ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ
ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ:
ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਨੂੰ ਦੇਸ਼ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਲਈ ਢੁੱਕਵਾਂ ਮਾਹੌਲ ਸਿਰਜਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ।
ਮੰਤਰੀ ਸੌਂਦ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਇਹ ਇਤਿਹਾਸਕ ਖੇਡਾਂ ਕਰਵਾਉਣ ਲਈ 75 ਲੱਖ ਰੁਪਏ ਦਾ ਬਜਟ ਰੱਖਿਆ ਹੈ, ਜਿਸ ਨਾਲ ਸੂਬੇ ਵਿੱਚ ਖੇਡਾਂ ਅਤੇ ਖ...








