Shadow

Author: admin

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਵਾਲੇ ਯੋਧਿਆਂ ਨੂੰ 30 ਜਨਵਰੀ ਨੂੰ ਸਵੇਰੇ 11:00 ਵਜੇ ਦਿੱਤੀ ਜਾਵੇਗੀ ਸ਼ਰਧਾਂਜਲੀ

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਵਾਲੇ ਯੋਧਿਆਂ ਨੂੰ 30 ਜਨਵਰੀ ਨੂੰ ਸਵੇਰੇ 11:00 ਵਜੇ ਦਿੱਤੀ ਜਾਵੇਗੀ ਸ਼ਰਧਾਂਜਲੀ

National, Politics, Punjab, Trending
ਮਾਲੇਰਕੋਟਲਾ 28 ਜਨਵਰੀ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30 ਜਨਵਰੀ ਨੂੰ ਸਵੇਰੇ 11 ਵਜੇ ਜ਼ਿਲ੍ਹਾ ਸਦਰ ਮੁਕਾਮ ਵਿਖੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਲੋਕਾਂ ਦੇ ਨੁਮਾਇੰਦਿਆਂ, ਸਕੂਲਾਂ,ਕਾਲਜਾਂ ਦੇ ਪ੍ਰਬੰਧਕਾਂ ਅਤੇ ਪਬਲਿਕ ਖੇਤਰ ਦੀਆਂ ਇਕਾਈਆਂ ਦੇ ਮੁੱਖੀਆਂ ਨੂੰ ਆਪਣੇ ਅਦਾਰਿਆਂ ਵਿੱਚ ਦੋ ਮਿੰਟ ਦਾ ਮੋਨ ਰੱਖਣ ਦੀ ਲਈ ਕਿਹਾ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹਰ ਵਿਅਕਤੀ ਆਪਣਾ ਨਿੱਜੀ ਕੰਮ ਛੱਡ ਕੇ 30 ਜਨਵਰੀ ਨੂੰ ਸਵੇਰੇ 11 ਵਜੇ  ਖੜੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਦਰ ਮੁਕਾਮ ਦੇ ਨਾਲ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਵਿੱਚ ਵੀ ਉਸੇ ਸਮੇਂ ਇਹ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ।...
2 ਕਰੋੜ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ-ਸੇਂਖੋਂ

2 ਕਰੋੜ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ-ਸੇਂਖੋਂ

National, Politics, Punjab, Trending
ਫਰੀਦਕੋਟ 28 ਜਨਵਰੀ 2025 () ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਨਗਰ ਕੌਂਸਲ ਫਰੀਦਕੋਟ ਅਧੀਨ ਆਉਂਦੇ ਇਲਾਕਿਆਂ ਸਵਰਨ ਸਿਨੇਮਾਂ ਦੀ ਬੈਕ ਸਾਈਡ ਅਤੇ ਤਲਵੰਡੀ ਚੌਂਕ ਕੋਤਵਾਲੀ ਰੋਡ ਦੇ ਇੰਟਰਲਾਕ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ । ਉਨ੍ਹਾਂ ਦੱਸਿਆ ਕਿ ਇਸ  ਪ੍ਰੋਜੈਕਟ ਤੇ 2 ਕਰੋੜ ਰੁਪਏ ਦੀ ਰਾਸ਼ੀ ਦਾ ਖਰਚ ਆਵੇਗਾ।           ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਦੱਸਿਆ ਕਿ ਇਹ ਸੜਕਾਂ ਇੰਟਰਲਾਕ ਸੜਕਾਂ ਹੋਣਗੀਆਂ ਅਤੇ ਇਹਨਾਂ ਦੀ ਪੰਜ ਸਾਲਾਂ ਮੈਨਟੀਨੈਂਸ ਦਾ ਕੰਮ ਵੀ ਉਸਾਰੀ ਕਰਨ ਵਾਲੇ ਠੇਕੇਦਾਰਾਂ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਿਰਮਾਣ ਨਾਲ ਸ਼ਹਿਰ ਵਾਸੀਆਂ ਅਤੇ ਹੋਰ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਰੋਡ ਦੇ ਹੇਠਾਂ ਗੈਸ ਪਾਈਪਾਂ ਅਤੇ 20 ਫੁੱਟ ਥੱਲੇ ਸੀਵਰੇਜ ਪਾਈਪਾਂ ਵੀ ਪਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਹਾਜ਼ ਗਰਾਉਂਡ ਵਾਲੀ ਸੜਕ ਦੀ ਉਸਾਰੀ ਤੋਂ ਇਲਾਵਾ ਸਾਈਕਲ ਸੈਰਗਾਹ ਦਾ ਕੰਮ ਵੀ ਜੋਰਾਂ-ਸ਼ੋਰਾਂ ਨਾਲ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਕੁਝ ਹੋਰ ਗਲੀਆਂ ਦਾ ...
ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਵੱਲੋਂ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ

ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਵੱਲੋਂ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ

National, Politics, Punjab
ਪਾਤੜਾਂ/ਪਟਿਆਲਾ, 28 ਜਨਵਰੀ: ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਅੱਜ ਪਾਤੜਾਂ ਸ਼ਹਿਰ ਵਿੱਚ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਪੁਲੀਸ ਅਤੇ ਨਗਰ ਕੌਂਸਲ ਪਾਤੜਾਂ ਦੀ ਟੀਮ ਨੂੰ ਨਾਲ ਲੈ ਕੇ ਐਸ.ਡੀ.ਐਮ. ਪਾਤੜਾਂ ਨੇ ਸ਼ਹਿਰ ਦੀਆਂ ਪੰਜ ਦੁਕਾਨਾਂ ਦੀ ਚੈਕਿੰਗ ਕਰਕੇ ਚਾਈਨਾ ਡੋਰ ਦੀ ਜਾਂਚ ਕੀਤੀ, ਪਰ ਕਿਸੇ ਵੀ ਦੁਕਾਨ 'ਤੇ ਚਾਈਨਾ ਡੋਰ ਨਹੀਂ ਮਿਲੀ। ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਸਾਰੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਚਾਈਨਾ ਡੋਰ ਵੇਚਣ ਤੇ ਭੰਡਾਰਨ ’ਤੇ ਰੋਕ ਸਬੰਧੀ ਜਾਰੀ ਹੁਕਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ।  ਉਨ੍ਹਾਂ ਕਿਹਾ ਕਿ ਚਾਈਨਾ ਡੋਰ ਨਾਲ ਕਈ ਅਣ ਸੁਖਾਵੀਂਆਂ ਦੁਰਘਟਨਾਵਾਂ ਹੋਈਆਂ ਹਨ, ਜਿਨ੍ਹਾਂ ਵਿੱਚ ਗਲੇ ਵਿੱਚ ਡੋਰ ਫਸਣ ਕਾਰਨ ਜਾਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਸੈਂਕੜਿਆਂ ਪਸ਼ੂ-ਪੱਛੀ ਵੀ ਇਸ ਨਾਲ ਪ੍ਰਭਾਵਿਤ ਹੋ ਰਹੇ ਹਨ। ਐਸ.ਡੀ.ਐਮ. ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਲਈ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕਰਨ।  ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੁਕਾਨ ਤੋਂ ਚਾਈਨਾ ਡੋਰ ਵ...
ਐਸਡੀਐਮ ਦੂਧਨ ਸਾਧਾਂ ਵੱਲੋਂ ਸੁਰੱਖਿਅਤ ਵਾਹਨ ਨੀਤੀ ਤੇ ਸੜਕ ਸੁਰੱਖਿਆ ਤਹਿਤ ਦੇਵੀਗੜ੍ਹ ‘ਚ 5 ਚਲਾਨ ਕੱਟੇ

ਐਸਡੀਐਮ ਦੂਧਨ ਸਾਧਾਂ ਵੱਲੋਂ ਸੁਰੱਖਿਅਤ ਵਾਹਨ ਨੀਤੀ ਤੇ ਸੜਕ ਸੁਰੱਖਿਆ ਤਹਿਤ ਦੇਵੀਗੜ੍ਹ ‘ਚ 5 ਚਲਾਨ ਕੱਟੇ

National
ਦੇਵੀਗੜ੍ਹ, 28 ਜਨਵਰੀ: ਸਕੂਲ ਜਾਣ ਵਾਲੇ ਨਾਬਾਲਗ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ, ਸਬ-ਡਵੀਜ਼ਨਲ ਮੈਜਿਸਟਰੇਟ ਦੁੱਧਨ ਸਾਧਾਂ , ਕਿਰਪਾਲਵੀਰ ਸਿੰਘ ਨੇ ਦੇਵੀਗੜ੍ਹ ਵਿਖੇ ਸੁਰੱਖਿਅਤ ਵਾਹਨ ਨੀਤੀ ਦੇ ਤਹਿਤ ਇੱਕ ਚੈਕਿੰਗ ਮੁਹਿੰਮ ਚਲਾਈ। ਮੁਹਿੰਮ ਦੌਰਾਨ, ਉਲੰਘਣਾ ਕਰਨ ਵਾਲਿਆਂ ਦੇ ਪੰਜ ਚਲਾਨ ਕੱਟੇ ਗਏ। ਐਸਡੀਐਮ ਕਿਰਪਾਲਵੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਨਾਬਾਲਗ ਬੱਚਿਆਂ ਨੂੰ ਡਰਾਈਵਿੰਗ ਤੋਂ ਰੋਕਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਅਤੇ ਸਕੂਟਰ ਚਲਾਉਣ ਵਾਲੇ ਨਾਬਾਲਗ ਵਿਦਿਆਰਥੀਆਂ ਨਾਲ ਜੁੜੇ ਜੋਖਮਾਂ ਤੋਂ ਜਾਣੂ ਕਰਵਾਉਣ ਲਈ ਸਕੂਲ ਪ੍ਰਿੰਸੀਪਲਾਂ ਨਾਲ ਦੋ ਮੀਟਿੰਗਾਂ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਸਕੂਲਾਂ ਰਾਹੀਂ ਮਾਪਿਆਂ ਨੂੰ ਲਿਖਤੀ ਨੋਟਿਸ ਭੇਜੇ ਗਏ, ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਅਜਿਹੇ ਅਸੁਰੱਖਿਅਤ ਵਿਵਹਾਰ ਤੋਂ ਬਚਣ ਦੀ ਅਪੀਲ ਕੀਤੀ ਗਈ। ਜਾਗਰੂਕਤਾ ਨੂੰ ਹੋਰ ਵਧਾਉਣ ਲਈ, ਚਲਾਨ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਦੁੱਧਨ ਸਾਧਨ ਸਬ-ਡਵੀਜ਼ਨ ਦੇ ਸਾਰੇ ਪਿੰਡਾਂ ...
ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

Crime, International, National, Politics, Punjab, Trending
ਚੰਡੀਗੜ੍ਹ/ਅੰਮ੍ਰਿਤਸਰ, 28 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੇ ਐਸਐਸਓਸੀ ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਅਤੇ ਅਮਰੀਕਾ ਅਧਾਰਤ ਬਦਨਾਮ ਨਸ਼ਾ ਤਸਕਰ ਸਰਵਣ ਭੋਲਾ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦੇ ਦੋ ਮੈਂਬਰਾਂ, ਜੋ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ 'ਤੇ ਹੈਂਡ ਗ੍ਰਨੇਡ ਹਮਲੇ ਵਿੱਚ ਸ਼ਾਮਲ ਸਨ, ਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੱਗਾ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ, ਸਿਰਸਾ, ਹਰਿਆਣਾ ਅਤੇ ਪੁਸ਼ਕਰਨ ਸਿੰਘ ਉਰਫ਼ ਸਾਗਰ ਵਾਸੀ ਅਮਰਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗੋਲੀ ਸਿੱਕਾ ਵੀ ਬਰ...
ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.

National, Politics, Punjab
ਚੰਡੀਗੜ੍ਹ, 28 ਜਨਵਰੀ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦੁਆਰਾ ਕੁੱਲ 6,586 ਭਰਤੀਆਂ ਕੀਤੀਆਂ ਗਈਆਂ ਹਨ। ਬਿਜਲੀ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਸਾਲ 2025-26 ਦੌਰਾਨ ਪੀ.ਐਸ.ਪੀ.ਸੀ.ਐਲ ਵਿੱਚ 4,864 ਹੋਰ ਭਰਤੀਆਂ ਕੀਤੀਆਂ ਜਾਣਗੀਆਂ। ਅੱਜ ਇਥੇ 35 ਸਹਾਇਕ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇੰਨ੍ਹਾਂ ਕੁੱਲ ਭਰਤੀਆਂ ਵਿੱਚੋਂ 4444 ਨੌਜਵਾਨਾਂ ਨੂੰ ਪੀ.ਐਸ.ਪੀ.ਸੀ.ਐਲ ਵਿੱਚ ਅਤੇ 782 ਨੂੰ ਪੀ.ਐੱਸ.ਟੀ.ਸੀ.ਐਲ ਵਿੱਚ ਸਿੱਧੀ ਭਰਤੀ ਰਾਹੀਂ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 1,360 ਵਿਅਕਤੀਆਂ ਨੂੰ ਤਰਸ ਦੇ ਆਧਾਰ 'ਤੇ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਭਰਤੀਆਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਬਿਜਲੀ ਵਿਭਾਗ ਦੇ ਮਨੁੱਖੀ ਸਰੋਤਾਂ ਨੂੰ ਮਜ਼ਬ...
ਜਿਲ੍ਹਾ ਪਠਾਨਕੋਟ ਦੇ ਪਿੰਡਾਂ ਅੰਦਰ ਨਿਕਾਸੀ ਪਾਣੀ ਦੇ ਲਈ ਛੱਪੜਾਂ ਦੀ ਨੁਹਾਰ ਬਦਲਣ ਲਈ ਜਿਲ੍ਹਾ ਪ੍ਰਸਾਸਨ ਪਠਾਨਕੋਟ ਹੋਇਆ ਪੱਬਾਭਾਰ

ਜਿਲ੍ਹਾ ਪਠਾਨਕੋਟ ਦੇ ਪਿੰਡਾਂ ਅੰਦਰ ਨਿਕਾਸੀ ਪਾਣੀ ਦੇ ਲਈ ਛੱਪੜਾਂ ਦੀ ਨੁਹਾਰ ਬਦਲਣ ਲਈ ਜਿਲ੍ਹਾ ਪ੍ਰਸਾਸਨ ਪਠਾਨਕੋਟ ਹੋਇਆ ਪੱਬਾਭਾਰ

National
ਪਠਾਨਕੋਟ, 28 ਜਨਵਰੀ 2025:-(     ) ਸਹਿਰਾਂ ਅੰਦਰ ਜਿੱਥੇ ਨਿਕਾਸੀ ਪਾਣੀ ਦੇ ਲਈ ਸੀਵਰੇਜ ਦੀ ਵਿਵਸਥਾ ਕੀਤੀ ਗਈਆਂ ਹਨ ਜੋ ਨਿਕਾਸੀ ਪਾਣੀ ਨੂੰ ਟ੍ਰੀਟਮੈਂਟ ਪਲਾਂਟ ਤੱਕ ਲੈ ਕੇ ਜਾਂਦਾ ਹੈ ਅਤੇ ਪਾਣੀ ਨੂੰ ਟ੍ਰੀਟ ਕਰਕੇ ਫਿਰ ਖੇਤੀ ਯੋਗ ਬਣਾਇਆ ਜਾਂਦਾ ਹੈ ਅਤੇ ਹੁਣ ਜਿਲ੍ਹਾ ਪਠਾਨਕੋਟ ਦੇ ਪ੍ਰਸਾਸਨ ਨੇ ਪਿੰਡਾਂ ਦੇ ਅੰਦਰ ਨਿਕਾਸੀ ਪਾਣੀ ਵਿਵਸਥਾ ਦਰੂਸਤ ਕਰਨ ਦੇ ਲਈ ਵਿਸੇਸ ਉਪਰਾਲੇ ਸੁਰੂ ਕੀਤੇ ਹੋਏ ਹਨ ਤਾਂ ਜੋ ਲੋਕਾਂ ਨੂੰ ਗੰਦੇ ਪਾਣੀ ਦੀ ਅਵਿਵਸਥਿਤ ਪ੍ਰਾਣੀ ਚੋਂ ਕੱਢ ਕੇ ਵਿਵਸਥਿਤ ਗੰਦੇ ਪਾਣੀ ਦੀ ਨਿਕਾਸੀ ਦੇਣ ਦੇ ਲਈ ਵਿਕਾਸ ਕਾਰਜ ਕੀਤੇ ਗਏ ਹਨ। ਮੋਜੂਦਾ ਸਮੇਂ ਅੰਦਰ ਜਿਲ੍ਹਾ ਪਠਾਨਕੋਟ ਦੇ ਦੋ ਦਰਜਨਾਂ ਤੋਂ ਜਿਆਦਾ ਪਿੰਡਾਂ ਅੰਦਰ ਨਿਕਾਸੀ ਪਾਣੀ ਦੀ ਵਿਵਸਥਾਂ ਕਰਨ ਦੇ ਲਈ ਪਿੰਡਾਂ ਅੰਦਰ ਥਾਪਰ ਮਾਡਲ ਛੱਪੜਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਵਿਕਾਸ ਕਾਰਜਾਂ ਦੀ ਨਿਗਰਾਨੀ ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਆਦਿੱਤਿਆ ਉੱਪਲ ਜੀ ਆਪ ਕਰ ਰਹੇ ਹਨ। ਅੱਜ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਦੇ ਨਾਲ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ ਖੇਤਰੀ ਪਿੰਡਾਂ ਅੰਦਰ ਵਿਸੇਸ...
ਡੀ.ਸੀ. ਵਿਸ਼ੇਸ਼ ਸਾਰੰਗਲ ਵੱਲੋਂ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ “ਕਿਸਾਨੀ ਸੂਚਨਾਵਾਂ” ਚੈਨਲ ਦਾ ਆਗਾਜ

ਡੀ.ਸੀ. ਵਿਸ਼ੇਸ਼ ਸਾਰੰਗਲ ਵੱਲੋਂ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ “ਕਿਸਾਨੀ ਸੂਚਨਾਵਾਂ” ਚੈਨਲ ਦਾ ਆਗਾਜ

National, Politics, Punjab, Trending
ਮੋਗਾ, 28 ਜਨਵਰੀ: ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦਾ ਖੇਤੀ ਗਤੀਵਿਧੀਆਂ ਸਬੰਧੀ ਯੂ-ਟਿਊਬ ਚੈਨਲ "ਕਿਸਾਨੀ ਸੂਚਨਾਵਾਂ" ਦਾ ਆਗਾਜ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨੀ ਹਿੱਤ ਵਿੱਚ ਖੇਤੀਬਾੜੀ ਸਬੰਧੀ ਸਮੇਂ-ਸਮੇਂ ਤੇ ਜਾਰੀ ਕੀਤੀਆਂ ਜਾਂਦੀਆਂ ਸਕੀਮਾਂ, ਗਤੀਵਿਧੀਆਂ, ਸਿਫਾਰਿਸ਼ਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਵੱਲੋਂ ਫਸਲਾਂ ਦੀ ਕਾਸ਼ਤ ਸਬੰਧੀ ਕੀਤੀਆ ਜਾਣ ਵਾਲੀਆਂ ਆਧੁਨਿਕ ਤਕਨੀਕਾਂ ਅਤੇ ਸਿਫਾਰਿਸ਼ਾਂ ਸਬੰਧੀ ਜਾਣਕਾਰੀ ਇਸ ਚੈਨਲ ਰਾਹੀਂ ਕਿਸਾਨਾਂ ਤੱਕ ਪਹੁੰਚਦੀ ਕੀਤੀ ਜਾਵੇਗੀ ਤਾਂ ਜੋ ਉਹ ਸਮੇਂ ਦੇ ਹਾਣੀ ਹੋ ਕੇ ਆਧੁਨਿਕ ਤਕਨੀਕ ਵਾਲੀ ਖੇਤੀ ਨਾਲ ਜੁੜ ਸਕਣ। ਉਹਨਾਂ ਕਿਹਾ ਕਿ ਇਸ ਚੈਨਲ ਦਾ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਖੇਤੀਬਾੜੀ ਮਾਹਿਰ ਸਮੇਂ-ਸਮੇਂ 'ਤੇ ਨਵੀਨਤਮ ਜਾਣਕਾਰੀ, ਇਸ ਮਾਧਿਅਮ ਰਾਹੀਂ ਸਾਂਝੀ ਕਰਦੇ ਰਹਿਣਗੇ। ਸ਼੍...
ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਇੰਤਜਾਮ- ਹਿਮਾਸ਼ੂ ਜੈਨ ਡਿਪਟੀ ਕਮਿਸ਼ਨਰ

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਇੰਤਜਾਮ- ਹਿਮਾਸ਼ੂ ਜੈਨ ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ () ਸ੍ਰੀ ਹਿਮਾਂਸ਼ੂ ਜੈਨ ਆਈ.ਏ.ਐਸ ਡਿਪਟੀ ਕਮਿਸ਼ਨਰ ਅਤੇ ਗੁਲਨੀਤ ਖੁਰਾਨਾ ਐਸ.ਐਸ.ਪੀ ਰੂਪਨਗਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਤਿਉਹਾਰ ਦੇ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਅਗਾਓ ਪ੍ਰਬੰਧਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।      ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਵਿੱਚ 10,11,12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 13,14,15 ਮਾਰਚ ਨੂੰ ਮਨਾਇਆ ਜਾ ਰਿਹਾ ਹੈ। ਇਸ ਵਾਰ ਹੋਲਾ ਮਹੱਲਾ ਮੌਕੇ ਵਿਰਾਸਤੀ ਖੇਡਾਂ ਮੁੱਖ ਆਕਰਸ਼ਣ ਹੋਣਗੀਆਂ। ਉਨ੍ਹਾਂ ਨੇ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ,ਸ੍ਰੀ ਅਨੰਦਪੁਰ ਸਾਹਿਬ ਨੂੰ ਮੇਲਾ ਅਫਸਰ ਅਤੇ ਤਹਿਸੀਲਦਾਰ,ਸ੍ਰੀ ਅਨੰਦਪੁਰ ਸਾਹਿਬ ਨੂੰ ਸਹਾਇਕ ਮੇਲਾ ਅਫਸਰ ਨਿਯੁਕਤ ਕੀਤਾ ਗਿਆ।ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ,ਮੋਰਿੰਡਾ ਨੂੰ ਕੀਰਤਪੁਰ ਸਾਹਿਬ ਲਈ ਸਹਾਇਕ ਮੇਲਾ ਅਫਸਰ ਨਿਯੁਕਤ ਕੀਤਾ ਗਿਆ।     ਉਨ੍ਹਾਂ ਨੇ ਅੱਗ...
ਹੋਲਾ ਮਹੱਲਾ ਮੌਕੇ ਅਧਿਕਾਰੀਆਂ ਨੇ ਲਿਆ ਵਾਹਨ ਪਾਰਕਿੰਗ ਪ੍ਰਬੰਧਾ ਦਾ ਜਾਇਜਾ

ਹੋਲਾ ਮਹੱਲਾ ਮੌਕੇ ਅਧਿਕਾਰੀਆਂ ਨੇ ਲਿਆ ਵਾਹਨ ਪਾਰਕਿੰਗ ਪ੍ਰਬੰਧਾ ਦਾ ਜਾਇਜਾ

National
ਚੰਦਰ ਜਯੌਤੀ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਵਿ) ਤੇ ਜਸਪ੍ਰੀਤ ਸਿੰਘ ਐਸ.ਡੀ.ਐਮ ਨੇ ਕੀਤਾ ਦੌਰਾ ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ () ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ ਵਾਹਨ ਪਾਰਕਿੰਗ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਪਾਰਕਿੰਗ ਸਥਾਨਾ ਵਿੱਚ ਪੀਣ ਵਾਲਾ ਪਾਣੀ, ਰੋਸ਼ਨੀ, ਟਾਇਲਟ ਅਤੇ ਸਫਾਈ ਦੀ ਢੁਕਵੀ ਵਿਵਸਥਾ ਕੀਤੀ ਗਈ ਹੈ। ਬਾਹਰਲੇ ਰਾਜਾਂ ਤੇ ਹੋਰ ਸ਼ਹਿਰਾ ਤੋਂ ਆਉਣ ਵਾਲੇ ਵਾਹਨਾਂ ਨੂੰ ਮੇਲਾ ਖੇਤਰ ਵਿੱਚ ਦਾਖਲੇ ਨਾਲ ਹੋਣ ਵਾਲੀ ਅਸੁਵਿਧਾ ਨੂੰ ਰੋਕਣ ਲਈ ਬਦਲਵੇ ਰੂਟ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਨਿਰਵਿਘਨ ਸੁਚਾਰੂ ਆਵਾਜਾਈ ਦੀ ਸਹੂਲਤ ਦਿੱਤੀ ਜਾ ਸਕੇ।     ਇਸ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜਯੋਤੀ ਆਈ.ਏ.ਐਸ, ਮੇਲਾ ਅਫਸਰ ਜਸਪ੍ਰੀਤ ਸਿੰਘ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਨੇ ਬੁੰਗਾ ਸਾਹਿਬ, ਕੀਰਤਪੁਰ ਸਾਹਿਬ, ਝਿੰਜੜੀ, ਖਾਲਸਾ ਕਾਲਜ, ਸੂਚਨਾ ਕੇਂਦਰ, ਅਗੰਮਪੁਰ, ਲੋਦੀਪੁਰ ਤੇ ਚਰਨ ਗੰਗਾ ਸਟੇਡੀਅਮ ਵਿਖੇ ਵਾਹਨ ਪਾਰਕਿੰਗ ਸਥਾਨਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਮੇਲਾ ਖੇਤਰ ਵਿੱਚ ਹਰ ਤਰਾਂ ਦੀ ਸ...