ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ
ਚੰਡੀਗੜ੍ਹ/ਅੰਮ੍ਰਿਤਸਰ 13 ਮਾਰਚ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਜੇ ਕੁਮਾਰ ਉਰਫ ਬਿੱਲੀ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪੰਜ ਮੁਕਦਮੇ ਦਰਜ ਹਨ, ਜਿਨਾਂ ਵਿੱਚੋਂ ਐਨਡੀਪੀਐਸ ਐਕਟ ਅਤੇ ਡਾਕੇ ਦਾ ਮੁਕਦਮਾ ਵੀ ਹੈ। ਉਹਨਾਂ ਕਿਹਾ ਕਿ ਇਸ ਉੱਤੇ ਲੱਗੀਆਂ ਇਹ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹੈ। ਉਹਨਾਂ ਕਿਹਾ ਕਿ ਹੁਣ ਵੀ ਇਹ ਪੁਲਿਸ ਕੋਲੋਂ ਭਗੋੜਾ ਹੈ।
ਉਹਨਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨ...








