Shadow

Author: admin

ਰਾਸ਼ਨ ਲੈਣ ਲਈ ਲਾਭਪਾਤਰੀਆਂ ਦੀ ਈ.ਕੇ.ਵਾਈ.ਸੀ. ਜ਼ਰੂਰੀ: ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ

ਰਾਸ਼ਨ ਲੈਣ ਲਈ ਲਾਭਪਾਤਰੀਆਂ ਦੀ ਈ.ਕੇ.ਵਾਈ.ਸੀ. ਜ਼ਰੂਰੀ: ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 12 ਮਾਰਚ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਨਵਰੀ 2025 ਤੋਂ ਮਾਰਚ 2025 ਤੱਕ ਦੇ ਫੇਜ਼ ਦੀ 96% ਕਣਕ ਦੀ ਵੰਡ ਲਾਭਪਾਤਰੀਆਂ ਨੂੰ ਕੀਤੀ ਜਾ ਚੁੱਕੀ ਹੈ, ਜੋ ਕਿ ਰਾਜ ਵਿੱਚ ਸਭ ਤੋਂ ਵੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ੍ਰੀ ਸੁਖਵਿੰਦਰ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਸਮੂਹ ਨਿਰੀਖਕਾਂ ਅਤੇ ਸਹਾਇਕ ਖੁਰਾਕ ਸਪਲਾਈਜ਼ ਅਫ਼ਸਰਾਂ ਨਾਲ ਕੀਤੀ ਜਾ ਰਹੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਈ.ਕੇ.ਵਾਈ.ਸੀ. ਦੀ ਵੈਰੀਫਿਕੇਸ਼ਨ ਦਾ ਕੰਮ ਜਾਰੀ ਹੈ। ਇਸ ਮੌਕੇ ਉਨ੍ਹਾਂ ਸਮੂਹ ਨਿਰੀਖਕਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ ਅਜੇ ਤੱਕ ਨਹੀਂ ਹੋਈ, ਉਨ੍ਹਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਇਸ ਕੰਮ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਈ.ਕੀ.ਵਾਈ.ਸੀ. ਵੈਰੀਫ਼ਿਕੇਸ਼ਨ ਅਜੇ ਬਕਾਇਆ ਹੈ, ਉਹ ਆਪਣੀ ਵੈਰੀਫਿਕੇਸ਼ਨ ਸਰਕਾਰ ਦੀਆ ਹਦਾਇਤਾਂ ਅਨੁਸਾਰ 31 ਮਾਰਚ 2025 ਤੱਕ ਮੁਕੰਮਲ...
ਪੋਸ਼ਟਿਕ ਖੁਰਾਕ ਅਤੇ ਫ਼ੂਡ ਫੋਰਟੀ-ਫਿਕੇਸ਼ਨ ਸੰਬੰਧੀ ਲਗਾਇਆ ਗਿਆ ਦੋ ਰੋਜ਼ਾ ਸੈਮੀਨਾਰ

ਪੋਸ਼ਟਿਕ ਖੁਰਾਕ ਅਤੇ ਫ਼ੂਡ ਫੋਰਟੀ-ਫਿਕੇਸ਼ਨ ਸੰਬੰਧੀ ਲਗਾਇਆ ਗਿਆ ਦੋ ਰੋਜ਼ਾ ਸੈਮੀਨਾਰ

National, Politics, Punjab
ਤਰਨ ਤਾਰਨ, ਮਾਰਚ 12 ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਹੇਠ ਮੰਗਲਵਾਰ ਅਤੇ ਬੁਧਵਾਰ ਨੂੰ ਤਰਨ ਤਾਰਨ ਸ਼ਹਿਰ ਅਤੇ ਸਰਕਰੀ ਸੀਨੀਅਰ ਸੈਕੰਡਰੀ ਸਕੂਲ, ਅਲੀਦੀਨਪੁਰ ਵਿਖੇ ਅਤੇ ਪੋਸ਼ਟਿਕ ਖੁਰਾਕ ਅਤੇ ਫੂਡ ਫੋਰਟੀ-ਫੀਕੇਸ਼ਨ ਬਾਰੇ ਦੋ ਰੋਜ਼ਾ ਵਿਸ਼ੇਸ਼ ਸੈਮੀਨਾਰ ਕਰਵਾਏ ਗਏ। ਇਨਾ ਸੈਮੀਨਾਰਾਂ ਵਿਚ ਖਪਤਕਾਰ ਜਥੇਬੰਦੀ ਦੇ ਨੁਮਾਇੰਦੇ, ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਦੁਕਾਨਦਾਰਾਂ,  ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਸੈਮੀਨਾਰ ਮੌਕੇ ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਵੱਲੋਂ ਵਿਦਿਆਰਥੀਆਂ ਅਤੇ ਸਕੂਲ ਦੇ ਅਧਿਆਪਕਾਂ ਨੂੰ ਚੰਗੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਪੋਸ਼ਟਿਕ ਖੁਰਾਕ ਦੇ ਨਾਲ-ਨਾਲ ਫੂਡ ਫੋਰਟੀ-ਫਿਕੇਸ਼ਨ ਦੇ ਲਾਭ ਬਾਰੇ ਵਿਸਤਾਰ ਸਹਿਤ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਇਹ ਆਮ ਤੌਰ ਤੇ ਵੇਖਿਆ ਜਾਂਦਾ ਹੈ ਕਿ ਲੋਕ ਖੁਰਾਕ ਤਾਂ ਖਾਂਦੇ ਹਨ ਪਰ ਖਾਣੇ ਦੇ ਵਿੱਚ ਲੋੜੀਂਦਾ ਖੁਰਾਕੀ ਤੱਤਾਂ ਬਾਰੇ ਜਾਣਕਾਰੀ ਨਹੀਂ ਹੁੰਦੀ। ਸਕੂਲੀ ਵਿਦਿਆਰਥੀਆਂ ਨਾਲ ਗੱਲ-ਬ...
ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਕਰਵਾਇਆ ਸਾਈਕਲੋਥੋਨ

ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਕਰਵਾਇਆ ਸਾਈਕਲੋਥੋਨ

National, Politics, Punjab
ਮਾਲੇਰਕੋਟਲਾ 12 ਮਾਰਚ : ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰੰਭੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਸਾਈਕਲੋਥੋਨ ਦਾ ਆਯੋਜਨ ਕੀਤਾ ਗਿਆ । ਇਸ ਸਾਈਕਲੋਥੋਨ ਨੂੰ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਅਤੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਜ਼ਿਲ੍ਹਾ ਪ੍ਰਸਾਸ਼ਨ ਵਲੋਂ ਆਯੋਜਿਤ ਕੀਤੇ ਗਏ ਵਿਸ਼ਾਲ ਨਸ਼ਾ ਵਿਰੋਧੀ ਸਾਈਕਲੋਥੋਨ ਨੂੰ ਹਰੇਕ ਵਰਗ ਦੇ ਲੋਕਾਂ ਨੇ ਵੱਡਾ ਹੁੰਗਾਰਾ ਦਿੱਤਾ । ਇਸ ਮੌਕੇ ਅਹਿਮਦਗੜ੍ਹ,ਅਮਰਗੜ ਅਤੇ ਸਥਾਨਕ ਨੌਜਵਾਨਾਂ ,ਸ਼ਹਿਰ ਨਿਵਾਸੀਆਂ ਨੇ ਸਮੂਲੀਅਤ ਕੀਤੀ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਅਵਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਯੁੱਧ ਨਸ਼ਿਆਂ ਵਿਰੁੱਧ' ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਦੀ ਲਤ ਲਗਾਉਣ ਲਈ ਮੁਫ਼ਤ 'ਚ ਮਿਲਦੇ ਕਿਸੇ ਪ੍ਰਕਾਰ ਦੇ ਮਿੱਠੇ ਜਹਿਰ ਤੋਂ ਬਚਣ ਦਾ ਸੰਦੇਸ ਦਿੱਤਾ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਮਾਲੇਰਕ...
ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਨਾਲ ਕੀਤੀ ਮੁਲਾਕਾਤ-ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਕੀਤੀ ਵਿਚਾਰ ਚਰਚਾ

ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਨਾਲ ਕੀਤੀ ਮੁਲਾਕਾਤ-ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਕੀਤੀ ਵਿਚਾਰ ਚਰਚਾ

National, Politics, Punjab
ਬਟਾਲਾ, 12 ਮਾਰਚ (     ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕਰਕੇ ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਖ਼ੁਰਾਕ, ਸਿਵਲ ਸਪਲਾਈ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਇਸ ਮੌਕੇ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਯਕੀਨ ਦਿਵਾਇਆ ਕਿ ਉਨਾਂ ਵਲੋਂ ਜੋ ਵੀ ਮੁੱਦੇ ਉਨਾਂ ਦੇ ਧਿਆਨ ਵਿੱਚ ਲਿਆਂਦੇ ਗਏ ਹਨ, ਉਨਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਕੈਬਨਿਟ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਕਣਕ ਦੇ ਖਰੀਦ ਸੀਜ਼ਨ 2025-26 ਨੂੰ ਸਫਲ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਸੂਬੇ ਵਿੱਚ ਕਰੀਬ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਪਰ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ...
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼

Politics, Punjab
ਚੰਡੀਗੜ੍ਹ, 11 ਮਾਰਚ: ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ (ਪੈਸਕੋ) ਦੀ ਮਜ਼ਬੂਤੀ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ ਦੇ ਸੰਚਾਲਨ ਢਾਂਚੇ, ਵਿੱਤੀ ਸਥਿਤੀ ਅਤੇ ਕਰਮਚਾਰੀਆਂ ਦੀ ਭਲਾਈ ਸਬੰਧੀ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲਿਆ। ਵਿਚਾਰ-ਵਟਾਂਦਰੇ ਦੌਰਾਨ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਮੁੱਖ ਦਫ਼ਤਰ ਦੇ ਜਨਰਲ ਮੈਨੇਜਰ (ਪ੍ਰਸ਼ਾਸਕੀ ਅਤੇ ਸੁਰੱਖਿਆ) ਕਰਨਲ ਨਵਾਬ ਸਿੰਘ ਘੁੰਮਣ (ਸੇਵਾਮੁਕਤ) ਨੇ ਮੰਤਰੀ ਨੂੰ ਕਾਰਪੋਰੇਸ਼ਨ ਦੇ ਉਪਰਾਲਿਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਮੋਹਾਲੀ ਤੇ ਬਠਿੰਡਾ ਵਿੱਚ ਹੁਨਰ ਸਿਖਲਾਈ ਸੰਸਥਾਵਾਂ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਰਹੀਆਂ ਹਨ। ...
ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 11 ਮਾਰਚ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਵੱਖ ਵਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਨਿਰਦੇਸ਼ ਦਿੱਤੇ ਕਿ ਨਸ਼ੇ ਦੇ ਕਾਲੇ ਕਾਰੋਬਾਰ ਵਿੱਚ ਲੱਗੇ ਲੋਕਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਅਤੇ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਸ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕਿ ਜਿੱਥੇ ਇੱਕ ਪਾਸੇ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜਨ ਲਈ ਸਰਗਰਮ ਹੈ ਉੱਥੇ ਹੀ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨੂੰ ਆਧਾਰ ਬਣਾਇਆ ਜਾਵੇਗਾ। ਉਹਨਾਂ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਸ਼੍ਰੀ ਮੁਕ...

ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਸਬੰਧੀ ਹੋਰਨਾਂ ਪਹਿਲਕਦਮੀਆਂ ਲਈ ਰਾਹਗਿਰੀ ਫਾਊਂਡੇਸ਼ਨ ਅਤੇ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

National, Politics, Punjab
ਚੰਡੀਗੜ੍ਹ, 11 ਮਾਰਚ: ਸੜਕ ਸੁਰੱਖਿਆ, ਕਾਨੂੰਨ ਲਾਗੂ ਕਰਨ, ਸ਼ਹਿਰੀ ਆਵਾਜਾਈ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਨਾਲ ਦੋ ਸਮਝੌਤੇ ਸਹੀਬੱਧ ਕੀਤੇ। ਦੱਸਣਯੋਗ ਹੈ ਕਿ ਇਹਨਾਂ ਸਮਝੌਤਿਆਂ 'ਤੇ ਸ਼ੈਲੀ ਕੁਲਸ਼੍ਰੇਸ਼ਠ ਅਤੇ ਅਭਿਜੀਤ ਲੋਕਰੇ ਨੇ ਆਨਲਾਈਨ ਅਤੇ ਆਫਲਾਈਨ ਦੋਵਾਂ ਮਾਧਿਅਮਾਂ ਜ਼ਰੀਏ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ ਤੇ ਸਾਰਿਕਾ ਪਾਂਡਾ ਭੱਟ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ। ਏਡੀਜੀਪੀ ਏ.ਐਸ. ਰਾਏ ਅਤੇ ਸੜਕਾਂ ਦੀ ਸੁਰੱਖਿਆ ਪ੍ਰਤੀ ਟੀਮ ਦੇ ਸਮਰਪਣ ਲਈ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਿਆਂ ਰਾਹੀਂ ਟ੍ਰੈਫਿਕ ਪ੍ਰਬੰਧਨ ਅਤੇ ਆਵਾਜਾਈ ਲਈ ਡੇਟਾ-ਅਧਾਰਿਤ ਪਹੁੰਚ ਅਪਣਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਤਾਲਮੇ...
ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

National, Politics, Punjab
ਚੰਡੀਗੜ੍ਹ, 11 ਮਾਰਚ: ਨਰਮੇ ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਕਪਾਹ ਦੇ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ 'ਚਿੱਟਾ ਸੋਨਾ' ਵਜੋਂ ਜਾਣੀ ਜਾਂਦੀ ਨਰਮੇ ਦੀ ਫਸਲ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਯਤਨਾਂ ਵਿੱਚ ਤੇਜ਼ੀ ਲਿਆਂਦੀ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ ਅਤੇ ਪੀ.ਏ.ਯੂ. ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨਾਲ ਮਿਲ ਕੇ ਇਥੇ ਆਪਣੇ ਦਫ਼ਤਰ ਵਿੱਚ ਆਗਾਮੀ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਲਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੀ.ਏ.ਯੂ. ਨੇ ਆਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਵਿੱਚ ਕਾਸ਼ਤ ਲਈ ਨਰਮੇ ਦੇ ਬੀਜਾਂ ਦੀਆਂ 87 ਹਾਈਬ੍ਰਿਡ ਕਿਸਮਾਂ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵਧੇਰੇ ਝਾੜ ਲ...
ਸਨਅਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ: 31 ਦਸੰਬਰ 2025 ਤੱਕ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ- ਤਰੁਨਪ੍ਰੀਤ ਸਿੰਘ ਸੌਂਦ

ਸਨਅਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ: 31 ਦਸੰਬਰ 2025 ਤੱਕ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ- ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 11 ਮਾਰਚ: ਪਿਛਲੇ ਹਫਤੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਸ਼ੁਰੂ ਕਰਨ ਲਈ ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖ਼ਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਨਿਬੇੜੇ ਲਈ ਇਤਿਹਾਸਕ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਕੀਮ ਅਨੁਸਾਰ ਸਰਕਾਰ ਨੇ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ ਦੇ ਨਾਲ-ਨਾਲ ਅੱਠ ਫੀਸਦੀ ਦੀ ਮਾਮੂਲੀ ਸਰਲ ਵਿਆਜ ਦਰ ਨਾਲ ਬਕਾਏ ਦੇ ਭੁਗਤਾਨ ਦੀ ਇਜਾਜ਼ਤ ਦੇ ਕੇ ਵਿੱਤੀ ਰਾਹਤ ਪ੍ਰਦਾਨ ਕੀਤੀ ਹੈ। ਇਸ ਸਕੀਮ ਦੀ ਅੰਤਮ ਮਿਤੀ 31 ਦਸੰਬਰ, 2025 ਹੈ ਤਾਂ ਜੋ ਡਿਫਾਲਟਰਾਂ ਨੂੰ ਆਪਣੇ ਬਕਾਏ ਦੇ ਭੁਗਤਾਨ ਲਈ ਚੰਗਾ-ਖਾਸਾ ਸਮਾਂ ਮਿਲ ਸਕ...
ਸੂਬਾ ਸਰਕਾਰ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਲਈ ਲੋੜੀਂਦੀ ਸਟੋਰੇਜ ਸਪੇਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

ਸੂਬਾ ਸਰਕਾਰ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਲਈ ਲੋੜੀਂਦੀ ਸਟੋਰੇਜ ਸਪੇਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) 2025-26 ਲਈ ਲੋੜੀਂਦੀ ਸਟੋਰੇਜ ਸਪੇਸ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਜ਼ਿਲਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਵੱਲੋਂ ਪਿਛਲੇ ਸਾਉਣੀ ਸੀਜ਼ਨ ਨਾਲ ਸਬੰਧਿਤ ਚੌਲਾਂ ਦੀ ਮਿੱਲਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਹਾੜ੍ਹੀ ਸੀਜ਼ਨ 2025-26 ਦੌਰਾਨ ਭੰਡਾਰਨ ਸਬੰਧੀ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਕਣਕ ਦੀ ਸੁਚੱਜੀ ਸਟੋਰੇਜ ਲਈ ਢੁੱਕਵੀਆਂ ਬਦਲਵੀਆਂ ਯੋਜਨਾਵਾਂ ਤਿਆਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਇਹ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਭਵਨ ਵਿਖੇ ਆਰ.ਐਮ.ਐਸ. 2025-26 ਸਬੰਧੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਮੰਤਰੀ ਨੇ ਕਿਹਾ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰ...