Saturday, October 10
Shadow

Author: admin

ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ

ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ

National, Politics, Punjab
ਰੂਪਨਗਰ, 18 ਮਾਰਚ: ਸੜਕ ਸੁਰੱਖਿਆ ਨੂੰ ਬਿਰਤਰ ਬਣਾਉਣ ਦੇ ਮੰਤਵ ਨਾਲ ਐੱਨ.ਆਈ.ਸੀ. ਰੂਪਨਗਰ ਵਲੋਂ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇੰਟੀਗ੍ਰੇਟਿਡ ਰੋਡ ਐਕਸੀਡੈਂਟ ਡਾਟਾਬੇਸ/ਈ-ਡਿਟੇਲਡ ਐਕਸੀਡੈਂਟ ਰਿਪੋਰਟ (ਆਈ.ਆਰ.ਏ.ਡੀ./ਈ.ਡੀ.ਏ.ਆਰ) ਦੀ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਆਰ.ਟੀ.ਓ. ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਆਈ.ਆਰ..ਏ.ਡੀ ਪ੍ਰਾਜੈਕਟ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਦੀ ਪਹਿਲਕਦਮੀ ਹੈ ਜਿਸ ਦਾ ਉਦੇਸ਼ ਵਿਚ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣਾ ਹੈ। ਇਸ ਟਿਚੇ ਨੂੰ ਹਾਸਲ ਕਰਨ ਲਈ ਸੜਕ ਦੁਰਘਟਨਾਵਾਂ ਸਬੰਧੀ ਦਰੁਸਤ ਅਤੇ ਇਕਸਾਰ ਡਾਟਾ ਇਕੱਤਰ ਕਰਨ ਦੇ ਸਿਸਟਮ ਦੀ ਸਥਾਪਨਾ ਦੀ ਲੋੜ ਦੇ ਮੱਦੇਨਜ਼ਰ ਆਈ.ਆਰ.ਏ.ਡੀ.ਮੋਬਾਇਲ ਅਤੇ ਵੈੱਬ ਐਪਲੀਕੇਸ਼ਨ ਵਿਕਸਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਐਪ ਦੀ ਮੱਦਦ ਨਾਲ ਡਾਟਾ ਇਕੱਤਰ ਕਰਕੇ ਦੁਰਘਟਨਾਵਾਂ ਦੇ ਬਲੇਕ ਸਪੋਟ ਏਰੀਏ ਦੀ ਸ਼ਨਾਖਤ ਕੀਤੀ ਜਾਵੇਗੀ ਜਿਸ ਨਾਲ ਉਸ ਏਰੀਏ ਉਤੇ ਕੰਮ ਕਰਕੇ ਦੁਰਘਟਨਾਵਾਂ ਨੂੰ ਘੱਟ ਕੀਤਾ ਜਾ ਸਕੇਗਾ। ਇਸ ਸਮੁੱਚੀ ਟ੍ਰੈਨਿੰਗ ਦਾ ਸੰਚਾਲਨ ਰੋਲ ਆਉਟ ਮ...
ਸਿਹਤ ਹੈ ਤਾਜ, ਨਿਯਮਤ ਜਾਂਚ ਹੈ ਰਾਜ’ – ਹਿਰਦਾਪੁਰ ‘ਚ ਐਨ.ਸੀ.ਡੀ. ਸਕ੍ਰੀਨਿੰਗ ਕੈਂਪ ਸਫਲਤਾਪੂਰਵਕ ਆਯੋਜਿਤ

ਸਿਹਤ ਹੈ ਤਾਜ, ਨਿਯਮਤ ਜਾਂਚ ਹੈ ਰਾਜ’ – ਹਿਰਦਾਪੁਰ ‘ਚ ਐਨ.ਸੀ.ਡੀ. ਸਕ੍ਰੀਨਿੰਗ ਕੈਂਪ ਸਫਲਤਾਪੂਰਵਕ ਆਯੋਜਿਤ

National, Politics, Punjab
ਰੂਪਨਗਰ, 18 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਐਨ.ਸੀ.ਡੀ. ਸਕ੍ਰੀਨਿੰਗ ਡਰਾਈਵ ਪ੍ਰੋਗਰਾਮ ਅਧੀਨ ਅਯੁਸ਼ਮਾਨ ਆਰੋਗਿਆ ਕੇਂਦਰ, ਹਿਰਦਾਪੁਰ ਵਿਖੇ ਗੈਰ-ਸੰਕਰਮਣੀ ਰੋਗ ਸਕ੍ਰੀਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਆਯੋਜਨਾ ਕਮਿਉਨਿਟੀ ਹੈਲਥ ਅਫਸਰ ਰਾਜਪਾਲ ਕੌਰ, ਹੈਲਥ ਵਰਕਰ ਹਰਜੀਤ ਕੌਰ ਅਤੇ ਹੈਲਥ ਵਰਕਰ ਗੁਰਸ਼ਰਨ ਸਿੰਘ ਵੱਲੋਂ ਕੀਤੀ ਗਈ। ਕੈਂਪ ਦੌਰਾਨ ਹਾਈ ਬਲੱਡ ਪ੍ਰੈਸ਼ਰ, ਸ਼ੂਗਰ (ਮਧੂਮੇਹ), ਦਿਲ ਦੀਆਂ ਬਿਮਾਰੀਆਂ, ਕੈਂਸਰ ਤੇ ਹੋਰ ਗੈਰ-ਸੰਕਰਮਣੀ ਰੋਗਾਂ ਦੀ ਜਾਂਚ ਕੀਤੀ ਗਈ। ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ, ਸੰਤੁਲਿਤ ਆਹਾਰ ਅਤੇ ਨਿਯਮਤ ਵਿਆਯਾਮ ਬਾਰੇ ਵੀ ਜਾਗਰੂਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਨੇ ਕਿਹਾ ਕਿ ਗੈਰ-ਸੰਕਰਮਣੀ ਬਿਮਾਰੀਆਂ ਅੱਜ ਦੇ ਸਮੇਂ ਵਿੱਚ ਸਭ ਤੋਂ ਵੱਡੀ ਚੁਣੌਤੀ ਬਣ ਰਹੀਆਂ ਹਨ। ਇਨ੍ਹਾਂ ਰੋਗਾਂ ਦੀ ਪਛਾਣ ਸ਼ੁਰੂਆਤੀ ਦੌਰ ਵਿੱਚ ਕਰਨਾ ਬਹੁਤ ਜ਼ਰੂਰੀ ਹੈ। ਇਹ ਕੈਂਪ ਲੋਕਾਂ ਨੂੰ ਆਪਣੇ ਸਿਹਤ ਦੀ ਨਿਯਮਤ ਜਾਂਚ ਕਰਵਾਉਣ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ। ਸਾਡਾ ਉਦੇਸ਼ ਹਰ ਵਿਅਕਤੀ ਨੂੰ ਸਮੇਂ ਸਿਰ ਰੋਗ ਦੀ ਪਛਾਣ ਅਤੇ ਇਲਾ...
ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਮੋਗਾ, 18 ਮਾਰਚ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸੌਂਦ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਖਾਤਮਾ ਨਹੀਂ ਕੀਤਾ ਜਾਂਦਾ ਅਤੇ ਨਸ਼ਾ ਤਸਕਰਾਂ 'ਤੇ ਪੂਰੀ ਤਰ੍ਹਾਂ ਨਕੇਲ ਨਹੀਂ ਕੱਸੀ ਜਾਂਦੀ। ਉਨ੍ਹਾਂ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੋਗਾ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ/ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿ...
ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

National, Politics, Punjab
ਲੁਧਿਆਣਾ, 18 ਮਾਰਚ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਕਾਇਆ-ਕਲਪ ਹੋਈ ਹੈ ਅਤੇ ਇੱਥੇ ਕਈ ਮਿਸਾਲੀ ਪਹਿਲਕਦਮੀਆਂ ਸਫ਼ਲਤਾ ਪੂਰਵਕ ਲਾਗੂ ਕੀਤੀਆਂ ਗਈਆਂ ਹਨ। ਇਸ ਨਾਲ ਨਾ ਸਿਰਫ਼ ਹਸਪਤਾਲ ਦੇ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਹੋਇਆ ਹੈ, ਸਗੋਂ ਇਸ ਤੋਂ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਝਲਕਦੀ ਹੈ। ਇਸ ਆਧੁਨਿਕੀਕਰਨ ਦੀਆਂ ਕੋਸ਼ਿਸ਼ਾਂ ਨਾਲ ਜਨਤਕ ਸਿਹਤ ਸੰਭਾਲ ਸੇਵਾਵਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਸਾਂਝੀ ਵਚਨਬੱਧਤਾ ਦਾ ਪਤਾ ਲੱਗਦਾ ਹੈ। ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਮਰੀਜ਼ਾਂ ਦੀ ਮਿਆਰੀ ਸਾਂਭ-ਸੰਭਾਲ ਦੀ ਵਚਨਬੱਧਤਾ ਤਹਿਤ ਇਨ੍ਹਾਂ ਪਹਿਲਕਦਮੀਆਂ ਨੂੰ ਬਾਰੀਕੀ ਨਾਲ ਯੋਜਨਾਬੱਧ ਢੰ...
ਮੋਗਾ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦਾ ਗੁਰਗਾ ਕਾਬੂ,32 ਬੋਰ ਪਿਸਟਲ ਬਰਾਮਦ

ਮੋਗਾ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦਾ ਗੁਰਗਾ ਕਾਬੂ,32 ਬੋਰ ਪਿਸਟਲ ਬਰਾਮਦ

National, Politics, Punjab
ਮੋਗਾ, 17 ਮਾਰਚ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆ, ਲੁੱਟਾਂ ਖੋਹਾਂ ਅਤੇ ਫਿਰੌਤੀ ਮੰਗਣ ਵਾਲੇ ਗਿਰੋਹਾਂ  ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਨੂੰ ਸਫਲਤਾ ਹਾਸਲ ਹੋਈ। ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ(ਡੀ) ਮੋਗਾ, ਸ਼੍ਰੀ ਰਮਨਦੀਪ ਸਿੰਘ ਡੀ.ਐੱਸ.ਪੀ ਧਰਮਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਮਹਿਣਾ ਸਮੇਤ ਪੁਲਿਸ ਪਾਰਟੀ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਬੁੱਘੀਪੁਰਾ ਤੋ ਬਹੋਨਾ ,ਮਹਿਰੋ ਤੋਂ ਰਾਮੂੰਵਾਲਾ ਕਲਾਂ ਰਾਹੀ ਰਾਮੂੰਵਾਲਾ ਹਰਚੋਕਾ ਨੂੰ ਜਾ ਰਹੇ ਸੀ, ਪੁਲਿਸ ਪਾਰਟੀ ਟੀ ਪੁਆਇੰਟ ਭੱਠਾ ਪਿੰਡ ਮਹਿਰੋਂ ਪਾਸ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਮਨ ਕੁਮਾਰ ਉਰਫ ਅਮਨਾ ਪੁੱਤਰ ਅਸ਼ੋਕ ਕੁਮਾਰ ਵਾਸੀ ਟਿਵਾਨਾ ਕਲਾਂ ਜ਼ਿਲ੍ਹਾ ਫਾਜਿਲਕਾ ਜਿਸਤੇ ਪਹਿਲਾਂ ਵੀ ਲੁੱਟਾਂ ਖੋਹਾਂ, ਫਿਰੌਤੀਆਂ ਦੇ ਪਰਚੇ ਦਰਜ ਹਨ, ਜਿਸਨੇ ਆਪਣੇ ਇੱਕ ਹੋਰ ਸਾਥੀ ਨਾਲ ਮਿਲ ਕੇ ਪਿਛਲੇ ਮਹੀਨੇ ਪਿੰਡ ਡਾਲਾ ਦੇ ਬਲੌਰ ਸਿੰਘ ਪੰਚਾਇਤ ਮੈਬਰ ਦੇ ਘਰ ਦੇ ਗੇਟ ਵਿੱਚ ਫਾਇਰ ਮਾਰੇ ਸਨ, ਇਸ ਵਕਤ ਅਮਨ ਕੁਮਾਰ ਉਰਫ ਅਮਨਾ ਉਕਤ ਪਿੰਡ ਰਾਮੂੰਵਾਲਾ ...
ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾ ਰਹੇ ਹਨ ਈ ਚਲਾਨ

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾ ਰਹੇ ਹਨ ਈ ਚਲਾਨ

National, Politics, Punjab
ਮਾਲੇਰਕੋਟਲਾ 17 ਮਾਰਚ - ਐਸ.ਐਸ.ਪੀ ਮਾਲੇਰਕੋਟਲਾ ਸ. ਗਗਨ ਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਸਪੈਸ਼ਲ ਬ੍ਰਾਂਚ ਕਮ ਟਰੈਫਿਕ ਮਾਲੇਰਕੋਟਲਾ ਰਣਜੀਤ ਸਿੰਘ ਬੈਂਸ ਅਤੇ ਇੰਚਾਰਜ ਟਰੈਫਿਕ ਐਸ.ਆਈ ਬਲਵੀਰ ਸਿੰਘ ਅਤੇ ਏ.ਐਸ.ਆਈ ਗੁਰਮੁੱਖ ਸਿੰਘ ਵੱਲੋਂ  ਸ਼ਹਿਰ ਵਿੱਚ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹਨਾ ਯਤਨਾਂ ਸਦਕਾਂ  ਸ਼ਹਿਰ ਵਿੱਚ ਬਹੁਤ ਹੱਦ ਤੱਕ ਟਰੈਫਿਕ ਸਮੱਸਿਆ ਨੂੰ ਹੱਲ ਕੀਤਾ ਗਿਆ ਹੈ। ਸ਼ਹਿਰ ਦੇ ਲੋਕਾਂ ਦੇ ਸਹਿਯੋਗ ਸਦਕਾਂ ਟਰੈਫਿਕ ਦੀ ਸਮੱਸਿਆ ਉੱਪਰ ਕਟੰਰੋਲ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਏ.ਡੀ.ਜੀ ਟਰੈਫਿਕ ਦੀਆਂ ਹਦਾਇਤਾਂ ਅਨੁਸਾਰ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਵੀਂ ਸੁਰੂ ਕੀਤੀ ਈ-ਚਲਾਨ ਪ੍ਰਣਾਲੀ ਰਾਹੀਂ ਟਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਮਾਲੇਰਕੋਟਲਾ ਕੰਟਰੋਲ ਰੂਮ ਉੱਪਰ ਸਥਾਪਿਤ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਟਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰਦਿਆਂ ਈ-ਚਲਾਨ ਮਸ਼ੀਨ ਰਾਹੀਂ ਆਨਲਾਇਨ ਚਲਾਨ ਕੀਤੇ ਜਾ ਰਹੇ ਹਨ।...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੁਨੀਆ ਟਾਵਰ ਤੋਂ ਡੀ.ਸੀ ਰਿਹਾਇਸ਼ ਰੋਡ ਤੱਕ 600 ਮੀਟਰ ਸੀਵਰੇਜ਼ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੁਨੀਆ ਟਾਵਰ ਤੋਂ ਡੀ.ਸੀ ਰਿਹਾਇਸ਼ ਰੋਡ ਤੱਕ 600 ਮੀਟਰ ਸੀਵਰੇਜ਼ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ

Punjab
ਸੰਗਰੂਰ, 17 ਮਾਰਚ:         ਸੰਗਰੂਰ ਵਾਸੀਆਂ ਨੂੰ ਦਰਪੇਸ਼ ਸੀਵਰੇਜ਼ ਦੀ ਵੱਡੀ ਸਮੱਸਿਆ ਦਾ ਸਥਾਈ ਤੌਰ 'ਤੇ ਹੱਲ ਕਰਨ ਦੇ ਉਦੇਸ਼ ਨਾਲ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੁਨੀਆ ਟਾਵਰ ਤੋਂ ਡੀ.ਸੀ ਰਿਹਾਇਸ਼ ਰੋਡ ਤੱਕ ਨਵੀਂ ਸੀਵਰੇੇਜ਼ ਪਾਈਪਲਾਈਨ ਪਾਉਣ ਦੇ ਕੰਮ ਦਾ ਰਸਮੀ ਆਗਾਜ਼ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਬਰਸਾਤ ਦੇ ਦਿਨਾਂ ਦੌਰਾਨ ਅਕਸਰ ਸੀਵਰੇਜ਼ ਦਾ ਪਾਣੀ ਸਹੀ ਨਿਕਾਸੀ ਨਾ ਹੋਣ ਕਾਰਨ ਬੈਕ ਫਲੋਅ ਹੋ ਜਾਂਦਾ ਹੈ ਜਿਸ ਕਾਰਨ ਨਾਗਰਿਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪੁਨੀਆ ਟਾਵਰ ਤੋਂ ਇਸ ਸੜਕ ਤੱਕ ਪਈ ਸੀਵਰੇਜ਼ ਪਾਈਪਲਾਈਨ ਬੈਠ ਚੁੱਕੀ ਹੈ ਜਿਸ ਕਾਰਨ 600 ਮੀਟਰ ਲੰਬਾਈ ਵਾਲੀ ਇਸ ਪਾਈਪਲਾਈਨ ਨੂੰ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਦੁਬਾਰਾ ਨਵੇਂ ਸਿਰਿਓ ਪਾਇਆ ਜਾ ਰਿਹਾ ਹੈ ਤਾਂ ਜ਼ੋ ਆਉਂਦੇ ਬਰਸਾਤੀ ਸੀਜ਼ਨ ਦੌਰਾਨ ਅਜਿਹੀ ਸਮੱਸਿਆ ਮੁੜ ਪੈਦਾ ਨਾ ਹੋ ਸਕੇ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਹ ਕੁਲ 20 ਕਰੋੜ ਦੀ ਲਾਗਤ ਵਾਲਾ ਪ੍ਰੋਜੈਕਟ ਹੈ ਜਿਸ ਤਹਿਤ ਕਰੀਬ 15.50 ਕਰੋੜ ਦੀ ਲਾਗਤ ਵਾ...
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਚਾਇਤ ਤੇ ਬਲਾਕ ਅਫ਼ਸਰਾਂ ਨਾਲ ਕੀਤੀ ਮੀਟਿੰਗ

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਚਾਇਤ ਤੇ ਬਲਾਕ ਅਫ਼ਸਰਾਂ ਨਾਲ ਕੀਤੀ ਮੀਟਿੰਗ

National, Politics, Punjab
ਪਟਿਆਲਾ, 17 ਮਾਰਚ: ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਅੱਜ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਵੱਲੋਂ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ ਅਤੇ ਸਮੂਹ ਬੀ.ਡੀ.ਪੀ.ਓਜ. ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਜਿਸ ਦੌਰਾਨ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਬੀ.ਡੀ.ਪੀ.ਓਜ. ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਪੂਰਾ ਕਰਨ ਜਿਸ ਨਾਲ ਆਮ ਲੋਕਾਂ ਨੂੰ ਇਨ੍ਹਾਂ ਵਿਕਾਸ ਕੰਮਾਂ ਦਾ ਲਾਭ ਮਿਲ ਸਕੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਟਿਆਲਾ ਜ਼ਿਲ੍ਹੇ ਅਧੀਨ ਚੱਲ ...
ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਫ਼ਲ ਬਣਾਉਣ ਲਈ ਸਭ ਦਾ ਸਹਿਯੋਗ ਜ਼ਰੂਰੀ: ਐੱਸ ਡੀ ਐਮ

ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਫ਼ਲ ਬਣਾਉਣ ਲਈ ਸਭ ਦਾ ਸਹਿਯੋਗ ਜ਼ਰੂਰੀ: ਐੱਸ ਡੀ ਐਮ

National, Politics, Punjab
ਬਰਨਾਲਾ, 17 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਗਤੀਵਿਧੀਆਂ ਜ਼ਿਲ੍ਹਾ ਬਰਨਾਲਾ ਵਿੱਚ ਵਿਆਪਕ ਪੱਧਰ 'ਤੇ ਜਾਰੀ ਹਨ। ਇਸ ਮੁਹਿੰਮ ਤਹਿਤ ਐਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ ਅਤੇ ਡੀ ਐਸ ਪੀ  (ਹੈਡਕੁਆਰਟਰ) ਸਤਵੀਰ ਸਿੰਘ ਵਲੋਂ ਟੀਮ ਸਮੇਤ ਬੱਸ ਸਟੈਂਡ ਨੇੜੇ ਸੈਂਸੀ ਬਸਤੀ ਵਿਚ ਓਥੋਂ ਦੇ ਵਾਸੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਹਿੰਮ ਵਿਚ ਸਹਿਯੋਗ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜਿੱਥੇ ਪੁਲੀਸ ਵਲੋਂ ਤਲਾਸ਼ੀ ਅਭਿਆਨ ਜਾਰੀ ਹੈ ਓਥੇ ਸਿਵਲ ਪ੍ਰਸ਼ਾਸਨ ਅਤੇ ਵਿਭਾਗਾਂ ਵਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਡੀ ਐਸ ਪੀ  (ਹੈਡਕੁਆਰਟਰ) ਸਤਵੀਰ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ, ਇਸ ਲਈ ਨਸ਼ਿਆਂ ਦੇ ਮਾਮਲੇ ਵਿਚ ਸਖ਼ਤ ਕਰਵਾਈ ਕੀਤੀ ਜਾ ਰਹੀ ਹੈ।...
ਪੀ.ਏ.ਯੂ. ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ `ਤੇ ਖੇਤ ਦਿਵਸ ਦਾ ਆਯੋਜਨ ਕੀਤਾ

ਪੀ.ਏ.ਯੂ. ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ `ਤੇ ਖੇਤ ਦਿਵਸ ਦਾ ਆਯੋਜਨ ਕੀਤਾ

National, Politics, Punjab
ਰੂਪਨਗਰ, 17 ਮਾਰਚ:  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈ.ਸੀ.ਏ.ਆਰ.- ਜ਼ੋਨ-1 ਦੇ ਸਹਿਯੋਗ ਹੇਠ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਫੂਲ ਖੁਰਦ ਵਿੱਖੇ ਕੇਵੀਕੇ ਫਾਰਮ ਉਤੇ ਪਰਾਲੀ ਪ੍ਰਬੰਧਨ ਵਿਸ਼ੇ ਉਤੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਹ ਗਤੀਵਿਧੀ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ. ਸਤਬੀਰ ਸਿੰਘ ਦੇ ਮਾਰਗਦਰਸ਼ਨ ਹੇਠ ਆਯੋਜਿਤ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਰੋਪੜ ਦੇ 48 ਉਤਸ਼ਾਹੀ ਕਿਸਾਨਾਂ ਨੇ ਭਾਗ ਲਿਆ। ਇਸ ਦੌਰਾਨ, ਕੇ.ਵੀ.ਕੇ ਦੇ ਲਰਨਿੰਗ ਪਲੇਟਫਾਰਮ ਉਤੇ ਜ਼ੀਰੋ ਟਿੱਲ ਡ੍ਰਿਲ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਸਮੇਤ ਵੱਖ-ਵੱਖ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਦੀ ਨਮੂਨਾਵਾਰ ਫ਼ਸਲ ਪ੍ਰਦਰਸ਼ਨੀ ਦਿਖਾਈ ਗਈ। ਇਸ ਮੌਕੇ ਕੇਂਦਰ ਦੇ ਵੱਖ-ਵੱਖ ਵਿਗਿਆਨੀਆਂ ਨੇ ਸਹਾਇਕ ਕਿੱਤਿਆਂ ਵਿੱਚ ਪਰਾਲੀ ਦੀ ਉਪਯੋਗਿਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਕਿਸਾਨਾਂ ਨੇ ਲਰਨਿੰਗ ਪਲੇਟਫਾਰਮ ਦੇ ਨਵੇਕਲੇ ੳੱਦਮ ਦੀ ਸ਼ਲਾਘਾ ਕੀਤੀ, ਜਿਸ ਵਿੱਚ ਸਾਰੀਆਂ ਤਕਨੀਕਾਂ ਨੂੰ ਇੱਕੋ ਥਾਂ ਤੇ ਸਫਲਤਾਪੂਰਵਕ ਢੰਗ ਨਾਲ ਦਰਸਾਇਆ ਗਿਆ ਹੈ। ਆਪਣੇ ਸਮਾਪਤੀ ਸ਼ਬਦਾਂ ਵਿੱਚ, ਡਾ. ਸਤਬੀਰ ...