Shadow

Author: admin

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੱਡੀ ਕਾਰਵਾਈ

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੱਡੀ ਕਾਰਵਾਈ

National, Politics, Punjab
ਚੰਡੀਗੜ੍ਹ / ਕੋਟਕਪੂਰਾ 15 ਮਾਰਚ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਜਨ ਸਹਿਯੋਗ ਨਾਲ ਨਸ਼ਿਆਂ ਦੇ ਖ਼ਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਅਹਿਦ ਲਿਆ ਗਿਆ ਹੈ। “ਯੁੱਧ ਨਸ਼ਿਆਂ ਵਿਰੁੱਧ”  ਮੁਹਿੰਮ ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ  ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਤੇ ਫਰੀਦਕੋਟ ਪੁਲਿਸ ਪੁਲਿਸ ,ਉਪ ਮੰਡਲ ਮੈਜਿਸਟ੍ਰੇਟ, ਕੋਟਕਪੂਰਾ ਅਤੇ ਕਾਰਜ ਸਾਧਕ ਅਫਸਰ ਨਗਰ ਕੌਸਲ, ਕੋਟਕਪੂਰਾ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਨਜਾਇਜ਼ ਕਬਜਿਆ  ਤੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ। ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਨ੍ਹਾ ਕਬਜਾਕਾਰੀਆਂ ਵਿੱਚੋ ਕਈ ਬਦਨਾਮ ਨਸ਼ਾ ਤਸਕਰ ਵੀ ਸ਼ਾਮਿਲ ਹਨ, ਜਿਹੜੇ ਕਿ ਨਸ਼ਾ ਤਸਕਰੀ ਦੇ ਕੰਮ ਨਾਲ ਜੁੜੇ ਹੋਏ ਸਨ । ਜਿਹਨਾ ਸਬੰਧੀ ਵੇਰਵੇ ਹੇਠ ਲਿਖੇ ਅਨੁਸਾਰ ਹਨ: 1. ਅੱਲਾ ਰੱਖਾ ਪੁੱਤਰ ਪ੍ਰੀਤ ਰਾਮ ਵਾਸੀ ਇੰਦਰਾ ਕਲ...
ਵਿਧਾਇਕ ਜਿੰਪਾ ਨੇ ਲਿਆ ਤਹਿਸੀਲ ਕੰਪਲੈਕਸ ਨਿਰਮਾਣ ਕੰਮਾਂ ਦਾ ਜਾਇਜ਼ਾ

ਵਿਧਾਇਕ ਜਿੰਪਾ ਨੇ ਲਿਆ ਤਹਿਸੀਲ ਕੰਪਲੈਕਸ ਨਿਰਮਾਣ ਕੰਮਾਂ ਦਾ ਜਾਇਜ਼ਾ

Politics, Punjab
ਹੁਸ਼ਿਆਰਪੁਰ, 15 ਮਾਰਚ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਤਹਿਸੀਲ ਕੰਪਲੈਕਸ ਦੇ ਨਵੀਨੀਕਰਨ ਕੰਮਾਂ ਦਾ ਨਿਰੀਖਣ ਕੀਤਾ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਿਰਮਾਣ ਕਾਰਜ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ ਤਾਂ ਜੋ ਸਰਕਾਰੀ ਸੇਵਾਵਾਂ ਹੋਰ ਵੀ ਆਸਾਨੀ ਨਾਲ ਉਪਲਬੱਧ ਕਰਵਾਈਆਂ ਜਾ ਸਕਣ।           ਵਿਧਾਇਕ ਜਿੰਪਾ ਨੇ ਅਧਿਕਾਰੀਆਂ ਨਾਲ ਨਿਰਮਾਣ ਕੰਮਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਜਾਣਕਾਰੀ ਲਈ ਅਤੇ ਜ਼ਰੂਰੀ ਸਾਧਨਾਂ ਦੀ ਉਪਲਬੱਧਤਾ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਜਨਤਾ ਨੂੰ ਆਧੁਨਿਕ ਅਤੇ ਸੁਵਿਧਾਜਨਕ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਇਸ ਲਈ ਨਿਰਮਾਣ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।           ਤਹਿਸੀਲ ਕੰਪਲੈਕਸ ਦੇ ਨਿਰੀਖਣ ਉਪਰੰਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਲੰਧਰ ਰੋਡ ਤੋਂ ਫਗਵਾੜਾ ਬਾਈਪਾਸ ਜਾਣ ਵਾਲੀ ਸੜਕ ਦਾ ਦੌਰਾ ਕੀਤਾ ਅਤੇ ਸੜਕ ਮੁਰੰਮਤ ਕਾ...
ਸਕੂਲ ਆਫ ਐਮੀਨੈਂਸ ‘ਚ 9ਵੀਂ ਦੇ ਦਾਖਲੇ ਲਈ ਟੈਸਟ 16 ਮਾਰਚ ਨੂੰ – ਸਤਨਾਮ ਸਿੰਘ ਬਾਠ

ਸਕੂਲ ਆਫ ਐਮੀਨੈਂਸ ‘ਚ 9ਵੀਂ ਦੇ ਦਾਖਲੇ ਲਈ ਟੈਸਟ 16 ਮਾਰਚ ਨੂੰ – ਸਤਨਾਮ ਸਿੰਘ ਬਾਠ

National, Politics, Punjab
ਤਰਨ ਤਾਰਨ,15 ਮਾਰਚ: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਾਰੇ 117 ਸਕੂਲ ਆਫ ਐਮੀਨੈਂਸ ਵਿੱਚ ਹਰੇਕ ਸਾਲ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਟੈਸਟ ਦੇ ਆਧਾਰ ਤੇ ਕੀਤਾ ਜਾਂਦਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਈ ੳ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ ਨੇ ਦੱਸਿਆ ਕਿ ਜਿੰਨਾਂ ਵਿਦਿਆਰਥੀਆਂ ਨੇ 9ਵੀਂ ਜਮਾਤ ਵਿੱਚ ਦਾਖਲੇ ਲਈ ਟੈਸਟ ਵਾਸਤੇ ਅਪਲਾਈ ਕੀਤਾ ਸੀ, ਉਹਨਾਂ ਦੇ ਰੌਲ ਨੰਬਰ ਵਿਭਾਗ ਵਲੋਂ ਜਾਰੀ ਕਰ ਦਿੱਤੇ ਗਏ ਹਨ।  ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ਤੇ ਜਾ ਕੇ ਆਪਣਾ ਰੌਲ ਨੰਬਰ ਡਾਊਨਲੋਡ ਕਰ ਸਕਦੇ ਹਨ । 9ਵੀ ਜਮਾਤ ਵਿੱਚ ਦਾਖਲਾ ਟੈਸਟ ਦੀ ਮਿਤੀ 16 ਮਾਰਚ 2025  ਹੈ । ਉਹਨਾਂ ਸਮੂਹ ਵਿਦਿਆਰਥੀਆਂ ਨੂੰ ਅਪੀਲ ਕੀਤੀ, ਕਿ ਵਿਦਿਆਰਥੀ ਆਪਣੇ ਰੌਲ ਨੰਬਰ ਨੂੰ ਆਪਣੇ ਸਕੂਲ ਦੇ ਪ੍ਰਿੰਸੀਪਲ ਤੌਂ ਤਸਦੀਕ ਕਰਵਾਉਣ ਉਪਰੰਤ ਨਿਰਧਾਰਤ ਸਮੇਂ ਤੋ 02 ਘੰਟੇ ਪਹਿਲਾਂ ਪ੍ਰੀਖਿਆ ਕੇਂਦਰ ਤੇ ਰਿਪੋਰਟ ਕਰਨਗੇ । ਕਿਸੇ ਵੀ ਵਿਦਿਆਰਥੀ ਨੂੰ ਆਪਣੇ ਨਾਲ ਮੋਬਾਇਲ ਜਾਂ ਕਿਸੇ ਵੀ ਕਿਸਮ ਦੀ ਇਲੈਕਟ੍ਰੋਨਕ ਡੀਵਾਈਸ ਲੈ ਕੇ ਆਉਣ ਦੀ ਆਗਿਆ ਨਹੀਂ ਹੋਵੇਗੀ।  ਉਹਨਾਂ ਨੇ ਦੱਸਿਆ ਤਰਨ ਤਾਰਨ ਜਿਲੇ ਵਿੱਚ 5 ...
ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਖੂਈਖੇੜਾ ਵਿੱਚ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ

ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਖੂਈਖੇੜਾ ਵਿੱਚ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ

National, Politics, Punjab
15 ਮਾਰਚ () ਫਾਜ਼ਿਲਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ, ਪੰਜਾਬ ਸਿਹਤ ਵਿਭਾਗ ਨੇ 9 ਮਾਰਚ ਤੋਂ 15 ਮਾਰਚ, 2025 ਤੱਕ 'ਵਿਸ਼ਵ ਗਲੂਕੋਮਾ ਹਫ਼ਤਾ' ਮਨਾਇਆ। ਇਸ ਤਹਿਤ ਸਿਵਲ ਸਰਜਨ ਡਾ. ਚੰਦਰ ਸ਼ੇਖਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਸੀਐਚਸੀ ਖੂਈਖੇੜਾ ਵਿਖੇ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਨੇਤਰ ਅਫ਼ਸਰ ਮਨਦੀਪ ਸਿੰਘ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਆਏ ਸਾਰੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਸਬੰਧੀ ਐਸ.ਐਮ.ਓ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਸਿਹਤ ਵਿਭਾਗ ਨੇ ਇਸ ਹਫ਼ਤੇ ਦੌਰਾਨ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ, ਸੀ.ਐਚ.ਸੀ. ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਗਲੂਕੋਮਾ ਸਕ੍ਰੀਨਿੰਗ ਕੈਂਪ ਲਗਾਏ ਤਾਂ ਜੋ ਗਲਾਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਇਸ ਬਿਮਾਰੀ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ।  ਉਨ੍ਹ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਲੌਂਗੋਵਾਲ ਖੁਰਦ ਤੋਂ ਸਰਪੰਚ ਸਮੇਤ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਲੌਂਗੋਵਾਲ ਖੁਰਦ ਤੋਂ ਸਰਪੰਚ ਸਮੇਤ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

National, Politics, Punjab
ਬਟਾਲਾ, 15 ਮਾਰਚ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਲੌਂਗੋਵਾਲ ਖੁਰਦ ਤੋਂ ਸਰਪੰਚ ਸਮੇਤ ਸਮੁੱਚੀ ਪੰਚਾਇਤ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ। ਇਸ ਮੌਕੇ ਸਰਪੰਚ ਸ਼੍ਰੀਮਤੀ ਕੁੁਲਜੀਤ ਕੌਰ, ਸ਼੍ਰੀਮਤੀ ਮਨਜੀਤ ਕੌਰ , ਸ਼੍ਰੀਮਤੀ ਪੂਜਾ ਦੇਵੀ, ਸ਼੍ਰੀਮਤੀ ਕਿਰਨਜੀਤ ਕੌਰ, ਹਰਜਿੰਦਰ ਸਿੰਘ,ਨਿਰਮਲ ਸਿੰਘ, ਬਿਕਰਮ ਸਿੰਘ, ਪੂਰਨ ਸਿੰਘ, ਗੁਰਪਾਲ ਸਿੰਘ,ਲਵਜੀਤ ਲਾਡਾ, ਹਰਪ੍ਰੀਤ ਸਿੰਘ, ਨਿਰਮਲਜੀਤ ਹੈਪੀ, ਕੰਵਲਜੀਤ ਸਿੰਘ, ਕਰਮਜੀਤ ਬੱਗਾ, ਹਰਦੇਵ ਸਿੰਘ, ਜਿੰਦਰ, ਜਸਪਾਲ, ਰਾਜਾ ਨੇ ਆਪ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਵਰਗ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਆਪ ਪਾਰਟੀ ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਅਮਨ ਅਰੋੜਾ ਨੇ ਸ੍ਰ. ਹਰਦੇਵ ਸਿੰਘ ਧਾਲੀਵਾਲ ਯਾਦਗਾਰੀ ਪੁਲਿਸ ਸਾਹਿਤਕਾਰ ਇਨਾਮ ਵੰਡ ਸਮਾਗਮ ਦੀ ਕੀਤੀ ਪ੍ਰਧਾਨਗੀ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਅਮਨ ਅਰੋੜਾ ਨੇ ਸ੍ਰ. ਹਰਦੇਵ ਸਿੰਘ ਧਾਲੀਵਾਲ ਯਾਦਗਾਰੀ ਪੁਲਿਸ ਸਾਹਿਤਕਾਰ ਇਨਾਮ ਵੰਡ ਸਮਾਗਮ ਦੀ ਕੀਤੀ ਪ੍ਰਧਾਨਗੀ

National, Politics, Punjab
ਸੁਨਾਮ ਊਧਮ ਸਿੰਘ ਵਾਲਾ, 14 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਮੰਤਰੀ  ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਆਡੀਟੋਰੀਅਮ ਵਿੱਚ ਸ੍ਰ. ਹਰਦੇਵ ਸਿੰਘ ਧਾਲੀਵਾਲ ਯਾਦਗਾਰੀ ਪੁਲਿਸ ਸਾਹਿਤਕਾਰ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕੀਤੀ। ਧਾਲੀਵਾਲ ਪਰਿਵਾਰ ਅਤੇ ਸਾਹਿਤ ਸਭਾ ਸੁਨਾਮ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਸਾਬਕਾ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਨੂੰ ਦੂਸਰਾ ਪੁਲਿਸ ਸਾਹਿਤਕਾਰ ਸਨਮਾਨ ਦਿੱਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਕਿਹਾ ਕਿ ਪੰਜਾਬ ਦੀ ਆਜ਼ਾਦ ਫਿਜ਼ਾ ਨੂੰ ਬਚਾਉਣ ਲਈ ਉਨ੍ਹਾਂ ਦਾ ਵੱਡਮੁੱਲਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਮਾਗਮ ਪੁਲਿਸ ਮਹਿਕਮੇ ਵਿੱਚ ਕੰਮ ਕਰ ਰਹੇ ਜਾਂ ਕੰਮ ਕਰ ਚੁੱਕੇ ਚੰਗੇ ਪੁਲਿਸ ਅਧਿਕਾਰੀਆਂ ਨੂੰ ਸਮਾਜ ਦੇ ਸਾਹਮਣੇ ਲਿਆਉਣ ਲਈ ਬਹੁਤ ਸਹਾਈ ਹੋਣਗੇ। ਉਨ੍ਹਾ ਕਿਹਾ ਕਿ ਇਸ ਪਰਿਵਾਰ ਨਾਲ ਉਨ੍ਹਾਂ ਦੇ ਬਹੁਤ ਪੁਰਾਣੇ ਸੰਬੰਧ ਹਨ ...
ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

National, Politics, Punjab
ਸੰਗਰੂਰ, 14 ਮਾਰਚ - ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ। ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ ਵੀ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਹੀਂ ਪਈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਬੈਚ ਨਾਲ ਸੰਬੰਧਿਤ ਨਾਰਮਲ ਸਲਾਈਨ ਦੀ ਵਰਤੋਂ ਕਰਨ ਉਤੇ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰੱਗ ਇੰਸਪੈਕਟਰ ਵੱਲੋਂ ਇਸਦੇ ਨਮੂਨੇ ਲੈ ਕੇ ਜਾਂਚ ਲਈ ਲੈਬੋਰਟਰੀ ਵਿੱਚ ਭੇਜਿਆ ਜਾ ਰਿਹਾ ਹੈ...
ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੈਸਲਾਕੁੰਨ ਲੜਾਈ ਵਿੱਢੀ-ਚੇਅਰਮੈਨ ਰਮਨ ਬਹਿਲ

ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੈਸਲਾਕੁੰਨ ਲੜਾਈ ਵਿੱਢੀ-ਚੇਅਰਮੈਨ ਰਮਨ ਬਹਿਲ

National, Politics, Punjab
ਬਟਾਲਾ,15 ਮਾਰਚ () ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਿਵਲ ਹਸਪਤਾਲ ਬਟਾਲਾ ਦਾ ਦੌਰਾ ਕੀਤਾ ਗਿਆ ਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ ਮਹਾਜਨ, ਐਸ.ਐਮ.ਓ ਡਾ. ਮਨਿੰਦਰਜੀਤ ਸਿੰਘ, ਅੰਮ੍ਰਿਤ ਕਲਸੀ ਅਤੇ ਗੁਰਪ੍ਰੀਤ ਸਿੰਘ ਰਾਜੂ ਆਦਿ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਿਦਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਕ੍ਰਾਂਤੀ ਤਹਿਤ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਸਹੂਲਤ ਲਈ ਕਮੀਆਂ ਨੂੰ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਵਲ ਹਸਪਤਾਲ ਵਿਖੇ ਜੋ ਮੁਸ਼ਕਿਲ...
‘ਆਪ’ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

‘ਆਪ’ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

National, Politics, Punjab
ਚੰਡੀਗੜ੍ਹ, 15 ਮਾਰਚ ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ ਸ਼ੁਰੂਆਤੀ ਪੜਾਅ ਵਿੱਚ ਤਿੰਨ ਵੱਡੇ ਸ਼ਹਿਰਾਂ-ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀ ਚੋਣ ਕੀਤੀ ਗਈ ਹੈ। ਇਹ ਸ਼ਹਿਰ ਜਲਦੀ ਹੀ 140 ਕਰੋੜ ਰੁਪਏ ਤੋਂ ਵੱਧ ਦੇ ਇਸ ਪ੍ਰੋਜੈਕਟ ਤਹਿਤ ਆਪਣੀਆਂ 42 ਕਿਲੋਮੀਟਰ ਲੰਬੀਆਂ ਪ੍ਰਮੁੱਖ ਸੜਕਾਂ-ਗਲੀਆਂ ਨੂੰ ਡਿਜ਼ਾਈਨ ਕੀਤੇ ਗਏ ਸ਼ਹਿਰੀ ਸਥਾਨਾਂ ਵਿੱਚ ਬਦਲਣ ਦੀ ਗਵਾਹੀ ਭਰਨਗੇ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਾਜੈਕਟ ਦੀ ਕਾਮਯਾਬੀ 'ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਦੇ ਨਤੀਜਿਆਂ ਅਤੇ ਲੋਕਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ 'ਤੇ ਇਸ ਪ੍ਰੋਜੈਕਟ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਲਾਗੂ ਕੀਤ...
ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਬਣਾਏ ਜਾ ਰਹੇ 1000 ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਤੀ ਆਂਗਨਵਾੜੀ ਸੈਂਟਰ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਆਵੇਗੀ। ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਇਮਾਰਤਾਂ ਦੀ ਉਸਾਰੀ ਤੋਂ ਇਲਾਵਾ ਆਂਗਨਵਾੜੀ ਦੇ ਫਰਨੀਚਰ ਲਈ ਵੀ ਅਲਾਟ ਕੀਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ।  ਇਸ ਵਿੱਚ ਬੱਚਿਆਂ ਅਤੇ ਔਰਤਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕ...