Shadow

Author: admin

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਬੱਚਿਆਂ ਲਈ ਬਣੇ ਕਰੈੱਚ ਦਾ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਬੱਚਿਆਂ ਲਈ ਬਣੇ ਕਰੈੱਚ ਦਾ ਨਿਰੀਖਣ

National, Politics, Punjab, Trending
ਪਟਿਆਲਾ, 27 ਜਨਵਰੀ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੀ ਅਤੇ ਡੀ ਬਲਾਕ ਦੇ ਪਿਛਲੇ ਪਾਸੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੇੜੇ ਬਣੇ ਕਿਲਕਾਰੀਆਂ ਕਰੈੱਚ ਦਾ ਅੱਜ ਨਿਰੀਖਣ ਕੀਤਾ। ਉਨ੍ਹਾਂ ਇਸ ਦੌਰੇ ਦੌਰਾਨ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਵਾਚਿਆਂ ਅਤੇ ਸਟਾਫ਼ ਪਾਸੋਂ ਫੀਡਬੈਕ ਪ੍ਰਾਪਤ ਕੀਤੀ। ਡਾ. ਪ੍ਰੀਤੀ ਯਾਦਵ ਨੇ ਕਰੈੱਚ ਦਾ ਨਿਰੀਖਣ ਕਰਨ ਉਪਰੰਤ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਕੰਮ ਕਰਦੀਆਂ ਮੁਲਾਜਮ ਮਾਵਾਂ ਲਈ ਇਹ ਕਰੈੱਚ ਬੱਚਿਆਂ ਦੀ ਸੰਭਾਲ ਲਈ ਇੱਕ ਚੰਗਾ ਵਿਕਲਪ ਹੈ, ਜਿਥੇ ਉਹ ਆਪਣੇ ਛੋਟੇ ਬੱਚਿਆਂ ਨੂੰ ਆਪਣੇ ਨੇੜੇ ਹੀ ਰੱਖ ਸਕਦੀਆਂ ਹਨ ਤੇ ਆਪਣੀ ਨੌਕਰੀ ਵੀ ਚਿੰਤਾ ਮੁਕਤ ਹੋ ਕੇ ਕਰ ਸਕਦੀਆਂ ਹਨ। ਉਨ੍ਹਾਂ ਨੌਕਰੀ ਕਰਦੀਆਂ ਮਾਵਾਂ ਨੂੰ ਕਰੈੱਚ ਦੀ ਵਰਤੋਂ ਜ਼ਰੂਰਤ ਅਨੁਸਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਕਰੈੱਚ 'ਚ ਬੱਚਿਆਂ ਦੀ ਨਿਗਰਾਨੀ ਲਈ ਸੁਪਰਵਾਈਜ਼ਰ ਤੇ ਸੁਰੱਖਿਆ ਵਜੋਂ ਸੀ.ਸੀ.ਟੀ.ਵੀ. ਕੈਮਰੇ ਤੇ ਗਾਰਡ ਦੇ ਇੰਤਜਾਮ ਸਮੇਤ ਖੇਡਣ ਲਈ ਖਿਡੌਣੇ, ਬਾਥਰੂਮ, ਪੈਂਟਰੀ ਆਦਿ ਦੇ ਪ੍ਰਬੰਧ ਹਨ। ਉਨ੍ਹਾਂ ਦੱਸਿਆ ਕਿ ਇ...
ਕਿਸ਼ੋਰ ਤੰਦਰੁਸਤੀ ਦਿਵਸ ਮੌਕੇ ਬੱਚਿਆਂ ਨੂੰ ਕੀਤਾ ਜਾਗਰੂਕ

ਕਿਸ਼ੋਰ ਤੰਦਰੁਸਤੀ ਦਿਵਸ ਮੌਕੇ ਬੱਚਿਆਂ ਨੂੰ ਕੀਤਾ ਜਾਗਰੂਕ

National, Politics, Punjab, Trending
ਬਰਨਾਲਾ, 27 ਜਨਵਰੀ        ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਦੀ ਅਗਵਾਈ ਵਿੱਚ ਬਰਨਾਲਾ ਜ਼ਿਲ੍ਹੇ ਦੇ ਚੋਣਵੇਂ 72 ਪਿੰਡਾਂ ਵਿੱਚ ਕਿਸ਼ੋਰ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ।   ਇਸ ਲੜੀ ਤਹਿਤ ਪਿੰਡ ਮਾਂਗੇਵਾਲ ਵਿੱਚ ਅੱਜ 10-19 ਸਾਲ ਦੇ ਬੱਚਿਆਂ ਤੇ ਮਾਪਿਆਂ ਨਾਲ ਇਹ ਦਿਵਸ ਮਨਾਇਆ ਗਿਆ।ਇਸ ਮੌਕੇ ਹਾਜ਼ਰ ਬੱਚਿਆਂ, ਮਾਪਿਆਂ ਤੇ ਪਿੰਡ ਦੀ ਪੰਚਾਇਤ ਨੂੰ ਸੰਬੋਧਨ ਕਰਦੇ ਹੋਏ ਸਿਹਤ ਵਿਭਾਗ ਦੇ ਬੁਲਾਰਿਆਂ ਨੇ ਕਿਸ਼ੋਰ ਅਵਸਥਾ ਵਿੱਚ ਆਉਂਦੀਆਂ ਮੁਸ਼ਕਲਾਂ, ਉਨ੍ਹਾਂ ਦੇ ਹੱਲ, ਨਸ਼ਿਆਂ ਨੂੰ ਠੱਲ ਪਾਉਣ ਲਈ ਉਪਰਾਲੇ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਆਰਬੀਐਸਕੇ ਕੋਆਰਡੀਨੇਟਰ ਬਰਨਾਲਾ ਸੁਖਪਾਲ ਕੌਰ ਵੱਲੋਂ ਬੱਚਿਆਂ ਨੂੰ ਕਿਸ਼ੋਰ ਅਵਸਥਾ  ਦੌਰਾਨ ਸਹੀ ਭੋਜਨ ਤੇ ਸਿਹਤ ਸੰਭਾਲ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਜ਼ਿਲ੍ਹਾਮਾਸ ਮੀਡੀਆ ਤੇ ਸੂਚਨਾ ਅਫਸਰ ਸ੍ਰੀ ਕੁਲਦੀਪ ਸਿੰਘ ਮਾਨ ਵੱਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੰਤੁਲਿਤ ਭੋਜਨ ਲੈਣ , ਫਾਸਟ ਫੂਡ ਤੋਂ ਪ੍ਰਹੇਜ਼ ਕਰਨ ਅਤੇ ਪਿੰਡ ਦੀ ਪੰਚਾਇਤ ਨੂੰ ਸਰਕਾਰੀ ਸਿਹਤ ਸਕੀਮਾਂ ਵਿੱਚ ਸਹਿਯੋਗ ਕਰਨ ਦੀ ਅਪ...
ਟਰੈਫਿਕ ਪੁਲਿਸ ਨੇ ਸੜਕਾਂ ਦੇ ਆਲੇ ਦੁਆਲੇ ਗਲਤ ਢੰਗ ਨਾਲ ਖੜਾਏ ਵਾਹਨਾਂ ਦੇ 100 ਦੇ ਕਰੀਬ ਚਲਾਨ ਕੱਟੇ – ਇੰਚਾਰਜ ਜ਼ਿਲ੍ਹਾ ਟਰੈਫਿਕ ਪੁਲਿਸ

ਟਰੈਫਿਕ ਪੁਲਿਸ ਨੇ ਸੜਕਾਂ ਦੇ ਆਲੇ ਦੁਆਲੇ ਗਲਤ ਢੰਗ ਨਾਲ ਖੜਾਏ ਵਾਹਨਾਂ ਦੇ 100 ਦੇ ਕਰੀਬ ਚਲਾਨ ਕੱਟੇ – ਇੰਚਾਰਜ ਜ਼ਿਲ੍ਹਾ ਟਰੈਫਿਕ ਪੁਲਿਸ

National, Politics, Punjab, Trending
ਸੰਗਰੂਰ, 27 ਜਨਵਰੀ - ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਜਾਰੀ ਸਖਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਸੰਗਰੂਰ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਨਾਲ ਨਜਿੱਠਣ ਲਈ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਟਰੈਫਿਕ ਪੁਲਿਸ ਦੇ ਇੰਚਾਰਜ ਪਵਨ ਕੁਮਾਰ ਸ਼ਰਮਾ ਨੇ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਮੁਹਈਆ ਕਰਵਾਈਆਂ ਈ -ਚਲਾਨ ਮਸ਼ੀਨਾਂ ਦੀ ਵਰਤੋਂ ਕਰਦਿਆਂ ਅੱਜ ਲਗਭਗ 100 ਅਜਿਹੇ ਵਾਹਨਾਂ ਦੇ ਈ -ਚਲਾਨ ਕੱਟੇ ਗਏ ਹਨ ਜਿਹੜੇ ਕਿ ਵਾਹਨ ਚਾਲਕਾਂ ਵੱਲੋਂ ਸੜਕਾਂ ਦੇ ਆਲੇ ਦੁਆਲੇ ਜਾਂ ਬਾਜ਼ਾਰਾਂ ਵਿੱਚ ਬੇਤਰਤੀਬ ਢੰਗ ਨਾਲ ਖੜੇ ਕੀਤੇ ਗਏ ਸਨ। ਉਹਨਾਂ ਦੱਸਿਆ ਕਿ ਅਜਿਹੀਆਂ ਮਸ਼ੀਨਾਂ ਦੀ ਵਰਤੋਂ ਨਾਲ ਈ-ਚਲਾਨ ਕੱਟ ਕੇ ਆਰ ਆਰ.ਟੀ.ਓ ਕੋਲ ਭੇਜ ਦਿੱਤੇ ਜਾਂਦੇ ਹਨ ਅਤੇ ਸਬੰਧਤ ਵਾਹਨ ਜਿਹੜੇ ਵਿਅਕਤੀ ਦੇ ਨਾਮ ਉੱਤੇ ਰਜਿਸਟਰਡ ਹੁੰਦਾ ਹੈ ਉਸ ਨੂੰ ਚਲਾਨ ਚਲਾ ਜਾਂਦਾ ਹੈ। ਪਵਨ ਕੁਮਾਰ ਸ਼ਰਮਾ ਨੇ ਸੰਗਰੂਰ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਵਾਹਨਾਂ ਨੂੰ ਰਾਖਵੇਂ ਕੀਤੇ ਪਾਰਕਿੰਗ ਸਥਾਨਾਂ ਉੱਤੇ ਹੀ ਖੜ...
ਸੰਸਦ ਮੈਂਬਰ ਮੀਤ ਹੇਅਰ ਵਲੋਂ 20.30 ਲੱਖ ਰੁਪਏ ਦੀ ਲਾਗਤ ਤਿਆਰ ਸੀਨੀਅਰ ਸਿਟੀਜ਼ਨ ਇਮਾਰਤ ਦਾ ਉਦਘਾਟਨ

ਸੰਸਦ ਮੈਂਬਰ ਮੀਤ ਹੇਅਰ ਵਲੋਂ 20.30 ਲੱਖ ਰੁਪਏ ਦੀ ਲਾਗਤ ਤਿਆਰ ਸੀਨੀਅਰ ਸਿਟੀਜ਼ਨ ਇਮਾਰਤ ਦਾ ਉਦਘਾਟਨ

National, Politics, Punjab, Trending
ਬਰਨਾਲਾ, 27 ਜਨਵਰੀ      ਸੰਸਦ ਮੈਂਬਰ ਸੰਗਰੂਰ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਗਣਤੰਤਰ ਦਿਵਸ ਮੌਕੇ ਸੀਨੀਅਰ ਸਿਟੀਜ਼ਨਾਂ ਨੂੰ ਤੋਹਫ਼ਾ ਦਿੰਦਿਆਂ ਇੱਥੇ ਚਿੰਟੂ ਪਾਰਕ ਵਿਖੇ ਕਰੀਬ 20.30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸੀਨੀਅਰ ਸਿਟੀਜ਼ਨ ਇਮਾਰਤ ਦਾ ਉਦਘਾਟਨ ਕੀਤਾ ਗਿਆ।        ਇਸ ਮੌਕੇ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਹਮੇਸ਼ਾ ਬਰਨਾਲਾ ਵਾਸੀਆਂ ਲਈ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨਾਲ ਕੀਤਾ ਵਾਅਦਾ ਪੁਗਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਾਏ ਜਾ ਰਹੇ ਹਨ।         ਉਨ੍ਹਾਂ ਕਿਹਾ ਕਿ ਉਹ ਸੰਸਦ ਮੈਂਬਰ ਹੁੰਦਿਆਂ ਪੰਜਾਬ ਅਤੇ ਲੋਕ ਸਭਾ ਹਲਕਾ ਸੰਗਰੂਰ ਅਤੇ ਬਰਨਾਲਾ ਇਲਾਕੇ ਦੀਆਂ ਮੰਗਾਂ ਸੰਸਦ ਵਿੱਚ ਰੱਖਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੰਸਦ ਵਿੱਚ ਜਿੱਥੇ ਖਿਡਾਰੀਆਂ, ਸੀਨੀਅਰ ਸਿਟੀਜ਼ਨਾਂ ਨਾਲ ਸਬੰਧਤ ਮੁੱਦੇ ਚੁੱਕੇ ਹਨ, ਉੱਥ...
ਜਲੰਧਰ ਦਿਹਾਤੀ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

National, Politics, Punjab, Trending
ਜਲੰਧਰ, 27 ਜਨਵਰੀ :     ਨਸ਼ਿਆਂ ਵਿਰੁੱਧ ਵਿੱਢੀ ਜੰਗ ਵਿੱਚ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਆਦਮਪੁਰ ਦੀ ਦਾਣਾ ਮੰਡੀ ਨੇੜੇ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 140 ਗ੍ਰਾਮ ਹੈਰੋਇਨ ਦੇ ਨਾਲ ਇੱਕ ਹੁੰਡਈ ਕਰੇਟਾ ਕਾਰ ਵੀ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਸਥਾਨ ਦੇ ਰਹਿਣ ਵਾਲੇ ਰਵੀ, ਹੁਸ਼ਿਆਰਪੁਰ ਦੇ ਰਹਿਣ ਵਾਲੇ ਨਿਤਨ ਸ਼ਰਮਾ, ਤਿੰਨ ਹੋਰ ਮੁਕੁਲ ਤੇ ਅਜੈ ਕੁਮਾਰ (ਦੋਵੇਂ ਵਾਸੀ ਅੰਮ੍ਰਿਤਸਰ) ਅਤੇ ਉਨ੍ਹਾਂ ਦੇ ਇੱਕ ਸਾਥੀ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇਹ ਕਾਰਵਾਈ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ, ਆਈਪੀਐਸ ਅਤੇ ਡੀਐਸਪੀ ਕੁਲਵੰਤ ਸਿੰਘ, ਪੀਪੀਐਸ ਦੀ ਨਿਗਰਾਨੀ ਹੇਠ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਰਵਿੰਦਰਪਾਲ ਸਿੰਘ ਨੇ ਐਸਆਈ ਗੁਰਮੀਤ ਰਾਮ ਅਤੇ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਇਹ ਸਫਲਤਾ ਹਾਸਲ ਕੀਤੀ। ਐਸਐਸਪੀ ਖੱਖ ਨੇ ਅੱਗੇ ਕਿਹਾ ਕਿ 26 ਜਨਵਰੀ, 2025 ਨੂੰ, ਪੁਲਿਸ ਪਾਰਟੀ ਨੇ ਦਾਣਾ ਮੰਡੀ ਆਦਮਪੁਰ ਵਿਖੇ ਰੇਲਵੇ ਫਾਟ...
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

National, Politics, Punjab, Trending
ਚੰਡੀਗੜ੍ਹ, 27 ਜਨਵਰੀ: ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਦੇ ਸਾਰੇ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਵਿੱਚ ਬਿਜਲੀ ਸਪਲਾਈ ਅਤੇ ਫਾਇਰ ਸੇਫਟੀ ਦਾ ਆਡਿਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸਿਹਤ ਮੰਤਰੀ ਸਿਵਲ ਹਸਪਤਾਲਾਂ ਦੇ ਸਾਰੇ ਸਿਵਲ ਸਰਜਨਾਂ ਅਤੇ ਮੈਡੀਕਲ ਕਾਲਜਾਂ ਦੇ ਮੈਡੀਕਲ ਸੁਪਰਡੈਂਟਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਰਵੀ ਭਗਤ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਸੀ.ਐਮ.ਡੀ. ਪੀਐਸਪੀਸੀਐਲ ਇੰਜੀਨੀਅਰ ਬਲਦੇਵ ਸਿੰਘ ਸਰਾਂ, ਡਾਇਰੈਕਟਰ ਸਿਹਤ ਡਾ. ਹਿਤਿੰਦਰ ਕੌਰ ਅਤੇ ਡਾਇਰੈਕਟਰ ...
ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

National
ਜਲੰਧਰ, 27 ਜਨਵਰੀ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ/ਕਰਮਚਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੇਅਰ ਵਿਨੀਤ ਧੀਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।    ਕੈਬਨਿਟ ਮੰਤਰੀ, ਡਿਪਟੀ ਕਮਿਸ਼ਨਰ ਅਤੇ ਮੇਅਰ ਨੇ 11 ਅਤੇ 12 ਫਰਵਰੀ, 2025 ਨੂੰ ਸ਼ੋਭਾ ਯਾਤਰਾ ਅਤੇ ਪ੍ਰਕਾਸ਼ ਉਤਸਵ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ। ਅਧਿਕਾਰੀਆਂ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਅਤੇ ਸ਼ੋਭਾ ਯਾਤਰਾ ਸਬੰਧੀ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਾਲ-ਨਾਲ ਸ਼ਹਿਰ ਦੇ ਵੱਖ-...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਤ ਹੀ ਮੌਕੇ ਉੱਤੇ ਜਾ ਕੇ ਲਿਆ ਘਟਨਾ ਦਾ ਜਾਇਜ਼ਾ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਤ ਹੀ ਮੌਕੇ ਉੱਤੇ ਜਾ ਕੇ ਲਿਆ ਘਟਨਾ ਦਾ ਜਾਇਜ਼ਾ

National, Politics, Punjab, Trending
ਅੰਮ੍ਰਿਤਸਰ, 27 ਜਨਵਰੀ 2025--- ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਨਿੰਦਾ ਕਰਦੇ ਕਿਹਾ ਕਿ ਸਰਕਾਰ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਉਹ ਕੱਲ ਦੇਰ ਸ਼ਾਮ ਮੌਕੇ ਉੱਤੇ ਪੁੱਜੇ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜਾ ਮਿਲੇ। ਇਸੇ ਦੌਰਾਨ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਸੰਵੇਦਨਸ਼ੀਲ ਘਟਨਾ ਦੇ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਕਟਹਿਰੇ ਵਿੱਚ ਖੜਾ ਕਰਕੇ ਹੀ ਦਮ ਲਵਾਂਗੇ। ਉਹਨਾਂ ਪੰਜ...
ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

National, Politics, Punjab, Trending
ਅੰਮ੍ਰਿਤਸਰ, 27 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜਾ ਮਿਲੇ। ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਸ਼ਾਮਿਲ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੰਜਾਬ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਅਸੀਂ ਉਦੋਂ ਤੱਕ ਚੈਨ ਨਹੀਂ ਬੈਠਾਂਗੇ ਜਦੋਂ ਤੱਕ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਨਿਆਂ ਦੇ ਘੇਰੇ ਵਿੱਚ ਨਹੀਂ ਲਿਆਂਦਾ ਜਾਂਦਾ। ਪੰਜਾਬ ਵਾਸੀਆਂ ਨੂੰ...
ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

National
ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ: ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵਿਤ ਵਾਰਦਾਤਾਂ ਨੂੰ ਨਾਕਾਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹਨਾਂ ਵਿੱਚ ਦੋ ਮੁੱਖ ਸ਼ੂਟਰ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਵੀ ਸ਼ਾਮਲ ਹਨ ਜੋ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਸੁਖਮੀਤ ਸਿੰਘ ਉਰਫ਼ ਡਿਪਟੀ ਦੇ ਕਤਲ ਵਿੱਚ ਸ਼ਾਮਲ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਮੈਂਬਰਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪਲ ਵਾਸੀ ਗੁਰੂ ਹਰਿ ਸਹਾਏ ਫਿਰੋਜ਼ਪੁਰ, ਗੁਰਭਿੰਦਰ ਸਿੰਘ ਵਾਸੀ ਚਾਟੀਵਿੰਡ ਲਹਿਲ, ਅੰਮ੍ਰਿਤਸਰ, ਸੰਦੀਪ ਸਿੰਘ ਵਾਸੀ ਪਿੰਡ ਰਾਜਧਾਨ, ਅੰਮ੍ਰਿਤਸਰ ਅਤੇ ਮਨਿੰਦਰਜੀਤ ਸਿੰਘ ਉਰਫ ਸ਼ਿੰਦਾ ਵਾਸੀ ਪਿੰਡ ਬੱਦੋਵਾਲ ਝਾਂਡੇ, ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ .30 ਬੋਰ ਦੇ 6 ਵਿਦੇਸ਼ੀ ਪਿਸਤੌਲਾਂ ਸਮੇਤ 40 ਕਾਰ...