Shadow

Author: admin

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

National, Politics, Punjab
ਚੰਡੀਗੜ੍ਹ, 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਪਾਰਦਰਸ਼ਤਾ, ਸਥਿਰਤਾ, ਅਤੇ ਆਰਥਿਕ ਕੁਸ਼ਲਤਾ 'ਤੇ ਕੇਂਦ੍ਰਿਤ ਇੱਕ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਵਿਚਾਰ ਚਰਚਾ ਕਰਨਾ ਸੀ। ਮੀਟਿੰਗ ਵਿੱਚ ਕਰੱਸ਼ਰ ਉਦਯੋਗ ਦੀਆਂ ਐਸੋਸੀਏਸ਼ਨਾਂ ਅਤੇ ਮਾਈਨਿੰਗ ਠੇਕੇਦਾਰਾਂ ਦੇ ਨੁਮਾਇੰਦੇ ਸ਼ਾਮਲ ਸਨ, ਜਿਨ੍ਹਾਂ ਨੇ ਆਪਣੇ ਅਨੁਭਵ, ਚੁਣੌਤੀਆਂ ਅਤੇ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਮੀਟਿੰਗ ਦੌਰਾਨ ਮਾਈਨਿੰਗ ਕਾਰਜਾਂ ਨੂੰ ਸੁਚਾਰੂ ਬਣਾਉਣ, ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ 'ਤੇ ਰੋਕ ਲਗਾਉਣ, ਕਾਰੋਬਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਪੱਖੀ ਅਭਿਆਸਾਂ ਨੂੰ ਅਪਣਾਉਣ ਬਾਰੇ ਵਿਚਾਰ ਕੀਤੇ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਭਾਗੀਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸੁਝਾਵਾਂ ‘ਤੇ ਵਿਚਾਰ ਕੀਤਾ ਜਾਵੇਗਾ ਅਤੇ ਇਹਨਾਂ ਨੂੰ ਬਣਾਈ ਜਾਣ ਵਾ...
ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

National, Politics, Punjab
ਚੰਡੀਗੜ੍ਹ/ਐਸ.ਬੀ.ਐਸ ਨਗਰ/ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਕਾਰਾਤਮਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਇਸ ਪਹਿਲਕਦਮੀ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ। ਪੰਜਾਬ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਤਹਿਤ ਅੱਜ ਕਈ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਦੀ ਮਲਕੀਅਤ ਵਾਲੀਆਂ ਗੈਰ-ਕਾਨੂੰਨੀ ਉਸਾਰੀਆਂ ਢਾਹੀਆਂ ਗਈਆਂ। ਅੱਜ ਕੀਤੀਆਂ ਗਈਆਂ ਇਨ੍ਹਾਂ ਕਾਰਵਾਈਆਂ ਵਿੱਚ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਨਵਾਂਸ਼ਹਿਰ ਅਤੇ ਸੁਨਾਮ ਊਧਮ ਸਿੰਘ ਵਾਲਾ ‘ਚ ਨਸ਼ਾ ਤਸਕਰਾਂ ਨਾਲ ਸਬੰਧਤ ਨਾਜਾਇਜ਼ ਉਸਾਰੀਆਂ ਨੂੰ ਢਾਹਣਾ ਸ਼ਾਮਲ ਹੈ। ਨਵਾਂਸ਼ਹਿਰ ਦੇ ਕੱਲਰਾਂ ਮੁਹੱਲੇ ਵਿੱਚ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਸਥਾਨਕ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਾ ਤਸਕਰੀ ਵਿੱਚ ਸ਼ਾਮਲ ਤਿੰਨ ਪਰਿਵਾਰਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਨੂ...
ਸਮੇਂ ਦੇ ਹਾਣੀ ਬਣ ਕੇ ਹੀ ਖੇਤੀ ਨੂੰ ‘ਉਤਮ ਖੇਤੀ’ ਬਣਾ ਸਕਦੇ ਹਾਂ- ਵਿਧਾਇਕ ਸੇਖੋਂ

ਸਮੇਂ ਦੇ ਹਾਣੀ ਬਣ ਕੇ ਹੀ ਖੇਤੀ ਨੂੰ ‘ਉਤਮ ਖੇਤੀ’ ਬਣਾ ਸਕਦੇ ਹਾਂ- ਵਿਧਾਇਕ ਸੇਖੋਂ

National, Politics, Punjab
  ਫਰੀਦਕੋਟ 11 ਫਰਵਰੀ 2025 (  )  ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਫ਼ਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ । ‘ਨਵੀਆਂ ਖੇਤੀ ਤਕਨੀਕਾਂ ਅਪਣਾਓ, ਖਰਚ ਘਟਾਓ, ਝਾੜ ਵਧਾਓ’ ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਡਾ. ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ .ਏ .ਯੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂ ਕਿ ਸ. ਗੁਰਦਿੱਤ ਸਿੰਘ ਸੇਖੋਂ, ਹਲਕਾ ਵਿਧਾਇਕ ਫ਼ਰੀਦਕੋਟ ਅਤੇ ਇੰਜੀ. ਅਮਰਜੀਤ ਸਿੰਘ ਢਿੱਲੋ, ਮੈਂਬਰ ਪ੍ਰਬੰਧਕੀ ਬੋਰਡ ਨੇ ਵਿਸ਼ੇਸ਼ ਮਹਿਮਾਨ ਵਜੋਂ  ਸ਼ਿਰਕਤ ਕੀਤੀ ।             ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਦਾ ਇਹ ਖੋਜ ਕੇਂਦਰ ਇਲਾਕੇ ਦੇ ਕਿਸਾਨਾਂ ਲਈ ਵਰਦਾਨ ਹੈ ਜਿਸ ਦੇ ਵਿਗਿਆਨੀ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਹਮੇਸ਼ਾਂ ਕਿਸਾਨਾਂ  ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀ ਸੰਬੰਧੀ ਸਮੁੱਚੀ ਤਕਨੀਕੀ ਅਗਵਾਈ ਸਾਨੂੰ ਇਸ ਕੇਂਦਰ ਤੋਂ ਹਾਸਲ ਹੁੰਦੀ ਹੈ ਜਿਸ ਤੋਂ ਸਾਨੂੰ ਪੂਰਾ ਲਾਹਾ ਲੈਣ ਦੀ ਲੋੜ...
ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਦੀ ਟ੍ਰੇਨਿੰਗ ਸਫ਼ਲਤਾ ਪੂਰਵਕ ਹੋਈ

ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਦੀ ਟ੍ਰੇਨਿੰਗ ਸਫ਼ਲਤਾ ਪੂਰਵਕ ਹੋਈ

National, Politics, Punjab
ਬਰਨਾਲਾ, 11 ਮਾਰਚ ਜ਼ਿਲ੍ਹਾ ਬਰਨਾਲਾ ਵਿਖੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਟ੍ਰੇਨਿੰਗ ਸਫਲਤਾਪੂਰਵਕ ਸਮਾਪਤ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਟ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਪ੍ਰਾਇਮਰੀ ਵਰਗ ਲਈ ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ, ਬਰਨਾਲਾ ਅਤੇ ਸੈਕੰਡਰੀ ਵਰਗ ਲਈ ਡਾਇਟ ਚੀਮਾ ਜੋਧਪੁਰ ਵਿਖੇ ਅਧਿਆਪਕਾਂ ਨੂੰ ਮਿਸ਼ਨ ਸਮਰੱਥ ਤਹਿਤ ਰਿਸੋਰਸ ਪਰਸਨਜ਼ ਦੁਆਰਾ ਟ੍ਰੇਨਿੰਗ ਦਿੱਤੀ ਗਈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੈਡਮ ਮਲਕਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਬਰਜਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ਼੍ਰੀਮਤੀ ਇੰਦੂ ਸਿਮਕ ਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਨੀਰਜਾ ਦੁਆਰਾ ਇਹਨਾਂ ਟ੍ਰੇਨਿੰਗਾਂ ਦੌਰਾਨ ਵਿਜਿਟ ਕੀਤੀ ਗਈ ਅਤੇ ਅਧਿਆਪਕਾਂ ਨਾਲ ਮਿਸ਼ਨ ਸਮਰੱਥ ਸਬੰਧੀ ਕਈ ਨੁਕਤੇ ਸਾਂਝੇ ਕੀਤੇ ਗਏ। ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਅਤੇ ਐਸਸੀਆਰਟੀ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲ...
ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

National, Politics, Punjab
ਪਟਿਆਲਾ, 11 ਮਾਰਚ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਸਰਕਾਰੀ ਖ਼ਰੀਦ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੰਭਾਲ ਲਈ ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨ ਸਮੇਤ ਲੇਬਰ ਅਤੇ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਬਾਬਤ ਅਧਿਕਾਰੀਆਂ ਪਾਸੋਂ ਜਾਣਕਾਰੀ ਲਈ ਅਤੇ ਸਾਰੇ ਪ੍ਰਬੰਧਾਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ 'ਚ ਏਡੀਸੀ (ਜ) ਇਸ਼ਾ ਸਿੰਗਲ, ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਏਡੀਸੀ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਤੇ ਐਸਡੀਐਮ ਨਾਭਾ ਡਾ. ਇਸਮਿਤ ਵਿਜੈ ਸਿੰਘ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਹਾੜੀ ਸੀਜ਼ਨ ਦੌਰਾਨ 9 ਲੱਖ 60 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਮੰਡੀਆਂ 'ਚ ਆਉਣ ਦੀ ਸੰਭਾਵਨਾ ਹੈ। ਇਸ ਲਈ ਸਮੂਹ ਖਰੀਦ ਏਜੰਸੀਆਂ ਸਟੋਰੇਜ ਸਮੇਤ ਕਰੇਟ ਆਦਿ ਦੇ ਪ੍ਰਬੰਧ ਤੁਰੰਤ ਪੂਰੇ ਕਰਨ ਅਤੇ ਜਿਹੜੇ ਟੈਂਡਰ ਲਗਾਏ ਜਾਣੇ ਹਨ, ਉਨ੍ਹਾਂ ...
ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ : ਡਿਪਟੀ ਕਮਿਸ਼ਨਰ

ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ : ਡਿਪਟੀ ਕਮਿਸ਼ਨਰ

National, Politics, Punjab
ਹੁਸ਼ਿਆਰਪੁਰ, 11 ਮਾਰਚ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਨੂੰ ਕਿਹਾ ਕਿ ਉਹ ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਤਾਂ ਜੋ ਇਹ ਸੰਸਥਾਵਾਂ ਹੋਰ ਮਜ਼ਬੂਤ ਹੋ ਸਕਣ।ਉਨ੍ਹਾਂ ਕਿਹਾ ਕਿ ਕਿੱਤਾਮੁਖੀ ਸਿਖਲਾਈ ਲੈ ਚੁੱਕੇ ਨੌਜਵਾਨਾਂ ਨੂੰ ਵੀ ਵੱਖ-ਵੱਖ ਕੰਮਾਂ ਦੀ ਸਥਾਪਤੀ ਲਈ ਲੋੜੀਂਦੇ ਕਰਜ਼ਿਆਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਕਰਜ਼ਾ ਲੈ ਕੇ ਆਪੋ-ਆਪਣੇ ਕੰਮਕਾਜ ਸ਼ੁਰੂ ਕਰ ਸਕਣ।           ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਬੈਂਕਾਂ ਦੀ ਸਮੀਖਿਆ ਲਈ ਰੱਖੀ ਤਿਮਾਹੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬੈਂਕਾਂ ਲੋਕਾਂ ਨੂੰ ਵੱਖ-ਵੱਖ ਕਰਜ਼ਿਆਂ ਖਾਸਕਰ ਕਿਸਾਨਾਂ, ਨੌਜਵਾਨਾਂ, ਘਰੇਲੂ ਅਤੇ ਸਰਕਾਰ ਨਾਲ ਸਬੰਧਤ ਸਕੀਮਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਉਹ ਇਨ੍ਹਾਂ ਕਰਜ਼ਿਆਂ ਦਾ ਬਣਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਡੀ.ਆਰ.ਆਈ. ਵਿਆਜ਼ ਦਰ ਤਹਿਤ ਗਰੀਬ ਪਰਿਵਾਰਾਂ ਨੂੰ ਵੀ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ ਤਾਂ ਕਿ ਉਹ ਵਿੱਤੀ ਮਜ਼ਬੂਤੀ ਦੇ ਨਾਲ-ਨਾਲ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ। ਉਨ੍ਹਾਂ ਕਿਹ...
ਨਸ਼ਾ ਮੁਕਤ ਪੰਜਾਬ ਦੀ ਸਿਰਜਣਾਂ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾਂ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

National
ਸ੍ਰੀ ਮੁਕਤਸਰ ਸਾਹਿਬ, 11 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਵੱਖ ਵਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਨਿਰਦੇਸ਼ ਦਿੱਤੇ ਕਿ ਨਸ਼ੇ ਦੇ ਕਾਲੇ ਕਾਰੋਬਾਰ ਵਿੱਚ ਲੱਗੇ ਲੋਕਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ । ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਅਤੇ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਸ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕਿ ਜਿੱਥੇ ਇੱਕ ਪਾਸੇ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜਨ ਲਈ ਸਰਗਰਮ ਹੈ ਉੱਥੇ ਹੀ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨੂੰ ਆਧਾਰ ਬਣਾਇਆ ਜਾਵੇਗਾ। ਉਹਨਾਂ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

National, Politics, Punjab
ਹੁਸ਼ਿਆਰਪੁਰ, 11 ਮਾਰਚ :           ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਤਹਿਤ ਜ਼ਿਲ੍ਹੇ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।  ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।           ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।   ...
ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਤੋਂ  ਪ੍ਰਾਪਤ ਕੀਤੀ ਜਾ ਸਕਦੀ ਹੈ ਵਧੀਆ ਆਮਦਨ – ਡਿਪਟੀ ਕਮਿਸ਼ਨਰ

ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ ਵਧੀਆ ਆਮਦਨ – ਡਿਪਟੀ ਕਮਿਸ਼ਨਰ

National, Politics, Punjab
ਤਰਨ ਤਾਰਨ, 11 ਮਾਰਚ ਬਾਗਬਾਨੀ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵੱਲੋਂ ਨੈਸਨਲ ਬੀ ਐਂਡ ਹਨੀ ਮਿਸ਼ਨ ਦੇ ਸਹਿਯੋਗ ਨਾਲ ਸ਼ਹਿਦ ਦੀਆਂ ਮੱਖੀਆਂ ਪਾਲਣ ਲਈ ਦੋ ਰੋਜ਼ਾ ਸੈਮੀਨਾਰ ਰੇਡੀਐੱਸ ਬੈਂਕੁਅਟ ਹਾਲ, ਸਰਹਾਲੀ ਰੋਡ ਤਰਨ ਤਾਰਨ ਵਿਖੇ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਦੇ 200 ਤੋਂ ਵੱਧ ਜਿਮੀਂਦਾਰਾਂ ਨੇ ਭਾਗ ਲਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ. ਏ. ਐਸ.  ਵੱਲੋਂ ਕੀਤੀ ਗਈ। ਇਸ ਸਮੇਂ ਉਹਨਾਂ ਨੇ ਆਏ ਹੋਏ ਜਿਮੀਂਦਾਰਾਂ ਨੂੰ ਦੱਸਿਆ ਕਿ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਧੰਦਾ ਸਹਾਇਕ ਧੰਦੇ ਦੇ ਤੌਰ 'ਤੇ ਕੀਤਾ ਜਾ ਸਕਦਾ ਹੈ ਅਤੇ ਵਧੀਆ ਆਮਦਨ ਪ੍ਰਾਪਤ ਕੀਤੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਇਹ ਧੰਦਾ ਬੇ-ਜ਼ਮੀਨੇ ਜਿਮੀਦਾਰ ਵੀ ਕਰ ਸਕਦੇ ਹਨ ਅਤੇ ਬਾਗਬਾਨੀ ਵਿਭਾਗ ਪਾਸੋਂ 50 ਬਕਸਿਆਂ ਤੇ 80,000 ਰੁਪੈ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਹਨਾਂ ਨੇ ਜਿਮੀਂਦਾਰਾਂ ਨੂੰ ਸਲਾਹ ਦਿੱਤੀ, ਕਿ ਸ਼ਹਿਦ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਉਹ ਤੰਦਰੁਸਤ ਰਹਿਣ। ਡਿਪਟੀ ਡਾਇਰੈਕਟਰ ਬਾਗਬਾਨੀ ਤਰਨ ਤਾਰਨ ਸ੍ਰੀ ਤੇਜਿੰਦਰ ਸਿੰਘ ਵੱਲੋਂ ਆਏ ਹੋਏ ਜਿਮੀਦਾ...
ਹਰਜੋਤ ਬੈਂਸ ਵੱਲੋਂ ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ

ਹਰਜੋਤ ਬੈਂਸ ਵੱਲੋਂ ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ

National, Politics, Punjab
ਚੰਡੀਗੜ੍ਹ, 10 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੀ ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਅਤੇ ਵਿਸ਼ਵ-ਪੱਧਰੀ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.-ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਰੋਜ਼ਾਨਾ ਪਹਿਲੇ ਦੋ ਘੰਟੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਫੀਲਡ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਾਰਥਕ ਨਤੀਜਿਆਂ ਨਾਲ ਡੇਟਾ-ਆਧਾਰਤ ਜ਼ਿਲ੍ਹਾ-ਵਿਸ਼ੇਸ਼ ਕਾਰਜ ਯੋਜਨਾਵਾਂ ਤਿਆਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰੇ ਡੀ.ਈ.ਓ. ਦੇ ਨਤੀਜਿਆਂ ਦੀ ਮਹੀਨਾਵਾਰ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਇਹ ਹੁਕਮ ਇੱਥੇ ਮੈਗਸੀਪਾ ਵਿਖੇ ਡੀ.ਈ.ਓਜ਼ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੇ। ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਂਸ, ਦਾਖ਼ਲਾ ਮੁਹਿੰਮ ਅਤੇ ਵਿਦਿਆਰਥੀ ਕੋਚਿੰਗ ਸਬੰਧੀ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ 'ਤੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅ...