ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 10 ਮਾਰਚ:
ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਿਆਸੀ, ਸਾਹਿਤਕ, ਸੱਭਿਆਚਾਰਕ, ਸੰਗੀਤਕ ਅਤੇ ਹੋਰ ਖੇਤਰਾਂ ਦੀਆਂ ਹਸਤੀਆਂ ਹਾਜ਼ਿਰ ਸਨ।
ਦੀਪਕ ਬਾਲੀ ਨੇ ਕਿਹਾ ਕਿ 1986 ਤੋਂ ਉਹ ਵਿਰਾਸਤ, ਭਾਸ਼ਾ ਅਤੇ ਕਲਾ ਦੇ ਖੇਤਰਾਂ ਵਿੱਚ ਵਿਚਰ ਰਹੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਹੋਰ ਪ੍ਰਸਿੱਧੀ ਦਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੈਰ ਸਪਾਟੇ ਦੇ ਖੇਤਰ ਵਿੱਚ ਹੋਰ ਉੱਪਰ ਲਿਜਾਣ ਲਈ ਵੀ ਉਹ ਦਿਨ ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੱਭਿਆਚਾਰ ਨੂੰ ਨਵੀਂ ਪੀੜ੍ਹੀ ਤੱਕ ਵਧੀਆ ਤਰੀਕੇ ਨਾਲ ਪਹੁੰਚਾਉਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾਵੇਗਾ।
ਦੀਪਕ ਬਾਲੀ ਨੇ ਇਸ ਅਹੁਦੇ ਲਈ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ...








