Shadow

Author: admin

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

National, Politics, Punjab
ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ੀ ਵਿਖੇ 72 ਅਧਿਆਪਕਾਂ ਦੇ ਬੈਚ ਨੂੰ ਫ਼ਿਨਲੈਂਡ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੌਰਾਨ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਹੋਰਨਾਂ ਪਾਰਟੀਆਂ ਦੇ ਸਿਆਸੀ ਏਜੰਡਿਆਂ ਵਿੱਚ ਕੇਂਦਰੀ ਧੁਰਾ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਇਨ੍ਹਾਂ ਮੁੱਖ ਖੇਤਰਾਂ ਬਾਰੇ ਕਦੇ ਚਿੰਤਾ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਹੁਣ ਤੱਕ 234 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਨੂੰ ਪੰਜ ਦਿਨਾਂ ...
ਪੰਜਾਬ ਸਿਹਤ ਵਿਭਾਗ ਵੱਲੋਂ ‘ਵਿਸ਼ਵ ਗਲੋਕੋਮਾ ਹਫ਼ਤਾ’ਦਾ ਆਯੌਜਨ

ਪੰਜਾਬ ਸਿਹਤ ਵਿਭਾਗ ਵੱਲੋਂ ‘ਵਿਸ਼ਵ ਗਲੋਕੋਮਾ ਹਫ਼ਤਾ’ਦਾ ਆਯੌਜਨ

National, Politics, Punjab
ਮਾਲੇਰਕੋਟਲਾ, 15 ਮਾਰਚ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮੰਤਰੀ ਡਾ: ਬਲਬੀਰ ਸਿੰਘ ਦੀ ਅਗਵਾਈ ਵਿੱਚ 9 ਮਾਰਚ ਤੋਂ 15 ਮਾਰਚ ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ਮਨਾਇਆ ਗਿਆ। ਇਸ ਦੌਰਾਨ ਜਿਲ਼੍ਹਾ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਏ ਗਏ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਸਿਹਤ ਵਿਭਾਗ ਵੱਲੋਂ ਇਸ ਹਫ਼ਤੇ ਦੌਰਾਨ ਸਿਹਤ ਸੰਸਥਾਵਾਂ ਤੋਂ ਇਲਾਵਾ ਵੱਖ-ਵੱਖ ਸਥਾਨਾਂ ਤੇ ਮੁਫ਼ਤ ਗਲੋਕੋਮਾ ਜਾਂਚ ਕੈਂਪ ਲਗਾਏ ਗਏ।  ਇਸ ਦੌਰਾਨ ਲੋਕਾਂ ਨੂੰ ਗਲੋਕੋਮਾ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਗਲੋਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕਰਕੇ ਉਨ੍ਹਾ ਨੂੰ ਲੌੜੀਦੇ ਇਲਾਜ ਬਾਬਤ ਜਾਣਕਾਰੀ ਦਿੱਤੀ ਗਈ। ਉਨ੍ਹਾ ਕਿਹਾ ਕਿ ਸਰਕਾਰ ਵੱਲੋ ਗਲੋਕੋਮਾ ਦਾ ਪਤਾ ਲਗਾਉਣ ਲਈ ਅਤਿ-ਆਧੁਨਿਕ ਮਸ਼ੀਨਾਂ (ਨਾਨ-ਕਾਂਟੈਕਟ ਟੋਨੋਮੀਟਰ) ਪੰਜਾਬ ਕਈ ਜ਼ਿਲ੍ਹਾ ਹਸਪਤਾਲਾਂ ਵਿੱਚ ਪਹਿਲਾਂ ਸਥਾਪਤ ਕੀਤੀਆਂ ਗਈਆਂ ਹਨ, ਜਦਕਿ ਬਾਕੀ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ।...
ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

National, Politics, Punjab
ਮਾਲੇਰਕੋਟਲਾ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ 7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਅਪਰਾਧ ਵਿੱਚ ਸ਼ਾਮਲ ਹਰਪ੍ਰੀਤ ਸਿੰਘ  ਮਾਲੇਰਕੋਟਲਾ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਦੌਰਾਨ ਉਸ ਵੇਲੇ ਜਖ਼ਮੀ ਹੋ ਗਿਆ, ਜਦੋਂ ਉਹ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਪਿੰਡ ਸਲਾਰ ਨੇੜੇ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਣ ਸਮੇਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਜਾਣਕਾਰੀ ਅੱਜ ਇੱਥੇ ਮਲੇਰਕੋਟਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗਗਨ ਅਜੀਤ ਸਿੰਘ ਨੇ ਦਿੱਤੀ। ਇਹ ਕਾਰਵਾਈ ਪਿੰਡ ਸੀਹਾਂ ਦੌਦ (ਖੰਨਾ) ਤੋਂ ਅਗਵਾ ਕੀਤੇ 7 ਸਾਲਾ ਬੱਚੇ ਭਵਕੀਰਤ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ-ਅੰਦਰ ਸਫ਼ਲਤਾਪੂਰਵਕ ਛੁਡਾਉਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਦੋ ਦੋਸ਼ੀਆਂ ਜਿਨ੍ਹਾਂ ਦੀ ਪਛਾਣ ਅਮਰਗੜ੍ਹ ਦੇ ਪਿੰਡ ਬਾਠਨ ਦੇ ਹਰਪ੍ਰੀਤ ਸਿੰਘ (24) ਅਤੇ ਅਮਰਗੜ੍ਹ ਦੇ ਪਿੰਡ ਜਾਗੋਵਾਲ ਦੇ ਰਵੀ ਭਿੰਡਰ (21) ਵਜੋਂ ਹੋਈ ਹੈ,  ਨ...
ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

National, Politics, Punjab
ਚੰਡੀਗੜ੍ਹ/ਸੰਗਰੂਰ, 14 ਮਾਰਚ - ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ। ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ ਵੀ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਹੀਂ ਪਈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਬੈਚ ਨਾਲ ਸੰਬੰਧਿਤ ਨਾਰਮਲ ਸਲਾਈਨ ਦੀ ਵਰਤੋਂ ਕਰਨ ਉਤੇ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰੱਗ ਇੰਸਪੈਕਟਰ ਵੱਲੋਂ ਇਸਦੇ ਨਮੂਨੇ ਲੈ ਕੇ ਜਾਂਚ ਲਈ ਲੈਬੋਰਟਰੀ ਵਿੱਚ ਭੇਜਿਆ ਜ...
ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

National, Politics, Punjab
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ: ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਇਹ ਮੁਕਾਬਲਾ ਅਨੰਦਪੁਰ ਸਾਹਿਬ ਹੈਰੀਟੇਜ ਫਾਉਂਡੇਸ਼ਨ ਨੇ ਚੰਡੀਗੜ੍ਹ ਤੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਟੀਮਾਂ ਵਿਚਕਾਰ ਕਰਵਾਇਆ। ਇਸ ਮੌਕੇ ਸ. ਸੰਧਵਾਂ ਨੇ ਚਰਨ ਗੰਗਾ ਸਟੇਡੀਅਮ ਵਿਖੇ ਹੋਲੇ ਮਹੱਲੇ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਅੱਜ ਮੈਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਸੀ ਅਤੇ ਇਸ ਮੌਕੇ ਮੈਨੂੰ ਸ੍ਰੀ ਅਨੰਦਪੁਰ ਸਾਹਿਬ ਫਾਊਂਡੇਸ਼ਨ ਵੱਲੋਂ ਇਸ ਵੱਖਰੀ ਖੇਡ ਦੇ ਪੋਲੋ ਮੈਚ ਵਿਚ ਆਉਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਮੈਂ ਆਪ ਸਭ ਨੂੰ ਅਪੀਲ ਕਰਦਾ ਹਾਂ ਕਿ ਅਸੀਂ ਸਾਰੇ ਗੁਰੂਆਂ ਵੱਲੋਂ ਦਰਸਾਏ ਰਸਤੇ ਉੱਤੇ ਚਲਦੇ ਹੋਏ ਸ਼ਾਂਤੀ, ਤਰੱਕੀ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਚੱਲਦੇ ਹੋਏ ਆਪਣੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਈਏ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰੀਏ। ਸਪੀਕਰ ਨੇ ਅੱਗੇ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਪਵਿੱਤਰ ਖਾਲਸੇ ਦਾ ਜਨਮ ਸਥਾਨ ...
ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ  ਸਿੰਘ ਸੌਂਦ

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 14 ਮਾਰਚ: ਪੰਜਾਬ ਦੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਿਫਾਲਟਰ ਪਲਾਟ ਧਾਰਕਾਂ ਤੋਂ ਜ਼ਮੀਨ ਦੀ ਵਧੀ ਹੋਈ ਕੀਮਤ ਅਤੇ ਮੂਲ ਲਾਗਤ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.) ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਦਯੋਗਪਤੀਆਂ ਨੂੰ ਇਹ ਰਾਹਤ, ਜਿਸਦੀ ਲੰਬੇ ਸਮੇਂ ਤੋਂ ਉਡੀਕ ਸੀ, ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ, ਜਿਸ ਨਾਲ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦਾ ਨਿਬੇੜਾ ਹੋਵੇਗਾ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ 3 ਮਾਰਚ, 2025 ਨੂੰ ਹੋਈ ਆਪਣੀ ਮੀਟਿੰਗ ਵਿੱਚ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ) ਲਾਗੂ ਕਰਨ 'ਤੇ ਵਿਚਾਰ ਕੀਤਾ ਸੀ ਅਤੇ 10 ਦਿਨਾਂ ਦੇ ਅੰਦਰ ਇਸਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਅਤੇ ਆਰਥਿਕਤਾ ਨ...
ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

National, Politics, Punjab
ਚੰਡੀਗੜ੍ਹ/ਮਾਲੇਰਕੋਟਲਾ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ 7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਅਪਰਾਧ ਵਿੱਚ ਸ਼ਾਮਲ ਹਰਪ੍ਰੀਤ ਸਿੰਘ  ਮਾਲੇਰਕੋਟਲਾ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਦੌਰਾਨ ਉਸ ਵੇਲੇ ਜਖ਼ਮੀ ਹੋ ਗਿਆ, ਜਦੋਂ ਉਹ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਪਿੰਡ ਸਲਾਰ ਨੇੜੇ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਣ ਸਮੇਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਜਾਣਕਾਰੀ ਅੱਜ ਇੱਥੇ ਮਲੇਰਕੋਟਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗਗਨ ਅਜੀਤ ਸਿੰਘ ਨੇ ਦਿੱਤੀ। ਇਹ ਕਾਰਵਾਈ ਪਿੰਡ ਸੀਹਾਂ ਦੌਦ (ਖੰਨਾ) ਤੋਂ ਅਗਵਾ ਕੀਤੇ 7 ਸਾਲਾ ਬੱਚੇ ਭਵਕੀਰਤ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ-ਅੰਦਰ ਸਫ਼ਲਤਾਪੂਰਵਕ ਛੁਡਾਉਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਦੋ ਦੋਸ਼ੀਆਂ ਜਿਨ੍ਹਾਂ ਦੀ ਪਛਾਣ ਅਮਰਗੜ੍ਹ ਦੇ ਪਿੰਡ ਬਾਠਨ ਦੇ ਹਰਪ੍ਰੀਤ ਸਿੰਘ (24) ਅਤੇ ਅਮਰਗੜ੍ਹ ਦੇ ਪਿੰਡ ਜਾਗੋਵਾਲ ਦੇ ਰਵੀ ਭਿੰਡਰ (21) ਵਜੋਂ ਹ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ  ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

National, Politics, Punjab
ਸ਼੍ਰੀ ਅਨੰਦਪੁਰ ਸਾਹਿਬ 14 ਮਾਰਚ () ਹੋਲਾ ਮਹੱਲਾ ਤਿਉਹਾਰ ਮੌਕੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਲੋਕਾਂ ਨੂੰ ਹੋਲਾ ਮਹੱਲਾ ਤਿਉਹਾਰ ਦੀ ਵਧਾਈ ਦਿੱਤੀ ਹੈ।      ਇਸ ਮੌਕੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਾਲ ਉਨ੍ਹਾਂ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਵੀ ਸਨ। ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਕਿਹਾ ਕਿ ਅੱਜ ਅਸੀ ਪੰਜਾਬ ਸਰਕਾਰ ਵੱਲੋਂ ਸਮੂਹ ਦੇਸ਼ ਵਾਸੀਆਂ ਅਤੇ ਵਿਦੇਸ਼ਾ ਵਿਚ ਵੱਸਦੇ ਭਾਰਤੀਆਂ ਨੂੰ ਜੰਗਜੂ ਭਾਵਨਾ ਦੇ ਜਸ਼ਨ ਅਤੇ ਪ੍ਰਤੀਕ ਹੋਲਾ ਮਹੱਲਾ ਦੇ ਪਾਵਨ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਸਾਹਿਬ ਏ ਕਮਾਲ ਸਰਬੰਸ ਦਾਨੀ ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਪਾਵਨ ਤਿਉਹਾਰ ਦੀ ਅਰੰਭਤਾ ਕਰਕੇ ਪੰਜਾਬੀਆਂ ਵਿੱਚ ਨਵਾ ਜੋਸ਼...
ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ

ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ

National, Politics, Punjab
ਫਾਜ਼ਿਲਕਾ 14 ਮਾਰਚ ਸੀਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕ ਹਿਤ ਉਪਰਾਲਾ ਹੈ। ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਧਰਮ ਨਗਰੀ ਅਬੋਹਰ ਦੀ ਸੁਮਨ ਆਖ ਰਹੀ ਹੈ ਕਿ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਨੇ ਉਸਨੂੰ ਅਨੇਕਾ ਬਿਮਾਰੀਆਂ ਤੋਂ ਰਾਹਤ ਦਵਾਈ ਹੈ। ਉਹ ਪ੍ਰੋਜੈਕਟ ਦੀ ਤਾਰੀਫ ਕਰਦਿਆਂ ਦੱਸਦੀ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਸੀਐਮ ਦੀ ਯੋਗਸ਼ਾਲਾ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਿਸ ਤੋਂ ਹਜਾਰਾ ਲਾਭਪਾਤਰੀਆਂ ਨੇ ਫਾਇਦਾ ਪ੍ਰਾਪਤ ਕੀਤਾ ਹੈ। ਸੁਮਨ ਨੇ ਆਖਿਆ ਕਿ ਉਹ ਪਿਛਲੇ ਇਕ ਸਾਲ ਤੋਂ ਯੋਗਾ ਕਰ ਰਹੀ ਹੈ ਜਿਸ ਨਾਲ ਉਸਦਾ ਬੀ.ਪੀ., ਸ਼ੁਗਰ ਕੰਟਰੋਲ ਹੋ ਗਿਆ ਹੈ ਤੇ ਦਵਾਈ ਤੋਂ ਵੀ ਛੁਟਕਾਰਾ ਮਿਲ ਗਿਆ ਹੈ। ਉਸਦਾ ਕਹਿਣਾ ਹੈ ਕਿ ਜਿਥੇ ਯੋਗਾ ਕਰਨ ਨਾਲ ਉਸਨੂੰ ਬਿਮਾਰੀਆਂ ਤੋਂ ਰਾਹਤ ਮਿਲੀ ਹੈ ਉਥੇ ਉਹ ਆਪਣੇ ਆਪ ਨੂੰ ਤੰਦਰੁਸਤ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਾਹਰ ਟ੍ਰੇਨਰ ਲਗਾਏ ਗਏ ਹਨ ਜਿਨ੍ਹਾਂ ਦੀ ਅਗਵਾਈ ਹੇਠ ਬਿਨਾ ਕਿਸੇ ਫੀਸ ਦੇ ਉਹ ਯੋਗਾ ਅਭਿਆਸ ਕਰ ਰਹੇ ਹਨ। ਤੇ ਆਪਣੇ ਆਪ ਨੂੰ ਸਿਹਤਮੰਦ ਰੱਖ ਰਹੇ ਹਨ। ਉਹ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

National, Politics, Punjab
ਹੁਸ਼ਿਆਰਪੁਰ, 14 ਮਾਰਚ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੂਡ ਸਟਰੀਟ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਬਣਨ ਵਾਲੇ ਫੁੱਟਪਾਥ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਹ ਕਾਰਜ ਸੈਂਚੁਰੀ ਪਲਾਈਵੁਡ ਵਲੋਂ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ (ਸੀ.ਐਸ.ਆਰ.) ਤਹਿਤ ਕੀਤਾ ਜਾ ਰਿਹਾ ਹੈ ਜਿਸ ਲਈ ਕੰਪਨੀ ਨੇ 50 ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ।             ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹਿਰਵਾਸੀਆਂ ਦੀ ਸੁਵਿਧਾ ਲਈ ਇਸ ਫੁੱਟਪਾਥ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕ ਆਸਾਨੀ ਨਾਲ ਪੈਦਲ ਚੱਲ ਸਕਣਗੇ ਅਤੇ ਸੈਰ ਦਾ ਆਨੰਦ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਫੁੱਟਬਾਥ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ ਜਿਸ ਨਾਲ ਲੋਕਾਂ ਨੂੰ ਬਿਹਤਰ ਸੁਵਿਧਾ ਮਿਲੇਗੀ।             ਵਿਧਾਇਕ ਨੇ ਕਿਹਾ ਕਿ ਹੁਸ਼ਿਆਰਪੁਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਹੜੀਆਂ ਸੜਕਾਂ ਨੈਸ਼ਨਲ ਹਾਈਵੇਅ ਤਹਿਤ ਆਉਂਦੀਆਂ ਹਨ, ਉਨ੍ਹਾਂ ਦੀ ਮੁਰੰਮਤ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ ਤਾਂ ਜੋ ਜਲਦ ਤੋਂ ਜਲਦ ਉਨ੍ਹਾਂ ਦੀ...