Shadow

Author: admin

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

National, Politics, Punjab
ਬਰਨਾਲਾ, 28 ਜਨਵਰੀ ਵਿਧਾਇਕ ਵਿਧਾਨ ਸਭਾ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕਾ ਭਦੌੜ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾ ਰਹੀ, ਇਸ ਲਈ ਹਲਕਾ ਭਦੌੜ ਵਿੱਚ ਚੱਲ ਰਹੇ ਵਿਕਾਸ ਕਾਰਜ ਤੇਜ਼ੀ ਨਾਲ ਨੇਪਰੇ ਚਾੜੇ ਜਾਣ ਅਤੇ ਜਿਹੜੇ ਕੰਮ ਅਜੇ ਨਹੀਂ ਸ਼ੁਰੂ ਹੋਏ ਉਨ੍ਹਾਂ ਨੂੰ ਜਲਦ ਸ਼ੁਰੂ ਕਰਾਇਆ ਜਾਵੇ। ਉਨ੍ਹਾਂ ਹਲਕੇ ਦੇ ਪਿੰਡਾਂ ਅੰਦਰ ਉਸਾਰੀਆਂ ਜਾ ਰਹੀਆਂ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਨੇ ਦੱਸਿਆ ਕਿ ਹਲਕਾ ਭਦੌੜ ਦੇ ਪਿੰਡ ਨੈਣੇਵਾਲ, ਪੰਧੇਰ ਵਿਖੇ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਤਿਆਰ ਹਨ। ਇਸ ਤੋਂ ਇਲਾਵਾ ਢਿੱਲਵਾਂ, ਧੌਲਾ, ਕੋਠੇ ਨਿਰੰਜਨ ਸਿੰਘ ਵਾਲਾ, ਕਾਲੇਕੇ, ਭੈਣੀ ਫੱਤਾ ਤੇ ਅਸਪਾਲ ਕਲਾਂ ਵਿਖੇ ਕੰਮ ਚੱਲ ਰਿਹਾ ਹੈ। ਕਰੀ...
ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 28 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਫਰੀਦਕੋਟ, ਫਿਰੋਜਪੁਰ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ,  ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਸਾਲ 2023-24 ਅਤੇ ਸਾਲ 2024-25 ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ, ਦੇ ਲਾਭ...
ਆਈ.ਆਈ.ਐਮ.-ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ

ਆਈ.ਆਈ.ਐਮ.-ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ

National
ਚੰਡੀਗੜ੍ਹ, 28 ਜਨਵਰੀ: ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੀਆਂ ਆਈ.ਟੀ.ਆਈਜ਼. ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਵਿੱਚ ਲੀਡਰਸ਼ਿਪ ਦੇ ਗੁਣਾਂ ਨੂੰ ਹੋਰ ਨਿਖਾਰਨ, ਪ੍ਰਬੰਧਕੀ ਕੁਸ਼ਲਤਾ ਅਤੇ ਅਕਾਦਮਿਕ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਦੇ ਮਾਹਿਰਾਂ ਦੀ ਇੱਕ ਟੀਮ ਫਰਵਰੀ ਵਿੱਚ ਪੰਜਾਬ ਦਾ ਦੌਰਾ ਕਰੇਗੀ। ਇਹ ਟੀਮ ਸਿਖਲਾਈ ਪ੍ਰੋਗਰਾਮ ਨੂੰ ਹੋਰ ਬਿਹਤਰ ਬਣਾਉਣ ਲਈ ਟਰੇਨਿੰਗ ਸਬੰਧੀ ਲੋੜਾਂ ਦਾ ਮੁਲਾਂਕਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਵਿਚਾਰ-ਵਟਾਂਦਰਾ ਕਰੇਗੀ। ਦੱਸਣਯੋਗ ਹੈ ਕਿ ਆਈ.ਆਈ.ਐਮ-ਅਹਿਮਦਾਬਾਦ, ਐਨ.ਆਈ.ਆਰ.ਐਫ. ਰੈਂਕਿੰਗ ਵਿੱਚ ਪਹਿਲੇ ਸਥਾਨ 'ਤੇ ਹੈ ਅਤੇ ਆਪਣੀ ਉੱਤਮਤਾ ਲਈ ਵਿਸ਼ਵ ਭਰ ਵਿੱਚ ਪ੍ਰਸਿੱਧ ਹੈ। ਇਹ ਸੰਸਥਾ ਪ੍ਰਬੰਧਕੀ ਸਿੱਖਿਆ ਵਿੱਚ ਮੋਹਰੀ ਹੈ ਅਤੇ ਆਪਣੀਆਂ ਸਿੱਖਿਆ ਸਬੰਧੀ ਨਵੀਨਤਾਕਾਰੀ ਵਿਧੀਆਂ, ਖੋਜਾਂ ਅਤੇ ਅਕਾਦਮਿਕ ਤੇ ਪੇਸ਼ੇਵਰ ਉੱਤਮਤਾ ਪ੍ਰਤੀ ਦ੍ਰਿੜ ਵਚਨਬੱਧਤਾ ਲਈ ਜਾਣੀ ਜਾਂਦੀ ਹੈ। ਸ. ਹਰਜੋਤ ਸਿ...
ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵੀ.ਕੇ. ਜੰਜੂਆ

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵੀ.ਕੇ. ਜੰਜੂਆ

National, Politics, Punjab, Trending
ਚੰਡੀਗੜ੍ਹ, 28 ਜਨਵਰੀ: ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੀ.ਬੀ.ਟੀ.ਆਰ.ਏ.ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ ਸਨ। ਸ੍ਰੀ ਜੰਜੂਆ ਨੇ ਐਕਟ ਅਧੀਨ ਅਪੀਲੀ ਅਥਾਰਟੀਆਂ ਵਜੋਂ ਵਧੀਕ ਡਿਪਟੀ ਕਮਿਸ਼ਨਰ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਪਾਇਆ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਕੋਲ ਅਪੀਲ ਦਾਇਰ ਕਰਨ ਦਾ ਪੂਰਾ ਅਧਿਕਾਰ ਹੈ, ਜੋ ਕਿਸੇ ਵੀ ਨਾਮਜ਼ਦ ਅਧਿਕਾਰੀ, ਜੋ ਸੇਵਾਵਾਂ ਵਿੱਚ ਦੇਰੀ ਕਰਦਾ ਜਾਂ ਇਨਕਾਰ ਕਰਦਾ ਪਾਇਆ ਜਾਂਦਾ, ਵਿਰੁੱਧ ਖੁਦ ਨੋਟਿਸ ਵੀ ਲੈ ਸਕਦੇ ਹਨ । ਉਨ੍ਹਾਂ ਅੱਗੇ ਜ਼ੋਰ ਦਿੱਤਾ ਕਿ ਵਧੀਕ ਡਿਪਟੀ ਕਮਿਸ਼ਨਰ ਕੋਲ ਜਨਤਾ ਨੂੰ ਸੇਵਾਵਾਂ ਵਿੱਚ ਦੇਰੀ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ 'ਤੇ 5000 ਰੁਪਏ ਤੱਕ ਦਾ ਜੁਰਮਾਨਾ ਲਗਾਉਣ ਦਾ ਅਧਿਕਾਰ ਵੀ...
ਯੁਵਕ ਸੇਵਾਵਾਂ ਵਿਭਾਗ ਵੱਲੋ ਨਸਿ਼ਆਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ ਗਏ  ਨਾਟਕ

ਯੁਵਕ ਸੇਵਾਵਾਂ ਵਿਭਾਗ ਵੱਲੋ ਨਸਿ਼ਆਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ ਗਏ ਨਾਟਕ

National, Politics, Punjab
ਸ੍ਰੀ ਮੁਕਤਸਰ ਸਾਹਿਬ  28  ਜਨਵਰੀ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਕੋਟਭਾਈ, ਬਾਦਲ ਅਤੇ ਮਾਹੂਆਣਾ  ਪਿੰਡਾਂ ਵਿੱਚ ਨਸਿ਼ਆਂ ਵਿਰੋਧੀ ਇੱਕ ਨਾਟਕ ਮੇਲਾ ਕਰਵਾਇਆ ਗਿਆ ।  ਇਹਨਾਂ ਪਿੰਡਾਂ  ਵਿੱਚ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰ ਰਹੇ ਰਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸਿ਼ਆਂ  ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਨਸਿ਼ਆਂ ਦੀ ਇਸ ਭੈੜੀ ਬਿਮਾਰੀ ਤੋਂ ਬਚਾਇਆ ਜਾ ਸਕੇ । ਯੁਵਕ ਸੇਵਾਵਾਂ ਵਿਭਾਗ ਵੱਲੋਂ ਸਮੇਂ-ਸਮੇਂ ਤੇ ਕਰਵਾਈਆਂ ਜਾਂਦੀਆਂ ਨਸਿ਼ਆਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਅਤੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਪਿੰਡ ਦੇ  ਕਲੱਬ ਪ੍ਰਧਾਨ ਨੇ ਵੀ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਰੱਖੇ ਅਤੇ ਪਿੰਡ ਦੇ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਸਤਾਨੇ ਥਿਏਟਰ ਗਰੁੱਪ ਰਾਮਪੁਰਾ ਫੂਲ ਵੱਲੋਂ ਸਿਮਰਨ ਅਕਸ ਵੱਲੋਂ ਲਿਖਿਆ ਅ...
ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

National, Punjab
ਢੁੱਡੀਕੇ (ਮੋਗਾ),28 ਜਨਵਰੀ – ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਸ਼ਿਰਕਤ ਕੀਤੀ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਸਕੱਤਰ ਰਾਜ ਜੰਗ ਸਿੰਘ, ਵਾਈਸ ਚੇਅਰੈਮਨ ਸ੍ਰ. ਰਣਜੀਤ ਸਿੰਘ ਧੰਨਾ ਅਤੇ ਹੋਰ ਲੋਕ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ  ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਨੇ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ। ਉਹਨਾਂ ਦੇ ਪਾਏ ਪੂਰਨਿਆਂ ਉੱ...
ਟ੍ਰੈਫਿਕ ਪੁਲਿਸ ਸੰਗਰੂਰ ਦੇ ਇੰਚਾਰਜ ਪਵਨ ਕੁਮਾਰ ਤੇ ਦੋ ਹੋਰਨਾਂ ਸਾਥੀਆਂ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ

ਟ੍ਰੈਫਿਕ ਪੁਲਿਸ ਸੰਗਰੂਰ ਦੇ ਇੰਚਾਰਜ ਪਵਨ ਕੁਮਾਰ ਤੇ ਦੋ ਹੋਰਨਾਂ ਸਾਥੀਆਂ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ

National, Politics, Punjab
ਸੰਗਰੂਰ, 28 ਜਨਵਰੀ: ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਸਦਕਾ ਟ੍ਰੈਫਿਕ ਪੁਲਿਸ ਦੇ ਜ਼ਿਲ੍ਹਾ ਇੰਚਾਰਜ ਥਾਣੇਦਾਰ ਪਵਨ ਕੁਮਾਰ, ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਅਤੇ ਪੀ.ਐਚ.ਜੀ. ਮਨਜੀਤ ਸਿੰਘ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ ਕੀਤਾ ਗਿਆ। ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੱਲੋਂ ਟ੍ਰੈਫਿਕ ਪੁਲਿਸ ਦੇ ਵਿੰਗ ਦੀ ਕਾਰਗੁਜ਼ਾਰੀ ਦੀ ਸਰਾਹਨਾ ਕੀਤੀ ਗਈ ਅਤੇ ਖੁਦ ਇਨ੍ਹਾਂ ਪੁਲਿਸ ਕਰਮੀਆਂ ਦੇ ਡਿਸਕ ਲਗਾ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਇੰਚਾਰਜ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਵਿੰਗ ਦੇ ਸਮੂਹ ਅਧਿਕਾਰੀਆਂ ਵੱਲੋਂ ਦਿਨ ਰਾਤ ਦੀ ਪ੍ਰਵਾਹ ਕੀਤੇ ਬਗੈਰ ਆਪਣੀ ਡਿਊਟੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਟ੍ਰੈਫਿਕ ਵਿਵਸਥਾ ਸਹੀ ਰੱਖਣ ਲਈ ਸਮੇਂ ਸਮੇਂ ‘ਤੇ ਲੋੜੀਂਦੇ ਉਪਰਾਲੇ ਕੀਤੇ ਜਾਣੇ ਯਕੀਨੀ ਬਣਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਹਰ ਆਮ ਅਤੇ ਖਾਸ ਮੌਕੇ ‘ਤੇ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਨਿਯਮ ਤੋੜਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਂਦਾ। ...
ਸਰਕਾਰੀ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਇਟੀਜ਼ ਵਿੱਚ ਸਹੀ ਤਰੀਕੇ ਨਾਲ ਲਾਗੂ ਕੀਤਾ ਜਾਵੇ – ਵਧੀਕ ਡਿਪਟੀ ਕਮਿਸ਼ਨਰ (ਜ)

ਸਰਕਾਰੀ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਇਟੀਜ਼ ਵਿੱਚ ਸਹੀ ਤਰੀਕੇ ਨਾਲ ਲਾਗੂ ਕੀਤਾ ਜਾਵੇ – ਵਧੀਕ ਡਿਪਟੀ ਕਮਿਸ਼ਨਰ (ਜ)

National, Politics, Punjab, Trending
ਮੋਗਾ, 28 ਜਨਵਰੀ (000) - ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਕੀਤੀ। ਮੀਟਿੰਗ ਦੌਰਾਨ ਉਹਨਾਂ ਨੇ  ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਬਾਰੇ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ ਬਾਰੇ ਲੋੜੀਦੇ ਦਿਸ਼ਾ ਨਿਰਦੇਸ਼ ਦਿੱਤੇ । ਉਹਨਾਂ ਦੱਸਿਆ ਕਿ ਸੰਯੁਕਤ ਰਾਸ਼ਟਰ ਵੱਲੋਂ ਸਾਲ 2025 ਨੂੰ ਇੰਟਰਨੈਸ਼ਨਲ ਯੀਅਰ ਆਫ ਕੋਆਪ੍ਰੇਟਿਵ (ਆਈਵਾਈਸੀ 2025) ਵਜੋਂ ਮਨੋਨੀਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਸਹਿਕਾਰੀ ਸਭਾਵਾਂ ਰਾਹੀਂ ਪ੍ਰਚਾਰ ਅਤੇ ਸਰਕਾਰੀ ਗਤੀਵਿਧੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲਾਭਪਾਤਰੀਆਂ ਨੂੰ ਇਹਨਾਂ ਸਕੀਮਾਂ ਸਬੰਧੀ ਜਾਣਕਾਰੀ ਹੋ ਸਕੇ। ਮੀਟਿੰਗ ਦੌਰਾਨ ਉਹਨਾਂ ਭਾਰਤ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਕੰਪਿਊਟਰਾਈਜੇਸ਼ਨ ਆਫ ਪੈਕਸ, ਪੀ.ਐੱਮ.ਕੇ.ਐੱਸ.ਕੇ (ਪ੍ਰਧਾਨ ਮੰਤਰੀ ਕਿਸਾਨ ਸਮਰਿਧੀ ਕੇਂਦਰ), ਪੈਕਸ ਸਭਾਵਾਂ ਨੂ...
ਪੀ.ਐਮ.ਵਿਸ਼ਵਕਰਮਾ ਸਕੀਮ ਤਹਿਤ ਕੋਟਕਪੂਰਾ ਵਿਖੇ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਪੀ.ਐਮ.ਵਿਸ਼ਵਕਰਮਾ ਸਕੀਮ ਤਹਿਤ ਕੋਟਕਪੂਰਾ ਵਿਖੇ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

National, Politics, Punjab, Trending
ਫ਼ਰੀਦਕੋਟ 28 ਜਨਵਰੀ,2025 ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਸ਼੍ਰੀ ਸੁਖਮੰਦਰ ਸਿੰਘ ਰੇਖੀ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਦੀ ਅਗਵਾਈ ਹੇਠ ਬਾਬਾ ਰਾਮਦੇਵ ਧਰਮਸ਼ਾਲਾ, ਗਾਂਧੀ ਨਗਰ, ਜਲਾਲੇਆਣਾ ਰੋਡ, ਕੋਟਕਪੂਰਾ ਵਿੱਖੇ ਕੀਤਾ ਗਿਆ। ਸ੍ਰੀ ਦੀਪਕ ਚੇਚੀ ਅਸਿਸਟੈਂਟ ਡਾਇਰੈਕਟਰ ਐਮ.ਐਸ.ਐਮ.ਈ  ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ ਤਰਖਾਣ, ਲੋਹਾਰ, ਸੁਨਿਆਰਾ, ਮੋਚੀ, ਘੁਮਿਆਰ, ਧੋਬੀ, ਤਰਖਾਣ, ਨਾਈ, ਮੂਰਤੀਕਾਰ ਟੇਲਰ(ਦਰਜੀ), ਰਾਜਮਿਸਤਰੀ, ਸ਼ਾਸਤਰ ਬਣਾਉਣ ਵਾਲਾ, ਤਾਲਾ ਬਣਾਉਣ ਵਾਲਾ, ਕਿਸ਼ਤੀ ਬਣਾਉਣ ਵਾਲਾ, ਗੁੱਡੀ ਅਤੇ ਖਿਡੌਣਾ ਬਣਾਉਣ ਵਾਲਾ, ਹਮੀਰ ਅਤੇ ਟੂਲ ਕਿੱਟ ਬਣਾਉਣ ਵਾਲਾ, ਟੋਕਰੀ/ਚਟਾਈ ਬਣਾਉਣ ਵਾਲਾ, ਗਾਰਲੈਂਡਰ (ਮਾਲਾ ਬਣਾਉਣ ਵਾਲਾ) ਮੱਛੀ ਫੜਣ ਲਈ ਨੈੱਟ ਬਣਾਉਣ ਵਾਲਾ ਆਦਿ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਰਟੀਫਿਕੇਟ ਅਤੇ ...
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National
ਹੁਸ਼ਿਆਰਪੁਰ, 28 ਜਨਵਰੀ: ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ  ਨੇ ਅੱਜ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ’ਤੇ 8 ਮਾਰਚ 2025 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਦਾਰਿਆਂ, ਟੈਲੀਕੋਮ ਕੰਪਨੀਆਂ ਦੇ ਮੈਨੇਜਰ, ਇੰਨਸ਼ੋਰੈਸ਼ ਕੰਪਨੀਆਂ ਦੇ ਮੈਨੇਜਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਟੈਲੀਕੋਮ ਕੰਪਨੀ ਅਤੇ ਇੰਨਸ਼ੋਰੈਸ਼ ਕੰਪਨੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਵੱਧ ਤੋ ਵੱਧ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਗਾਉਣ। ਇਸ ਮੀਟਿੰਗ ਦੌਰਾਨ ਵੱਧ ਤੋ ਵੱਧ ਕੇਸਾ ਨੂੰ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਟਰੈਫਿਕ ਇੰਨਚਾਰਜ ਅਮਰਜੀਤ ਸਿੰਘ ਨੂੰ ਕਿਹਾ ਗਿਆ ਕਿ ਜਿਨ੍ਹਾਂ ਲੋਕਾ ਵਲੋਂ ਟਰੈਫਿਕ ਨਿਯਮਾ ਦੀ ਉਲੰਘਣਾ ਕੀਤੀ ਗਈ ਹੈ ਉਨ੍ਹਾਂ ਦੇ ਕੱਟੇ ਗਏ ਚਲਾਨਾ ਨੂੰ ਸੀ.ਜੇ.ਐਮ, ਹੁਸ਼ਿਆਰਪੁਰ ਦੀ ਅਦਾਲਤ ਵਿੱਚ ਭੇਜਿਆ ਜਾਵੇ। ਇਸ ਤੋਂ ਇਲਾਵਾ 28 ਜਨਵਰੀ ...