ਸਿਵਲ ਸਰਜਨ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਗੈਰ ਹਾਜ਼ਰ ਸਟਾਫ ਨੂੰ ਕੀਤੀ ਗਈ ਸਖ਼ਤ ਤਾੜਨਾ
ਦਿੱਕਤ —ਸਿਵਲ ਸਰਜਨ
ਫ਼ਿਰੋਜ਼ਪੁਰ, 9 ਜਨਵਰੀ ( ) ਸਿਹਤ ਵਿਭਾਗ ਵਿੱਚ ਪੁਖ਼ਤਾ ਸੁਧਾਰ ਕਰਨ ਦੇ ਮੰਤਵ ਨੂੰ ਲੈ ਕੇ ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਵੱਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਅਚਨਚੇਤ ਚੈਕਿੰਗ ਕਰ ਹਲਾਤਾਂ ਦਾ ਜਾਇਜ਼ਾ ਲਿਆ। ਉਹਨਾਂ ਗੈਰ ਹਾਜ਼ਰ ਸਟਾਫ ਨੂੰ ਸਖ਼ਤ ਤਾੜਨਾ ਕੀਤੀ ਕਿ ਸਮੇ 'ਤੇ ਡਿਊਟੀ 'ਤੇ ਹਾਜ਼ਰ ਹੋ ਕੇ ਲੋਕਾਂ ਨੂੰ ਸਿਹਤ ਸੇਵਾਵਾ ਦਿਤੀਆ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਵਰਤੀ ਗਈ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇਕਰ ਭਵਿੱਖ ਵਿੱਚ ਕੋਈ ਗ਼ੈਰ ਹਾਜ਼ਰ ਪਾਇਆ ਗਿਆ ਤਾਂ ਸਖ਼ਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਓ.ਪੀ.ਡੀ, ਜੱਚਾ ਬੱਚਾ ਵਾਰਡ, ਨਸ਼ਾ ਛੁਡਾਊ ਕੇਂਦਰ ਸਮੇਤ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਜੱਚਾ ਬੱਚਾ ਸਿਹਤ ਸੇਵਾਵਾ ਵਿੱਚ ਹੋਰ ਸੁਧਾਰ ਕਰਨ ਦੇ ਮੰਤਵ ਨੂੰ ਲੈ ਬੀਤੇ ਦਿਨੀਂ ਸਿਹਤ ਵਿਭਾਗ ਦੇ ਅਧਿਕਾਰੀਆ ਨਾਲ ਮੀਟਿੰਗ ਕੀਤੀ ਸੀ। ਡਿਪਟੀ ਕਮਿਸ਼ਨਰ ਵਲੋਂ ਲਈ ਮੀਟਿੰਗ ਉਪਰੰਤ ਅੱਜ ਐਕਸ਼ਨ ਮੋਡ ਵਿੱਚ ਨਜ਼ਰ ...








