Shadow

Author: admin

ਜੈਵਿਕ ਖਾਦਾਂ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਲਗਾਇਆ ਗਿਆ ਟ੍ਰੇਨਿੰਗ ਕੈਂਪ

ਜੈਵਿਕ ਖਾਦਾਂ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਲਗਾਇਆ ਗਿਆ ਟ੍ਰੇਨਿੰਗ ਕੈਂਪ

National, Politics, Punjab
ਪਟਿਆਲਾ, 9 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਾਇਰੈਕਟਰ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ-ਅਟਾਰੀ, ਜ਼ੋਨ-1 ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਦਿੱਤੁਪੁਰ ਵਿਖੇ ਖਮੀਰੀਕ੍ਰਿਤ ਜੈਵਿਕ ਖਾਦਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ 65 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਖਮੀਰੀਕ੍ਰਿਤ ਜੈਵਿਕ ਖਾਦ ਦੀ ਮਹੱਤਤਾ, ਖਾਦ ਵਿਚਲੇ ਖੁਰਾਕੀ ਤੱਤਾਂ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਇਸ ਖਾਦ ਦੀ ਵਰਤੋਂ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਈ ਜਾ ਸਕਦੀ ਹੈ। ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਆਏ ਹੋਏ ਕਿਸਾਨਾਂ ਨੂੰ ਕੇ.ਵੀ.ਕੇ. ਦੀਆਂ ਗਤੀਵਿਧੀਆਂ ਅਤੇ ਪੌਦਾ ਰੋਗਾਂ ਤੇ ਕੀੜਿਆਂ ਦੀ ਸਰਵਪੱਖੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਫਸਲਾਂ ਵਿੱਚ ਜਿਵਾਣੂ ਖਾਦਾਂ ਦੀ ਵਰਤੋਂ ਅਤੇ ਇਹਨਾਂ ਖਾਦਾਂ ਦੇ ਮਹੱਤਵ ਬਾਰੇ ਵੀ ਚਰਚਾ ਕੀਤੀ ਗਈ। ਅਗਾਂਹਵਧੂ ਕਿਸਾਨ ਨਰਿੰਦਰ ਸਿੰਘ ਨੇ ਕ੍ਰਿ...
ਜ਼ਿਲ੍ਹਾ ਫ਼ਾਜ਼ਿਲਕਾ ‘ਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐਸ.ਐਸ.ਪੀ ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਜੀ ਦੀ ਅਗਵਾਈ ਹੇਠ ਬੱਸ ਅੱਡਿਆਂ ‘ਤੇ ਵੱਡਾ ਕੋਰਡਨ ਐਂਡ ਸਰਚ ਓਪਰੇਸ਼ਨ (CASO) ਚਲਾਇਆ ਗਿਆ।

ਜ਼ਿਲ੍ਹਾ ਫ਼ਾਜ਼ਿਲਕਾ ‘ਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐਸ.ਐਸ.ਪੀ ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਜੀ ਦੀ ਅਗਵਾਈ ਹੇਠ ਬੱਸ ਅੱਡਿਆਂ ‘ਤੇ ਵੱਡਾ ਕੋਰਡਨ ਐਂਡ ਸਰਚ ਓਪਰੇਸ਼ਨ (CASO) ਚਲਾਇਆ ਗਿਆ।

National, Politics, Punjab
ਫ਼ਾਜ਼ਿਲਕਾ, [09 ਮਾਰਚ] – ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਵੱਲੋਂ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਜ਼ਿਲ੍ਹੇ ਦੇ ਸਭ ਬੱਸ ਅੱਡਿਆਂ ‘ਤੇ ਵਿਸ਼ਾਲ ਕੋਰਡਨ ਐਂਡ ਸਰਚ ਓਪਰੇਸ਼ਨ (CASO) ਚਲਾਇਆ ਗਿਆ। ਇਹ ਓਪਰੇਸ਼ਨ ਐਸ.ਐਸ.ਪੀ ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਜੀ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਫਾਜ਼ਿਲਕਾ ਦੇ ਨਾਲ ਨਾਲ ਜਲਾਲਾਬਾਦ ਅਤੇ ਅਬੋਹਰ ਦੇ 250 ਦੇ ਕਰੀਬ ਪੁਲਿਸ ਕਰਮਚਾਰੀ, ਸਮੇਤ ਸਾਰੇ ਹਲਕਾ ਅਫਸਰਾਂ, ਐਸ.ਐਚ.ਓਜ਼ ਅਤੇ ਪੁਲਿਸ ਚੌਕੀ ਇੰਚਾਰਜ ਸ਼ਾਮਲ ਰਹੇ। ਇਸ ਮੁਹਿੰਮ ਦੇ ਦੌਰਾਨ ਨਸ਼ਾ ਤਸਕਰਾਂ ‘ਤੇ ਨਕੇਲ ਕਸਣ ਲਈ ਵਿਆਪਕ ਜਾਂਚ ਕੀਤੀ ਗਈ, ਤੇ ਆਉਣ ਜਾਣ ਵਾਲੇ ਮੁਸਾਫ਼ਿਰਾ ਪਾਸੋ ਪੁੱਛ ਪੜਤਾਲ ਵੀ ਕੀਤੀ ਗਈ। ਸ਼ੱਕੀ ਵਿਅਕਤੀਆਂ ਦੀ ਖਾਸ ਤੌਰ ਤੇ ਡੂੰਘਾਈ ਨਾਲ ਚੈੱਕਿੰਗ ਕੀਤੀ ਗਈ। ਐਸ.ਐਸ.ਪੀ. ਫਾਜ਼ਿਲਕਾ ਜੀ ਨੇ ਆਮ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕੇ ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਵੱਲੋਂ ਕਾਨੂੰਨੀ ਤੌਰ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਜਾਰੀ ਰਹੇਗੀ, ਤ...
ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾਵੇਗਾ

ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾਵੇਗਾ

National, Politics, Punjab
ਸ਼੍ਰੀ ਅਨੰਦਪੁਰ ਸਾਹਿਬ  09 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਹੋਲਾ ਮਹੱਲਾ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਦੇ ਮੇਲਾ ਖੇਤਰ ਅਤੇ ਗੁਰੂ ਨਗਰੀ ਨੂੰ ਆਉਣ ਵਾਲੇ ਸਾਰੇ ਮੁੱਖ ਮਾਰਗਾਂ ਦੀ ਮੁਕੰਮਲ ਸਫਾਈ ਦੇ ਨਿਰਦੇਸ਼ ਦਿੱਤੇ ਹਨ। ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਲਗਾਤਾਰ ਮੇਲਾ ਖੇਤਰ ਦੇ ਪ੍ਰਬੰਧਾਂ ਦੀ ਨਿਗਰਾਨ ਕਰ ਰਹੇ ਹਨ। ਸ੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ/ਸੰਗਤਾਂ ਦੀ ਸਹੂਲਤ ਲਈ ਹਰ ਵਿਭਾਗ ਨੂੰ ਢੁਕਵੇ ਪ੍ਰਬੰਧ ਕਰਨ ਦੇ ਜਾਰੀ ਕੀਤੇ ਨਿਰਦੇਸ਼ਾ ਤਹਿਤ ਨਗਰ ਕੋਂਸਲਾਂ ਦੇ ਕਰਮਚਾਰੀ ਲਗਾਤਾਰ ਮੇਲਾ ਖੇਤਰ ਵਿਚ ਲਗਾਏ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖਰਾ ਇਕੱਠਾ ਕਰਕੇ ਉਸ ਦਾ ਬਣਾਏ ਪਿੱਟ ਵਿੱਚ ਪ੍ਰਬੰਧਨ ਕਰਨਗੇ। ਹਰਬਖਸ਼ ਸਿੰਘ ਕਾਰਜ ਸਾਧਕ ਅਫਸਰ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਸਮੂਹ ਨਗਰ ਕੋਸਲਾਂ ਵੱਲੋਂ ਸਫਾਈ ਕਰਮਚਾਰੀ ਹੋਲਾ ਮਹੱਲਾ ਦੌਰਾਨ ਵਿਸੇਸ ਡਿਊਟੀ ਉਤੇ...
ਹੋਲਾ ਮਹੱਲਾ ਮੌਕੇ ਸਿੰਗਲ ਯੂਜ ਪਲਾਸਟਿਕ ਨਾ ਵਰਤਣ ਦੀ ਅਪੀਲ

ਹੋਲਾ ਮਹੱਲਾ ਮੌਕੇ ਸਿੰਗਲ ਯੂਜ ਪਲਾਸਟਿਕ ਨਾ ਵਰਤਣ ਦੀ ਅਪੀਲ

National, Politics, Punjab
ਸ਼੍ਰੀ ਅਨੰਦਪੁਰ ਸਾਹਿਬ  09 ਮਾਰਚ () ਹਰਬਖਸ਼ ਸਿੰਘ ਕਾਰਜ ਸਾਧਕ ਅਫਸਰ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੋਲੇ ਮਹੱਲੇ ਦੇ ਤਿਉਹਾਰ ਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ਨਾ ਕਰਨ ਦੀਆਂ ਹਦਾਇਤਾ ਹਨ। ਜੇਕਰ ਕੋਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਦਾ ਪਾਇਆ ਗਿਆ ਜਾਂ ਸਟੋਰ ਕਰਦਾ ਵੇਚਦਾ ਖਰੀਦਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਜੁਰਮਾਨਾ ਕੀਤਾ ਜਾਵੇਗਾ। ਨਗਰ ਕੌਂਸਲ ਵੱਲੋਂ ਸਾਰਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਹੋਲੇ ਮਹੱਲੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ। ਪ੍ਰਦੂਸ਼ਣ ਫੈਲਾਉਣ ਵਾਲੇ ਪਲਾਸਟਿਕ ਤੇ ਥਰਮਾਕੋਲ ਤੋਂ ਬਣੀ ਕਰੋਕਰੀ ਦਾ ਲੰਗਰਾਂ ਵਿਚ ਨਾ ਵਰਤੇ ਜਾਣ। ਪਲਾਸਟਿਕ ਦੀ ਵਰਤੋਂ ਨਾਲ ਜਿੱਥੇ ਗੰਦਗੀ ਫੈਲਦੀ ਹੈ ਉੱਥੇ ਨਾਲੀਆਂ ਵਿੱਚ ਵੀ ਬਲੋਕੇਜ਼ ਦੀ ਸਮੱਸਿਆ ਆਉਂਦੀ ਹੈ। ਉਨਾਂ ਹੋਲੇ ਮਹੱਲੇ ਮੌਕੇ ਪੂਰੇ ਇਲਾਕੇ ਨੂੰ ਸਾਫ ਸੁਥਰਾ ਰੱਖਣ ਲਈ ਨਗਰ ਕੌਂਸਲ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਮੁਕੇਸ਼ ਸ਼ਰਮਾ ਸੈਨੇਟਰੀ ਸੁਪਰਡੈਂਟ, ਮਦਨ ਲਾਲ ਸੈਨੇਟਰੀ ਇੰਸਪੈਕ...
ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਤਹਿਤ ਅੱਜ ਜਿਲੇ ਦੇ ਫਰੀਦਕੋਟ ,ਕੋਟਕਪੂਰਾ ਅਤੇ ਜੈਤੋਂ ਵਿਖੇ ਬਸ ਸਟੈਂਡਾਂ , ਬੱਸਾਂ ਦੀ ਕੀਤੀ ਗਈ ਸਖਤ ਚੈਕਿੰਗ

ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਤਹਿਤ ਅੱਜ ਜਿਲੇ ਦੇ ਫਰੀਦਕੋਟ ,ਕੋਟਕਪੂਰਾ ਅਤੇ ਜੈਤੋਂ ਵਿਖੇ ਬਸ ਸਟੈਂਡਾਂ , ਬੱਸਾਂ ਦੀ ਕੀਤੀ ਗਈ ਸਖਤ ਚੈਕਿੰਗ

National, Politics, Punjab
ਫਰੀਦਕੋਟ 09 ਮਾਰਚ (  ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚੋ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਵੇਚਣ ਵਾਲੇ ਸਥਾਨਾਂ  ਦੀ ਸਨਾਖਤ ਕਰਕੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਵਿਸ਼ੇਸ਼ ਅਭਿਆਨ ਦੇ ਤਹਿਤ ਅੱਜ ਜਿਲ੍ਹੇ ਦੇ ਸਾਰੇ ਬੱਸ ਸਟੈਡਾਂ ਅਤੇ ਇਸਦੇ ਆਸ-ਪਾਸ ਖੇਤਰਾਂ ਵਿੱਚ ਇੱਕ ਖਾਸ ਕਾਰਡਨ ਐਂਡ ਸਰਚ ਆਪਰੇਸ਼ਨ (ਕਾਸੋ) ਚਲਾਇਆ ਗਿਆ। ਇਹ ਆਪਰੇਸ਼ਨ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ , ਕਾਨੂੰਨ ਅਤੇ ਵਿਵਸਥਾ, ਪੰਜਾਬ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਸਵੇਰੇ 09 ਵਜੇ ਤੋਂ ਦੁਪਹਿਰ 12:00 ਵਜੇ ਤੱਕ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਐਟੀਸਾਬੋਟੇਜ਼ ਚੈੱਕ ਅਤੇ ਡਾਗ ਸਕਾਡ ਦੀ ਸਹਾਇਤਾ ਨਾਲ ਬੱਸ ਸਟੈਡਾਂ ਤੇ ਸ਼ਪੈਸ਼ਲ ਚੈਕਿੰਗ ਕੀਤੀ ਗਈ। ਡਾ. ਪ੍ਰਗਿਆ ਜੈਨ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੁਲਿਸ ...
ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 8 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਨਾਂਦੇੜ ਕਤਲ ਕਾਂਡ ਵਿੱਚ ਸ਼ਾਮਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁੰਨ, ਜਿਸਦੀ ਪਛਾਣ ਸਚਿਨਦੀਪ ਸਿੰਘ ਉਰਫ਼ ਸਚਿਨ ਵਾਸੀ ਪਿੰਡ ਦਿਆਲਪੁਰਾ, ਅਜਨਾਲਾ (ਅੰਮ੍ਰਿਤਸਰ) ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸਏਐਸ ਨਗਰ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ  ਹਵਾਈ ਅੱਡੇ, ਨਵੀਂ ਦਿੱਲੀ ਤੋਂ ਇਹ ਗ੍ਰਿਫ਼ਤਾਰੀ ਕੀਤੀ ਹੈ। ਉਨ੍ਹਾਂ ਕਿਹਾ, ‘‘ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਦੋਸ਼ੀ ਸਚਿਨਦੀਪ ਥਾਈਲੈਂਡ ਭੱਜ ਗਿਆ ਸੀ। ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਉਸਨੂੰ ਭਾਰਤ ਵਾਪਸ ਪਰਤਦਿਆਂ ਹੀ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।" ਇਹ ਕਾਰਵਾਈ, ਪੰਜਾਬ ਪੁਲਿਸ ਵੱਲੋਂ ਨਾਂਦੇੜ ਕਤਲ ਕੇਸ ਦੇ ਸਬੰਧ ਵਿੱਚ ਬ...
ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀ

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀ

National, Politics, Punjab
ਅੰਮ੍ਰਿਤਸਰ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿਖੇ ਸਪੀਕਰਜ਼ ਪਲੇਟਫਾਰਮ ਦੀ ਤਰਜ਼ ’ਤੇ ਵਿਦਿਆਰਥੀਆਂ ਨੂੰ ਕਾਰੋਬਾਰ ਸਬੰਧੀ ਮਸਲਿਆਂ ’ਤੇ ਵਿਚਾਰ ਸਾਂਝੇ ਕਰਨ ਲਈ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਦੋ ਬ੍ਰੇਨਸਟੋਰਮਿੰਗ ਸੈਂਟਰ ਖੋਲ੍ਹੇ ਜਾਣਗੇ। ਇੱਥੇ ਮਹਿਲਾ ਦਿਵਸ ਮੌਕੇ ਖ਼ਾਲਸਾ ਕਾਲਜ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਚਾਰ -ਚਰਚਾ ਕਰਨ ਲਈ ਸਕੂਲ ਪੱਧਰ ’ਤੇ ਬਿਜ਼ਨਸ ਬਲਾਸਟਰਜ਼ ਪਹਿਲਕਦਮੀ ਪਹਿਲਾਂ ਹੀ ਸ਼ੁਰੂ ਕੀਤੀ ਹੋਈ ਹੈ ਅਤੇ ਵਿਦਿਆਰਥੀਆਂ ਨੂੰ 11 ਕਰੋੜ ਰੁਪਏ ਵੀ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਿਵੇਕਲੀ ਪੇਸ਼ਕਦਮੀ ਦਾ  ਉਦੇਸ਼ ਵਿਦਿਆਰਥੀਆਂ ਨੂੰ ਵਿਚਾਰ-ਚਰਚਾ ਲਈ ਸੁਚੱਜਾ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਨਵੇਂ ਕਾਰੋਬਾਰੀ ਵਿਚਾਰ ਅੱਗੇ ਆ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰਜ਼ ’ਤੇ ਸੂਬਾ ਸਰਕਾਰ ਅੰਮ੍ਰਿਤਸਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਨਵੇਂ ਕਾਰੋਬਾਰਾਂ ਸਬੰਧੀ ਵਿਚਾਰ-ਚਰਚਾ ਲਈ ਬ੍ਰੇਨਸਟੌਰਮਿੰਗ ਸੈਂਟਰ...
ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

National, Politics, Punjab
ਚੰਡੀਗੜ੍ਹ, 8 ਮਾਰਚ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਹ ਪ੍ਰਿੰਸੀਪਲ 9 ਤੋਂ 15 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਪ੍ਰਾਪਤ ਕਰਨਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਬਹੁਤ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ 'ਤੇ ਵੱਡਾ ਜ਼ੋਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ...
22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 8 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025  ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.64 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਵੰਡੇ ਜਾ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ  ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ ਕੁੱਲ 59...
ਪੰਜਾਬ ਭਰ ਵਿੱਚ ਲੱਗੀ ਰਾਸ਼ਟਰੀ ਲੋਕ ਅਦਾਲਤ : 394 ਬੈਂਚਾਂ ਨੇ 3.85 ਲੱਖ ਕੇਸਾਂ ਦੀ ਕੀਤੀ ਸੁਣਵਾਈ

ਪੰਜਾਬ ਭਰ ਵਿੱਚ ਲੱਗੀ ਰਾਸ਼ਟਰੀ ਲੋਕ ਅਦਾਲਤ : 394 ਬੈਂਚਾਂ ਨੇ 3.85 ਲੱਖ ਕੇਸਾਂ ਦੀ ਕੀਤੀ ਸੁਣਵਾਈ

National, Politics, Punjab
ਚੰਡੀਗੜ੍ਹ, 8 ਮਾਰਚ: ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਜ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਸ਼੍ਰੀ ਜਸਟਿਸ ਅਰੁਣ ਪੱਲੀ ਦੀ ਅਗਵਾਈ ਹੇਠ, ਅੱਜ ਪੰਜਾਬ ਭਰ ਵਿੱਚ ਇੱਕ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ। ਇਸ ਦੌਰਾਨ ਕੁੱਲ 394 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ ਜਿਨ੍ਹਾਂ ਵੱਲੋਂ 3,85,189 ਕੇਸਾਂ ਦੀ ਸੁਣਵਾਈ ਕੀਤੀ ਗਈ। ਇਸ ਮੌਕੇ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ਼੍ਰੀ ਮਨਜਿੰਦਰ ਸਿੰਘ ਨੇ ਲੋਕ ਅਦਾਲਤ ਦੀ ਕਾਰਵਾਈ ਦਾ ਮੁਆਇਨਾ ਕਰਨ ਲਈ ਫਾਜ਼ਿਲਕਾ ਦੇ ਕੋਰਟ ਕੰਪਲੈਕਸ ਦਾ ਦੌਰਾ ਵੀ ਕੀਤਾ। ਪੱਤਰਕਾਰਾਂ ਨੂੰ ਸੰਬੋਧਨ ਦੌਰਾਨ, ਲੋਕ ਅਦਾਲਤਾਂ ਦੇ ਫਾਇਦਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਨਾ ਕੇਵਲ ਮੁਕੱਦਮੇਬਾਜ਼ਾਂ ਦਾ  ਸਮਾਂ ਅਤੇ ਪੈਸਾ ਬਚਦਾ ਹੈ, ਸਗੋਂ ਇਹ ਸਾਰੀਆਂ ਸਬੰਧਤ ਧਿਰਾਂ ਲਈ ਸੁਚੱਜੇ ਤੇ ਆਸਾਨ ਨਿਪਟਾਰੇ ਨੂੰ ਵੀ ਯਕੀਨੀ ਬਣਾਉਂਦੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ...