖ਼ਤਰਨਾਕ ਹੈ। ਇਸ ਨੇ ਕਈ ਜਾਨਾਂ ਲਈਆਂ ਹਨ ਅਤੇ ਕਈਆ ਦੇ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ...
ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ

ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ

National, Politics, Punjab, Trending
ਫਾਜ਼ਿਲਕਾ 1 ਫਰਵਰੀ 2025.... ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ।         ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਅਬੋਹਰ ਸ੍ਰੀ. ਕ੍ਰਿਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ ਅਬੋਹਰ ਹਲਕੇ ਦੇ ਵੱਖ-ਵੱਖ ਏਰੀਏ ਅਤੇ ਸੜਕਾਂ ਤੇ ਘੁੰਮ ਰਹੇ ਕੁੱਤਿਆਂ ਨੂੰ ਫੜ ਕੇ ਹਲਕਾਅ ਰੋਕੂ ਟੀਕਾਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਕੇ ਮੱਨੁਖਾਂ ਨੂੰ ਸੁਰਖਿਅਤ ਕੀਤਾ ਜਾ ਸਕੇ।  ਉਨ੍ਹਾਂ ਦੱਸਿਆ ਕਿ ਟੀਕਾਕਰਨ ਤੋਂ ਬਾਅਦ ਕੁੱਤਿਆਂ ਦੀ ਮਾਰਕਿੰਗ ਵੀ ਕੀਤੀ ਜਾ ਰਹੀ ਹੈ।         ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਮੁਹਿੰਮ ਦੌਰਾਨ ਈਦਗਾਹ ਬਸਤੀ ਪੁਰਾਣਾ ਫਾਜ਼ਿਲਕਾ ਰੋਡ ਆਦਿ ਏਰੀਆ ਵਿਚ ਅਵਾਰਾ ਕੁੱਤਿਆਂ ਨੂ ਕਾਬੂ ਕਰ ਕੇ ਟੀਕਾਕਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟੀਕਾਕਰਨ ਤੋਂ ਬਾਅਦ ਕੁੱਤਿਆਂ ਦੀ ਮਾਰਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ’ਚ ਦਾਅਵੇ ਇਤਰਾਜ਼ 10 ਮਾਰਚ ਤੱਕ ਪ੍ਰਾਪਤ ਕੀਤੇ ਜਾਣਗੇ-ਡਿਪਟੀ ਕਮਿਸ਼ਨਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ’ਚ ਦਾਅਵੇ ਇਤਰਾਜ਼ 10 ਮਾਰਚ ਤੱਕ ਪ੍ਰਾਪਤ ਕੀਤੇ ਜਾਣਗੇ-ਡਿਪਟੀ ਕਮਿਸ਼ਨਰ

National, Politics, Punjab, Trending
ਮਾਨਸਾ, 01 ਫਰਵਰੀ: ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਲਈ ਪਹਿਲਾਂ ਜਾਰੀ ਸਮਾਂ ਸਾਰਣੀ ਵਿਚ ਸੋਧ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਵਿਚ ਦਾਅਵੇ/ਇਤਰਾਜ਼ 10 ਮਾਰਚ, 2025 ਤੱਕ ਪ੍ਰਾਪਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਨ੍ਹਾਂ ਦਾਅਵੇ ਇਤਰਾਜ਼ਾਂ ਦਾ ਨਿਪਟਾਰਾ 24 ਮਾਰਚ, 2025 ਤੱਕ ਕੀਤਾ ਜਾਵੇਗਾ, ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 16 ਅਪ੍ਰੈਲ, 2025 ਨੂੰ ਕੀਤੀ ਜਾਵੇਗੀ...
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡਾਇਟ ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਆਯੋਜਿਤ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡਾਇਟ ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਆਯੋਜਿਤ

National, Politics, Punjab, Trending
ਬੁਢਲਾਡਾ, ਮਾਨਸਾ, 01 ਫਰਵਰੀ: ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ, ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੰਸਥਾ ਦੇ ਕਰੀਬ ਚਾਲੀ ਵਿਦਿਆਰਥੀਆਂ ਨੇ ਭਾਗ ਲਿਆ। ਸੰਸਥਾ ਦੇ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਨੇ ਸੁਆਗਤ ਕਰਦਿਆਂ ਕਿਹਾ ਕਿ ਪਿਛਲੇ ਕੁੱਝ ਸਾਲਾਂ ਤੋਂ ਭਾਸ਼ਾ ਵਿਭਾਗ ਸਾਹਿਤ, ਭਾਸ਼ਾ ਅਤੇ ਸੱਭਿਆਚਾਰ ਬਾਰੇ ਅਹਿਮ ਕਾਰਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾਇਟ ਅਹਿਮਦਪੁਰ ਸਾਹਿਤ ਅਤੇ ਭਾਸ਼ਾ ਦੀਆਂ ਗਤੀਵਿਧੀਆਂ ਲਈ ਆਪਣੇ ਦਰਵਾਜੇ ਖੋਲ੍ਹਦੀ ਹੈ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਸ਼ਾ ਐਕਟ ਦੀ ਜਾਣਕਾਰੀ ਦਿੱਤੀ ਅਤੇ ਪੰਜਾਬੀ ਭਾਸ਼ਾ ਦੇ ਮਹੱਤਵ ਨੂੰ ਦਰਸਾਇਆ। ਉਨ੍ਹਾਂ ਕਿਹਾ ਕਿ ਇਸ ਕਾਵਿ ਸਿਰਜਣ ਕਾਰਜਸ਼ਾਲਾ ਵਿੱਚ ਰਚੀਆਂ ਕਵਿਤਾਵਾਂ ਨੂੰ ਵਿਭਾਗ ਦੇ ਰਸਾਲੇ ‘ਜਨ ਸਾਹਿਤ’ ਵਿਚ ਪ੍ਰਕਾਸ਼ਿਤ ਕਰਵਾਉਣ ਦਾ ਯਤਨ ਕੀਤਾ ਜਾਵੇਗਾ। ਵਿਭਾਗ ਦੇ ਖੋਜ ਅਫ਼ਸਰ ਕਵੀ ਗੁਰਪ੍ਰੀਤ ਨੇ ਕ...
ਭਾਸ਼ਾ ਵਿਭਾਗ ਵੱਲੋਂ ਨਵੀਂ ਦਿੱਲੀ ਦੇ ਪੰਜਾਬ ਭਵਨ ਵਿੱਚ 20 ਹੋਰ ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ

ਭਾਸ਼ਾ ਵਿਭਾਗ ਵੱਲੋਂ ਨਵੀਂ ਦਿੱਲੀ ਦੇ ਪੰਜਾਬ ਭਵਨ ਵਿੱਚ 20 ਹੋਰ ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ

National, Politics, Punjab, Trending
ਪਟਿਆਲਾ 1 ਫਰਵਰੀ ਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੇਵਲ ਸਿਧਾਂਤਕ ਤੌਰ 'ਤੇ ਕਾਰਜ ਨਹੀਂ ਕਰਦਾ ਸਗੋਂ ਇਸ ਦੀ ਵਿਹਾਰਕਤਾ ਇਸ ਤੋਂ ਵੀ ਕਿਤੇ ਜ਼ਿਆਦਾ ਹੈ। ਇਸ ਲੜੀ ਵਿਚ ਭਾਸ਼ਾ ਵਿਭਾਗ, ਪੰਜਾਬ ਪੰਜਾਬੋਂ ਬਾਹਰ ਵੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਸਾਰਨ ਲਈ ਕਾਰਜ ਕਰ ਰਿਹਾ ਹੈ। ਬੀਤੇ ਕੱਲ੍ਹ ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ ਭਾਸ਼ਾ ਵਿਭਾਗ ਵਲੋਂ ਪੰਜਾਬੀ ਦੇ ਪ੍ਰਬੁੱਧ ਲੇਖਕਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਜਿਨ੍ਹਾਂ ਨਾਲ ਪੰਜਾਬੀ ਲੇਖਕਾਂ ਦੀ ਵਿਰਾਸਤ ਨੂੰ ਪੰਜਾਬੋਂ  ਬਾਹਰ ਵਿਸਥਾਰਿਆ ਜਾਵੇਗਾ। ਇਸ ਮੌਕੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਭਵਨ ਦਾ ਪੰਜਾਬੀ ਦੇ ਵੱਡੇ ਲੇਖਕਾਂ ਦੀਆਂ ਤਸਵੀਰਾਂ ਨਾਲ ਸ਼ਿੰਗਾਰ ਨਾਲ ਸਾਡਾ ਸਿਰ ਹੀ ਉੱਚਾ ਨਹੀਂ ਹੋਵੇਗਾ ਸਗੋਂ ਪੰਜਾਬੀ ਦੀ ਸੀਮਾ ਵੀ ਵਧੇਗੀ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਹੋਰ ਤਸਵੀਰਾਂ ਪੰਜਾਬ ਭਵਨ ਵਿੱਚ ਲਗਾਈਆ ਜਾਣਗੀਆਂ। ਬੀਤੇ ਕੱਲ੍ਹ ਜਿਹਨਾਂ ਨਾਮਵਰ ਲੇਖਕਾਂ ਦੀਆਂ ਤਸਵੀਰਾਂ ਲਗਾਈਆਂ ਉਹਨਾਂ ਵਿੱਚ ਪ੍ਰੋ. ਪੂਰਨ ਸਿੰਘ, ਨੰ...
1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ

1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ

National, Politics, Punjab, Trending
ਚੰਡੀਗੜ੍ਹ, 1 ਫਰਵਰੀ: ਅੱਜ ਇੱਥੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਸਾਲ 1994 ਬੈਚ ਦੇ ਭਾਰਤੀ ਜੰਗਲਾਤ ਸੇਵਾ, ਸ੍ਰੀ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ, ਪੰਜਾਬ (ਪੀ.ਸੀ.ਸੀ.ਐਫ., ਐਚ.ਓ.ਐਫ.ਐਫ) ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਇਲਾਵਾ ਉਹ ਅਗਲੀ ਨਿਯੁਕਤੀ ਹੋਣ ਤੱਕ ਪੀ.ਸੀ.ਸੀ.ਐਫ. ਵਾਈਲਡ ਲਾਈਫ ਅਤੇ ਚੀਫ ਵਾਈਲਡ ਲਾਈਫ ਵਾਰਡਨ, ਪੰਜਾਬ ਦਾ ਅਹੁਦਾ ਵੀ ਸੰਭਾਲਣਗੇ। ਇਸ ਮੌਕੇ ਸ੍ਰੀ ਧਰਮਿੰਦਰ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਉਨ੍ਹਾਂ ਦੀਆਂ ਕਾਬਲੀਅਤ ਵਿੱਚ ਭਰੋਸਾ ਦਿਖਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਈਕੋ ਟੂਰਿਜ਼ਮ ਨੂੰ ਹੁਲਾਰਾ ਦੇਣਾ, ਜਲਗਾਹਾਂ ਦੀ ਸੁਚੱਜੀ ਸਾਂਭ-ਸੰਭਾਲ, ਸੂਬੇ ਵਿੱਚ ਹਰਿਆਵਲ ਹੇਠਲੇ ‘ਚ ਵਾਧਾ ਕਰਨ ਕਰਨ ਲਈ ਕਦਮ ਚੁੱਕਣ ਅਤੇ ਸਥਾਨਕ ਪੱਧਰ 'ਤੇ ਰੁਜ਼ਗਾਰ ਦੇ ਮੌਕੇ ਸਿਰਜਣ ਵੱਲ ਧਿਆਨ ਕੇਂਦਰਿਤ ਕੀਤਾ ਜਾਵੇਗਾ। ਸ੍ਰੀ ਸ਼ਰਮਾ ਨੇ ਕਿਹਾ ਕਿ ਜੁਲਾਈ 2025 ਵਿੱਚ ਹੋਣ ਵਾਲਾ 'ਵਣ ਮਹੋਤਸਵ' ਇੱਕ ਵਿਲੱਖਣ ਸਮਾਗਮ ਹੋਵੇਗਾ। ਉਹਨਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ...
ਸੜਕ ਸੁਰੱਖਿਆ: ਵਾਹਨਾਂ ਦੀ ਚੈਕਿੰਗ, ਵਾਹਨ ਚਾਲਕਾਂ ਨੂੰ ਕੀਤਾ ਜਾਗਰੂਕ

ਸੜਕ ਸੁਰੱਖਿਆ: ਵਾਹਨਾਂ ਦੀ ਚੈਕਿੰਗ, ਵਾਹਨ ਚਾਲਕਾਂ ਨੂੰ ਕੀਤਾ ਜਾਗਰੂਕ

National, Politics, Punjab, Trending
 ਬਰਨਾਲਾ, 1 ਫਰਵਰੀ ਰਿਜਨਲ ਟਰਾਂਸਪੋਰਟ ਅਫ਼ਸਰ ਬਰਨਾਲਾ ਸ੍ਰੀ ਕਰਨਬੀਰ ਸਿੰਘ ਸ਼ੀਨਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਗਤੀਵਿਧੀਆਂ ਕਰਾਈਆਂ ਗਈਆਂ। ਇਸ ਤਹਿਤ ਵੱਖ ਵੱਖ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ।   ਇਸ ਤਹਿਤ ਤਹਿਤ ਆਰ ਟੀ ਓ ਸਟਾਫ਼ ਨੇ ਸਕੂਲ ਬੱਸਾਂ ਦੇ ਡਰਾਇਵਰਾਂ ਨੂੰ ਸੜਕ ਸਰੱਖਿਆ ਨਿਯਮਾਂ ਦੀ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਵੀ ਵਾਹਨ ਚਲਾਉਣ ਸਮੇਂ ਲਾਈਸੈਂਸ, ਜ਼ਰੂਰੀ ਕਾਗਜ਼ਾਤ ਕੋਲ ਹੋਣਾ, ਸੀਟ ਬੈਲਟ ਦਾ ਇਸਤੇਮਾਲ, ਡਰਾਈਵ ਕਰਨ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨੀ, ਲਾਲ ਬੱਤੀ ਦੀ ਉਲੰਘਣਾ ਨਾ ਕਰਨੀ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣੀ, ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮੇਟ ਦੀ ਵਰਤੋਂ ਕਰਨੀ ਅਤੇ ਓਵਰ ਸਪੀਡ ਨਾ ਕਰਨੀ ਆਦਿ ਬਾਰੇ ਜਾਗ਼ਰੂਕ ਕੀਤਾ ਗਿਆ । ਇਸ ਮੌਕੇ ਵਾਹਨਾ 'ਤੇ ਰਿਫਲੈਕਟਰ ਟੇਪ ਵੀ ਲਗਾਏ ਗਏ। ਇਸ ਤੋਂ ਇਲਾਵਾ ਟਰੱਕ ਯੂਨੀਅਨ ਨਾਲ ਸਬੰਧਤ ਡਰਾਇਵਰਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਦੇ ਡਰਾਈਵਿੰਗ ਨਾਲ ਸਬੰਧਤ ਦਸਤਾਵੇਜ਼ ਦੀ ਚੈਕਿੰਗ ਕੀਤੀ। ਇਸ ਮੌਕੇ ਸ੍ਰੀ ਕੁਲਵਿੰਦਰ ਸਿੰਘ, ਮਨਪ੍ਰੀਤ ਸ਼ਰਮਾ , ਪਵਨ ਸਿੰਘ ਅਤੇ ਜਗਤਾਰ ਸਿੰਘ ਤੋਂ ਇ...
7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab, Trending
ਚੰਡੀਗੜ੍ਹ 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਕਲਾਂ ਦੇ ਵਸਨੀਕ ਗੁਰਦਾਸ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 7000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ...