ਐਸ.ਡੀ.ਐਮ. ਨੇ ਨਸ਼ਾ ਖਾਤਮਾ ਮੁਹਿੰਮ ਲਈ ਯੂਥ ਕਲੱਬਾਂ ਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 31 ਜਨਵਰੀ: ਉਪ ਮੰਡਲ ਹੁਸ਼ਿਆਰਪੁਰ ਨੇ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਯਤਨ ਕਰਦੇ ਹੋਏ ਸ਼ੁੱਕਰਵਾਰ ਨੂੰ ਐਸ.ਡੀ.ਐਮ. ਹੁਸ਼ਿਆਰਪੁਰ ਸੰਜੀਵ ਸ਼ਰਮਾ ਨੇ ਵੱਖ-ਵੱਖ ਯੂਥ ਕਲੱਬਾਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ।ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ (ਹੈਡਕੁਆਰਟਰ) ਮਨੋਜ ਠਾਕੁਰ ਵੀ ਮੌਜੂਦ ਸਨ। ਇਸ ਮੀਟਿੰਗ ਵਿਚ ਨਸ਼ੇ ਦੇ ਖਿਲਾਫ਼ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਗ੍ਰਾਮ ਪੰਚਾਇਤਾਂ ਅਤੇ ਵਿਦਿਅਕ ਅਦਾਰਿਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਗਿਆ।
ਐਸ.ਡੀ.ਐਮ ਨੇ ਕਿਹਾ ਕਿ ਨਸ਼ਾ ਖਾਤਮੇ ਵਿੱਚ ਗ੍ਰਾਮ ਪੰਚਾਇਤਾਂ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਦੀ ਭੂਮਿਕਾ ਵੀ ਬਹੁਤ ਅਹਿਮ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਜਿਥੇ ਪਿੰਡਾਂ ਵਿਚ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਕੰਮਾਂ ਜਿਵੇਂ ਕਿ ਪਿੰਡਾਂ ਦੇ ਵਿਕਾਸ, ਖੇਡ ਅਤੇ ਹੋਰ ਪੇਂਡੂ ਵਿਕਾਸ ਦੀਆਂ ਗਤੀਵਿਧੀਆਂ ਵਿਚ ਵਰਤੋਂ ਵਿਚ ਲਿਆ ਸਕਦੇ ਹਨ ਉਥੇ ਵਿਦਿਅਕ ਅਦਾਰਿਆਂ ਅਜਿਹੇ ਸਥਾਨ ਹਨ ਜਿਥੇ ਨੌਜਵਾਨ ਆਪਣੇ ਸਮੇਂ ਦਾ ਸਭ ਤੋਂ ਵੱਧ ਪ੍ਰਯੋਗ ਕਰਦੇ ਹਨ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ...








