ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ
ਚੰਡੀਗੜ੍ਹ, 9 ਜੁਲਾਈ: ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਸਤੀਸ਼ ਸ਼ਰਮਾ ਦੀ ਅਗਵਾਈ ਵਾਲੇ ਜੰਮੂ-ਕਸ਼ਮੀਰ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸਤੀਸ਼ ਸ਼ਰਮਾ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਟਰਾਂਸਪੋਰਟ, ਸਾਇੰਸ ਅਤੇ ਤਕਨਾਲੋਜੀ, ਸੂਚਨਾ ਤਕਨਾਲੋਜੀ, ਯੁਵਕ ਸੇਵਾਵਾਂ ਅਤੇ ਖੇਡਾਂ ਵਿਭਾਗ ਹਨ। ਇਸ ਮੀਟਿੰਗ ਦੌਰਾਨ ਪੰਜਾਬ ਅਤੇ ਜੰਮੂ-ਕਸ਼ਮੀਰ ਦਰਮਿਆਨ ਪਸ਼ੂ-ਧਨ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਦੋਵਾਂ ਰਾਜਾਂ ਦੇ ਆਪਸੀ ਸਹਿਯੋਗ ਦੇ ਮੌਕਿਆਂ ਦੀ ਤਲਾਸ਼ ਕੀਤੀ ਗਈ।
ਸ. ਖੁੱਡੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੰਘੀ ਢ...








