Shadow

Author: admin

ਫੈਕਟਰੀ ਦੀ ਛੱਤ ਡਿੱਗਣ ਨਾਲ ਦੋ ਮੌਤਾਂ, ਚਾਰ ਸੁਰੱਖਿਅਤ, ਫਸੇ ਹੋਏ ਵਿਅਕਤੀ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ

ਫੈਕਟਰੀ ਦੀ ਛੱਤ ਡਿੱਗਣ ਨਾਲ ਦੋ ਮੌਤਾਂ, ਚਾਰ ਸੁਰੱਖਿਅਤ, ਫਸੇ ਹੋਏ ਵਿਅਕਤੀ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ

National, Politics, Punjab
ਲੁਧਿਆਣਾ, 9 ਮਾਰਚ (000) - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਸ਼ਨੀਵਾਰ ਸ਼ਾਮ ਨੂੰ ਫੋਕਲ ਪੁਆਇੰਟ ਫੇਜ਼ 8 ਵਿਖੇ ਇੱਕ ਫੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਚਾਰ ਮਜ਼ਦੂਰਾਂ ਨੂੰ ਬਿਨਾਂ ਕਿਸੇ ਨੁਕਸਾਨ ਦੇ ਬਚਾਇਆ ਗਿਆ ਹੈ। ਇੱਕ ਮਜ਼ਦੂਰ ਨੂੰ ਲੱਭਣ ਲਈ ਬਚਾਅ ਕਾਰਜ ਹਾਲੇ ਵੀ ਜਾਰੀ ਹਨ ਜੋ ਕਥਿਤ ਤੌਰ 'ਤੇ ਮਲਬੇ ਹੇਠ ਫਸਿਆ ਹੋਇਆ ਹੈ। ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਫੋਰਸ (ਐਨ ਡੀ ਆਰ ਐਫ) ਦੀਆਂ ਤਿੰਨ ਟੀਮਾਂ, ਸਥਾਨਕ ਪੁਲਿਸ, ਫਾਇਰ ਬ੍ਰਿਗੇਡ, ਨਗਰ ਨਿਗਮ ਅਤੇ ਫੈਕਟਰੀ ਵਿਭਾਗਾਂ ਦੇ ਨਾਲ, ਪਿਛਲੇ 21 ਘੰਟਿਆਂ ਤੋਂ ਮੌਕੇ 'ਤੇ ਕੰਮ ਕਰ ਰਹੀਆਂ ਹਨ। ਉਨ੍ਹਾਂ ਚਾਰ ਮਜ਼ਦੂਰਾਂ ਨੂੰ ਸਫਲਤਾਪੂਰਵਕ ਬਚਾਇਆ ਹੈ ਜੋ ਸੁਰੱਖਿਅਤ ਸਨ। ਹਾਲਾਂਕਿ, ਮਲਬੇ ਦੀ ਕਾਫ਼ੀ ਮਾਤਰਾ ਦੇ ਕਾਰਨ, ਫਸੇ ਹੋਏ ਮਜ਼ਦੂਰ ਤੱਕ ਪਹੁੰਚਣ ਲਈ ਬਚਾਅ ਟੀਮਾਂ ਨੂੰ ਹੱਥੀਂ ਉਪਕਰਣਾਂ ਦੀ ਵਰਤੋਂ ਕਰਕੇ ਇਸਨੂੰ ਧਿਆਨ ਨਾਲ ਹਟਾਉਣ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਮਾਰਤ ਦੇ ਮਾਲਕ ਦੇ ਅਨੁਸਾਰ, ਸ਼ਨੀਵਾਰ ...
ਪੰਜਾਬ ਪੁਲਿਸ ਨੇ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

National, Politics, Punjab
ਚੰਡੀਗੜ੍ਹ, 9 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਗਾਮੀ ਹੋਲੀ ਦੇ ਤਿਉਹਾਰ ਦੇ ਸ਼ਾਂਤੀਪੂਰਨ ਜਸ਼ਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 262 ਬੱਸ ਅੱਡਿਆਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਈ ਗਈ। ਇਸ ਸੂਬਾ ਪੱਧਰੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਬਲ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸਨੀਫਰ ਡੌਗ ਦੀ ਸਹਾਇਤਾ ਨਾਲ ਬੱਸ ਸਟੈਂਡਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਉਨ੍ਹਾਂ ਅੱਗੇ ਕਿਹਾ ਕਿ ਟੀਮਾਂ ਵੱਲੋਂ ਜਾਂਚ ਲਈ ਸ਼ੱਕੀ ਵਿਅਕਤੀਆਂ ਨੂੰ ਹਿਰ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਡਾ.ਬਲਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਡਾ.ਬਲਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ

National, Politics, Punjab
ਪਟਿਆਲਾ, 9 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੂੰ ਮਿਲ ਕੇ ਉਨ੍ਹਾਂ ਦੀ ਮਾਤਾ (ਸਵ: ਦਲਜੀਤ ਕੌਰ) ਦੇ ਆਕਾਲ ਚਲਾਣੇ 'ਤੇ ਦੁੱਖ ਸਾਂਝਾ ਕੀਤਾ। ਡਾ. ਬਲਬੀਰ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਹ ਪਰਿਵਾਰ ਲਈ ਵੱਡਾ ਘਾਟਾ ਹੈ, ਕਿਉਕਿ ਬਜ਼ੁਰਗ ਰੁੱਖਾਂ ਦੀ ਠੰਢੀ ਛਾਂ ਵਰਗੇ ਹੁੰਦੇ ਹਨ, ਜੋ ਪੂਰੇ ਪਰਿਵਾਰ ਨੂੰ ਇਕ ਮਾਲਾ 'ਚ ਪ੍ਰੋਕੇ ਰੱਖਦੇ ਹਨ ਤੇ ਪਰਿਵਾਰ ਦੀ ਹਰ ਦੁੱਖ ਸੁੱਖ ਦੀ ਘੜੀ ਵਿੱਚ ਪਰਿਵਾਰ ਦਾ ਮਾਰਦਰਸ਼ਨ ਕਰਦੇ ਹਨ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁਖੀ ਪਰਿਵਾਰ ਅਤੇ ਸਕੇ ਸੰਬੰਧੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਪਟਿਆਲਾ...
ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਚੇਅਰਪਰਸਨ ਰਾਜ ਲਾਲੀ ਗਿੱਲ

ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਚੇਅਰਪਰਸਨ ਰਾਜ ਲਾਲੀ ਗਿੱਲ

National, Politics, Punjab
ਚੰਡੀਗੜ੍ਹ, 9 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਅਪੀਲ ਕੀਤੀ ਸੀ , ‘‘ਮੈਨੂੰ ਰੋਟੀ ਜੋਗਾ ਤਾਂ ਛੱਡ ਦਿਓ’’, । ਮੀਡੀਆ ਰਿਪੋਰਟਾਂ ਦਾ ਨੋਟਿਸ ਲੈਂਦੇ ਹੋਏ, ਕਮਿਸ਼ਨ ਨੇ ਐਸ.ਪੀ.-ਰੈਂਕ ਅਧਿਕਾਰੀ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਕਮਿਸ਼ਨ ਨੇ ਪੁਲਿਸ ਤੋਂ ਤੁਰੰਤ ਜਵਾਬ ਮੰਗਿਆ ਸੀ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਗਾਇਕਾ ਨੂੰ ਤੰਗ-ਪਰੇਸ਼ਾਨ ਕਰਨ ਜਾਂ ਬੇਲੋੜਾ ਮਾਨਸਿਕ ਦਬਾਅ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਲਿਹਾਜ਼ ਤੋਂ ਔਰਤਾਂ ਨੂੰ  ਡਰਾਉਣਾ-ਧਮਕਾਉਣਾ, ਤੰਗ-ਪਰੇਸ਼ਾਨ ਕਰਨ, ਜ...
ਨਾਭਾ ਦੇ ਪਿੰਡ ਸਾਧੋਹੇੜੀ ‘ਚ ਨਸ਼ਾ ਤਸਕਰ ਖ਼ਿਲਾਫ਼ ਕਾਰਵਾਈ ਦੌਰਾਨ ਪਿੰਡ ਦੀ ਪੰਚਾਇਤ ਵਲੋਂ ਇਕ ਮਹੀਨੇ ‘ਚ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ

ਨਾਭਾ ਦੇ ਪਿੰਡ ਸਾਧੋਹੇੜੀ ‘ਚ ਨਸ਼ਾ ਤਸਕਰ ਖ਼ਿਲਾਫ਼ ਕਾਰਵਾਈ ਦੌਰਾਨ ਪਿੰਡ ਦੀ ਪੰਚਾਇਤ ਵਲੋਂ ਇਕ ਮਹੀਨੇ ‘ਚ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ

National, Politics, Punjab
ਨਾਭਾ/ਪਟਿਆਲਾ, 9 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪਿੰਡ ਸਾਧੋਹੇੜੀ ਦੀ ਪੰਚਾਇਤ ਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਦਿਖਾਈ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇਕ ਮਹੀਨੇ 'ਚ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲਿਆ। ਨਸ਼ਾ ਤਸਕਰ ਵਿਰੁੱਧ ਸਖਤ ਕਾਰਵਾਈ ਕਰਨ ਦੇ ਘਟਨਾਕ੍ਰਮ ਵਿੱਚ ਉਸ ਵੇਲੇ ਇਹ ਅਹਿਮ ਮੋੜ ਆਉਣ ਕਾਰਨ ਪਟਿਆਲਾ ਪੁਲਿਸ ਨੇ ਨਾਭਾ ਦੇ ਪਿੰਡ ਸਾਧੋਹੇੜੀ ਵਿਖੇ ਇੱਕ ਨਸ਼ਾ ਤਸਕਰ ਦਾ ਪੰਚਾਇਤੀ ਜਮੀਨ 'ਚ ਬਣਿਆ ਨਾਜਾਇਜ ਘਰ ਢੁਹਾਉਣ ਦੀ ਕਾਰਵਾਈ ਪਿੰਡ ਵਾਸੀਆਂ ਵੱਲੋਂ ਨਸ਼ਾ ਮੁਕਤ ਪਿੰਡ ਬਣਾਉਣ ਦੇ ਅਹਿਦ ਲੈਣ ਕਾਰਨ ਮੁਲਤਵੀ ਕਰ ਦਿੱਤੀ। ਇਕ ਮਹੀਨੇ 'ਚ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਦੌਰਾਨ ਪੰਚਾਇਤ ਤੇ ਪਿੰਡ ਵਾਲਿਆਂ ਵੱਲੋਂ ਪਿੰਡ ਨੂੰ ਇੱਕ ਮਹੀਨੇ 'ਚ ਨਸ਼ਾ ਮੁਕਤ ਕਰਨ ਦੇ ਲਏ ਅਹਿਦ ਸਦਕਾ ਪੁਲਿਸ ਨੇ ਵੀ ਲੋਕਾਂ ਦਾ ਸਾਥ ਦਿੰਦਿਆਂ ਘਰ ਢਾਹੁਣ ਦੀ ਕਾਰਵਾਈ ਨੂੰ ਮੁਲਤਵੀ ਕਰਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇੱਕ ਜੁਟ ਹੋਣ ਦਾ ਸੁਨੇਹ...
ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 9 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਸੂਬੇ ਦੀਆਂ ਤਕਰੀਬਨ 6.47 ਲੱਖ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲੈ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਸਕੀਮਾਂ ਤਹਿਤ ਸੂਬਾ ਸਰਕਾਰ ਵੱਲੋਂ ਜਨਵਰੀ 2025 ਤੱਕ 5555.94 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ 1086 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕ...
ਗ੍ਰਾਂਟ ਥੋਰਨਟਨ ਭਾਰਤ ਅਤੇ ਐਚ ਡੀ ਐਫ ਸੀ ਬੈਂਕ ਪਰਿਵਰਤਨ ਨੇ ਆਈ ਸੀ ਏ ਆਰ-ਆਈ ਆਈ ਐਚ ਆਰ ਦੇ ਸਹਿਯੋਗ ਨਾਲ ਕਰਾਇਆ ਪ੍ਰੋਗਰਾਮ

ਗ੍ਰਾਂਟ ਥੋਰਨਟਨ ਭਾਰਤ ਅਤੇ ਐਚ ਡੀ ਐਫ ਸੀ ਬੈਂਕ ਪਰਿਵਰਤਨ ਨੇ ਆਈ ਸੀ ਏ ਆਰ-ਆਈ ਆਈ ਐਚ ਆਰ ਦੇ ਸਹਿਯੋਗ ਨਾਲ ਕਰਾਇਆ ਪ੍ਰੋਗਰਾਮ

National, Politics, Punjab
ਬਰਨਾਲਾ, 9 ਮਾਰਚ      ਗ੍ਰਾਂਟ ਥੋਰਨਟਨ ਭਾਰਤ ਅਤੇ ਐਚ ਡੀ ਐਫ ਸੀ ਬੈਂਕ ਪਰਿਵਰਤਨ, ਆਈ ਸੀ ਏ ਆਰ-ਭਾਰਤੀ ਬਾਗਬਾਨੀ ਖੋਜ ਸੰਸਥਾਨ ਬੈਂਗਲੁਰੂ (ਆਈ ਆਈ ਐਚ ਆਰ) ਦੇ ਸਹਿਯੋਗ ਨਾਲ ਅਨੁਸੂਚਿਤ ਜਾਤੀ ਉਪ ਪ੍ਰੋਗਰਾਮ ਤਹਿਤ ਬੀ ਐਚ ਓ ਐੱਸ ਦੀਆਂ ਸੁਧਰੀਆਂ ਕਿਸਮਾਂ 'ਤੇ ਕਿਸਾਨ ਬੀਬੀਆਂ ਲਈ ਸਿਖਲਾਈ ਪ੍ਰੋਗਰਾਮ ਕਮਿਊਨਿਟੀ ਸੈਂਟਰ ਭੋਤਨਾ ਵਿਖੇ ਕਰਾਇਆ ਗਿਆ। ਇਹ ਪ੍ਰੋਗਰਾਮ ਆਈਆਈਐਮਆਰ ਲੁਧਿਆਣਾ ਦੇ ਡਾਇਰੈਕਟਰ ਡਾ. ਐਚ.ਐਸ.ਜਾਟ ਦੀ ਅਗਵਾਈ ਹੇਠ ਆਈ.ਆਈ.ਐਮ.ਆਰ ਲੁਧਿਆਣਾ ਦੇ ਸਹਿਯੋਗ ਨਾਲ ਕਰਾਇਆ ਗਿਆ।     ਇਸ ਪ੍ਰੋਗਰਾਮ ਦਾ ਉਦੇਸ਼ ਬਰਨਾਲਾ ਜ਼ਿਲ੍ਹੇ ਦੀਆਂ ਕਿਸਾਨ ਔਰਤਾਂ ਨੂੰ ਉੱਨਤ ਬਾਗਬਾਨੀ ਤਕਨੀਕਾਂ ਅਤੇ ਖੇਤੀ ਉਤਪਾਦਕਤਾ ਵਿੱਚ ਸੁਧਾਰ ਲਈ ਨਵੀਨ ਹੱਲਾਂ ਬਾਰੇ ਜਾਣਕਾਰੀ ਦੇਣਾ ਸੀ ਤੇ ਉਨ੍ਹਾਂ ਦਾ ਸ਼ਕਤੀਕਰਨ ਕਰਨਾ ਸੀ।   ਇਸ ਮੌਕੇ ਬਰਨਾਲਾ ਜ਼ਿਲ੍ਹੇ ਦੇ ਭੋਤਨਾ, ਢਿਲਵਾਂ ਅਤੇ ਸ਼ਹਿਣਾ ਦੀਆਂ 100 ਕਿਸਾਨ ਬੀਬੀਆਂ ਨੂੰ 100 ਸਬਜ਼ੀਆਂ ਦੀਆਂ ਬੀਜ ਕਿੱਟਾਂ ਅਤੇ 100 ਫਲਾਂ ਵਾਲੇ ਪੌਦੇ ਵੰਡੇ ਗਏ।  ਇਸ ਮੌਕੇ ਡਾ. ਰਾਜੂ ਆਰ., ਸੀਨੀਅਰ ਵਿਗਿਆਨੀ, ਆਈ ਸੀ ਏ ਆਰ- ਆਈ ਆਈ ਐਚ ਆਰ ਬੈਂਗਲੁਰੂ ਨੇ ਖੇਤੀਬਾੜੀ ਵਿੱਚ ...
ਕੌਮੀ  ਲੋਕ ਅਦਾਲਤ ‘ਚ 4823 ਕੇਸਾਂ ਦਾ ਨਿਪਟਾਰਾ

ਕੌਮੀ ਲੋਕ ਅਦਾਲਤ ‘ਚ 4823 ਕੇਸਾਂ ਦਾ ਨਿਪਟਾਰਾ

National, Politics, Punjab
ਮਾਨਸਾ, 09 ਮਾਰਚ:     ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਐੱਚ. ਐਸ. ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲ਼ਾਡਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ।     ਇਸ ਦੇ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਬੈਂਚਾਂ ਦਾ ਗਠਨ ਕੀਤਾ ਗਿਆ। ਮਾਨਸਾ ਵਿਖੇ ਐਡੀਸ਼ਨਲ ਸੈਸ਼ਨਜ਼ ਜੱਜ ਸ਼੍ਰੀ ਗੁਰਮੋਹਨ ਸਿੰਘ, ਐਡੀਸ਼ਨਲ ਸੈਸ਼ਨਜ਼ ਜੱਜ ਸ਼੍ਰੀ  ਰਵੀ ਇੰਦਰ ਸਿੰਘ, ਅਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀ ਪੁਸ਼ਪਿੰਦਰ ਸਿੰਘ,  ਚੀਫ ਜੁਡੀਸ਼ੀਅਲ ਮੈਜਿਸਟਰੇਟ ਮਿਸ. ਗੁਰਜੀਤ ਕੌਰ ਢਿੱਲੋਂ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ  ਸ਼੍ਰੀ ਰਵਨੀਤ ਸਿੰਘ, ਬੁਢਲਾਡਾ ਵਿਖੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਮਿਸ. ਜਸਿਕਾ ਵਿਜ ਅਤੇ ਸਰਦੂਲਗੜ੍ਹ ਵਿਖੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਮਿਸ. ਰਾਮਿੰਦਰ ਕੌਰ ਤੇ ਆਧਾਰਿਤ ਬੈਂਚਾਂ ਵੱਲੋਂ 4823 ਕੇਸਾਂ ਦਾ ਨਿਪਟਾਰਾ ਕੀਤਾ ਗਿਆ।     ਇਨ੍ਹਾਂ ਬੈਂਚਾਂ ਵਿੱਚ ਐਡਵੋਕੇ...
ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ

ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ

National, Politics, Punjab
ਬਟਾਲਾ, 9 ਮਾਰਚ ( ) ਪੰਜਾਬ ਸਰਕਾਰ ਵਲੋਂ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ 'ਸਰਕਾਰ ਆਪ ਦੇ ਦਵਾਰ' ਤਹਿਤ ਬਟਾਲਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਹੱਲ ਕੀਤੀਆਂ ਗਈਆਂ। ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਦੀ ਮੌਜੂਦਗੀ ਵਿੱਚ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।ਇਸ ਮੌਕੇ ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ, ਵਿਕਰਮਜੀਤ ਸਿੰਘ ਪਾਂਥੇ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਸ਼ੇਸ਼ ਕੈਂਪ ਲਗਾਉਣ ਦਾ ਮਕਸਦ ਸੀ ਕਿ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਦੂਰ ਢੁਰਾਢੇ ਦਫਤਰਾਂ ਵਿੱਚ ਜਾਣ ਦੀ ਬਜਾਇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਖੁਦ ਉਨ੍ਹਾਂ ਕੋਲ ਆ ਕੇ ਮੁਸ਼ਕਿਲਾਂ ਸੁਣਕੇ ਕੇ ਮੌਕੇ 'ਤੇ ਹੱਲ ਕੀਤੀਆਂ ਜਾਣ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਹਦਾਇਤ ਕਰਦਿਆਂ ਕਿਹਾ ...
ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਵਿੱਚ 1127 ਕੇਸਾਂ ਦਾ  ਨਿਪਟਾਰਾ

ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਵਿੱਚ 1127 ਕੇਸਾਂ ਦਾ ਨਿਪਟਾਰਾ

National, Politics, Punjab
ਮਾਲੇਰਕੋਟਲਾ 09 ਮਾਰਚ  :                    ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ  ਅਤੇ  ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ  ਸਬ ਡਵੀਜ਼ਨ ਮਾਲੇਰਕੋਟਲਾ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।                        ਕੌਮੀ ਲੋਕ ਅਦਾਲਤ ਦੇ ਤਹਿਤ ਕੋਰਟ ਕੰਪਲੈਕਸ ਵਿਖੇ  ਬੈਂਚ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ  ਚਾਰ ਬੈਂਚ ਕੋਰਟ ਕੰਪਲੈਕਸ ਵਿਖੇ ਐਡੀਸ਼ਨਲ ਜ਼ਿਲ੍ਹਾ ਤੇ ਸੈਸਨ ਜੱਜ ਪਰਮਿੰਦਰ ਸਿੰਘ, ਸਿਵਲ ਜੱਜ ਸੀਨੀਅਰ ਡਵੀਜ਼ਨ ਰੂਪਾ ਧਾਲੀਵਾਲ, ਵਧੀਕ ਸਿਵਲ ਜੱਜ ਜੂਨੀਅਰ ਡਵੀਜ਼ਨ ਵਿਸਵ ਗੁਪਤਾ, ਸਿਵਲ ਜੱਜ ਜੂਨੀਅਰ ਡਵੀਜਨ ਅਕਿੰਤਾ ਲੂੰਬਾ , ਸਿਵਲ ਜੱਜ ਜੂਨੀਅਰ ਡਵੀਜਨ ਜਿੰਦਰ ਪਾਲ ਸਿੰਘ ਅਧੀਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ ।ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਮਾਲ (ਰੈਵੀਨਿਊ) ਵਿਭਾਗ ਨਾਲ ਸਬੰਧਤ ਕੇਸ਼ਾ ਦੇ ਨਿਪਟਾਰੇ ਲਈ ਵੀ ਕੋਰਟਾਂ ਸਥਾਪਿਤ ਕੀਤੀਆਂ ਗਈਆ । ਇਸ ਕੌਮੀ ਲੋਕ ਅਦਾਲਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ।      ...