Shadow

Author: admin

ਸੜਕ ਸੁਰੱਖਿਆ: ਵਾਹਨਾਂ ਦੀ ਚੈਕਿੰਗ, ਵਾਹਨ ਚਾਲਕਾਂ ਨੂੰ ਕੀਤਾ ਜਾਗਰੂਕ

ਸੜਕ ਸੁਰੱਖਿਆ: ਵਾਹਨਾਂ ਦੀ ਚੈਕਿੰਗ, ਵਾਹਨ ਚਾਲਕਾਂ ਨੂੰ ਕੀਤਾ ਜਾਗਰੂਕ

National, Politics, Punjab, Trending
 ਬਰਨਾਲਾ, 1 ਫਰਵਰੀ ਰਿਜਨਲ ਟਰਾਂਸਪੋਰਟ ਅਫ਼ਸਰ ਬਰਨਾਲਾ ਸ੍ਰੀ ਕਰਨਬੀਰ ਸਿੰਘ ਸ਼ੀਨਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਗਤੀਵਿਧੀਆਂ ਕਰਾਈਆਂ ਗਈਆਂ। ਇਸ ਤਹਿਤ ਵੱਖ ਵੱਖ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ।   ਇਸ ਤਹਿਤ ਤਹਿਤ ਆਰ ਟੀ ਓ ਸਟਾਫ਼ ਨੇ ਸਕੂਲ ਬੱਸਾਂ ਦੇ ਡਰਾਇਵਰਾਂ ਨੂੰ ਸੜਕ ਸਰੱਖਿਆ ਨਿਯਮਾਂ ਦੀ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਵੀ ਵਾਹਨ ਚਲਾਉਣ ਸਮੇਂ ਲਾਈਸੈਂਸ, ਜ਼ਰੂਰੀ ਕਾਗਜ਼ਾਤ ਕੋਲ ਹੋਣਾ, ਸੀਟ ਬੈਲਟ ਦਾ ਇਸਤੇਮਾਲ, ਡਰਾਈਵ ਕਰਨ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨੀ, ਲਾਲ ਬੱਤੀ ਦੀ ਉਲੰਘਣਾ ਨਾ ਕਰਨੀ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣੀ, ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮੇਟ ਦੀ ਵਰਤੋਂ ਕਰਨੀ ਅਤੇ ਓਵਰ ਸਪੀਡ ਨਾ ਕਰਨੀ ਆਦਿ ਬਾਰੇ ਜਾਗ਼ਰੂਕ ਕੀਤਾ ਗਿਆ । ਇਸ ਮੌਕੇ ਵਾਹਨਾ 'ਤੇ ਰਿਫਲੈਕਟਰ ਟੇਪ ਵੀ ਲਗਾਏ ਗਏ। ਇਸ ਤੋਂ ਇਲਾਵਾ ਟਰੱਕ ਯੂਨੀਅਨ ਨਾਲ ਸਬੰਧਤ ਡਰਾਇਵਰਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਦੇ ਡਰਾਈਵਿੰਗ ਨਾਲ ਸਬੰਧਤ ਦਸਤਾਵੇਜ਼ ਦੀ ਚੈਕਿੰਗ ਕੀਤੀ। ਇਸ ਮੌਕੇ ਸ੍ਰੀ ਕੁਲਵਿੰਦਰ ਸਿੰਘ, ਮਨਪ੍ਰੀਤ ਸ਼ਰਮਾ , ਪਵਨ ਸਿੰਘ ਅਤੇ ਜਗਤਾਰ ਸਿੰਘ ਤੋਂ ਇ...
7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab, Trending
ਚੰਡੀਗੜ੍ਹ 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਕਲਾਂ ਦੇ ਵਸਨੀਕ ਗੁਰਦਾਸ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 7000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰੀ ਬਜਟ ਪੰਜਾਬ ਲਈ ‘ਨਿਰਾਸ਼ਾਜਨਕ’ ਕਰਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰੀ ਬਜਟ ਪੰਜਾਬ ਲਈ ‘ਨਿਰਾਸ਼ਾਜਨਕ’ ਕਰਾਰ

National, Politics, Punjab, Trending
ਚੰਡੀਗੜ੍ਹ, 1 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਬਜ਼ਟ ਨੂੰ ਪੰਜਾਬ ਦੇ ਲੋਕਾਂ ਲਈ 'ਨਿਰਾਸ਼ਾਜਨਕ ਬਜ਼ਟ' ਕਰਾਰ ਦਿੱਤਾ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਬਜਟ ਦੇਸ਼ ਦੀਆਂ ਲੋੜਾਂ ਨੂੰ ਸੰਬੋਧਿਤ ਕਰਨ ਦੀ ਬਜਾਏ ਭਾਜਪਾ ਦੇ ਸਿਆਸੀ ਹਿੱਤਾਂ ਨੂੰ ਪੂਰਾ ਕਰਦੇ ਹੋਏ ਬਿਹਾਰ ਦੀਆਂ ਚੋਣਾਂ 'ਤੇ ਕੇਂਦਰਿਤ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਿਰਾਸ਼ਾ ਜ਼ਾਹਰ ਕੀਤੀ ਕਿ 20 ਦਸੰਬਰ 2024 ਨੂੰ ਰਾਜਸਥਾਨ ਦੇ ਜੈਸਲਮੇਰ ਵਿੱਚ ਹੋਈ ਪ੍ਰੀ-ਬਜਟ ਮੀਟਿੰਗ ਦੌਰਾਨ ਪੰਜਾਬ ਵੱਲੋਂ ਰੱਖੀ ਗਈ ਇੱਕ ਵੀ ਮੰਗ ਨੂੰ ਬਜਟ ਵਿੱਚ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਜਟ ਕੇਂਦਰ ਵਿੱਚ ਭਾਜਪਾ ਨਾਲ ਗਠਜੋੜ ਵਾਲੀਆਂ ਪਾਰਟੀਆਂ ਨਾਲ ਸਬੰਧਤ ਰਾਜਾਂ ਤੋਂ ਇਲਾਵਾ ਕਿਸੇ ਹੋਰ ਰਾਜ ਦੇ ਨਾਮ ਦਾ ਜ਼ਿਕਰ ਕਰਨ ਵਿੱਚ ਵੀ ਅਸਫਲ ਰਿਹਾ, ਜਿਸ ਤੋਂ ਕੁਝ ਖਾਸ ਰਾਜਾਂ ਪ੍ਰਤੀ ਪ੍ਰਧਾਨ ਮੰਤਰੀ ਅਤੇ ਭਾਜਪਾ ਦਾ ਪੱਖਪਾਤ ਉਜਾਗਰ ਹੁੰਦਾ ਹੈ। ...
ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ, ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ: ਹਰਭਜਨ ਸਿੰਘ ਈ.ਟੀ.ਓ

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ, ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ: ਹਰਭਜਨ ਸਿੰਘ ਈ.ਟੀ.ਓ

National, Politics, Punjab, Trending
ਚੰਡੀਗੜ੍ਹ, 1 ਫਰਵਰੀ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ 'ਤੇ ਡੂੰਘੀ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਬਜ਼ਟ ਵਿੱਚ ਪੰਜਾਬ ਅਤੇ ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਦੀਆਂ ਨਾਜ਼ੁਕ ਲੋੜਾਂ ਅਤੇ ਖਾਸ ਕਰਕੇ ਇਸ ਦੇ ਸਰਹੱਦੀ ਜ਼ਿਲ੍ਹਿਆਂ, ਜਿਨ੍ਹਾਂ ਨੂੰ ਵਿਸ਼ੇਸ਼ ਧਿਆਨ ਅਤੇ ਸਹਾਇਤਾ ਦੀ ਲੋੜ ਹੈ, ਨੂੰ ਸੰਬੋਧਿਤ ਕਰਨ ਵਿੱਚ ਕੇਂਦਰੀ ਬਜ਼ਟ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਸਰਹੱਦੀ ਰਾਜ ਹੋਣ ਦੇ ਨਾਤੇ, ਪੰਜਾਬ ਨੂੰ ਵਿਲੱਖਣ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜੋ ਕਿ ਅਨੁਕੂਲ ਹੱਲ ਦੀ ਮੰਗ ਕਰਦੇ ਹਨ, ਪਰ ਬਜਟ ਨੇ ਇਨ੍ਹਾਂ ਚਿੰਤਾਵਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀਆਂ ਮੰਗਾਂ 'ਤੇ ਬਜਟ ਦੀ ਚੁੱਪੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸੂ...
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਾਬੰਦੀਸ਼ੁਦਾ ਚਾਇਨਾ ਡੋਰ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਾਬੰਦੀਸ਼ੁਦਾ ਚਾਇਨਾ ਡੋਰ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ

National, Politics, Punjab, Trending
ਜਲੰਧਰ, 1 ਫਰਵਰੀ : ਖੇਤਰੀ ਦਫ਼ਤਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਾਇਨਾ ਡੋਰ ਦੀ ਵਿਕਰੀ, ਵਰਤੋਂ ਅਤੇ ਭੰਡਾਰਨ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਸ਼ਹਿਰ ਵਿੱਚ ਡੋਰ ਤੇ ਪਤੰਗ ਵੇਚਣ ਵਾਲੇ ਦੁਕਾਨਦਾਰਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਤੋਂ ਇਲਾਵਾ ਲੋਕਾਂ ਨੂੰ ਚਾਇਨਾ ਡੋਰ ਦੀ ਵਰਤੋਂ ਦੇ ਖਤਰਿਆਂ ਬਾਰੇ ਜਾਗੂਰਕ ਵੀ ਕੀਤਾ ਗਿਆ। ਪੀ.ਪੀ.ਸੀ.ਬੀ. ਜਲੰਧਰ ਦੇ ਐਕਸੀਅਨ ਇੰਜ. ਸੰਦੀਪ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਸੰਤ ਪੰਚਮੀ ਦੇ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜਲੰਧਰ ਵਿੱਚ ਪਾਬੰਦੀਸ਼ੁਦਾ ਚਾਇਨਾ ਡੋਰ ਦੀ ਵਿਕਰੀ, ਭੰਡਾਰਨ ਅਤੇ ਵਰਤੋਂ ਖਿਲਾਫ਼ ਚਲਾਈ ਗਈ ਇਸ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜਲੰਧਰ ਸ਼ਹਿਰ ਵਿਖੇ ਡੋਰ ਤੇ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦੌਰਾਨ ਦੁਕਾਨਦਾਰ ਸਿਰਫ਼ ਸੂਤੀ ਧਾਗੇ ਦੀ ਡੋਰ ਵੇਚਦੇ ਪਾਏ ਗਏ। ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਪਾਬੰਦੀਸ਼ੁਦਾ ਚਾਇਨਾ ਡੋਰ ਦੇ ਖਤਰਿਆਂ ਤੋਂ ਜਾਣੂ ਕਰਵਾਉਣ ਲਈ ਦਫ਼ਤਰ ਵੱਲੋਂ ਪ੍ਰਮੁੱਖ ਅਖ਼ਬਾਰਾਂ ਦੇ ਵੈਂਡਰਾਂ ...
ਪੀ.ਐਸ.ਪੀ.ਸੀ.ਐਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੀ.ਐਸ.ਪੀ.ਸੀ.ਐਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab, Trending
ਚੰਡੀਗੜ੍ਹ 1 ਫਰਵਰੀ 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਡਿਵੀਜ਼ਨ ਦਫ਼ਤਰ, ਮੁਕੇਰੀਆਂ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਲਖਵੀਰ ਸਿੰਘ ਵਾਸੀ ਜਗਤ ਐਵੇਨਿਊ, ਪਿੰਡ ਹਰਦੋਥਲਾ, ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਡਿਪਟੀ ਚੀਫ ਇੰਜੀਨੀਅਰ ਨੇ ਉਸਨੂੰ ਆਪਣੇ ਦਫ਼ਤਰ ਬੁਲਾਇਆ ਅਤੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਹ ਰਕਮ ਮੁਲਜ਼ਮ ਲਾਈਨਮੈਨ ਕੇਵਲ ਸ਼ਰਮਾ ਨੂ...
ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ: ਮੁੰਡੀਆਂ

ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ: ਮੁੰਡੀਆਂ

National, Politics, Punjab, Trending
ਚੰਡੀਗੜ੍ਹ, 1 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ ਵਿਭਾਗ ਵੱਲੋਂ 2174 ਕਰੋੜ ਰੁਪਏ ਦੀ ਲਾਗਤ ਨਾਲ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚਲਾਏ ਹੋਏ ਹਨ ਜਿਨ੍ਹਾਂ ਉੱਪਰ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਤੋਂ ਪੜਾਅ ਵਾਰ ਮੁਕੰਮਲ ਹੋਣੇ ਸ਼ੁਰੂ ਹੋ ਜਾਣਗੇ ਅਤੇ ਸਾਲ ਦੇ ਅਖੀਰ ਤੱਕ ਸਾਰੇ ਪ੍ਰਾਜੈਕਟ ਮੁਕੰਮਲ ਹੋ ਜਾਣਗੇ। ਸ.  ਮੁੰਡੀਆਂ  ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ 1706 ਪਿੰਡ ਕਵਰ ਹੋਣਗੇ ਅਤੇ ਇਸ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਉਹ ਖੇਤਰ ਚੁਣੇ ਗਏ ਹਨ ਜਿੱਥੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾੜੀ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਤੇ ਸੈਨ...
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵਿੱਚ ਮਿਲ ਰਿਹਾ ਪੂਰਾ ਸਮਰਥਨ: ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵਿੱਚ ਮਿਲ ਰਿਹਾ ਪੂਰਾ ਸਮਰਥਨ: ਮੋਹਿੰਦਰ ਭਗਤ

National, Politics, Punjab, Trending
ਚੰਡੀਗੜ੍ਹ, ਫਰਵਰੀ 1 ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵੱਲ ਪ੍ਰੇਰਿਤ ਕਰਨ ਲਈ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾ ਰਹੀ ਹੈ। ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਵੱਲੋਂ ਸਮੇਂ ਸਮੇਂ ਤੇ ਮਿਲੇ ਸਮਰਥਨ ਨਾਲ ਜਿਲ੍ਹਾ ਸੰਗਰੂਰ ਦੇ ਪਿੰਡ ਸੰਦੌੜ ਦੇ ਅਗਾਂਹਵਧੂ ਅਤੇ ਮਿਹਨਤੀ ਕਿਸਾਨ ਸ੍ਰੀ ਤੀਰਥ ਸਿੰਘ ਨੇ ਬਾਗਬਾਨੀ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਕਿਸਾਨ ਤੀਰਥ ਸਿੰਘ ਨੇ ਖੇਤੀ ਵਿਭਿੰਨਤਾ ਵੱਲ ਹੁੰਗਾਰਾ ਭਰਦਿਆ ਸਬਜ਼ੀਆਂ ਦੀ ਕਾਸ਼ਤ ਕਰਕੇ ਆਪਣੀ ਆਮਦਨ ਵਿੱਚ ਵਾਧਾ ਕੀਤਾ ਹੈ। ਕਿਸਾਨ ਸ੍ਰੀ ਤੀਰਥ ਸਿੰਘ ਨੇ ਸਾਲ 1996-97 ਤੋਂ ਬਾਗਬਾਨੀ ਵਿਭਾਗ ਦੀ ਸਹਾਇਤਾ ਨਾਲ ਰਵਾਇਤੀ ਫਸਲਾਂ ਤੋਂ ਹਟ ਕੇ ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਦਾ ਕੰਮ ਸ਼ੁਰੂ ਕੀਤਾ ਅਤੇ ਅੱਜ 800 ਤੋਂ ਵੱਧ ਸਬਜ਼ੀ ਦਾ ਉਤਪਾਦ ਕਰ...
ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਪੀ.ਸੀ.ਐਸ.ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਨਾਲ ਕੀਤਾ ਜਾ ਰਿਹੈ ਸਨਮਾਨਿਤ- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ

ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਪੀ.ਸੀ.ਐਸ.ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਨਾਲ ਕੀਤਾ ਜਾ ਰਿਹੈ ਸਨਮਾਨਿਤ- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ

National, Politics, Punjab, Trending
ਜਲੰਧਰ, 31 ਜਨਵਰੀ : ਪੰਜਾਬ ਸਰਕਾਰ ਵਲੋਂ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰਦੀਆਂ ਨਾਲ ਸਨਮਾਨਿਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਸ਼ਹੀਦ ਬੱਬਰ ਨੰਦ ਸਿੰਘ ਸਪੋਰਟਸ ਕਲੱਬ ਪਿੰਡ ਘੁੜਿਆਲ ਅਤੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ 28 ਜਨਵਰੀ ਤੋਂ 2 ਫਰਵਰੀ 2025 ਤੱਕ ਕਰਵਾਏ ਜਾ ਰਹੇ 9ਵੇਂ ਸਲਾਨਾ ਓਪਨ ਪਿੰਡ ਪੱਧਰੀ ਫੁੱਟਬਾਲ ਟੂਰਨਾਮੈਂਟ ਦੌਰਾਨ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੁੰਦਿਆਂ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕੀਤਾ।                                              ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਪ੍ਰੋਗਰ...
ਜਲੰਧਰ ਦਿਹਾਤੀ ਪੁਲਿਸ ਵਲੋਂ 24 ਘੰਟਿਆਂ ‘ਚ ਹਾਈਵੇਅ ਡਕੈਤੀ ਮਾਮਲਾ ਬੇਨਕਾਬ, 2 ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਵਲੋਂ 24 ਘੰਟਿਆਂ ‘ਚ ਹਾਈਵੇਅ ਡਕੈਤੀ ਮਾਮਲਾ ਬੇਨਕਾਬ, 2 ਗ੍ਰਿਫ਼ਤਾਰ

Crime, National, Politics, Punjab, Trending
ਜਲੰਧਰ, 31 ਜਨਵਰੀ :     ਜਲੰਧਰ ਦਿਹਾਤੀ ਪੁਲਿਸ ਦੇ ਕਰਤਾਰਪੁਰ ਥਾਣਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਇੱਕ ਡਕੈਤੀ ਦਾ ਮਾਮਲਾ ਸੁਲਝਾਕੇ 2 ਲੱਖ ਰੁਪਏ ਬਰਾਮਦ ਕੀਤੇ ਹਨ ਅਤੇ ਅਪਰਾਧ ਵਿੱਚ ਵਰਤੀ ਗਈ ਗੱਡੀ ਨੂੰ ਜ਼ਬਤ ਕਰ ਲਿਆ ਹੈ।     ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਛਬਲਵਾੜੀ, ਥਾਣਾ ਖਿਲਾਚੀਆ, ਜ਼ਿਲ੍ਹਾ ਅੰਮ੍ਰਿਤਸਰ ਅਤੇ ਸਤਨਾਮ ਸਿੰਘ ਪੁੱਤਰ ਸੋਹਣ ਲਾਲ ਵਾਸੀ ਪਿੰਡ ਬਚਦੇ, ਥਾਣਾ ਸਿਟੀ ਤਰਨਤਾਰਨ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਡਕੈਤੀ ਦੀ ਰਿਪੋਰਟ ਤੋਂ ਬਾਅਦ ਦੋਸ਼ੀਆਂ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਜਲਦੀ ਹੱਲ ਹੋਣ ਨਾਲ ਇਲਾਕੇ ਵਿੱਚ ਕੰਮ ਕਰ ਰਹੇ ਅਪਰਾਧਿਕ ਅਨਸਰਾਂ ਨੂੰ ਠੱਲ੍ਹ ਪਵੇਗੀ। ਇਹ ਸਫਲ ਕਾਰਵਾਈ ਜਸਰੂਪ ਕੌਰ ਬਾਠ, ਸੁਪਰਡੈਂਟ ਆਫ਼ ਪੁਲਿਸ (ਜਾਂਚ) ਅਤੇ ਸ੍ਰੀ ਸੁਰਿੰਦਰ ਪਾਲ ਡੀਐਸਪੀ ਕਰਤਾਰਪੁਰ ਦੀ ਨਿਗਰਾਨੀ ਹੇਠ ਕੀਤੀ ਗਈ। ਜਾਂਚ ਟੀਮ ਦੀ ਅਗਵਾਈ ਕਰਤਾਰਪੁਰ ਪੁਲਿਸ ਸਟੇਸ਼ਨ ...